Skip to main content

Warring opposes ‘drug census’ in Punjab

Warring opposes ‘drug census’ in Punjab Questions real purpose of exercise Says, AAP wants to collect data at govt expense Warns against stigmatizing Punjab Chandigarh 3 May ( Ranjeet Singh Dhaliwal ) : The Congress today strongly opposed the Aam Aadmi Party government’s proposal to carry out the “Drug and Socio-Economic Census” in the state, questioning its real purpose and warning that it will stigmatise the entire Punjab. In a statement, Punjab Congress president Amarinder Singh Raja Warring questioned the real purpose of the “census”. He said, it was actually the AAP’s exercise to collect the data of the people ahead of the elections, at the cost of state exchequer. Questioning the logic of such a census, he asked, which family will reveal to the enumerators that any of their members is hooked to drugs? “It is a strictly private and confidential matter and nobody would like to go public about it”, he pointed out, while adding, if the real purpose is really to collect the data about...

ਫੀਲਡ ਮੁਲਾਜ਼ਮ ਸਥਾਨਕ ਸਰਕਾਰ ਤੇ ਸੀਵਰੇਜ ਬੋਰਡ ਖਿਲਾਫ਼ 7 ਮਈ ਨੂੰ ਚੰਡੀਗੜ੍ਹ ਕਰਨਗੇ ਰੋਸ ਪ੍ਰਦਰਸ਼ਨ

ਫੀਲਡ ਮੁਲਾਜ਼ਮ ਸਥਾਨਕ ਸਰਕਾਰ ਤੇ ਸੀਵਰੇਜ ਬੋਰਡ ਖਿਲਾਫ਼ 7 ਮਈ ਨੂੰ ਚੰਡੀਗੜ੍ਹ ਕਰਨਗੇ ਰੋਸ ਪ੍ਰਦਰਸ਼ਨ

7 ਮਈ ਚੰਡੀਗੜ੍ਹ ਧਰਨੇ ਵਿੱਚ ਸਾਰੇ ਜਿਲਿਆਂ ਨੂੰ ਕੋਟਾ ਲਾਇਆ ਗਿਆ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਫੈਸਲਾ

ਚੰਡੀਗੜ੍ਹ 3 ਅਪ੍ਰੈਲ ( ਰਣਜੀਤ ਧਾਲੀਵਾਲ ) : ਪੀ ਡਬਲਿਊ ਡੀ ਫੀਲਡ ਅਤੇ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਵੱਲੋਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਵਿਭਾਗ ਦੇ ਮੁਖੀਆਂ ਦੇ ਖਿਲਾਫ 7 ਮਈ ਨੂੰ ਚੰਡੀਗੜ੍ਹ ਵਿਖੇ ਜਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਥੇਬੰਦੀ ਦੇ ਆਗੂਆਂ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ, ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ, ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਮੌੜ, ਜਸਵੀਰ ਸਿੰਘ ਖੋਖਰ, ਹਰਪ੍ਰੀਤ ਗਰੇਵਾਲ, ਸਤਨਾਮ ਸਿੰਘ, ਦਰਸ਼ਨ ਚੀਮਾ, ਰਾਜਪਾਲ ਸਿੰਘ ਲਸੋਈ, ਕਿਸ਼ੋਰ ਚੰਦ ਗਾਜ, ਲਖਵਿੰਦਰ ਖਾਨਪੁਰ,ਤਾਰ ਸਿੰਘ ਗਿੱਲ, ਪ੍ਰੇਮ ਕੁਮਾਰ ਗੁਰਦਾਸਪੁਰ, ਦਰਸ਼ਨ ਸ਼ਰਮਾ, ਸੁਖਚੈਨ ਸਿੰਘ, ਕੁਲਵੰਤ ਸਿੰਘ ਬਠਿੰਡਾ, ਹਰਨੇਕ ਗਹਿਰੀ, ਸੰਜੀਵ ਕੌਂਡਲ, ਸੁਖਦੇਵ ਚੰਗਾਲੀਵਾਲਾ, ਸਰੇਸ਼ ਮੁਹਾਲੀ ਨੇ ਦੱਸਿਆ ਕਿ ਸੀਵਰੇਜ ਬੋਰਡ ਅੰਦਰ ਪਿਛਲੇ ਲੰਬੇ ਸਮੇਂ ਤੋਂ ਕੰਮ ਕਰਦੇ ਮੁਲਾਜ਼ਮਾਂ ਨੂੰ ਪੈਨਸ਼ਨ ਨਹੀਂ ਦਿੱਤੀ ਜਾ ਰਹੀ ਜਦ ਕਿ ਹੋਰ ਬੋਰਡਾਂ ਤੇ ਕਾਰਪੋਰੇਸ਼ਨਾਂ ਤੇ ਸਥਾਨਕ ਸਰਕਾਰਾਂ ਵਿਭਾਗ ਵੱਖ ਵੱਖ ਵਿੰਗਾਂ ਅੰਦਰ ਪੈਨਸ਼ਨ ਦਿੱਤੀ ਜਾ ਰਹੀ ਹੈ। 
ਇਸ ਦੇ ਸੰਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ, ਕਿ ਮਹਿਕਮਾ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਆਪਣੇ ਪੱਧਰ ਤੇ ਬੋਰਡ ਆਫ ਡਾਇਰੈਕਟਰ ਦੀ ਮੀਟਿੰਗ ਵਿੱਚ ਅਜੰਡਾ ਪਾਸ ਕਰਕੇ ਪੈਨਸ਼ਨ ਦੇਣ ਸਬੰਧੀ ਸਹਿਮਤੀ ਪ੍ਰਗਟਾਈ ਗਈ ਸੀ ਪਰ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਵਾਰ-ਵਾਰ ਇਤਰਾਜ਼ ਲਾ ਕੇ ਕੇਸ ਨੂੰ ਵਾਪਸ ਮੋੜਿਆ ਜਾ ਰਿਹਾ ਹੈ। ਸਬ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਨਾਲ ਤਿੰਨ ਵਾਰ ਜਥੇਬੰਦੀ ਦੀਆਂ ਮੀਟਿੰਗਾਂ ਵਿੱਚ ਹਦਾਇਤਾਂ ਹੋਣ ਦੇ ਬਾਵਜੂਦ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਫ਼ਸਰ ਅਤੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਸ ਪੈਨਸ਼ਨ ਦੇਣ ਬਾਰੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਜਦ ਕਿ ਇਸ ਦੇ ਸੰਬੰਧ ਵਿੱਚ ਬਹੁਤ ਸਾਰੀਆਂ ਮੀਟਿੰਗਾਂ ਇਹਨਾਂ ਅਧਿਕਾਰੀਆਂ ਨਾਲ ਹੋ ਚੁੱਕੀਆਂ ਹਨ। 

ਪਰ ਬੜੇ ਦੁੱਖ ਦੀ ਗੱਲ ਹੈ ਕਿ ਮੀਟਿੰਗ ਵਿੱਚ ਮੰਨ ਕੇ ਵੀ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਇਸ ਦੇ ਨਾਲ ਆਊਟਸੋਰਸ ਅਤੇ ਕੰਟਰੈਕਟ ਦੇ ਕਾਮਿਆਂ ਨੂੰ ਵਿਭਾਗ ਵਿੱਚ ਸ਼ਾਮਿਲ ਕਰਕੇ ਪੱਕੇ ਕਰਨਾ, ਜਿੰਨੀ ਦੇਰ ਰੈਗੂਲਰ ਪੋਲਿਸੀ ਨਹੀਂ ਬਣਦੀ ਚੰਡੀਗੜ੍ਹ ਦੇ ਕੱਚੇ ਮੁਲਾਜ਼ਮਾਂ ਵਾਂਗ ਤਨਖਾਹਾਂ ਵਿੱਚ ਵਾਧਾ ਕਰਨਾ ਵਿਭਾਗ ਅੰਦਰ 2016 ਦੀ ਪੋਲਿਸੀ ਤਹਿਤ ਪੱਕੇ ਕੀਤੇ ਕਰਮਚਾਰੀਆਂ ਨੂੰ ਏ.ਸੀ.ਪੀ ਦਾ ਲਾਭ ਦੇਣਾ, 20,30,50 ਨੂੰ ਲਾਗੂ ਕਰਨਾ, ਅਤੇ ਪ੍ਰਮੋਸ਼ਨ ਚੈਨਲ ਲਾਗੂ ਕਰਨਾ, ਸੀਵਰੇਜ ਬੋਰਡ ਵਿੱਚ ਸਰਵਿਸ ਰੂਲ ਬਣਾਉਣੇ ਅਤੇ ਬੋਰਡ ਅੰਦਰ ਹਜ਼ਾਰਾਂ ਖਾਲੀ ਪਈਆਂ ਪੋਸਟਾਂ ਤੇ ਭਰਤੀ ਕਰਨਾਂ, ਰਿਟਾਇਰ ਕਰਮਚਾਰੀਆਂ ਨੂੰ ਸਮੇਂ ਸਿਰ ਰਿਟਾਇਰਮੈਂਟ ਫੰਡ ਦੇਣਾ, ਮੰਡੀਆਂ ਵਿੱਚ ਫੀਲਡ ਕਰਮਚਾਰੀਆਂ ਦੀਆਂ ਤਨਖਾਹਾਂ ਪੈਡਿੰਗ ਪਈਆਂ ਹਨ ਨੂੰ ਤਨਖਾਹਾਂ ਸਮੇਂ ਸਿਰ ਦੇਣਾ,2-2 ਸਾਲਾਂ ਤੋਂ ਕੱਚੇ ਕਰਮਚਾਰੀਆਂ ਦਾ ਈ ਪੀ ਐਫ਼ ਜਮ੍ਹਾਂ ਨਹੀਂ ਹੋਇਆ ਜਮਾਂ ਕਰਵਾਉਣਾ ਆਦਿ ਮੰਗਾਂ ਨੂੰ ਲੈ ਕੇ ਮਿਤੀ 7 ਮਈ 2026 ਨੂੰ ਵਧੀਕ ਮੁੱਖ ਸਕੱਤਰ ਅਤੇ ਮੁੱਖ ਕਾਰਜਕਾਰੀ ਅਫ਼ਸਰ ਸੀਵਰੇਜ ਬੋਰਡ ਦੇ ਖਿਲਾਫ਼ 35 ਏ ਚੰਡੀਗੜ੍ਹ ਵਿਖੇ ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾ ਵੱਲੋਂ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰੀ ਸੀਵਰੇਜ ਬੋਰਡ ਦੇ ਸੀ ਈ ਓ ਅਤੇ ਸਥਾਨਕ ਸਰਕਾਰਾਂ ਦੇ ਵਧੀਕ ਮੁੱਖ ਸਕੱਤਰ ਅਤੇ ਪੰਜਾਬ ਸਰਕਾਰ ਦੀ ਹੋਵੇਗੀ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ