ਪ੍ਰੀਤ ਸਿਟੀ ਸੈਕਟਰ 86 ਦੇ ਨਿਵਾਸੀਆਂ ਨਾਲ ਭਾਜਪਾ ਆਗੂ ਹਰਦੇਵ ਸਿੰਘ ਉੱਭਾ ਦੀ ਮੁਲਾਕਾਤ
ਮੰਦਰ ਤੇ ਗੁਰਦੁਆਰਾ ਸਾਹਿਬ ਲਈ ਰਾਖਵੀਂ ਜਗ੍ਹਾ ਦਿਵਾਉਣ ਸਬੰਧੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਪੱਛਮੀ ਬੰਗਾਲ, ਅਸਾਮ ਅਤੇ ਤ੍ਰਿਪੁਰਾ ਵਿੱਚ ਭਾਜਪਾ ਦੀ ਜਿੱਤ ਦੀ ਖੁਸ਼ੀ ਨਿਵਾਸੀਆਂ ਨਾਲ ਕੀਤੀ ਸਾਂਝੀ
ਐਸ.ਏ.ਐਸ.ਨਗਰ 5 ਮਈ ( ਰਣਜੀਤ ਧਾਲੀਵਾਲ ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਅੱਜ ਪ੍ਰੀਤ ਸਿਟੀ ਸੈਕਟਰ 86 ਦੇ ਨਿਵਾਸੀਆਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਇਲਾਕੇ ਦੇ ਵਿਕਾਸ ਅਤੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਨਿਵਾਸੀਆਂ ਨੇ ਇਲਾਕੇ ਦੀਆਂ ਬੁਨਿਆਦੀ ਸਹੂਲਤਾਂ ਅਤੇ ਧਾਰਮਿਕ ਸਥਾਨਾਂ ਲਈ ਰਾਖਵੀਂ ਜਗ੍ਹਾ ਸਬੰਧੀ ਆਪਣੀਆਂ ਚਿੰਤਾਵਾਂ ਉਨ੍ਹਾਂ ਸਾਹਮਣੇ ਰੱਖੀਆਂ।
ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਪ੍ਰੀਤ ਸਿਟੀ ਸੈਕਟਰ 86 ਵਿੱਚ ਮੰਦਰ ਅਤੇ ਗੁਰਦੁਆਰਾ ਸਾਹਿਬ ਲਈ ਰਾਖਵੀਂ ਜਗ੍ਹਾ ਨਿਵਾਸੀਆਂ ਦਾ ਹੱਕ ਹੈ ਅਤੇ ਇਸ ਮਸਲੇ ਨੂੰ ਲੈ ਕੇ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਤੁਰੰਤ ਦਖਲਅੰਦਾਜ਼ੀ ਦੀ ਮੰਗ ਕੀਤੀ ਗਈ ਹੈ, ਤਾਂ ਜੋ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਆਈ ਹੈ ਅਤੇ ਪ੍ਰੀਤ ਸਿਟੀ ਦੇ ਨਿਵਾਸੀਆਂ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਇਸ ਮੌਕੇ ਪ੍ਰੀਤ ਸਿਟੀ ਦੇ ਨਿਵਾਸੀਆਂ ਨਾਲ ਮਿਲ ਕੇ ਪੱਛਮੀ ਬੰਗਾਲ, ਅਸਾਮ ਅਤੇ ਤ੍ਰਿਪੁਰਾ ਵਿੱਚ ਭਾਜਪਾ ਦੀ ਸਰਕਾਰ ਬਣਨ ਦੀ ਖੁਸ਼ੀ ਵੀ ਸਾਂਝੀ ਕੀਤੀ ਗਈ। ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਜਪਾ ਪ੍ਰਤੀ ਲੋਕਾਂ ਦਾ ਵਧਦਾ ਵਿਸ਼ਵਾਸ ਇਸ ਗੱਲ ਦਾ ਸਬੂਤ ਹੈ ਕਿ ਲੋਕ ਵਿਕਾਸ, ਸੁਸ਼ਾਸਨ ਅਤੇ ਰਾਸ਼ਟਰਹਿਤ ਦੀ ਰਾਜਨੀਤੀ ਨੂੰ ਪਸੰਦ ਕਰ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਵਿੱਚ ਵੀ ਆਉਣ ਵਾਲੇ ਸਮੇਂ ਦੌਰਾਨ ਭਾਜਪਾ ਲੋਕਾਂ ਦੀ ਪਹਿਲੀ ਪਸੰਦ ਬਣੇਗੀ ਅਤੇ ਸੂਬੇ ਵਿੱਚ ਵਿਕਾਸ ਦੀ ਨਵੀਂ ਲਹਿਰ ਲਿਆਏਗੀ।

Comments
Post a Comment