Issue concerning truck body builders, pending for decades, will no longer remain buried in files: Association Joint delegation meets Deputy Commissioner to advocate for the rights of Sirhind GT Road shopkeepers Fatehgarh Sahib 14 September (PDL): A joint delegation comprising the Truck Body Builders Association, BJP, and Congress representatives met the Deputy Commissioner of Fatehgarh Sahib today to demand immediate action regarding the long-pending issue faced by truck-bus body builders and shopkeepers who have been operating on the Sirhind GT Road for decades. Delegation leaders Didar Singh Bhatti, Kuljit Singh Nagra, and Paramjit Singh Kanth stated that this is not merely a dispute over shops, but a serious matter concerning the rights, justice, and administrative accountability of families who have been struggling for their livelihood since 1990. They demanded an impartial inquiry into all government records concerning the *mandi* (market), allotments, compensation, and possession...
ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਲੱਕ ਤੋੜਿਆ : ਬੈਂਸ ਭਰਾ
ਹਲਕਾ ਆਤਮ ਨਗਰ ਅਤੇ ਦੱਖਣੀ ਮਾਡਲ ਟਾਊਨ ਮੇਨ ਮਾਰਕੀਟ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਹੋਈ ਨਾਅਰੇਬਾਜ਼ੀ
ਲੁਧਿਆਣਾ 30 ਮਈ ( ਪੀ ਡੀ ਐਲ ) : ਦੇਸ਼ ਅੰਦਰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਹਰ ਰੋਜ਼ ਵਧ ਰਹੀਆਂ ਕੀਮਤਾਂ ਅਤੇ ਅਸਮਾਨ ਛੂਹ ਰਹੀ ਮਹਿੰਗਾਈ ਦੇ ਖ਼ਿਲਾਫ਼ ਅੱਜ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ (ਬੈਂਸ ਭਰਾਵਾਂ) ਦੀ ਅਗਵਾਈ ਹੇਠ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਮਾਰਚ ਹਲਕਾ ਆਤਮ ਨਗਰ ਅਤੇ ਦੱਖਣੀ ਦੇ ਅਧੀਨ ਆਉਂਦੇ ਮਾਡਲ ਟਾਊਨ ਦੀ ਮੇਨ ਮਾਰਕੀਟ ਵਿੱਚ ਕੱਢਿਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ, ਦੁਕਾਨਦਾਰਾਂ ਅਤੇ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਕੇਂਦਰ ਸਰਕਾਰ ਦੀਆਂ ਜਨਤਾ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਹਰ ਰੋਜ਼ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਸਿਲੰਡਰਾਂ ਦੇ ਰੇਟ ਵਧਣ ਕਾਰਨ ਆਮ ਅਤੇ ਮੱਧ ਵਰਗੀ ਪਰਿਵਾਰਾਂ ਦਾ ਬਜਟ ਪੂਰੀ ਤਰ੍ਹਾਂ ਵਿਗੜ ਚੁੱਕਾ ਹੈ। ਮਹਿੰਗਾਈ ਨੇ ਗਰੀਬ ਜਨਤਾ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਅਤੇ ਲੋਕਾਂ ਲਈ ਦੋ ਵੇਲੇ ਦੀ ਰੋਟੀ ਕਮਾਉਣੀ ਵੀ ਦੁਭਰ ਹੋ ਗਈ ਹੈ। ਕਾਂਗਰਸੀ ਆਗੂਆਂ ਨੇ ਆਖਿਆ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਆਮ ਲੋਕਾਂ ਦੀ ਜੇਬ 'ਤੇ ਡਾਕਾ ਮਾਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਵਧੀਆਂ ਹੋਈਆਂ ਕੀਮਤਾਂ ਨੂੰ ਤੁਰੰਤ ਵਾਪਸ ਲਿਆ ਜਾਵੇ ਤਾਂ ਜੋ ਜਨਤਾ ਨੂੰ ਰਾਹਤ ਮਿਲ ਸਕੇ।
ਇਸ ਰੋਸ ਪ੍ਰਦਰਸ਼ਨ ਦੌਰਾਨ ਹਾਜ਼ਰ ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਪਾਰਟੀ ਦੇ ਝੰਡੇ ਅਤੇ ਤਖ਼ਤੀਆਂ ਫੜ ਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵੱਖ-ਵੱਖ ਵਾਰਡਾਂ ਦੇ ਕਾਂਗਰਸੀ ਆਗੂ, ਮਹਿਲਾ ਵਿੰਗ ਦੀਆਂ ਬੀਬੀਆਂ ਅਤੇ ਭਾਰੀ ਗਿਣਤੀ ਵਿੱਚ ਸਥਾਨਕ ਲੋਕ ਮੌਜੂਦ ਸਨ, ਜਿਨ੍ਹਾਂ ਨੇ ਮਹਿੰਗਾਈ ਖ਼ਿਲਾਫ਼ ਇਸ ਮੁਹਿੰਮ ਨੂੰ ਜਨ-ਅੰਦੋਲਨ ਬਣਾਉਣ ਦਾ ਅਹਿਦ ਲਿਆ। ਇਸ ਮੌਕੇ ਤੇ ਕੌਂਸਲਰ ਹਰਵਿੰਦਰ ਸਿੰਘ ਸਿੰਘ ਕਲੇਰ ਅਰਜਨ ਸਿੰਘ ਚੀਮਾ ਬਲਾਕ ਪ੍ਰਧਾਨ ਟੋਨੀ ਰੋੜਾ ਬਲਾਕ ਪ੍ਰਧਾਨ ਬਲਜੀਤ ਸਿੰਘ ਮਾਨ ਬਲਦੇਵ ਸਿੰਘ ਪ੍ਰਧਾਨ ਰਜੇਸ਼ ਖੋਖਰ ਪਾਰਕ ਸ਼ਰਮਾ ਮੋਹਣ ਸਿੰਘ ਲੰਬੜਦਾਰ ਜਸਵਿੰਦਰ ਸਿੰਘ ਮਾਨ ਬਿੱਟੂ ਘਟੋੜੇ ਆਦੀ ਸ਼ਾਮਿਲ ਸਨ

Comments
Post a Comment