ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਇਸਤਰੀ ਵਿੰਗ ਦਾ ਐਲਾਨਿਆ ਜਾਵੇਗਾ ਨਵਾਂ ਢਾਂਚਾ : ਬੀਬੀ ਜਗੀਰ ਕੌਰ
ਚੰਡੀਗੜ੍ਹ 4 ਮਈ ( ਰਣਜੀਤ ਧਾਲੀਵਾਲ ) : ਸਾਬਕਾ ਕੈਬਨਿਟ ਮੰਤਰੀ ਅਤੇ ਸਾਬਕਾ ਪ੍ਰਧਾਨ ਐੱਸ.ਜੀ.ਪੀ.ਸੀ ਬੀਬੀ ਜਗੀਰ ਕੌਰ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਦੱਸਿਆ ਕਿ ਕੱਲ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਇਸਤਰੀ ਵਿੰਗ ਦਾ ਨਵਾਂ ਢਾਂਚਾ ਐਲਾਨਿਆ ਜਾਵੇਗਾ। ਤਾਂ ਜੋ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਪਾਰਟੀ ਵਿੱਚ ਬੀਬੀਆਂ ਦੀ ਮਜਬੂਤ ਭਾਈਵਾਲੀ ਨੂੰ ਯਕੀਨੀ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਕੱਲ ਪੰਜ ਮਈ (ਮੰਗਲਵਾਰ) ਨੂੰ ਦੁਪਹਿਰ ਬਾਅਦ ਤਿੰਨ ਵਜੇ ਇਸਤਰੀ ਵਿੰਗ ਦੀ ਇਕ ਮੀਟਿੰਗ ਮੱਖਣ ਸ਼ਾਹ ਲੁਬਾਣਾ ਭਵਨ ਸੈਕਟਰ 30 ਚੰਡੀਗੜ੍ਹ ਵਿਖੇ ਹੋਵੇਗੀ।
ਜਿਸ ਵਿੱਚ ਇਸਤਰੀ ਅਕਾਲੀ ਦਲ ਦਾ ਨਵਾਂ ਢਾਂਚਾ ਬਣਾ ਕੇ ਅਹੁਦੇਦਾਰਾਂ ਦਾ ਐਲਾਨ ਵੀ ਕੀਤਾ ਜਾਵੇਗਾ। ਇਸ ਦੌਰਾਨ ਇਸਤਰੀ ਵਿੰਗ ਦੇ ਅਹੁਦੇਦਾਰਾਂ ਵੱਲੋਂ ਮੌਜੂਦਾ ਹਾਲਾਤਾਂ 'ਤੇ ਚਰਚਾ ਹੋਵੇਗੀ ਅਤੇ ਪ੍ਰੈੱਸ ਨਾਲ ਰੂਬਰੂ ਹੋ ਕੇ ਆਪਣੇ ਵਿਚਾਰ ਦਿੱਤੇ ਜਾਣਗੇ। ਬੀਬੀ ਜਗੀਰ ਕੌਰ ਨੇ ਸਮੂਹ ਇਸਤਰੀ ਅਕਾਲੀ ਵਰਕਰਾਂ ਨੂੰ ਪਹੁੰਚਣ ਦੀ ਅਪੀਲ ਕੀਤੀ। ਬੀਬੀ ਜਗੀਰ ਕੌਰ ਵੱਲੋਂ ਇਹ ਬਿਆਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੀਡੀਆ ਇੰਚਾਰਜ ਸ ਤਜਿੰਦਰ ਸਿੰਘ ਪੰਨੂ ਵੱਲੋਂ ਜਾਰੀ ਕੀਤਾ ਗਿਆ।

Comments
Post a Comment