Skip to main content

SAD demands time bound probe into the land and property dealers network operating in Punjab under AAP patronage.

SAD demands time bound probe into the land and property dealers network operating in Punjab under AAP patronage. (Bikram S Majithia also demands look out notices should be issued against CM’s OSD Rajbir Ghuman and his associates to ensure they did not flee the country) Chandigarh 9 May ( Ranjeet Singh Dhaliwal ) : The Shiromani Akali Dal (SAD) today demanded a time bound probe into the entire land, power, housing and property developer nexus operating under political patronage in Punjab. In a statement here, senior SAD leader Bikram Singh Majithia said the arrest of cabinet minister Sanjeev Arora by the Enforcement Directorate had exposed the seriousness of the financial irregularities network functioning in the State. “Every individual linked to alleged GST fraud, illegal Dubai money transfers and suspicious land dealings must face strict investigation”, he asserted.  Asserting that very serious allegations had been levelled against Sanjeev Arora, the SAD leader said “farmers dese...

ਵੜਿੰਗ ਨੇ ਧਮਾਕਿਆਂ ਨੂੰ ਲੈ ਕੇ ਪੰਜਾਬ ਸਰਕਾਰ ਅੰਦਰ ਵਿਰੋਧੀ ਬਿਆਨਾਂ ‘ਤੇ ਚੁੱਕੇ ਸਵਾਲ

ਵੜਿੰਗ ਨੇ ਧਮਾਕਿਆਂ ਨੂੰ ਲੈ ਕੇ ਪੰਜਾਬ ਸਰਕਾਰ ਅੰਦਰ ਵਿਰੋਧੀ ਬਿਆਨਾਂ ‘ਤੇ ਚੁੱਕੇ ਸਵਾਲ

ਮੁੱਖ ਮੰਤਰੀ ਨੂੰ ਪੁੱਛਿਆ, ਆਪਣੇ ਦਾਅਵਿਆਂ ਦੇ ਆਧਾਰ ‘ਤੇ ਭਾਜਪਾ ਖ਼ਿਲਾਫ਼ ਐਫਆਈਆਰ ਕਿਉਂ ਦਰਜ ਨਹੀਂ ਕੀਤੀ

ਚੰਡੀਗੜ੍ਹ 7 ਮਈ ( ਰਣਜੀਤ ਧਾਲੀਵਾਲ ) : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਦੋ ਬੰਬ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਵੱਲੋਂ ਦਿੱਤੇ ਗਏ ਵਿਰੋਧਾਭਾਸੀ ਬਿਆਨਾਂ ‘ਤੇ ਸਵਾਲ ਚੁੱਕੇ ਹਨ। ਵੜਿੰਗ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਨੇ ਦੋਸ਼ ਲਗਾਇਆ ਹੈ ਕਿ ਚੋਣਾਂ ਤੋਂ ਪਹਿਲਾਂ ਇਹ ਧਮਾਕੇ ਭਾਜਪਾ ਵੱਲੋਂ ਕਰਵਾਏ ਗਏ ਹਨ। ਉੱਥੇ ਹੀ ਡੀਜੀਪੀ ਨੇ ਕਿਹਾ ਹੈ ਕਿ ਇਨ੍ਹਾਂ ਧਮਾਕਿਆਂ ਪਿੱਛੇ ਆਈਐਸਆਈ ਦਾ ਹੱਥ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਸਹੀ ਕੌਣ ਹੈ, ਮੁੱਖ ਮੰਤਰੀ ਜਾਂ ਡੀਜੀਪੀ?

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਹੈ ਕਿ ਇਹ ਬਹੁਤ ਹੀ ਗੰਭੀਰ ਅਤੇ ਸੰਵੇਦਨਸ਼ੀਲ ਮਾਮਲਾ ਹੈ, ਜਿਸ ਨੂੰ ਸਿਆਸੀ ਦੋਸ਼ਬਾਜੀ ਦੀ ਭੇਟ ਨਹੀਂ ਚੜ੍ਹਾਇਆ ਜਾ ਸਕਦਾ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਇਸ ਤਰ੍ਹਾਂ ਦੇ ਧਮਾਕੇ ਪਹਿਲੀ ਵਾਰ ਨਹੀਂ ਹੋਏ ਹਨ, ਇਸ ਤੋਂ ਪਹਿਲਾਂ ਵੀ ਪੁਲਿਸ ਥਾਣਿਆਂ ‘ਤੇ ਹਮਲੇ ਹੋ ਚੁੱਕੇ ਹਨ ਅਤੇ ਰੇਲਵੇ ਟਰੈਕ ਵੀ ਉਡਾਏ ਜਾ ਚੁੱਕੇ ਹਨ।

ਉਨ੍ਹਾਂ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਜਦੋਂ ਇਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਉਕਤ ਧਮਾਕਿਆਂ ਪਿੱਛੇ ਭਾਜਪਾ ਦਾ ਹੱਥ ਹੈ, ਤਾਂ ਫਿਰ ਇਨ੍ਹਾਂ ਦੀ ਸਰਕਾਰ ਨੇ ਭਾਜਪਾ ਖ਼ਿਲਾਫ਼ ਐਫਆਈਆਰ ਕਿਉਂ ਦਰਜ ਨਹੀਂ ਕੀਤੀ ਹੈ? ਇਸ ਤੋਂ ਇਲਾਵਾ, ਉਨ੍ਹਾਂ ਨੇ ਹੈਰਾਨੀ ਜਤਾਈ ਹੈ ਕਿ ਮੁੱਖ ਮੰਤਰੀ ਨੂੰ ਸਿੱਧੀ ਰਿਪੋਰਟ ਕਰਨ ਵਾਲੇ ਡੀਜੀਪੀ ਇਨ੍ਹਾਂ ਦੇ ਬਿਆਨ ਦਾ ਖੰਡਨ ਕਿਵੇਂ ਕਰ ਸਕਦੇ ਹਨ?

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

Rajesh Kumar Moudgil files nomination for the post of President of Punjab and Haryana High Court Bar Association

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

Leaders from Various Organizations Join BJP — Everyone Will Receive Full Respect and Dignity : Sanjeev Vashisht

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ

20 Lakh Paramilitary Families to Take to the Streets for Withdrawal of “Black Law” Passed Against Supreme Court Verdict : H.R. Singh