Skip to main content

Rajesh Kumar Moudgil files nomination for the post of President of Punjab and Haryana High Court Bar Association

Rajesh Kumar Moudgil files nomination for the post of President of Punjab and Haryana High Court Bar Association Chanbdigarh 8 May ( Ranjeet Singh Dhaliwal ) : Rajesh Kumar Moudgil, a prominent lawyer of the Punjab and Haryana High Court, along with his colleagues, filed his nomination papers for the post of President of the Punjab and Haryana High Court Bar Association. Rajesh kumar moudgil said that I am deeply grateful for the immense love, encouragement, and support extended to me by my colleagues, friends, and well-wishers. Your trust and confidence mean a great deal to me.

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬੈਠਕ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਵਿਸਤਾਰ ਪੂਰਵਕ ਹੋਈ ਚਰਚਾ, ਹਰਚੰਦ ਸਿੰਘ ਬਰਸਟ ਨੇ ਦਿੱਤਾ ਜਲਦ ਹੱਲ ਦਾ ਭਰੋਸਾ

ਐਸ.ਏ.ਐਸ. ਨਗਰ 7 ਮਈ ( ਰਣਜੀਤ ਧਾਲੀਵਾਲ ) : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਅੱਜ ਬੋਰਡ ਦੇ ਮੁੱਖ ਦਫ਼ਤਰ ਵਿਖੇ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਬੈਠਕ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਨੇ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਬਾਰੇ ਚੇਅਰਮੈਨ, ਮੰਡੀ ਬੋਰਡ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਇਹਨਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਮੰਗ ਕੀਤੀ। 

ਯੂਨੀਅਨ ਦੀਆਂ ਗੱਲਾਂ ਨੂੰ ਹਮਦਰਦੀ ਨਾਲ ਸੁਣਦਿਆਂ ਹਰਚੰਦ ਸਿੰਘ ਬਰਸਟ ਨੇ ਮੌਕੇ 'ਤੇ ਹੀ ਮੌਜੂਦ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ। ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਨੂੰ ਹਮੇਸ਼ਾ ਸਰਵਉੱਚ ਰੱਖਦੀ ਹੈ। ਭਵਿੱਖ ਵਿੱਚ ਵੀ ਮੁਲਾਜ਼ਮਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਹ ਮੁਲਾਜਮਾਂ ਦੀ ਬਿਹਤਰੀ ਲਈ ਲਗਾਤਾਰ ਕਾਰਜਸ਼ੀਲ ਰਹਿਣਗੇ। 

ਇਸ ਮੌਕੇ ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇਨ-ਚੀਫ਼, ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਅਮਨਦੀਪ ਸਿੰਘ ਚੀਫ਼ ਇੰਜੀਨੀਅਰ ਅਤੇ ਯੂਨੀਅਨ ਵੱਲੋਂ ਰਣਜੀਤ ਸਿੰਘ ਰਾਣੁਆ, ਰਮਨ ਕੁਮਾਰ ਸ਼ਰਮਾ, ਕੁਲਦੀਪ ਸਿੰਘ, ਗੁਰਿੰਦਰ ਸਿੰਘ ਗੁਰੀ, ਰਾਜੂ ਸਿੰਘ, ਵਿਜੇ ਕੁਮਾਰ, ਰਮੇਸ਼ ਕੁਮਾਰ, ਵਿਨੋਦ ਕੁਮਾਰ, ਕ੍ਰਿਸ਼ਨ ਸਿੰਘ, ਬਲਕਾਰ ਸਿੰਘ ਸਮੇਤ ਹੋਰ ਨੁਮਾਇੰਦੇ ਵੀ ਮੌਜੂਦ ਰਹੇ। 

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ

20 Lakh Paramilitary Families to Take to the Streets for Withdrawal of “Black Law” Passed Against Supreme Court Verdict : H.R. Singh

ਪ.ਸ.ਸ.ਫ. ਦੀ ਸੂਬਾ ਪੱਧਰੀ ਮੀਟਿੰਗ ਵਿੱਚ ਸੰਘਰਸ਼ ਸਬੰਧੀ ਪ੍ਰੋਗਰਾਮ ਉਲੀਕੇ ਗਏ