Skip to main content

Warring seeks answers from BJP over smuggling of drugs into India

Warring seeks answers from BJP over smuggling of drugs into India Says, saffron party playing friendly match with its B-team in Punjab on drugs Asserts, buck stops at union Home Minister Amit Shah Chandigarh 17 September ( Ranjeet Singh Dhaliwal ) : Punjab Congress president Amarinder Singh Raja Warring today questioned the Bharatiya Janata Party government at the centre over the smuggling of huge quantity of drugs into India, particularly through Punjab borders, saying that the buck stops at the union Home Minister Amit Shah, who controls the Border Security Force. Reacting to the proposed ‘yatra’ of the BJP against drugs in Punjab, Warring said, it is indeed a fact that the Aam Aadmi Party government in Punjab has not only failed to curb the drugs, but has added to the problem. He said, the AAP has been a complete disaster in curbing the drugs. But, he added, the BJP government at the centre cannot escape the responsibility either. He pointed out, almost all the drugs are being smugg...

ਬੇਅਦਬੀ ਕਾਨੂੰਨ ਨੂੰ ਹਾਈ ਕੋਰਟ 'ਚ ਨਵੀਂ ਚੁਣੌਤੀ, ਜਨਹਿਤ ਪਟੀਸ਼ਨ 'ਚ ਧਰਮ ਨਿਰਪੱਖਤਾ ਤੇ ਸੰਵਿਧਾਨਕ ਵੈਲੀਡਿਟੀ 'ਤੇ ਉੱਠੇ ਸਵਾਲ

ਬੇਅਦਬੀ ਕਾਨੂੰਨ ਨੂੰ ਹਾਈ ਕੋਰਟ 'ਚ ਨਵੀਂ ਚੁਣੌਤੀ, ਜਨਹਿਤ ਪਟੀਸ਼ਨ 'ਚ ਧਰਮ ਨਿਰਪੱਖਤਾ ਤੇ ਸੰਵਿਧਾਨਕ ਵੈਲੀਡਿਟੀ 'ਤੇ ਉੱਠੇ ਸਵਾਲ

ਚੰਡੀਗੜ੍ਹ 8 ਮਈ ( ਰਣਜੀਤ ਧਾਲੀਵਾਲ ) : ਪੰਜਾਬ ਸਰਕਾਰ ਵੱਲੋਂ ਬੇਅਦਬੀ ਰੋਕਣ ਦੇ ਉਦੇਸ਼ ਨਾਲ ਲਾਗੂ ਕੀਤੇ ਗਏ "ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ" 'ਤੇ ਕਾਨੂੰਨੀ ਸੰਕਟ ਹੋਰ ਡੂੰਘਾ ਹੋ ਗਿਆ ਹੈ। ਇਸ ਕਾਨੂੰਨ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੁਣ ਇੱਕ ਹੋਰ ਜਨਹਿਤ ਪਟੀਸ਼ਨ (PIL) ਦਾਇਰ ਕੀਤੀ ਗਈ ਹੈ। ਜਲੰਧਰ ਨਿਵਾਸੀ ਕਰਨਪ੍ਰੀਤ ਸਿੰਘ ਨੇ ਹਾਈ ਕੋਰਟ ਦਾ ਬੂਹਾ ਖੜਕਾਉਂਦੇ ਹੋਏ ਇਸ ਸੋਧ ਐਕਟ ਨੂੰ ਸੰਵਿਧਾਨ ਦੀ ਮੂਲ ਭਾਵਨਾ, ਧਰਮ ਨਿਰਪੱਖ ਢਾਂਚੇ ਅਤੇ ਕੇਂਦਰੀ ਕਾਨੂੰਨਾਂ ਦੇ ਉਲਟ ਦੱਸਦੇ ਹੋਏ ਰੱਦ ਕਰਨ ਦੀ ਮੰਗ ਕੀਤੀ ਹੈ। ਵੀਰਵਾਰ ਨੂੰ ਇਸ ਪਟੀਸ਼ਨ 'ਤੇ ਮੁੱਢਲੀ ਸੁਣਵਾਈ ਦੌਰਾਨ ਵਿਸਤ੍ਰਿਤ ਬਹਿਸ ਹੋਈ, ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਤੱਕ ਮੁਲਤਵੀ ਕਰ ਦਿੱਤੀ।

ਪਟੀਸ਼ਨਰ ਨੇ ਅਦਾਲਤ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ 14 ਜੁਲਾਈ 2025 ਨੂੰ ਵਿਧਾਨ ਸਭਾ ਵਿੱਚ "ਦਿ ਪੰਜਾਬ ਪ੍ਰੀਵੈਂਸ਼ਨ ਆਫ ਆਫੈਂਸਿਜ਼ ਅਗੇਂਸਟ ਹੋਲੀ ਸਕ੍ਰਿਪਚਰਸ ਬਿੱਲ-2025" ਪੇਸ਼ ਕੀਤਾ ਸੀ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ, ਕੁਰਾਨ ਮਜੀਦ ਅਤੇ ਸ੍ਰੀਮਦ ਭਗਵਦ ਗੀਤਾ ਸਮੇਤ ਵੱਖ-ਵੱਖ ਧਰਮਾਂ ਦੇ ਪਵਿੱਤਰ ਗ੍ਰੰਥਾਂ ਨੂੰ ਸੁਰੱਖਿਆ ਦੇਣ ਦੀ ਤਜਵੀਜ਼ ਰੱਖੀ ਗਈ ਸੀ। ਪਰ ਉਸ ਵਿਆਪਕ ਅਤੇ ਸਰਬ ਧਰਮ ਸਮਭਾਵ ਆਧਾਰਿਤ ਬਿੱਲ 'ਤੇ ਅੱਗੇ ਵਧਣ ਦੀ ਬਜਾਏ ਸਰਕਾਰ ਨੇ ਸਿਰਫ਼ "ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ" ਤੱਕ ਸੀਮਤ ਸੋਧ ਕਾਨੂੰਨ ਪਾਸ ਕਰ ਦਿੱਤਾ। ਇਹ ਸੋਧ 12 ਅਪ੍ਰੈਲ ਨੂੰ ਵਿਧਾਨ ਸਭਾ ਵਿੱਚ ਪਾਸ ਹੋਈ ਅਤੇ 20 ਅਪ੍ਰੈਲ ਨੂੰ ਇਸ ਦੀ ਗਜ਼ਟ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ।

ਪਟੀਸ਼ਨ ਵਿੱਚ ਸਭ ਤੋਂ ਵੱਡਾ ਸੰਵਿਧਾਨਕ ਸਵਾਲ ਇਹ ਉਠਾਇਆ ਗਿਆ ਹੈ ਕਿ ਜਦੋਂ ਰਾਜ ਇੱਕ ਹੀ ਧਰਮ ਦੇ ਪਵਿੱਤਰ ਗ੍ਰੰਥ ਨੂੰ ਵਿਸ਼ੇਸ਼ ਕਾਨੂੰਨੀ ਸੁਰੱਖਿਆ ਦਿੰਦਾ ਹੈ ਅਤੇ ਹੋਰ ਧਰਮਾਂ ਦੇ ਪਵਿੱਤਰ ਗ੍ਰੰਥਾਂ ਨੂੰ ਬਾਹਰ ਰੱਖਦਾ ਹੈ, ਤਾਂ ਇਹ ਸੰਵਿਧਾਨ ਦੇ ਬਰਾਬਰੀ ਅਤੇ ਧਰਮ ਨਿਰਪੱਖਤਾ ਦੇ ਸਿਧਾਂਤ 'ਤੇ ਸਿੱਧਾ ਸਵਾਲ ਖੜ੍ਹਾ ਕਰਦਾ ਹੈ। ਪਟੀਸ਼ਨਰ ਦੀ ਦਲੀਲ ਹੈ ਕਿ ਭਾਰਤ ਦਾ ਸੰਵਿਧਾਨ ਸਾਰੇ ਧਰਮਾਂ ਪ੍ਰਤੀ ਬਰਾਬਰ ਪਹੁੰਚ ਦੀ ਉਮੀਦ ਰੱਖਦਾ ਹੈ, ਅਜਿਹੇ ਵਿੱਚ ਕਿਸੇ ਇੱਕ ਧਰਮ ਨੂੰ ਵੱਖਰੀ ਕਾਨੂੰਨੀ ਸੁਰੱਖਿਆ ਦੇਣਾ ਨਿਆਂਇਕ ਪਰਖ ਦੇ ਘੇਰੇ ਵਿੱਚ ਆਵੇਗਾ।

ਇਸ ਦੇ ਨਾਲ ਹੀ ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਕਿ ਇਸ ਐਕਟ ਵਿੱਚ ਉਮਰ ਕੈਦ ਤੱਕ ਦੀ ਸਜ਼ਾ, ਵਿਸ਼ੇਸ਼ ਜਾਂਚ ਪ੍ਰਕਿਰਿਆ ਅਤੇ ਸਖ਼ਤ ਦੰਡਕਾਰੀ ਪ੍ਰਬੰਧ ਸ਼ਾਮਲ ਕੀਤੇ ਗਏ ਹਨ, ਜਦਕਿ ਫੌਜਦਾਰੀ ਕਾਨੂੰਨ ਸਮਵਰਤੀ ਸੂਚੀ (Concurrent List) ਦਾ ਵਿਸ਼ਾ ਹੈ ਅਤੇ ਭਾਰਤੀ ਨਿਆਂ ਸੰਹਿਤਾ ਵਰਗੇ ਕੇਂਦਰੀ ਕਾਨੂੰਨ ਪਹਿਲਾਂ ਹੀ ਇਸ ਖੇਤਰ ਨੂੰ ਕੰਟਰੋਲ ਕਰਦੇ ਹਨ। ਇਸ ਲਈ, ਅਨੁਛੇਦ 254 ਦੇ ਤਹਿਤ ਰਾਸ਼ਟਰਪਤੀ ਦੀ ਪ੍ਰਵਾਨਗੀ ਲਾਜ਼ਮੀ ਸੀ। ਪਟੀਸ਼ਨਰ ਨੇ ਦੋਸ਼ ਲਗਾਇਆ ਕਿ ਸਿਰਫ਼ ਰਾਜਪਾਲ ਦੀ ਮਨਜ਼ੂਰੀ ਦੇ ਆਧਾਰ 'ਤੇ ਕਾਨੂੰਨ ਲਾਗੂ ਕਰਨਾ ਵਿਧਾਨਕ ਪ੍ਰਕਿਰਿਆ ਦੀ ਗੰਭੀਰ ਗਲਤੀ ਹੈ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ