ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਸਫਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ
ਚੰਡੀਗੜ੍ਹ 12 ਮਈ ( ਰਣਜੀਤ ਧਾਲੀਵਾਲ ) : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22 ਬੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਬਿਆਨ ਰਾਹੀਂ ਮਿਊਂਂਸਪਲ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਸੂਬੇ ਭਰ ਵਿੱਚ ਆਪਣੀਆਂ ਮੰਗਾਂ ਸਬੰਧੀ ਕੀਤੀ ਗਈ ਹੜਤਾਲ ਦਾ ਸਮਰਥਨ ਕਰਦਿਆਂ ਕਿਹਾ ਹੈ ਕਿ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਇਹਨਾਂ ਕਾਮਿਆਂ ਦੀ ਹੜਤਾਲ ਪੂਰੀ ਤਰ੍ਹਾਂ ਜਾਇਜ ਹੈ ਅਤੇ ਸਰਕਾਰ ਦੀਆ ਮਾਰੀ ਨੀਤੀਆਂ ਦਾ ਮੂਂਹ ਤੋੜਵਾਂ ਜਵਾਬ ਹੈ। ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਬੀਹਲਾ, ਮੱਖਣ ਸਿੰਘ ਵਾਹਿਦਪੁਰੀ, ਸੁਖਵਿੰਦਰ ਸਿੰਘ ਚਾਹਲ, ਹਰਮਨਪ੍ਰੀਤ ਕੌਰ ਗਿੱਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਆਮ ਆਦਮੀਆਂ ਦੀ ਸਰਕਾਰ ਹੁਣ ਖਾਸ ਆਦਮੀਆਂ ਦੀ ਸਰਕਾਰ ਬਣ ਗਈ ਹੈ ਅਤੇ ਆਪਣੇ ਅਤੇ ਦਿੱਲੀ ਵਾਲੇ ਆਗੂਆਂ ਦੇ ਐਸ਼ੋ ਆਰਾਮ ਅਤੇ ਮੁੱਖ ਮੰਤਰੀ ਵਲੋਂ ਆਪਣੀਆਂ ਫੋਟੋ ਲਗਾ ਕੇ ਝੂਠੀ ਮਸ਼ਹੂਰੀ ਕਰਨ ਤੇ ਪੰਜਾਬ ਦੇ ਲੋਕਾਂ ਦਾ ਕਰੋੜਾਂ ਰੁਪਈਆਂ ਉਡਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਵਲੋਂ ਪੰਜਾਬ ਦੇ ਮਸਲਿਆ ਲਈ ਕੋਈ ਸਮਾਂ ਨਹੀਂ ਹੈ ਬਲਕਿ ਚੁਟਕਲੇ ਸੁਣਾ ਕੇ ਹੀ ਪੰਜਾਬ ਦੇ ਮਿਹਨਤਕਸ਼ ਵਰਗ ਨਾਲ ਕੋਝਾ ਮਜਾਕ ਕੀਤਾ ਜਾ ਰਿਹਾ ਹੈ। ਆਗੂਆਂ ਵਲੋਂ ਜ਼ਿਲ੍ਹੇ ਦੇ ਸਮੂਹ ਮੁਲਾਜ਼ਮ ਵਰਗ ਨੂੰ ਇਹਨਾਂ ਕਾਮਿਆਂ ਦੀ ਹੜਤਾਲ ਦਾ ਭਰਪੂਰ ਸਮਰਥਨ ਕਰਨ ਲਈ ਸਫਾਈ ਸੇਵਕਾਂ ਦੀਆਂ ਜੱਥੇਬੰਦੀਆਂ ਵਲੋਂ ਸੂਬੇ ਦੇ ਵੱਖ ਵੱਖ ਸਥਾਨਾ ਤੇ ਕੀਤੇ ਜਾ ਰਹੇ ਐਕਸ਼ਨਾਂ ਵਿੱਚ ਭਰਵੀਂ ਸ਼ਮੂਲੀਅਤ ਦੀ ਅਪੀਲ ਕੀਤੀ ਹੈ। ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਗੁਰਬਿੰਦਰ ਸਿੰਘ, ਕੁਲਦੀਪ ਦੌੜਕਾ, ਕਿਸ਼ੋਰ ਚੰਦ ਗਾਜ, ਅਮਿਲ ਕੁਮਾਰ, ਰਜੇੁਸ਼ ਕੁਮਾਰ ਅਮਲੋਹ, ਮਾਲਵਿੰਦਰ ਸਿੰਘ, ਬਲਰਾਜ ਮੌੜ,ਗੁਰਦੇਵ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਮਕੀਮਪੁਰ, ਬੋਬਿੰਦਰ ਸਿੰਘ, ਜਸਵਿੰਦਰ ਸਿੰਘ ਸੋਜਾ, ਗੁਰਪ੍ਰੀਤ ਰੰਗੀਲਪੁਰ, ਬਲਵਿੰਦਰ ਭੁੱਟੋ, ਸਿਮਰਜੀਤ ਬਰਾੜ, ਮਨੋਹਰ ਲਾਲ ਸ਼ਰਮਾ, ਸੁਭਾਸ਼ ਚੰਦਰ, ਪ੍ਰੇਮ ਚੰਦ ਆਜ਼ਾਦ, ਸਰਬਜੀਤ ਸਿੰਘ ਪੱਟੀ, ਕੁਲਦੀਪ ਵਾਲੀਆ, ਚਮਕੌਰ ਸਿੰਘ ਨਾਭਾ, ਇੰਦਰਜੀਤ ਵਿਰਦੀ, ਮੋਹਣ ਸਿੰਘ ਪੂਨੀਆ, ਜਸਵੀਰ ਸਿੰਘ ਸ਼ੀਰਾ, ਲਖਵਿੰਦਰ ਸਿੰਘ ਖਾਨਪੁਰ, ਰਜਿੰਦਰ ਸਿੰਘ ਰਿਆੜ, ਜਤਿੰਦਰ ਕੁਮਾਰ,ਹਰਨੇਕ ਸਿੰਘ ਗਹਿਰੀ, ਦਰਸ਼ਣ ਚੀਮਾ, ਜਗਦੀਪ ਸਿੰਘ ਮਾਂਗਟ, ਫੁੰਮਣ ਸਿੰਘ ਕਾਠਗੜ੍ਹ, ਬਲਜਿੰਦਰ ਸਿੰਘ ਆਦਿ ਆਗੂ ਵੀ ਹਾਜਰ ਸਨ।

Comments
Post a Comment