Skip to main content

SAD demands time bound probe into the land and property dealers network operating in Punjab under AAP patronage.

SAD demands time bound probe into the land and property dealers network operating in Punjab under AAP patronage. (Bikram S Majithia also demands look out notices should be issued against CM’s OSD Rajbir Ghuman and his associates to ensure they did not flee the country) Chandigarh 9 May ( Ranjeet Singh Dhaliwal ) : The Shiromani Akali Dal (SAD) today demanded a time bound probe into the entire land, power, housing and property developer nexus operating under political patronage in Punjab. In a statement here, senior SAD leader Bikram Singh Majithia said the arrest of cabinet minister Sanjeev Arora by the Enforcement Directorate had exposed the seriousness of the financial irregularities network functioning in the State. “Every individual linked to alleged GST fraud, illegal Dubai money transfers and suspicious land dealings must face strict investigation”, he asserted.  Asserting that very serious allegations had been levelled against Sanjeev Arora, the SAD leader said “farmers dese...

ਭਾਜਪਾ ਅਤੇ ਆਪ ਇੱਕੋ ਸਿੱਕੇ ਦੇ ਦੋ ਪੱਖ : ਬਘੇਲ

ਭਾਜਪਾ ਅਤੇ ਆਪ ਇੱਕੋ ਸਿੱਕੇ ਦੇ ਦੋ ਪੱਖ : ਬਘੇਲ

ਕਿਹਾ: ਦੋਵੇਂ ਵਿਰੋਧੀਆਂ ਖ਼ਿਲਾਫ਼ ਦਬਾਅ ਅਤੇ ਧਮਕਾਉਣ ਵਾਲੀਆਂ ਤਕਨੀਕਾਂ ਵਰਤਦੇ ਹਨ

ਪੰਜਾਬ ਵਿੱਚ ਵੱਡੇ ਪੱਧਰ ਤੇ ਭ੍ਰਿਸ਼ਟਾਚਾਰ ਅਤੇ ਖਰਾਬ ਹੋ ਰਹੀ ਕਾਨੂੰਨ-ਵਿਵਸਥਾ ਉੱਪਰ ਜਤਾਈ ਚਿੰਤਾ

 ਕਾਂਗਰਸ ਨੇ ਭਾਜਪਾ ਅਤੇ ਆਪ ਦੋਵਾਂ ਦਾ ਸਾਹਮਣਾ ਕੀਤਾ, ਪਰ ਡਰਨ ਵਾਲੀ ਨਹੀਂ : ਵੜਿੰਗ

ਪਾਰਟੀ ਵੱਲੋਂ 117 ਹਲਕਿਆਂ ਵਿੱਚ ਲੋਕ ਸੰਪਰਕ ‘ਯਾਤਰਾ’ ਸ਼ੁਰੂ ਕੀਤੀ ਜਾਵੇਗੀ

ਬਘੇਲ ਨੇ ਸੂਬੇ ਦੇ ਆਗੂਆਂ ਨਾਲ ਮੰਥਨ ਬੈਠਕ ਦੀ ਅਗਵਾਈ ਕੀਤੀ

ਚੰਡੀਗੜ੍ਹ 9 ਮਈ ( ਰਣਜੀਤ ਧਾਲੀਵਾਲ ) : ਕਾਂਗਰਸ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਇੱਕੋ ਸਿੱਕੇ ਦੇ ਦੋ ਪੱਖ ਹਨ, ਕਿਉਂਕਿ ਦੋਵੇਂ ਆਪਣਿਆਂ ਸਿਆਸੀ ਵਿਰੋਧੀਆਂ ਖ਼ਿਲਾਫ਼ ਦਬਾਅ ਅਤੇ ਧਮਕਾਉਣ ਵਾਲੀਆਂ ਤਕਨੀਕਾਂ ਵਰਤਦੀਆਂ ਹਨ। ਇਸ ਦੌਰਾਨ ਪਾਰਟੀ ਵੱਲੋਂ ਸਾਰਾ ਦਿਨ ਚੱਲੀ ਮੰਥਨ ਬੈਠਕ ਕੀਤੀ ਗਈ, ਜਿਸਦੀ ਅਗਵਾਈ ਪੰਜਾਬ ਮਾਮਲਿਆਂ ਦੇ ਇੰਚਾਰਜ ਜਨਰਲ ਸਕੱਤਰ ਭੂਪੇਸ਼ ਬਘੇਲ ਨੇ ਕੀਤੀ ਅਤੇ ਸੂਬੇ ਭਰ ਤੋਂ ਸੀਨੀਅਰ ਆਗੂ ਸ਼ਾਮਲ ਹੋਏ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਬਘੇਲ ਨੇ ਐਲਾਨ ਕੀਤਾ ਕਿ ਪਾਰਟੀ ਲੋਕਾਂ ਤੱਕ ਪਹੁੰਚ ਬਣਾਉਣ ਵਾਸਤੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ “ਯਾਤਰਾਵਾਂ” ਕੱਢੇਗੀ। ਹਰ ਹਲਕੇ ਵਿੱਚ ਇਹ ਤਿੰਨ ਦਿਨਾਂ ਦੀ ਯਾਤਰਾ ਹੋਵੇਗੀ, ਜਿਸ ਦੌਰਾਨ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਜਾਵੇਗੀ, ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਉਮੀਦਾਂ ਬਾਰੇ ਜਾਣਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਹ ਵੀ ਸੁਝਾਅ ਆਇਆ ਹੈ ਕਿ ਜਦੋਂ ਇਹ ਯਾਤਰਾਵਾਂ ਮੁਕੰਮਲ ਹੋ ਜਾਣ, ਤਾਂ ਵਿਰੋਧੀ ਧਿਰ ਦੇ ਨੇਤਾ ਨੂੰ ਸਮਾਪਤੀ ਸਮਾਗਮ ਵਿੱਚ ਸ਼ਾਮਲ ਕੀਤਾ ਜਾਵੇ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਐਲਾਨ ਕੀਤਾ ਕਿ ਪਾਰਟੀ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਇੱਕ ਚਾਰਜਸ਼ੀਟ ਵੀ ਜਾਰੀ ਕਰੇਗੀ। 

ਬਘੇਲ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਪੰਜਾਬ ਵਿੱਚ ਮੌਜੂਦਾ ਮੰਦਹਾਲੀ ‘ਤੇ ਵਿਚਾਰ ਕੀਤਾ ਗਿਆ ਹੈ। ਇਸ ਦੌਰਾਨ ਖ਼ਾਸ ਕਰਕੇ ਵਿਆਪਕ ਭ੍ਰਿਸ਼ਟਾਚਾਰ ਅਤੇ ਖਰਾਬ ਹੋ ਰਹੀ ਕਾਨੂੰਨ-ਵਿਵਸਥਾ ‘ਤੇ ਚਰਚਾ ਹੋਈ, ਜਿਸ ਕਾਰਨ ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਹੈ। ਪੰਜਾਬ ਵਿੱਚ ਹੋ ਰਹੇ ਬੰਬ ਧਮਾਕਿਆਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ, ਉਨ੍ਹਾਂ ਨੇ ਕਿਹਾ ਕਿ ਇਸ ਲਈ ਸੂਬੇ ਅਤੇ ਕੇਂਦਰ ਦੋਵੇਂ ਸਰਕਾਰਾਂ ਜ਼ਿੰਮੇਵਾਰ ਹਨ ਤੇ ਜ਼ਿੰਮੇਵਾਰੀ ਵੀ ਇਨ੍ਹਾਂ ਉੱਪਰ ਹੀ ਬਣਦੀ ਹੈ। ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕਰਨ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ, ਕਾਂਗਰਸ ਦੇ ਜਨਰਲ ਸਕੱਤਰ ਨੇ ਕਿਹਾ ਕਿ ਭਾਜਪਾ ਅਤੇ ਆਪ ਦੋਵੇਂ ਹੀ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਦਬਾਅ ਅਤੇ ਧਮਕਾਉਣ ਵਾਲੀਆਂ ਤਕਨੀਕਾਂ ਵਰਤਣ ਲਈ ਜਾਣੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਭਾਜਪਾ ਕੌਮੀ ਪੱਧਰ ‘ਤੇ ਈਡੀ ਵਰਗੀਆਂ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਦੀ ਹੈ, ਉੱਥੇ ਆਪ ਸੂਬੇ ਵਿੱਚ ਆਪਣੇ ਵਿਰੋਧੀਆਂ ਖ਼ਿਲਾਫ਼ ਵਿਜੀਲੈਂਸ ਦੀ ਵਰਤੋਂ ਕਰਦੀ ਹੈ। ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਅਤੇ ਆਪ ਲੋਕਾਂ ਨੂੰ ਗੁੰਮਰਾਹ ਕਰਨ ਲਈ ਖੇਡਾਂ ਖੇਡ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਭਾਜਪਾ ਖ਼ਿਲਾਫ਼ ਲਗਾਏ ਜਾ ਰਹੇ ਦੋਸ਼ਾਂ ਦੇ ਬਾਵਜੂਦ ਕੋਈ ਕਾਰਵਾਈ ਨਾ ਕਰਨਾ ਹੈਰਾਨੀਜਨਕ ਹੈ।
ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਬਾਰੇ, ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਈਡੀ ਨੇ ਇੱਕ ਹੋਰ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਠਿਕਾਣਿਆਂ ‘ਤੇ ਛਾਪੇ ਮਾਰੇ ਸਨ ਅਤੇ ਅਗਲੇ ਹੀ ਦਿਨ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਇਸਦੇ ਨਾਲ ਹੀ, ਉਨ੍ਹਾਂ ਨੇ ਕਿਹਾ ਕਿ ਆਪ ਨੂੰ ਹੁਣ ਭਾਜਪਾ ਦੇ ਰੂਪ ਵਿੱਚ ਆਪਣੇ ਵਰਗਾ ਹੀ ਮੁਕਾਬਲਾ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਿਵੇਂ ਆਪ ਸਰਕਾਰ ਪੰਜਾਬ ਵਿੱਚ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਵਿਜੀਲੈਂਸ ਅਤੇ ਪੁਲਿਸ ਦਾ ਦੁਰਵਰਤੋਂ ਕਰਦੀ ਰਹੀ ਹੈ, ਉਸੇ ਤਰ੍ਹਾਂ ਭਾਜਪਾ ਵੀ ਆਪ ਨਾਲ ਕਰ ਰਹੀ ਹੈ। ਵੜਿੰਗ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਪ ਅਤੇ ਭਾਜਪਾ ਦੀਆਂ ਇਨ੍ਹਾਂ ਚਾਲਾਂ ਵਿੱਚ ਨਹੀਂ ਆਉਣਗੇ ਅਤੇ ਉਹ ਸਿਰਫ਼ ਉਨ੍ਹਾਂ ‘ਤੇ ਭਰੋਸਾ ਕਰਨਗੇ, ਜਿਨ੍ਹਾਂ ਨੇ ਪਹਿਲਾਂ ਪੰਜਾਬ ਨੂੰ ਚੰਗੀ ਤਰ੍ਹਾਂ ਚਲਾਇਆ ਅਤੇ ਕੰਮ ਕੀਤਾ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਕਾਂਗਰਸ ਪਾਰਟੀ ਨਾ ਤਾਂ ਭਾਜਪਾ ਦੀ ਈਡੀ ਤੋਂ ਡਰੇਗੀ ਅਤੇ ਨਾ ਹੀ ਆਪ ਦੇ ਵਿਜੀਲੈਂਸ ਬਿਊਰੋ ਤੋਂ ਡਰੇਗੀ। ਉਨ੍ਹਾਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਫ਼ੈਸਲਾਕੁੰਨ ਲੜਾਈ ਲਈ ਹਰ ਇੱਕ ਕਾਂਗਰਸੀ ਵਰਕਰ ਤਿਆਰ ਹੈ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

Rajesh Kumar Moudgil files nomination for the post of President of Punjab and Haryana High Court Bar Association

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

Leaders from Various Organizations Join BJP — Everyone Will Receive Full Respect and Dignity : Sanjeev Vashisht

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ

20 Lakh Paramilitary Families to Take to the Streets for Withdrawal of “Black Law” Passed Against Supreme Court Verdict : H.R. Singh