Skip to main content

SAD to contest Nagar Nigam elections on the party symbol

SAD to contest Nagar Nigam elections on the party symbol (Party meeting of Halka Incharges and district presidents also decried manner in which granthis and gurdwara committees were being targeted for punishment under the new anti sacrilege act passed by the AAP govt)  Chandigarh 8 May ( Ranjeet Singh Dhaliwal ) : The Shiromani Akali Dal (SAD) today announced it would contest the forthcoming elections to 102 Nagar Council and nine Municipal Corporations on the party symbol. A decision to this effect was taken at a meeting of the party’s halka incharges and district presidents which was presided over by party president Sukhbir Singh Badal. The meeting also decried the manner in which custodians of Sri Guru Granth Sahib including granthis and gurdwara committees were being targetted for punishment under the new anti- sacrilege law passed by the AAP government. It said while it wanted the most severe punishment to be awarded to those indulging in sacrilege of the holy book, granthis a...

ਵੜਿੰਗ ਨੇ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਧਮਾਕਿਆਂ ਦੀ ਨਿੰਦਾ ਕੀਤੀ

ਵੜਿੰਗ ਨੇ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਧਮਾਕਿਆਂ ਦੀ ਨਿੰਦਾ ਕੀਤੀ

ਕਾਨੂੰਨ-ਵਿਵਸਥਾ ‘ਤੇ ਪੂਰੀ ਤਰ੍ਹਾਂ ਨਾਕਾਮੀ ਲਈ ਆਪ ਸਰਕਾਰ ਨੂੰ ਘੇਰਿਆ

ਮੁੱਖ ਮੰਤਰੀ ਤੋਂ ਪੁੱਛਿਆ, ਜੇਕਰ ਭਾਜਪਾ ਜ਼ਿੰਮੇਵਾਰ ਹੈ, ਤਾਂ ਕਾਰਵਾਈ ਕਿਉਂ ਨਹੀਂ

ਮੁੱਖ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦੀ ਚੁੱਪੀ ‘ਤੇ ਸਵਾਲ ਕੀਤੇ 

ਚੇਤਾਵਨੀ: ਪੰਜਾਬ ਨੂੰ ਆਪਣੀਆਂ ਗੰਦੀ ਸਿਆਸੀ ਖੇਡਾਂ ਦਾ ਮੈਦਾਨ ਨਾ ਬਣਾਇਆ ਜਾਵੇ 

ਚੰਡੀਗੜ੍ਹ 6 ਮਈ ( ਰਣਜੀਤ ਧਾਲੀਵਾਲ ) : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਬੰਬ ਧਮਾਕਿਆਂ ਦੀ ਸਖ਼ਤ ਨਿੰਦਾ ਕਰਦਿਆਂ, ਸੂਬੇ ਵਿੱਚ ਮੁਸ਼ਕਿਲ ਨਾਲ ਬਣੀ ਸ਼ਾਂਤੀ ਨੂੰ ਖਤਰੇ ਤੋਂ ਸਚੇਤ ਕੀਤਾ ਹੈ। ਉਨ੍ਹਾਂ ਨੇ ਕਾਨੂੰਨ-ਵਿਵਸਥਾ ਕਾਇਮ ਰੱਖਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹਿਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵੀ ਤੀਖੀ ਆਲੋਚਨਾ ਕੀਤੀ ਹੈ ਅਤੇ ਕਿਹਾ ਕਿ ਇਸਦੇ ਸੱਤਾ ਵਿੱਚ ਵਾਰ-ਵਾਰ ਹੋ ਰਹੇ ਧਮਾਕੇ ਇੱਕ ਆਮ ਗੱਲ ਬਣ ਗਏ ਹਨ। ਸੂਬਾ ਕਾਂਗਰਸ ਪ੍ਰਧਾਨ ਨੇ ਚੇਤਾਵਨੀ ਦਿੱਤੀ ਹੈ ਕਿ ਅਜਿਹੇ ਗੰਭੀਰ ਖਤਰੇ ਨੂੰ ਹਲਕੇ ਵਿੱਚ ਨਾ ਲਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਵੱਡੀ ਕੁਰਬਾਨੀ ਦੇ ਕੇ ਪੰਜਾਬ ਵਿੱਚ ਮੁਸ਼ਕਿਲ ਨਾਲ ਕਾਇਮ ਹੋਈ ਸ਼ਾਂਤੀ ਦਾਅ ‘ਤੇ ਹੈ ਅਤੇ ਇਸਨੂੰ ਵਿਅਰਥ ਨਾ ਗਵਾਓ।

ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਬਿਆਨ ਦਾ ਹਵਾਲਾ ਦਿੰਦਿਆਂ ਕਿ ਇਹ ਧਮਾਕੇ ਭਾਰਤੀ ਜਨਤਾ ਪਾਰਟੀ ਵੱਲੋਂ ਕਰਵਾਏ ਗਏ ਹਨ, ਪੁੱਛਿਆ ਹੈ ਕਿ ਜੇਕਰ ਇਨ੍ਹਾਂ ਨੂੰ ਪਤਾ ਹੈ ਕਿ ਇਸਦੇ ਪਿੱਛੇ ਕੌਣ ਹੈ, ਤਾਂ ਇਹ ਕਾਰਵਾਈ ਕਿਉਂ ਨਹੀਂ ਕਰ ਰਹੇ ਹਨ। ਉਨ੍ਹਾਂ ਨੇ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੁੱਛਿਆ ਹੈ ਕਿ ਤੁਸੀਂ ਪੰਜਾਬ ਨੂੰ ਆਪਣੀਆਂ ਗੰਦੀ ਆਪਣੀ ਖੇਡਾਂ ਦਾ ਮੈਦਾਨ ਕਿਉਂ ਬਣਾਉਣਾ ਚਾਹੁੰਦੇ ਹੋ? ਉਨ੍ਹਾਂ ਨੇ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਇਸ ਮਹੱਤਵਪੂਰਨ ਮਾਮਲੇ ‘ਤੇ ਕੇਂਦਰੀ ਗ੍ਰਹਿ ਮੰਤਰੀ ਦੀ ਚੁੱਪੀ ‘ਤੇ ਵੀ ਸਵਾਲ ਉਠਾਏ ਹਨ।

ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ, ਕਿਹਾ ਕਿ ਮੁੱਖ ਮੰਤਰੀ ਵੱਲੋਂ ਭਾਜਪਾ ਖਿਲਾਫ ਲਗਾਏ ਗਏ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ ਪਾਰਟੀ ਅਗਵਾਈ ਅਤੇ ਕੇਂਦਰ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ, ਕਿਉਂਕਿ ਇਹ ਦੋਸ਼ ਇੱਕ ਸੂਬੇ ਦੇ ਮੁੱਖ ਮੰਤਰੀ ਵੱਲੋਂ ਲਗਾਏ ਗਏ ਹਨ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ, ਕਿਹਾ ਕਿ ਜੋ ਕੋਈ ਵੀ ਇਸਦੇ ਪਿੱਛੇ ਹੈ, ਉਹ ਪੰਜਾਬ ਦਾ ਦੁਸ਼ਮਣ ਹੈ ਅਤੇ ਪੰਜਾਬ ਦੇ ਲੋਕ ਉਸਨੂੰ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਨੇ ਕਿਹਾ ਕਿ ਅਗਲੀ ਚੋਣਾਂ ਤੋਂ ਬਾਅਦ ਜਦੋਂ ਕਾਂਗਰਸ ਸਰਕਾਰ ਬਣੇਗੀ, ਤਾਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਜਿੰਮੇਵਾਰ ਲੋਕਾਂ ਨੂੰ ਕਾਨੂੰਨ ਦੇ ਕਟਘਰੇ ਵਿੱਚ ਲਿਆਂਦਾ ਜਾਵੇਗਾ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

Rajesh Kumar Moudgil files nomination for the post of President of Punjab and Haryana High Court Bar Association

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

Leaders from Various Organizations Join BJP — Everyone Will Receive Full Respect and Dignity : Sanjeev Vashisht

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ

20 Lakh Paramilitary Families to Take to the Streets for Withdrawal of “Black Law” Passed Against Supreme Court Verdict : H.R. Singh