Skip to main content

ਸਹਿਕਾਰੀ ਸੁਸਾਇਟੀਆਂ ਵੱਲੋਂ ਵਧਿਆ ਹੱਦ ਕਰਜ਼ਾ ਰੋਕਣਾ - ਬੈਂਕ ਮੁਲਾਜ਼ਮਾਂ ਦੀ ਹੜਤਾਲ ਕਿਸਾਨ ਵਿਰੋਧੀ

ਸਹਿਕਾਰੀ ਸੁਸਾਇਟੀਆਂ ਵੱਲੋਂ ਵਧਿਆ ਹੱਦ ਕਰਜ਼ਾ ਰੋਕਣਾ - ਬੈਂਕ ਮੁਲਾਜ਼ਮਾਂ ਦੀ ਹੜਤਾਲ ਕਿਸਾਨ ਵਿਰੋਧੀ ਪੰਜਾਬ ਸਰਕਾਰ ਤੇ ਸਹਿਕਾਰੀ ਸਭਾਵਾਂ ਅਧਿਕਾਰੀ ਕਿਸਾਨਾਂ ਦੇ ਵਧੇ ਹੋਏ ਹਦ ਕਰਜ਼ੇ ਤਰੰਤ ਜਾਰੀ ਕਰੇ  ਬੇਮੌਸੀਮ ਬਾਰਸ਼ ਨਾਲ 25% ਘੱਟ ਝਾੜ ਦਾ ਬੋਨਸ ਅਤੇ ਗੜੇਮਾਰੀ ਦਾ ਮੁਆਵਜ਼ਾ ਸਰਕਾਰ ਤੁਰੰਤ ਜਾਰੀ ਕਰੇ  : ਗੁਰਮੀਤ ਸਿੰਘ ਮਹਿਮਾ ਹਰਿੰਦਰ ਸਿੰਘ ਲੱਖੋਵਾਲ ਬੂਟਾ ਸਿੰਘ ਬੁਰਜ ਗਿੱਲ ਚੰਡੀਗੜ੍ਹ 6 ਮਈ ( ਰਣਜੀਤ ਧਾਲੀਵਾਲ ) : ਗੁਰਮੀਤ ਸਿੰਘ ਮਹਿਮਾ, ਹਰਿੰਦਰ ਸਿੰਘ ਲੱਖੋਵਾਲ, ਬੁਟਾ ਸਿੰਘ ਬੁਰਜ਼ ਗਿੱਲ ਕਿਹਾ ਪੰਜਾਬ ਸਰਕਾਰ ਵੱਲੋਂ 7 ਸਾਲਾਂ ਬਾਅਦ ਝੋਨੇ ਦੀ ਫਸਲ ਲਈ ਹੱਦ ਕਰਜ਼ਾ ₹25,440 ਤੋਂ ਵਧਾ ਕੇ ₹39,000 ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। ਇਸ ਵਿੱਚੋਂ ₹23,000 ਰੁਪਏ ਨਕਦ ਅਤੇ ₹16,000 ਰੁਪਏ ਦੀ ਖਾਦ-ਬੀਜ ਆਦਿ ਸੁਸਾਇਟੀ ਰਾਹੀਂ ਮਿਲਣੀ ਹੈ। ਪਰ ਸਹਿਕਾਰੀ ਬੈਂਕਾਂ ਦੇ ਕਰਮਚਾਰੀਆਂ ਵੱਲੋਂ ਇਸ ਵਧੇ ਹੋਏ ਹੱਦ ਕਰਜ਼ੇ ਨੂੰ ਲਾਗੂ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਜੋ ਕਿ ਸਿੱਧਾ ਕਿਸਾਨ ਮਾਰੂ ਕਦਮ ਹੈ। ਬੈਂਕ ਮੁਲਾਜ਼ਮਾਂ ਦੀ ਧਮਕੀ - ਹੜਤਾਲ ਦਾ ਨੋਟਿਸ*   ਸਹਿਕਾਰੀ ਬੈਂਕ ਕਰਮਚਾਰੀਆਂ ਨੇ ਨੋਟਿਸ ਜਾਰੀ ਕਰਕੇ ਧਮਕੀ ਦਿੱਤੀ ਹੈ ਕਿ ਜੇ ਪੰਜਾਬ ਸਰਕਾਰ ਨੇ ਵਧਿਆ ਹੋਇਆ ਹੱਦ ਕਰਜ਼ਾ ਲਾਗੂ ਕਰਨ ਲਈ ਜ਼ੋਰ ਪਾਇਆ ਤਾਂ ਉਹ ਹੜਤਾਲ 'ਤੇ ਚਲੇ ਜਾਣਗੇ। 2 ਮਈ ਨੂੰ 2 ਘੰਟੇ ਦੀ ਹੜਤਾਲ ਕੀਤੀ ਜਾ ਚੁੱਕੀ ਹੈ ਅਤੇ 6 ਮਈ ਨੂੰ ਫਿਰ 2 ...

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼ ਆਸਥਾ, ਸ਼ਰਧਾ ਅਤੇ ਆਧਿਆਤਮਿਕ ਚੇਤਨਾ ਦਾ ਭਵਿਆ ਸੰਗਮ

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼ ਆਸਥਾ, ਸ਼ਰਧਾ ਅਤੇ ਆਧਿਆਤਮਿਕ ਚੇਤਨਾ ਦਾ ਭਵਿਆ ਸੰਗਮ

ਬੁਰਾਈਆਂ ਨੂੰ ਛੱਡ ਕੇ ਕੇਵਲ ਚੰਗਿਆਈਆਂ ਨੂੰ ਅਪਣਾਓ -ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ

ਚੰਡੀਗੜ੍ਹ/ਪੰਚਕੂਲਾ/ਮੋਹਾਲੀ/ਕੁੱਲੂ 3 ਮਈ ( ਰਣਜੀਤ ਧਾਲੀਵਾਲ ) : ਜ਼ਿਲ੍ਹਾ ਕੁੱਲੂ ਦੇ ਇਤਿਹਾਸਿਕ ਢਾਲਪੁਰ ਮੈਦਾਨ ਵਿੱਚ ਆਯੋਜਿਤ ਸੰਤ ਨਿਰੰਕਾਰੀ ਮਿਸ਼ਨ ਦਾ ਭਵਿਆ ਸਮਾਗਮ ਸਿਰਫ਼ ਇੱਕ ਆਧਿਆਤਮਿਕ ਪ੍ਰੋਗਰਾਮ ਹੀ ਨਹੀਂ ਸੀ, ਬਲਕਿ ਆਸਥਾ ਅਤੇ ਸ਼ਰਧਾ ਦਾ ਜੀਵੰਤ ਉਤਸਵ ਬਣ ਕੇ ਉਭਰਿਆ। ਵਿਸ਼ਾਲ ਮੈਦਾਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਹੋਏ ਸ਼ਰਧਾਲੂ ਭਗਤ ਅਤੇ ਜਨ ਸਮੂਹ ਇਸ ਗੱਲ ਦਾ ਸਬੂਤ ਸਨ ਕਿ ਆਧਿਆਤਮਿਕਤਾ ਅੱਜ ਵੀ ਲੋਕਾਂ ਦੇ ਜੀਵਨ ਦਾ ਮਹੱਤਵਪੂਰਨ ਆਧਾਰ ਹੈ। ਹਿਮਾਚਲ ਪ੍ਰਦੇਸ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹਜ਼ਾਰਾਂ ਭਗਤਾਂ ਨੇ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਦਰਸ਼ਨ ਕਰਕੇ ਆਤਮਿਕ ਸ਼ਾਂਤੀ ਅਤੇ ਪ੍ਰੇਰਣਾ ਦਾ ਅਨੁਭਵ ਕੀਤਾ। ਇਸ ਸਮਾਗਮ ਤੋਂ ਪਹਿਲਾਂ ਨੌਜਵਾਨਾਂ ਨੂੰ ਆਧਿਆਤਮਿਕ ਜਾਗਰੂਕਤਾ ਦੇਣ ਲਈ ਨਿਰੰਕਾਰੀ ਯੂਥ ਸਿਮਪੋਜ਼ੀਅਮ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ ਗਿਆ। ਅੱਜ ਇਕ ਵਿਸ਼ਾਲ ਸਤਸੰਗ ਪ੍ਰੋਗਰਾਮ ਦੌਰਾਨ ਸਤਿਗੁਰੂ ਮਾਤਾ ਜੀ ਨੇ ਆਪਣੇ ਪ੍ਰੇਰਣਾਦਾਇਕ ਵਿਚਾਰਾਂ ਵਿੱਚ ਕਿਹਾ ਕਿ ਸੱਚੀ ਭਗਤੀ ਉਹੀ ਹੈ, ਜਿਸ ਵਿੱਚ ਬੁਰਾਈਆਂ ਨੂੰ ਛੱਡ ਕੇ ਕੇਵਲ ਚੰਗਿਆਈ ਨੂੰ ਅਪਣਾਇਆ ਜਾਵੇ। ਇਹ ਸਿਰਫ਼ ਭਗਤੀ ਨਹੀਂ, ਬਲਕਿ ਪ੍ਰੇਮ ਭਗਤੀ ਹੈ, ਜੋ ਦਿਲਾਂ ਨੂੰ ਜੋੜਣ ਦਾ ਕੰਮ ਕਰਦੀ ਹੈ।

ਸਤਿਗੁਰੂ ਮਾਤਾ ਜੀ ਨੇ ਸਮਝਾਇਆ ਕਿ ਅਸੀਂ ਅਕਸਰ ਹੋਰਨਾਂ ਦੀਆਂ ਗਲਤੀਆਂ ਕੱਢਣ ਵਿੱਚ ਆਪਣਾ ਕੀਮਤੀ ਸਮਾਂ ਗੁਆ ਲੈਂਦੇ ਹਾਂ, ਜਦਕਿ ਲੋੜ ਇਸ ਗੱਲ ਦੀ ਹੈ ਕਿ ਅਸੀਂ ਆਪਣੇ ਅੰਦਰ ਝਾਤ ਮਾਰ ਕੇ ਨਫ਼ਰਤ ਨੂੰ ਖਤਮ ਕਰੀਏ ਅਤੇ ਪ੍ਰੇਮ ਅਤੇ ਭਰਾਤ੍ਰੀਭਾਵ ਨੂੰ ਵਧਾਈਏ। ਨੌਜਵਾਨਾਂ ਦੇ ਸੰਦਰਭ ਵਿੱਚ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਗਲਤ ਠਹਿਰਾਉਣਾ ਆਸਾਨ ਹੈ, ਪਰ ਇਹ ਸਮਝਣਾ ਵੀ ਜ਼ਰੂਰੀ ਹੈ ਕਿ ਉਨ੍ਹਾਂ ਦੀ ਰਹਿ ਵਿੱਚ ਆਉਣ ਵਾਲੀਆਂ ਚੁਣੌਤੀਆਂ ਨੂੰ ਸਮਝਿਆ ਜਾਵੇ। ਅੰਤ ਵਿੱਚ ਸਤਿਗੁਰੂ ਮਾਤਾ ਜੀ ਨੇ ਸਭ ਨੂੰ ਸੰਦੇਸ਼ ਦਿੱਤਾ ਕਿ ਦਿਲਾਂ ਵਿੱਚੋਂ ਨਫ਼ਰਤ ਮਿਟਾ ਕੇ ਪ੍ਰੇਮ, ਸਹਿਨਸ਼ੀਲਤਾ ਅਤੇ ਸਕਾਰਾਤਮਕ ਸੋਚ ਨਾਲ ਜੀਵਨ ਬਤੀਤ ਕਰੋ—ਇਹੀ ਸੱਚੀ ਭਗਤੀ ਅਤੇ ਮਨੁੱਖਤਾ ਦੀ ਪਹਿਚਾਣ ਹੈ। ਸਮਾਗਮ ਦਾ ਵਾਤਾਵਰਣ ਪੂਰੀ ਤਰ੍ਹਾਂ ਭਗਤੀ ਅਤੇ ਆਧਿਆਤਮਿਕ ਊਰਜਾ ਨਾਲ ਭਰਪੂਰ ਸੀ। ਸਤਿਗੁਰੂ ਮਾਤਾ ਜੀ ਦੇ ਦਿਵਯ ਪ੍ਰਵਚਨਾਂ ਨੇ ਜੀਵਨ ਦੇ ਅਸਲ ਉਦੇਸ਼ ਨੂੰ ਸਧਾਰਣ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਸਤੁਤ ਕੀਤਾ। ਉਨ੍ਹਾਂ ਨੇ ਪ੍ਰੇਮ, ਭਰਾਤ੍ਰੀਭਾਵ, ਏਕਤਾ ਅਤੇ ਨਿਮਰਤਾ ਨੂੰ ਜੀਵਨ ਦਾ ਮੁੱਖ ਆਧਾਰ ਦੱਸਦਿਆਂ ਸਭ ਨੂੰ ਇਹ ਮੂਲ ਮੂਲਿਆਂ ਅਪਣਾਉਣ ਦਾ ਸੰਦੇਸ਼ ਦਿੱਤਾ। ਖਾਸ ਕਰਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਸਕਾਰਾਤਮਕ ਸੋਚ, ਸਹੀ ਮਾਰਗਦਰਸ਼ਨ ਅਤੇ ਸਤਸੰਗ ਦੇ ਮਹੱਤਵ ‘ਤੇ ਜ਼ੋਰ ਦਿੱਤਾ, ਜੋ ਜੀਵਨ ਨੂੰ ਸਫਲ ਅਤੇ ਸਾਰਥਕ ਬਣਾਉਣ ਵਿੱਚ ਸਹਾਇਕ ਹੈ।
ਇਸ ਆਯੋਜਨ ਦੀ ਇੱਕ ਮਹੱਤਵਪੂਰਨ ਵਿਸ਼ੇਸ਼ਤਾ ਇਹ ਰਹੀ ਕਿ ਪ੍ਰਦੇਸ਼ ਦੇ ਦੂਰ-ਦੁਰਾਖ਼ਤ ਅਤੇ ਦੁਸ਼ਵਾਰ ਇਲਾਕਿਆਂ—ਜਿਵੇਂ ਪਾਂਗੀ, ਚੰਬਾ, ਕਿੰਨੌਰ ਅਤੇ ਲਾਹੌਲ-ਸਪੀਤੀ ਤੋਂ ਵੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚੇ। ਕਠਿਨ ਭੌਗੋਲਿਕ ਹਾਲਾਤਾਂ ਦੇ ਬਾਵਜੂਦ ਉਨ੍ਹਾਂ ਦਾ ਜੋਸ਼ ਅਤੇ ਸਮਰਪਣ ਇਸ ਗੱਲ ਨੂੰ ਦਰਸਾਉਂਦਾ ਹੈ ਕਿ ਸੱਚੀ ਆਸਥਾ ਹਰ ਰੁਕਾਵਟ ਨੂੰ ਪਾਰ ਕਰ ਸਕਦੀ ਹੈ। ਮੰਡੀ ਜ਼ੋਨ ਦੇ ਜ਼ੋਨਲ ਇੰਚਾਰਜ ਡਾ. ਆਰ.ਕੇ. ਅਭਿਲਾਸ਼ੀ ਨੇ ਸਭ ਤੋਂ ਪਹਿਲਾਂ ਸਤਿਗੁਰੂ ਮਾਤਾ ਜੀ ਅਤੇ ਨਿਰੰਕਾਰੀ ਰਾਜਪਿਤਾ ਜੀ ਦਾ ਦਿਲੋਂ ਸਵਾਗਤ ਕੀਤਾ ਅਤੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ ਅਤੇ ਹੋਰ ਸਾਰੇ ਵਿਭਾਗਾਂ ਦੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਆਯੋਜਨ ਦੀ ਸਫਲਤਾ ਲਈ ਮਹਾਤਮਾਵਾਂ ਦੀ ਨਿਸ਼ਕਾਮ ਸੇਵਾ, ਅਨੁਸ਼ਾਸਨ ਅਤੇ ਸੁਚਾਰੂ ਪ੍ਰਬੰਧਨ ਦੀ ਭਰਪੂਰ ਸਰਾਹਨਾ ਕੀਤੀ। ਪੂਰੇ ਪ੍ਰੋਗਰਾਮ ਦੌਰਾਨ ਅਨੁਸ਼ਾਸਨ, ਸਫ਼ਾਈ ਅਤੇ ਸੇਵਾ ਭਾਵਨਾ ਦਾ ਜੋ ਦਰਸ਼ਨ ਹੋਇਆ, ਉਹ ਪ੍ਰੇਰਣਾਦਾਇਕ ਸੀ। ਨਿਸ਼ਚਿਤ ਤੌਰ ‘ਤੇ ਇਹ ਦਿਵਯ ਸੰਤ ਸਮਾਗਮ ਸਿਰਫ਼ ਆਧਿਆਤਮਿਕ ਜਾਗਰੂਕਤਾ ਦਾ ਸਾਧਨ ਹੀ ਨਹੀਂ ਬਣਿਆ, ਬਲਕਿ ਸਮਾਜ ਵਿੱਚ ਪ੍ਰੇਮ, ਸਦਭਾਵਨਾ ਅਤੇ ਏਕਤਾ ਦਾ ਮਜ਼ਬੂਤ ਸੰਦੇਸ਼ ਵੀ ਬਣ ਕੇ ਉਭਰਿਆ। ਕੁੱਲੂ ਦੀ ਪਵਿੱਤਰ ਧਰਤੀ ‘ਤੇ ਆਯੋਜਿਤ ਇਹ ਸਮਾਗਮ ਸ਼ਰਧਾਲੂਆਂ ਦੇ ਮਨਾਂ ਵਿੱਚ ਇੱਕ ਅਮਿੱਟ ਯਾਦ ਵਜੋਂ ਪ੍ਰੇਰਣਾਸਰੋਤ ਬਣਿਆ ਰਹੇਗਾ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ

ਚੰਡੀਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ

20 Lakh Paramilitary Families to Take to the Streets for Withdrawal of “Black Law” Passed Against Supreme Court Verdict : H.R. Singh