Skip to main content

When you know Mann is ISI agent, why not take action? Warring asks Bittu

When you know Mann is ISI agent, why not take action? Warring asks Bittu Chandigarh 20 May ( Ranjeet Singh Dhaliwal ) : Punjab Congress president Amarinder Singh Raja Warring today asked the union minister of State in Railways, Ravneet Singh Bittu to take action against Chief Minister Bhagwant Singh Mann if he really is an ISI agent. Reacting to Bittu’s remarks accusing Mann of being an ISI agent, Warring noted that he (Bittu) is part of the central government. “Why don’t you ask the union Home Minister to institute an inquiry if you have any information that Mann is an ISI agent?” he asked the union minister, adding, “otherwise stop playing these friendly matches with the Punjab Chief Minister”. Reiterating that there was a secret understanding between the BJP and the Aam Aadmi Party, Warring said, they were resorting to “friendly fire” against each other to remain in the limelight and divert attention from pressing issues for which both the governments are accountable. He pointed out...

ਵੜਿੰਗ ਦਾ ਬਿੱਟੂ ਨੂੰ ਸਵਾਲ: ਜੇਕਰ ਤੁਸੀਂ ਮਾਨ ਨੂੰ ਆਈਐਸਆਈ ਏਜੰਟ ਜਾਣਦੇ ਹੋ, ਤਾਂ ਕਾਰਵਾਈ ਕਿਉਂ ਨਹੀਂ ਕਰਦੇ?

ਵੜਿੰਗ ਦਾ ਬਿੱਟੂ ਨੂੰ ਸਵਾਲ: ਜੇਕਰ ਤੁਸੀਂ ਮਾਨ ਨੂੰ ਆਈਐਸਆਈ ਏਜੰਟ ਜਾਣਦੇ ਹੋ, ਤਾਂ ਕਾਰਵਾਈ ਕਿਉਂ ਨਹੀਂ ਕਰਦੇ?

ਚੰਡੀਗੜ੍ਹ 20 ਮਈ ( ਰਣਜੀਤ ਧਾਲੀਵਾਲ ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਪੁੱਛਿਆ ਹੈ ਕਿ ਜੇਕਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਚਮੁੱਚ ਆਈਐਸਆਈ ਦੇ ਏਜੰਟ ਹਨ, ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਜਾਂਦੀ। ਵੜਿੰਗ ਨੇ ਬਿੱਟੂ ਵੱਲੋਂ ਮਾਨ ਨੂੰ ਆਈਐਸਆਈ ਏਜੰਟ ਦੱਸਣ ਵਾਲੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ, ਕਿਹਾ ਕਿ ਉਹ (ਬਿੱਟੂ) ਖੁਦ ਕੇਂਦਰ ਸਰਕਾਰ ਦਾ ਹਿੱਸਾ ਹਨ। ਉਨ੍ਹਾਂ ਨੇ ਪੁੱਛਿਆ ਕਿ ਜੇਕਰ ਤੁਹਾਡੇ ਕੋਲ ਮਾਨ ਦੇ ਆਈਐਸਆਈ ਏਜੰਟ ਹੋਣ ਬਾਰੇ ਕੋਈ ਜਾਣਕਾਰੀ ਹੈ, ਤਾਂ ਤੁਸੀਂ ਕੇਂਦਰੀ ਗ੍ਰਹਿ ਮੰਤਰੀ ਨੂੰ ਜਾਂਚ ਬਿਠਾਉਣ ਲਈ ਕਿਉਂ ਨਹੀਂ ਕਹਿੰਦੇ? ਨਹੀਂ ਤਾਂ, ਪੰਜਾਬ ਦੇ ਮੁੱਖ ਮੰਤਰੀ ਨਾਲ ਇਹ ਦੋਸਤਾਨਾ ਮੈਚ ਖੇਡਣੇ ਬੰਦ ਕਰੋ।

ਉਨ੍ਹਾਂ ਨੇ ਦੁਹਰਾਇਆ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਕਾਰ ਕੋਈ ਗੁਪਤ ਸਮਝੌਤਾ ਹੈ ਅਤੇ ਦੋਵੇਂ ਪਾਰਟੀਆਂ ਇੱਕ ਦੂਜੇ ‘ਤੇ “ਫ੍ਰੈਂਡਲੀ ਫਾਇਰ” ਕਰ ਰਹੀਆਂ ਹਨ ਲ, ਤਾਂ ਜੋ ਚਰਚਾ ਵਿੱਚ ਬਣੀਆਂ ਰਹਿਣ ਅਤੇ ਉਹਨਾਂ ਗੰਭੀਰ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਇਆ ਜਾ ਸਕੇ, ਜਿਨ੍ਹਾਂ ਲਈ ਦੋਵੇਂ ਸਰਕਾਰਾਂ ਜ਼ਿੰਮੇਵਾਰ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਮਾਨ ਨੇ ਪੰਜਾਬ ਵਿੱਚ ਹੋਏ ਬੰਬ ਧਮਾਕਿਆਂ ਵਿੱਚ ਭਾਜਪਾ ਦੀ ਸ਼ਮੂਲੀਅਤ ਦੇ ਦੋਸ਼ ਲਗਾਏ ਸਨ ਅਤੇ ਹੁਣ ਬਿੱਟੂ ਮਾਨ ਨੂੰ ਆਈਐਸਆਈ ਏਜੰਟ ਦੱਸ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਸ ਵੇਲੇ ਵੀ ਕਾਂਗਰਸ ਨੇ ਮਾਨ ਨੂੰ ਪੁੱਛਿਆ ਸੀ ਕਿ ਜੇਕਰ ਉਨ੍ਹਾਂ ਕੋਲ ਸੂਬੇ ਵਿੱਚ ਬੰਬ ਧਮਾਕਿਆਂ ਵਿੱਚ ਭਾਜਪਾ ਦੀ ਭੂਮਿਕਾ ਬਾਰੇ ਜਾਣਕਾਰੀ ਸੀ, ਤਾਂ ਕਾਰਵਾਈ ਕਿਉਂ ਨਹੀਂ ਕੀਤੀ ਗਈ, ਪਰ ਕੁਝ ਵੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਵਿੱਚ ਇਹ ਧਾਰਨਾ ਹੋਰ ਮਜ਼ਬੂਤ ਹੋਈ ਹੈ ਕਿ ਆਪ ਅਤੇ ਭਾਜਪਾ ਦੇ ਆਗੂ ਆਪਸ ਵਿੱਚ ਦੋਸਤਾਨਾ ਮੈਚ ਖੇਡ ਰਹੇ ਹਨ।

ਵੜਿੰਗ ਨੇ ਕਿਹਾ ਕਿ ਪਹਿਲਾਂ ਮਾਨ ਵੱਲੋਂ ਭਾਜਪਾ ‘ਤੇ ਬੰਬ ਧਮਾਕਿਆਂ ਵਿੱਚ ਸ਼ਮੂਲੀਅਤ ਦੇ ਦੋਸ਼ ਲਗਾਉਣਾ ਅਤੇ ਹੁਣ ਬਿੱਟੂ ਵੱਲੋਂ ਮਾਨ ਨੂੰ ਆਈਐਸਆਈ ਏਜੰਟ ਕਹਿਣਾ, ਇਹ ਸਾਰਾ ਕੁਝ ਸੋਚੀ-ਸਮਝੀ ਰਣਨੀਤੀ ਤਹਿਤ ਲੋਕਾਂ ਦਾ ਧਿਆਨ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਨਾਕਾਮੀਆਂ ਤੋਂ ਹਟਾਉਣ ਲਈ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦੀ ਅਗਵਾਈ ਕ੍ਰਮਵਾਰ ਭਾਜਪਾ ਅਤੇ ਆਮ ਆਦਮੀ ਪਾਰਟੀ ਕਰ ਰਹੀਆਂ ਹਨ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਦੋਵੇਂ ਪਾਰਟੀਆਂ ਇੱਕ ਦੂਜੇ ਦੀਆਂ ਨਾਕਾਮੀਆਂ ‘ਤੇ ਲੋਕਾਂ ਦੀ ਜਾਂਚ ਅਤੇ ਆਲੋਚਨਾ ਤੋਂ ਬੱਚਣ ਲਈ ਆਪਸੀ ਤੌਰ ‘ਤੇ ਇੱਕ ਦੂਜੇ ਨੂੰ ਕਵਰ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਜਦਕਿ ਆਪ ਅਤੇ ਭਾਜਪਾ ਦੇ ਆਗੂ ਬਿਨਾਂ ਕਿਸੇ ਅਗਲੀ ਕਾਰਵਾਈ ਦੇ ਇੱਕ ਦੂਜੇ ‘ਤੇ ਗੰਭੀਰ ਦੋਸ਼ ਲਗਾ ਰਹੇ ਹਨ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

Rajesh Kumar Moudgil files nomination for the post of President of Punjab and Haryana High Court Bar Association

Leaders from Various Organizations Join BJP — Everyone Will Receive Full Respect and Dignity : Sanjeev Vashisht

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਸਫਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ

20 Lakh Paramilitary Families to Take to the Streets for Withdrawal of “Black Law” Passed Against Supreme Court Verdict : H.R. Singh

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 17 ਮਈ ਨੂੰ ਜਲੰਧਰ ਕਨਵੈਂਸ਼ਨ ਦੀਆਂ ਤਿਆਰੀਆਂ ਮੁਕੰਮਲ, ਕਨਵੈਂਸ਼ਨ ਦੌਰਾਨ ਕੀਤਾ ਜਾਵੇਗਾ ਤਿੱਖੇ ਸੰਘਰਸ਼ਾ ਦਾ ਐਲਾਨ