Skip to main content

Punjab Congress flags apprehensions about SIR

Punjab Congress flags apprehensions about SIR Chandigarh 15 May ( Ranjeet Singh Dhaliwal ) : Punjab Congress today flagged its concerns and apprehensions about the Special Intensive Revision of electoral rolls being done in Punjab. A delegation of the senior party leaders led by Member Parliament Dr Amar Singh and comprising of PCC general secretary-organisation Capt Sandeep Sandhu and Gagandeep Singh, raised various issues during an all party meeting convened by the Chief Electoral Officer Punjab here today. Later briefing reporters Dr Amar Singh and Capt Sandhu disclosed that they raised the issue of duplicate votes from other states who are registered in Punjab. They said, particularly the voters from Bihar and Uttar Pradesh, where the SIR process has already been completed, need to be screened in the Punjab electoral rolls. The party leaders urged the CEO to raise the matter with the Election Commission of India, since the duplicate voters from other states can be cross-checked by ...

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਵੱਲੋਂ ਗਵਰਨਰ ਭਵਨ ਵੱਲ ਜ਼ੋਰਦਾਰ ਮੁਜ਼ਾਹਰਾ

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਵੱਲੋਂ ਗਵਰਨਰ ਭਵਨ ਵੱਲ ਜ਼ੋਰਦਾਰ ਮੁਜ਼ਾਹਰਾ

ਚੰਡੀਗੜ੍ਹ ਪੁਲਿਸ ਨੇ ਕਿਸਾਨਾਂ ਤੇ ਵਰਾਈ ਹੰਝੂ ਗੈਸ ਅਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ

ਕਿਸਾਨਾਂ ਤੇ ਜਬਰ ਕਰਨ ਵਿਰੁੱਧ ਭਲਕੇ ਫੂਕੇ ਜਾਣਗੇ ਭਾਜਪਾ ਅਤੇ ਗਵਰਨਰ ਪੰਜਾਬ ਦੇ ਪੁਤਲੇ

ਸੂਬੇ ਦੇ ਪਾਣੀਆਂ ਅਤੇ ਹੋਰ ਅਧਿਕਾਰਾਂ ਤੇ ਡਾਕੇ ਮਾਰ ਰਹੀ ਭਾਜਪਾ ਦੀ ਕੇਂਦਰ ਸਰਕਾਰ ਨੂੰ ਸਖਤ ਚੇਤਾਵਨੀ-ਧੱਕਾ ਕਰਨ ਦੀ ਭਾਜਪਾ ਨੂੰ ਚੁਕਾਉਣੀ ਪਵੇਗੀ ਸਿਆਸੀ ਕੀਮਤ

ਐਸ.ਏ.ਐਸ.ਨਗਰ/ਚੰਡੀਗੜ੍ਹ 15 ਮਈ ( ਰਣਜੀਤ ਧਾਲੀਵਾਲ ) : ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਸਮੇਤ ਪਾਣੀਆਂ ਦੀਆਂ ਹੋਰ ਮੰਗਾਂ ਨੂੰ ਲੈਕੇ ਅੱਜ ਗਵਰਨਰ ਭਵਨ ਵੱਲ ਜ਼ੋਰਦਾਰ ਮੁਜ਼ਾਹਰਾ ਕੀਤਾ। ਮੁਜ਼ਾਹਰੇ ਵਿੱਚ ਹਜ਼ਾਰਾਂ ਕਿਸਾਨਾਂ ਦੀ ਸ਼ਮੂਲੀਅਤ ਸੀ। ਚੰਡੀਗੜ੍ਹ ਪੁਲਿਸ ਨੇ ਸ਼ਾਂਤਮਈ ਢੰਗ ਨਾਲ ਅੱਗੇ ਵੱਧ ਰਹੇ ਕਿਸਾਨਾਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਹੰਝੂ ਗੈਸ ਦੇ ਗੋਲੇ ਵਰਸਾਏ। ਇਸ ਦੌਰਾਨ 24 ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ।ਪੂਰੇ ਇੱਕ ਘੰਟੇ ਦੀ ਜੱਦੋਜਹਿਦ ਮਗਰੋਂ ਸੰਯੁਕਤ ਕਿਸਾਨ ਮੋਰਚਾ ਵਲੋਂ ਐਲਾਨ ਕੀਤਾ ਗਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ਤੇ ਗਵਰਨਰ ਪੰਜਾਬ ਨੇ ਅੱਜ ਕਿਸਾਨਾਂ ਤੇ ਜਬਰ ਕਾਰਨ ਦੀ ਚੰਡੀਗੜ੍ਹ ਪੁਲਿਸ ਨੂੰ ਖੁੱਲੀ ਛੁੱਟੀ ਦੇਣ ਵਿਰੁੱਧ ਭਲਕੇ ਪੰਜਾਬ ਭਰ ਵਿੱਚ ਭਾਜਪਾ ਅਤੇ ਗਵਰਨਰ ਪੰਜਾਬ ਦੇ ਪੁਤਲੇ ਫੂਕੇ ਜਾਣਗੇ। ਭਾਜਪਾ ਨੂੰ ਸੰਘਰਸ਼ ਦੇ ਕੇਂਦਰੀ ਚੋਟ ਨਿਸ਼ਾਨੇ ਤੇ ਰੱਖਣ ਦਾ ਐਲਾਨ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਨੇ ਅਗਲੀ ਰਣਨੀਤੀ ਤੈਅ ਕਰਨ ਲਈ 21 ਮਈ ਨੂੰ ਆਪਣੀ ਮੀਟਿੰਗ ਸੱਦ ਲਈ ਹੈ।  

ਮੁਜ਼ਾਹਰੇ ਤੋਂ ਪਹਿਲਾਂ ਕਿਸਾਨ ਵਾਈ ਪੀ ਐਸ ਮੋਹਾਲੀ ਦੇ ਨੇੜੇ ਨੇਚਰ ਪਾਰਕ ਵਿੱਚ ਇੱਕਠੇ ਹੋਏ ਜਿੱਥੇ ਹਜ਼ਾਰਾਂ ਕਿਸਾਨਾਂ ਨੂੰ ਹਰਿੰਦਰ ਸਿੰਘ ਲੱਖੋਵਾਲ,ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਬਲਦੇਵ ਸਿੰਘ ਨਿਹਾਲਗੜ੍ਹ ਅਤੇ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨ ਲਈ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਇਸ ਲਈ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਸਥਿਤੀ 'ਤੇ ਕੇਂਦਰੀ ਗਰਾਊਂਡ ਵਾਟਰ ਕਮਿਸ਼ਨ ਅਤੇ ਸੰਸਦ ਵਿੱਚ ਪੇਸ਼ ਰਿਪੋਰਟਾਂ ਨੇ ਦੱਸ ਦਿੱਤਾ ਹੈ ਕਿ ਸੂਬੇ ਵਿੱਚ ਪਾਣੀ ਦਾ ਸੰਕਟ ਦਿਨੋਦਿਨ ਗੰਭੀਰ ਹੋ ਰਿਹਾ।ਧਰਤੀ ਹੇਠਲਾ ਪਾਣੀ ਮੁੱਕਣ ਕਿਨਾਰੇ ਹੈ। ਐਸਕੇਐਮ ਲੰਬੇ ਸਮੇਂ ਤੋਂ ਮੰਗ ਕਰਦਾ ਆ ਰਿਹਾ ਕਿ ਹਰ ਖੇਤ ਨੂੰ ਨਹਿਰੀ ਪਾਣੀ ਤੇ ਹਰ ਵਾਸੀ ਨੂੰ ਪੀਣ ਵਾਸਤੇ ਸਾਫ ਨਹਿਰੀ ਪਾਣੀ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ 70% ਨਹਿਰੀ ਪਾਣੀ ਦੀ ਸਪਲਾਈ ਦੇਣ ਦਾ ਦਾਅਵਾ ਹਕੀਕਤ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਸਾਨਾਂ ਨੂੰ ਨਹਿਰੀ ਪਾਣੀ ਲੈਣ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ-ਬੇਸਨ ਸਿਧਾਂਤ ਅਨੁਸਾਰ ਹੱਲ ਕਰਨ, ਪੰਜਾਬ ਪੁਨਰਗਠਨ ਐਕਟ ਦੀਆਂ ਵਿਤਕਰੇ ਪੂਰਨ ਧਰਾਵਾਂ 78,79 ਅਤੇ 80 ਨੂੰ ਰੱਦ ਕਰਨ ਅਤੇ ਸੂਬੇ ਨਾਲ ਹੋਏ ਸਾਰੇ ਗੈਰ ਸੰਵਿਧਾਨਕ ਅਤੇ ਵਿਤਕਰੇਪੂਰਨ ਕਾਨੂੰਨੀ ਸਮਝੌਤੇ ਤੇ ਅਵਾਰਡ ਰੱਦ ਕਰਨ ਦੀ ਮੰਗ ਕਰਦਾ ਹੈ। ਬੁਲਾਰਿਆਂ ਨੇ ਕਿਹਾ ਕਿ ਡੈਮਾਂ ਹੈੱਡਵਰਕਸਾਂ ਨੂੰ ਡੀ-ਸਿੰਲਟ ਕਰਨ ਲਈ ਕੇਂਦਰ ਸਰਕਾਰ ਵਿਸ਼ੇਸ਼ ਵਿੱਤੀ ਪੈਕੇਜ ਜਾਰੀ ਕਰੇ।ਸਟੇਜ ਸਕੱਤਰ ਦੀ ਜ਼ਿੰਮੇਵਾਰੀ ਜੰਗਵੀਰ ਸਿੰਘ ਚੌਹਾਨ ਨੇ ਅਦਾ ਕੀਤੀ।

ਇਕੱਠ ਵਿੱਚ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਸਾਉਣੀ ਦੀਆਂ ਫ਼ਸਲਾਂ ਲਈ ਨਾਬਾਰਡ ਬੈਂਕ ਰਾਹੀਂ ਸੂਬੇ ਦੇ ਰੋਕੇ ਗਏ 2400 ਕਰੋੜ ਰੁਪਏ ਜਾਰੀ ਕਰਨ ਅਤੇ ਪੰਜਾਬ ਸਰਕਾਰ ਨੂੰ ਹੱਦ ਕਰਜ਼ਿਆਂ ਦੇ ਵਾਧੇ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦਾ ਮਤਾ ਪਾਸ ਕੀਤਾ ਗਿਆ। ਇਕੱਠ ਨੇ ਤੇਲ ਅਤੇ ਗੈਸ ਦੇ ਰੇਟਾਂ ਵਿੱਚ ਕੀਤੇ ਵਾਧੇ ਦੀ ਨਿੰਦਾ ਕਰਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਵੀ ਕੀਤੀ। ਇਸ ਤੋਂ ਇਲਾਵਾ ਅੱਜ ਦੇ ਮੁਜ਼ਾਹਰੇ ਵਿੱਚ ਗੁਰਮੀਤ ਸਿੰਘ ਮਹਿਮਾ ਮਨਜੀਤ ਸਿੰਘ ਧਨੇਰ,ਰੁਲਦੂ ਸਿੰਘ ਮਾਨਸਾ,ਡਾ ਸਤਨਾਮ,ਅਵਤਾਰ ਮਹਿਮਾ, ਬਲਵਿੰਦਰ ਸਿੰਘ ਰਾਜੂਔਲਖ, ਪ੍ਰੇਮ ਸਿੰਘ ਭੰਗੂ,ਬਲਜੀਤ ਸਿੰਘ ਗਰੇਵਾਲ, ਹਰਜਿੰਦਰ ਸਿੰਘ ਟਾਂਡਾ, ਬਲਵਿੰਦਰ ਸਿੰਘ ਮੱਲੀਨੰਗਲ, ਕੰਵਲਜੀਤ ਸਿੰਘ ਪੰਨੂ,ਹਰਭਜਨ ਸਿੰਘ ਬੁੱਟਰ ਬਲਵਿੰਦਰ ਸਿੰਘ ਰਾਜੂ , ਵੀਰ ਸਿੰਘ ਬੜਵਾ, ਲੱਖਣਪਾਲ ਸ਼ਰਮਾ, ਤਰਸੇਮ ਸਿੰਘ ਹੀਰਕੇ ਬੁਟਾ ਸਿੰਘ ਸ਼ਾਦੀਪੁਰ ਸਤਨਾਮ ਸਿੰਘ ਅਜਨਾਲਾ ਅਤੇ........ਆਦਿ ਨੇ ਸੰਬੋਧਨ ਕੀਤਾ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

Rajesh Kumar Moudgil files nomination for the post of President of Punjab and Haryana High Court Bar Association

Leaders from Various Organizations Join BJP — Everyone Will Receive Full Respect and Dignity : Sanjeev Vashisht

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ

20 Lakh Paramilitary Families to Take to the Streets for Withdrawal of “Black Law” Passed Against Supreme Court Verdict : H.R. Singh

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਸਫਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ