Skip to main content

Warring seeks answers from BJP over smuggling of drugs into India

Warring seeks answers from BJP over smuggling of drugs into India Says, saffron party playing friendly match with its B-team in Punjab on drugs Asserts, buck stops at union Home Minister Amit Shah Chandigarh 17 September ( Ranjeet Singh Dhaliwal ) : Punjab Congress president Amarinder Singh Raja Warring today questioned the Bharatiya Janata Party government at the centre over the smuggling of huge quantity of drugs into India, particularly through Punjab borders, saying that the buck stops at the union Home Minister Amit Shah, who controls the Border Security Force. Reacting to the proposed ‘yatra’ of the BJP against drugs in Punjab, Warring said, it is indeed a fact that the Aam Aadmi Party government in Punjab has not only failed to curb the drugs, but has added to the problem. He said, the AAP has been a complete disaster in curbing the drugs. But, he added, the BJP government at the centre cannot escape the responsibility either. He pointed out, almost all the drugs are being smugg...

ਕੇਂਦਰ ਸਰਕਾਰ ਦੀ ਅਣਗਹਿਲੀ ਕਰਕੇ ਮੰਡੀਆਂ ਵਿੱਚ ਲੱਗੇ ਕਣਕ ਦੇ ਅੰਬਾਰ : ਹਰਚੰਦ ਸਿੰਘ ਬਰਸਟ

ਕੇਂਦਰ ਸਰਕਾਰ ਦੀ ਅਣਗਹਿਲੀ ਕਰਕੇ ਮੰਡੀਆਂ ਵਿੱਚ ਲੱਗੇ ਕਣਕ ਦੇ ਅੰਬਾਰ : ਹਰਚੰਦ ਸਿੰਘ ਬਰਸਟ

ਕਿਹਾ - ਮੋਦੀ ਸਰਕਾਰ ਆਪਣੀ ਜ਼ਿੰਮੇਵਾਰੀਆਂ ਤੋਂ ਨਾ ਭੱਜੇ ਅਤੇ ਅਨਾਜ ਦੀ ਤੁਰੰਤ ਕਰਵਾਏ ਚੁੱਕਵਾਈ

ਮੰਡੀਆਂ ਵਿੱਚ 120.18 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ, 119.12 ਲੱਖ ਮੀਟ੍ਰਿਕ ਟਨ ਦੀ ਹੋਈ ਖਰੀਦ

ਚੰਡੀਗੜ੍ਹ 4 ਮਈ 2026 ( ਰਣਜੀਤ ਧਾਲੀਵਾਲ ) : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਕਣਕ ਦੇ ਖਰੀਦ ਕਾਰਜ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 120.18 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 119.12 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾ ਰਹੀ ਹੈ, ਪਰ ਕੇਂਦਰ ਦੀ ਮੋਦੀ ਸਰਕਾਰ ਆਪਣੀ ਜਿੰਮੇਵਾਰੀਆਂ ਤੋਂ ਭੱਜ ਰਹੀ ਹੈ ਅਤੇ ਫਸਲ ਚੁੱਕਵਾਉਣ ਵਿੱਚ ਅਣਗਹਿਲੀ ਵਰਤ ਰਹੀ ਹੈ। ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਅੱਜ ਪੰਜਾਬ ਦੀਆਂ ਮੰਡੀਆਂ ਵਿੱਚ ਫਸਲ ਦੇ ਢੇਰ ਲੱਗੇ ਹੋਏ ਹਨ ਅਤੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਰੁਲਣ ਲਈ ਮਜਬੂਰ ਹੈ। 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਕੇਂਦਰ ਸਰਕਾਰ ਦੇ ਮਤਰੇਈ ਮਾਂ ਵਾਲੇ ਸਲੂਕ ਕਰਕੇ ਹੀ ਪੰਜਾਬ ਦੀਆਂ ਮੰਡੀਆਂ ਵਿਚੋਂ ਕਣਕ ਦੀ ਚੁਕਵਾਈ ਨੂੰ ਲੈ ਕੇ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਕੇਂਦਰ ਦੀ ਮੋਦੀ ਸਰਕਾਰ ਪਹਿਲਾਂ ਹੀ ਪੰਜਾਬ ਦਾ ਰੂਰਲ ਡਿਵੈਲਪਮੈਂਟ ਫੰਡ ਰੋਕੀ ਬੈਠੀ ਹੈ ਅਤੇ ਹੁਣ ਫ਼ਸਲ ਨਹੀਂ ਚੁੱਕ ਰਹੀ ਹੈ। ਪੰਜਾਬ ਦੇ ਸਾਰੇ ਗੁਦਾਮ ਅਤੇ ਸ਼ੈਲਰ ਅਨਾਜ ਨਾਲ ਭਰੇ ਹੋਏ ਹਨ, ਜਿਸ ਨੂੰ ਕੇਂਦਰ ਸਰਕਾਰ ਵੱਲੋਂ ਸ਼ਿਫਟ ਕਰਨ ਵਿੱਚ ਦੇਰੀ ਕੀਤੀ ਜਾ ਰਹੀ ਹੈ। ਜਿਸ ਕਰਕੇ ਮੰਡੀਆਂ ਵਿੱਚ ਅਨਾਜ ਰੁੱਲ ਰਿਹਾ ਹੈ ਅਤੇ ਮੌਸਮ ਦੀ ਖਰਾਬੀ ਕਰਕੇ ਫਸਲ ਮੀਂਹ ਵਿੱਚ ਭਿੱਜ ਰਹੀ ਹੈ। ਜਿਸ ਨਾਲ ਸਭ ਨੂੰ ਪਰੇਸ਼ਾਨੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ, ਪਰ ਮੌਸਮ ਖਰਾਬ ਹੋਣ ਕਰਕੇ ਜੇਕਰ ਖਰੀਦ ਕੀਤੀ ਕਣਕ ਭਿੱਜ ਜਾਂਦੀ ਹੈ, ਤਾਂ ਉਸਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਉਨ੍ਹਾਂ ਕੇਂਦਰ ਸਰਕਾਰ ਨੂੰ ਤੁਰੰਤ ਅਨਾਜ ਚੁਕਵਾਉਣ ਦੀ ਅਪੀਲ ਕੀਤੀ, ਤਾਂ ਜੋ ਸਾਰਿਆਂ ਨੂੰ ਰਾਹਤ ਮਿਲ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚ ਸਾਫ਼-ਸਫਾਈ, ਪੀਣ ਵਾਲਾ ਪਾਣੀ, ਬਾਥਰੂਮ, ਛਾਂ, ਬੈਠਣ ਆਦਿ ਦੇ ਪੂਰੇ ਪ੍ਰਬੰਧ ਹਨ, ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਕਿਸਮ ਦੀ ਸਮੱਸਿਆਂ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਕਰਵਾਉਣ ਲਈ ਕੁੱਲ 1896 ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਜਿਸ ਵਿੱਚ 153 ਮੁੱਖ ਯਾਰਡ, 288 ਸਬ-ਯਾਰਡ ਅਤੇ 1455 ਖਰੀਦ ਕੇਂਦਰ ਆਉਂਦੇ ਹਨ। ਇਸ ਦੇ ਨਾਲ ਹੀ ਕਣਕ ਦੀ ਫਸਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ 986 ਆਰਜੀ ਮੰਡੀਆਂ ਵੀ ਘੋਸ਼ਿਤ ਕੀਤੀਆਂ ਹਨ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 120.18 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 119.12 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿੱਚੋਂ 68.81 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 3 ਮਈ ਨੂੰ ਸੂਬੇ ਦੀਆਂ ਮੰਡੀਆਂ ਵਿੱਚ 94,736 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ, ਜਦਕਿ 1.17 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਕਿਸਾਨਾਂ ਨੂੰ ਲਗਭਗ 27343.09 ਕਰੋੜ ਰੁਪਏ ਦੀ ਅਦਾਇਗੀ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ। ਸ. ਬਰਸਟ ਨੇ ਅੱਗੇ ਦੱਸਿਆ ਕਿ ਸਰਕਾਰੀ ਏਜੰਸੀਆਂ ਵੱਲੋਂ 117.75 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ, ਜਿਸਦੇ ਤਹਿਤ ਪਨਗ੍ਰੇਨ ਵੱਲੋਂ 38,51,335 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 2,37,447 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 30,33,077 ਮੀਟ੍ਰਿਕ ਟਨ, ਪਨਸਪ ਵੱਲੋਂ 27,44,949 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ 19,07,852 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸਦੇ ਨਾਲ ਹੀ ਪ੍ਰਾਈਵੇਟ ਪੱਧਰ ਤੇ 1,37,328 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ