Skip to main content

ਸਰਕਾਰ ਸਪੈਸ਼ਲ ਕਾਡਰ ਪਾਲਸੀ ਮੁਲਾਜ਼ਮਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਧੱਕੇ ਨਾਲ ਕਰ ਰਹੀ ਲਾਗੂ ਪਨਬੱਸ/ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾ ਵਲੋ ਸਖ਼ਤ ਵਿਰੋਧ : ਰੇਸ਼ਮ ਸਿੰਘ ਗਿੱਲ

ਸਰਕਾਰ ਸਪੈਸ਼ਲ ਕਾਡਰ ਪਾਲਸੀ ਮੁਲਾਜ਼ਮਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਧੱਕੇ ਨਾਲ ਕਰ ਰਹੀ ਲਾਗੂ ਪਨਬੱਸ/ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾ ਵਲੋ ਸਖ਼ਤ ਵਿਰੋਧ : ਰੇਸ਼ਮ ਸਿੰਘ ਗਿੱਲ ਕੱਲ ਨੂੰ ਪੱਤਰ ਦੀਆਂ ਕਾਪੀਆਂ ਸਾੜ ਕੇ ਯੂਨੀਅਨ ਦਾ ਨਾਮ ਵਰਤਨ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਕਰਾਂਗੇ ਮੰਗ : ਸਮਸੇਰ ਸਿੰਘ ਢਿੱਲੋਂ ਚੰਡੀਹੜ੍ਹ 14 ਮਈ (ਰਣਜੀਤ ਧਾਲੀਵਾਲ ) : ਪੰਜਾਬ ਰੋਡਵੇਜ਼ ਪਨ ਬਸ ਪੀਆਰਟੀਸੀ ਕੋਂਟਰੈਕਟ ਵਰਕਰ ਯੂਨੀਅਨ ਵੱਲੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਹੋਇਆਂ ਸੂਬਾ ਸਰਪ੍ਰਸਤ ਕਮਲ ਕੁਮਾਰ, ਸੂਬਾ ਚੈਅਰਮੈਨ ਬਲਵਿੰਦਰ ਸਿੰਘ ਰਾਠ,ਪ੍ਰਧਾਨ ਰੇਸ਼ਮ ਸਿੰਘ ਗਿੱਲ,ਸੀ.ਮੀਤ ਪ੍ਰਧਾਨ ਹਰਕੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ ਮੰਗਾਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਵੱਲੋਂ ਪਿਛਲੇ ਦਿਨੀ ਕੱਚੇ ਮੁਲਾਜ਼ਮਾਂ ਉੱਪਰ 307 ਦੇ ਪਰਚੇ ਦਰਜ ਕਰਕੇ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਹੈ ਹੁਣ ਵਿਭਾਗ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਸਪੈਸ਼ਲ ਕਾਡਰ ਪੋਲਿਸੀ 2023 ਲਾਗੂ ਕਰਨ ਲਈ ਇੱਕ ਪੱਤਰ ਜਾਰੀ ਕੀਤਾ ਗਿਆ ਜਿਸ ਵਿੱਚ ਜਥੇਬੰਦੀ ਦਾ ਨਾਮ ਦਰਜ ਕਰਕੇ ਵਰਕਰਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੱਲ ਨੂੰ ਜਥੇਬੰਦੀ ਵੱਲੋਂ ਪੰਜਾਬ ਰੋਡਵੇਜ਼ ਪਨਬਸ ਅਤੇ ਪੀ ਆਰ ਟੀ ਸੀ ਦੇ ਸਮੂਹ ਡਿਪੂਆਂ ਅੱਗੇ ਗੇਟ ਰੈਲੀਆਂ ਕਰਕੇ ਹੈਡ ਆਫਿਸ ਵਲੋਂ ਜਾਰੀ ਕੀਤੇ ਗਏ ਸਪੈਸ਼ਲ...

ਮਜੀਠਾ ਦਾ ਈ ਓ ਨਗਰ ਕੌਂਸਲ ਚੋਣਾਂ ਵਾਸਤੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਐਨ ਓ ਸੀ ਨਹੀਂ ਦੇ ਰਿਹਾ : ਬਿਕਰਮ ਸਿੰਘ ਮਜੀਠੀਆ ਨੇ ਲਾਏ ਦੋਸ਼

ਮਜੀਠਾ ਦਾ ਈ ਓ ਨਗਰ ਕੌਂਸਲ ਚੋਣਾਂ ਵਾਸਤੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਐਨ ਓ ਸੀ ਨਹੀਂ ਦੇ ਰਿਹਾ : ਬਿਕਰਮ ਸਿੰਘ ਮਜੀਠੀਆ ਨੇ ਲਾਏ ਦੋਸ਼

ਕਿਹਾ ਕਿ ਅਫਸਰ ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਵਿਰੋਧੀ ਉਮੀਦਵਾਰਾਂ ਨੂੰ ਐਨ ਓ ਸੀ ਜਾਰੀ ਨਹੀਂ ਕਰ ਰਹੇ

ਅੰਮ੍ਰਿਤਸਰ 14 ਮਈ ( ਪੀ ਡੀ ਐਲ ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮਜੀਠਾ ਨਗਰ ਕੌਂਸਲ ਦਾ ਕਾਰਜਕਾਰੀ ਅਫਸਰ (ਈ ਓ) ਆਉਂਦੀਆਂ ਨਗਰ ਕੌਂਸਲ ਚੋਣਾਂ ਵਾਸਤੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਐਨ ਓ ਸੀ ਜਾਰੀ ਨਹੀਂ ਕਰ ਰਿਹਾ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਅੰਮ੍ਰਿਤਸਰ ਅਤੇ ਆਲੇ ਦੁਆਲੇ ਦੇ ਜ਼ਿਲ੍ਹਿਆਂ ਵਿਚ ਇਹੋ ਹਾਲਾਤ ਹਨ। ਉਹਨਾਂ ਕਿਹਾ ਕਿ ਖੁਦ ਅਫਸਰ ਦੱਸ ਰਹੇ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਫਸਰਸ਼ਾਹੀ ਨੂੰ ਹੁਕਮ ਦਿੱਤੇ ਹਨ ਕਿ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਐਨ ਓ ਸੀ ਜਾਰੀ ਨਾ ਕੀਤੀ ਜਾਵੇ।

ਉਹਨਾਂ ਕਿਹਾ ਕਿ ਪਾਰਟੀ ਦੇ ਆਗੂ ਦਿਲਬਾਗ ਸਿੰਘ ਤੇ ਸਤਵੰਤ ਸੇਠ ਨੇ ਪਾਰਟੀ ਉਮੀਦਵਾਰਾਂ ਵਾਸਤੇ ਐਨ ਓ ਸੀ ਲੈਣ ਵਾਸਤੇ ਈ ਓ ਦਫਤਰ ਵਿਖੇ ਪਹੁੰਚ ਕੀਤੀ ਅਤੇ ਇਹਨਾਂ ਆਗੂਆਂ ਨੇ ਲਿਖਤੀ ਤੌਰ ’ਤੇ ਦੱਸਿਆ ਕਿ ਜੇਕਰ ਹਾਊਸ ਟੈਕਸ ਜਾਂ ਕਿਸੇ ਵੀ ਹੋਰ ਤਰੀਕੇ ਦੇ ਸਰਟੀਫਿਕੇਟ ਵਿਚ ਕੋਈ ਉਣਤਾਈ ਹੈ ਤਾਂ ਸਾਨੂੰ ਦਰੁੱਸਤ ਕਰਨ ਦਾ ਮੌਕਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਬਜਾਏ ਪਾਰਟੀ ਆਗੂਆਂ ਦੀ ਗੱਲ ਸੁਣਨ ਦੇ ਈ ਓ ਆਪਣੇ ਦਫਤਰ ਤੋਂ ਹੀ ਭੱਜ ਗਿਆ ਜਿਥੇ ਉਸਨੇ ਸ਼ਾਮ 5.00 ਵਜੇ ਤੰਕ ਬਹਿਣਾ ਸੀ। ਮਜੀਠੀਆ ਨੇ ਇਹ ਵੀ ਦੱਸਿਆ ਕਿ ਮਜੀਠਾ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਈ ਓ ਨੂੰ ਫੋਨ ਕਰਨ ਦਾ ਡਰਾਮਾ ਕਰ ਰਹੇ ਹਨ ਤੇ ਹੁਕਮ ਦੇ ਰਹੇ ਹਨ ਕਿ ਸਭ ਨੂੰ ਐਨ ਓ ਸੀ ਦਿੱਤੀ ਜਾਵੇ। ਉਹਨਾਂ ਕਿਹਾ ਕਿ ਭਾਵੇਂ ਇਹ ਡਰਾਮਾ ਉਦੋਂ ਬੇਨਕਾਬ ਹੋ ਗਿਆ ਜਦੋਂ ਈ ਓ ਨੇ ਪੁੱਛਿਆ ਕਿ ਕੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੀ ਐਨ ਓ ਸੀ ਦੇਣੀ ਹੈ ? ਅਤੇ ਜਦੋਂ ਈ ਓ ਨੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਐਨ ਓ ਸੀ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਮੁਖੌਟਾ ਪੂਰੀ ਤਰ੍ਹਾਂ ਉਤਰ ਗਿਆ।
ਉਹਨਾਂ ਕਿਹਾ ਕਿ ਮੈਂ ਆਪ ਲੀਡਰਸ਼ਿਪ ਨੂੰ ਚੁਣੌਤੀ ਦਿੰਦਾ ਹਾਂ ਕਿ ਜੇਕਰ ਉਸ ਵਿਚ ਜੁਰੱਅਤ ਹੈ ਤਾਂ ਫਿਰ ਆਜ਼ਾਦ ਤੇ ਨਿਰਪੱਖ ਚੋਣਾਂ ਕਰਵਾ ਕੇ ਵਿਖਾਵੇ। ਮਜੀਠੀਆ ਨੇ ਕਿਹਾ ਕਿ ਆਪ ਸਰਕਾਰ ਵੋਟਰਾਂ ਦਾ ਮੌਲਿਕ ਅਧਿਕਾਰ ਖੋਹ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਨਗਰ ਕੌਂਸਲ ਚੋਣਾਂ ’ਤੇ ਪੈਸਾ ਬਰਬਾਦ ਕਰਨ ਦੀ ਥਾਂ ਆਪਣੇ ਉਮੀਦਵਾਰ ਹੀ ਨਾਮਜ਼ਦ ਕਰ ਲੈਣੇ ਚਾਹੀਦੇ ਹਨ। ਉਹਨਾਂ ਹੈਰਾਨੀ ਪ੍ਰਗਟ ਕੀਤੀ ਕਿ ਸੂਬਾ ਚੋਣ ਕਮਿਸ਼ਨ ਸਾਰੀ ਪ੍ਰਕਿਰਿਆ ਵਿਚ ਮੂਕ ਦਰਸ਼ਕ ਬਣੀ ਬੈਠਾ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਜਦੋਂ ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਨੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਸੀ ਤਾਂ ਸੂਬਾ ਚੋਣ ਕਮਿਸ਼ਨ ਮੂਕ ਦਰਸ਼ਕ ਬਣੀ ਬੈਠਾ ਰਿਹਾ। ਉਹਨਾਂ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਇਸ ਵਾਰ ਉਹ ਨਿਰਪੱਖਤਾ ਨਾਲ ਕੰਮ ਕਰੇਗਾ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

Rajesh Kumar Moudgil files nomination for the post of President of Punjab and Haryana High Court Bar Association

Leaders from Various Organizations Join BJP — Everyone Will Receive Full Respect and Dignity : Sanjeev Vashisht

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ

20 Lakh Paramilitary Families to Take to the Streets for Withdrawal of “Black Law” Passed Against Supreme Court Verdict : H.R. Singh

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਸਫਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ