Skip to main content

ਸਹਿਕਾਰੀ ਸੁਸਾਇਟੀਆਂ ਵੱਲੋਂ ਵਧਿਆ ਹੱਦ ਕਰਜ਼ਾ ਰੋਕਣਾ - ਬੈਂਕ ਮੁਲਾਜ਼ਮਾਂ ਦੀ ਹੜਤਾਲ ਕਿਸਾਨ ਵਿਰੋਧੀ

ਸਹਿਕਾਰੀ ਸੁਸਾਇਟੀਆਂ ਵੱਲੋਂ ਵਧਿਆ ਹੱਦ ਕਰਜ਼ਾ ਰੋਕਣਾ - ਬੈਂਕ ਮੁਲਾਜ਼ਮਾਂ ਦੀ ਹੜਤਾਲ ਕਿਸਾਨ ਵਿਰੋਧੀ ਪੰਜਾਬ ਸਰਕਾਰ ਤੇ ਸਹਿਕਾਰੀ ਸਭਾਵਾਂ ਅਧਿਕਾਰੀ ਕਿਸਾਨਾਂ ਦੇ ਵਧੇ ਹੋਏ ਹਦ ਕਰਜ਼ੇ ਤਰੰਤ ਜਾਰੀ ਕਰੇ  ਬੇਮੌਸੀਮ ਬਾਰਸ਼ ਨਾਲ 25% ਘੱਟ ਝਾੜ ਦਾ ਬੋਨਸ ਅਤੇ ਗੜੇਮਾਰੀ ਦਾ ਮੁਆਵਜ਼ਾ ਸਰਕਾਰ ਤੁਰੰਤ ਜਾਰੀ ਕਰੇ  : ਗੁਰਮੀਤ ਸਿੰਘ ਮਹਿਮਾ ਹਰਿੰਦਰ ਸਿੰਘ ਲੱਖੋਵਾਲ ਬੂਟਾ ਸਿੰਘ ਬੁਰਜ ਗਿੱਲ ਚੰਡੀਗੜ੍ਹ 6 ਮਈ ( ਰਣਜੀਤ ਧਾਲੀਵਾਲ ) : ਗੁਰਮੀਤ ਸਿੰਘ ਮਹਿਮਾ, ਹਰਿੰਦਰ ਸਿੰਘ ਲੱਖੋਵਾਲ, ਬੁਟਾ ਸਿੰਘ ਬੁਰਜ਼ ਗਿੱਲ ਕਿਹਾ ਪੰਜਾਬ ਸਰਕਾਰ ਵੱਲੋਂ 7 ਸਾਲਾਂ ਬਾਅਦ ਝੋਨੇ ਦੀ ਫਸਲ ਲਈ ਹੱਦ ਕਰਜ਼ਾ ₹25,440 ਤੋਂ ਵਧਾ ਕੇ ₹39,000 ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। ਇਸ ਵਿੱਚੋਂ ₹23,000 ਰੁਪਏ ਨਕਦ ਅਤੇ ₹16,000 ਰੁਪਏ ਦੀ ਖਾਦ-ਬੀਜ ਆਦਿ ਸੁਸਾਇਟੀ ਰਾਹੀਂ ਮਿਲਣੀ ਹੈ। ਪਰ ਸਹਿਕਾਰੀ ਬੈਂਕਾਂ ਦੇ ਕਰਮਚਾਰੀਆਂ ਵੱਲੋਂ ਇਸ ਵਧੇ ਹੋਏ ਹੱਦ ਕਰਜ਼ੇ ਨੂੰ ਲਾਗੂ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਜੋ ਕਿ ਸਿੱਧਾ ਕਿਸਾਨ ਮਾਰੂ ਕਦਮ ਹੈ। ਬੈਂਕ ਮੁਲਾਜ਼ਮਾਂ ਦੀ ਧਮਕੀ - ਹੜਤਾਲ ਦਾ ਨੋਟਿਸ*   ਸਹਿਕਾਰੀ ਬੈਂਕ ਕਰਮਚਾਰੀਆਂ ਨੇ ਨੋਟਿਸ ਜਾਰੀ ਕਰਕੇ ਧਮਕੀ ਦਿੱਤੀ ਹੈ ਕਿ ਜੇ ਪੰਜਾਬ ਸਰਕਾਰ ਨੇ ਵਧਿਆ ਹੋਇਆ ਹੱਦ ਕਰਜ਼ਾ ਲਾਗੂ ਕਰਨ ਲਈ ਜ਼ੋਰ ਪਾਇਆ ਤਾਂ ਉਹ ਹੜਤਾਲ 'ਤੇ ਚਲੇ ਜਾਣਗੇ। 2 ਮਈ ਨੂੰ 2 ਘੰਟੇ ਦੀ ਹੜਤਾਲ ਕੀਤੀ ਜਾ ਚੁੱਕੀ ਹੈ ਅਤੇ 6 ਮਈ ਨੂੰ ਫਿਰ 2 ...

ਸਫਾਈ ਸੇਵਕਾਂ ਵੱਲੋਂ ਨਗਰ ਨਿਗਮ ਕਮਿਸ਼ਨਰ ਮੋਹਾਲੀ ਦਾ ਘਿਰਾਓ

ਸਫਾਈ ਸੇਵਕਾਂ ਵੱਲੋਂ ਨਗਰ ਨਿਗਮ ਕਮਿਸ਼ਨਰ ਮੋਹਾਲੀ ਦਾ ਘਿਰਾਓ

ਮਜ਼ਦੂਰਾਂ ਨਾਲ ਧੱਕਾ ਕਰਨਾ ਬੰਦ ਕਰੋ : ਪ੍ਰਧਾਨ ਅਜੀਤ ਸਿੰਘ

ਜੇਕਰ ਮਜ਼ਦੂਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਰਾਂਗੇ ਵੱਡਾ ਸੰਘਰਸ਼ : ਬਲਵਿੰਦਰ ਕੁੰਭੜਾ 

ਐਸ.ਏ.ਐਸ.ਨਗਰ 6 ਮਈ ( ਰਣਜੀਤ ਧਾਲੀਵਾਲ ) : ਅੱਜ ਮਿਤੀ 6 ਮਈ ਨੂੰ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਨਗਰ ਨਿਗਮ ਮੋਹਾਲੀ ਦਾ ਘਿਰਾਓ ਕੀਤਾ ਗਿਆ। ਜਿਸ ਵਿੱਚ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਅਜੀਤ ਸਿੰਘ ਚੇਅਰਮੈਨ ਰਾਜਪਾਲ, ਜਨਰਲ ਸੈਕਟਰੀ ਪਰਵਿੰਦਰ ਸਿੰਘ ਤੇ ਮੋਹਾਲੀ ਦੇ ਸਫਾਈ ਸੇਵਕਾਂ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਕਮਿਸ਼ਨਰ ਮੋਹਾਲੀ ਖ਼ਿਲਾਫ਼ ਕੱਪੜੇ ਖੋਲ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅੱਤ ਦੀ ਗਰਮੀ ਵਿੱਚ ਸਫਾਈ ਮਜ਼ਦੂਰਾਂ ਨੇ ਨਗਰ ਨਿਗਮ ਮੋਹਾਲੀ ਦੀ ਨੀਂਦ ਖੋਲਣ ਲਈ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਸਫਾਈ ਸੇਵਕ ਮਜ਼ਦੂਰਾਂ ਵੱਲੋਂ ਪੰਜ ਮਹੀਨੇ ਪਹਿਲਾਂ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਕਮਿਸ਼ਨਰ ਮੋਹਾਲੀ ਮੰਗ ਪੱਤਰ ਦਿੱਤਾ ਸੀ ਜਿਵੇਂ ਕਿ ਲੰਬੇ ਸਮੇਂ ਤੋਂ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਸਫਾਈ ਮਜ਼ਦੂਰਾਂ ਦੀ ਸਿਹਤ ਨੂੰ ਦੇਖਦਿਆਂ ਗੁੜ ਤੇਲ ਸਫਾਈ ਸੇਵਕਾਂ ਨੂੰ ਵਰਦੀਆਂ, ਅੱਠ ਘੰਟੇ ਤੋਂ ਜ਼ਿਆਦਾ ਡਿਊਟੀ ਨਾ ਕਰਾਉਣਾ, ਤਨਖਾਹਾਂ ਘੱਟ ਹੋਣ ਕਾਰਨ ਮਜ਼ਦੂਰਾਂ ਕੋਲ ਸਮਾਰਟ ਫੋਨ ਨਾ ਹੋਣ ਕਰਕੇ ਆਨਲਾਈਨ ਹਾਜ਼ਰੀ ਦੀ ਥਾਂ ਰਜਿਸਟਰ ਵਿੱਚ ਲਗਾਈ ਜਾਵੇ। ਪਰਿਵਾਰ ਦਾ ਗੁਜ਼ਾਰਾ ਕਰਨ ਲਈ ਪੂਰੀ ਮਿਹਨਤ ਦਾ ਮੁੱਲ ਦਿੰਦਿਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ ਆਦਿ ਮੰਗਾਂ ਰੱਖੀਆਂ ਗਈਆਂ ਸੀ। 

ਪਰ ਅੱਜ ਪੰਜ ਮਹੀਨੇ ਬੀਤਣ ਤੋਂ ਬਾਅਦ ਵੀ ਕਮਿਸ਼ਨਰ ਵੱਲੋਂ ਇੱਕ ਵੀ ਮੰਗ ਪੂਰੀ ਨਹੀਂ ਕੀਤੀ ਗਈ ਇਸ ਮੌਕੇ ਪ੍ਰਧਾਨ ਕੁੰਭੜਾ ਨੇ ਕਿਹਾ ਕਿ ਸਰਕਾਰ ਮਜ਼ਦੂਰ ਦਿਵਸ ਮੌਕੇ ਵੱਡੇ ਵੱਡੇ ਦਾਅਵੇ ਤੇ ਵਾਅਦੇ ਕਰਕੇ ਪੰਜਾਬ ਦੇ ਗਰੀਬ ਤੇ ਮਜ਼ਦੂਰਾਂ ਨੂੰ ਗੁੰਮਰਾਹ ਕਰ ਰਹੀ ਹੈ ਪੈਨਸ਼ਨਰਾਂ ਦੀਆਂ ਪੈਨਸ਼ਨਾਂ,ਡੀ ਏ ਫੰਡ ਬੰਦ ਕਰਕੇ ਹਰ ਵਰਗ ਹਰ ਮਹਿਕਮੇ ਦੇ ਮੁਲਾਜ਼ਮਾਂ ਦਾ ਖੂਨ ਚੂਸ ਰਹੀ ਹੈ। ਉਨ੍ਹਾਂ ਕਿਹਾ ਇੱਕ ਪਾਸੇ ਮੁੱਖ ਮੰਤਰੀ ਪੰਜਾਬ ਵੱਲੋਂ ਖਜ਼ਾਨਾ ਭਰਿਆ ਹੋਣ ਦੀ ਗੱਲ ਆਖੀ ਜਾਂਦੀ ਦੂਜੇ ਪਾਸੇ ਹਰ ਪੰਦਰਾਂ ਵੀਹ ਦਿਨ ਬਾਅਦ ਕਰਜ਼ਾ ਚੁੱਕੀ ਜਾਂਦੇ। ਉਨ੍ਹਾਂ ਨਗਰ ਨਿਗਮ ਕਮਿਸ਼ਨਰ ਮੋਹਾਲੀ ਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਫਾਈ ਸੇਵਕਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਤੇ 2027 ਵਿੱਚ ਮੂੰਹ ਤੋੜਵਾਂ ਜਵਾਬ ਦੇਣਗੇ। ਇਸ ਮੌਕੇ ਕਰਮ ਸਿੰਘ ਕੁਰੜੀ, ਦਲਜੀਤ ਸਿੰਘ, ਰਾਹੁਲ , ਮਲਕੀਤ ਸਿੰਘ, ਦਰਸ਼ਨ ਸਿੰਘ, ਕਰਮਜੀਤ ਸਿੰਘ, ਮਲਕੀਤ ਸਿੰਘ, ਬੂਟਾ ਸਿੰਘ, ਅਮਨਦੀਪ ਸਿੰਘ ਤੇ ਸਨੀ ਹਾਜ਼ਰ ਸਨ। 

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ

ਚੰਡੀਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ

20 Lakh Paramilitary Families to Take to the Streets for Withdrawal of “Black Law” Passed Against Supreme Court Verdict : H.R. Singh