Skip to main content

ਸ਼੍ਰੋਮਣੀ ਅਕਾਲੀਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਰਵੀਇੰਦਰ ਸਿੰਘ ਨੇ 2 ਦਸੰਬਰ 2024 ਦੇ ਹੁਕਮਨਾਮੇ ਲਾਗੂ ਕਰਵਾਉਣ ਲਈ ਅਪੀਲ ਕੀਤੀ

ਸ਼੍ਰੋਮਣੀ ਅਕਾਲੀਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਰਵੀਇੰਦਰ ਸਿੰਘ ਨੇ 2 ਦਸੰਬਰ 2024 ਦੇ ਹੁਕਮਨਾਮੇ ਲਾਗੂ ਕਰਵਾਉਣ ਲਈ ਅਪੀਲ ਕੀਤੀ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੇ ਹਿੱਤਾਂ ਲਈ ਸਿੱਖਾਂ ਦੇ ਸਰਵਉੱਚ ਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਈ ਜੱਥੇਦਾਰ ਦੀ ਨਿਯੁੱਕਤੀ ਵੱਲ ਵਿਸ਼ੇਸ ਧਿਆਨ ਦੇਵੇ : ਰਵੀਇੰਦਰ ਸਿੰਘ ਕਰੀਬ 11 ਸਾਲ ਤੋੰ ਪੱਕੇ ਜੱਥੇਦਾਰ ਅਕਾਲ ਤਖਤ ਸਾਹਿਬ ਦੀ ਨਿਯੁਕਤੀ ਨਹੀ ਹੋਈ ਚੰਡੀਗੜ੍ਹ 10 ਮਈ ( ਰਣਜੀਤ ਧਾਲੀਵਾਲ ) :  ਸ਼੍ਰੋਮਣੀ ਅਕਾਲੀਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗਜ ਨੂੰ ਅਪੀਲ ਕੀਤੀ ਕਿ ਉਹ ਦੋ ਦਸੰਬਰ 2024 ਦੇ ਹੁਕਮਨਾਮੇ ਲਾਗੂ ਕਰਵਾਉਣ ਤਾਂ ਜੋ ਇਸ ਮਹਾਨ ਸੰਸਥਾ ਦੀ ਮਾਣ ਮਰਯਾਦਾ ਬਰਕਰਾਰ ਰਹਿ ਸਕੇ। ਰਵੀਇੰਦਰ ਸਿੰਘ ਨੇ ਕਿਹਾ ਕਿ ਦੋ ਦਸੰਬਰ 2024 ਨੂੰ ਉਸ ਵੇਲੇ ਇਹ ਹੁਕਮਨਾਮੇ ਜਾਰੀ ਹੋਣ ਨਾਲ ਵਿਸ਼ਵ ਭਰ ਚ ਸਿੰਘ ਸਾਹਿਬਾਨ ਦੇ ਆਦੇਸ਼ ਦੀ ਖੂਬ ਤਾਰੀਫ ਹੋਈ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਸਿੱਖ ਪੰਥ ਲਈ ਇਲਾਹੀ ਹੁਕਮ ਹੈ ਅਤੇ ਸਾਰਾ ਪੰਥ ਇਸ ਨੂੰ ਖਿੜੇ ਮੱਥੇ ਪ੍ਰਵਾਨ ਕਰਦਾ ਹੈ।  ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੰਘ ਸਾਹਿਬਾਨ ਦੇ ਆਦੇਸ਼ ਇੰਨ ਬਿਨ ਮੰਨਣ ਦੀ ਥਾਂ ਜਥੇਦਾਰ ...

ਮੁੱਖ ਮੰਤਰੀ ਮਹਾਨ ਸ਼ਹੀਦਾਂ ਦਾ ਨਾਂ ਵਰਤਣਾ ਬੰਦ ਕਰਨ : ਕਾ: ਸੇਖੋਂ

ਮੁੱਖ ਮੰਤਰੀ ਮਹਾਨ ਸ਼ਹੀਦਾਂ ਦਾ ਨਾਂ ਵਰਤਣਾ ਬੰਦ ਕਰਨ : ਕਾ: ਸੇਖੋਂ

ਪੰਜਾਬ ਸਰਕਾਰ ਦੇ ਕੰਮ ਸ਼ਹੀਦਾਂ ਭਗਤ ਸਰਾਭੇ ਦੀ ਸੋਚ ਦੇ ਉਲਟ ਹਨ

ਬਠਿੰਡਾ/ਚੰਡੀਗੜ੍ਹ 10 ਮਈ ( ਰਣਜੀਤ ਧਾਲੀਵਾਲ ) : ਆਮ ਆਦਮੀ ਪਾਰਟੀ ਦੀ ਮੌਜੂਦਾ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਭ੍ਰਿਸ਼ਟਾਚਾਰ ਜਾਂ ਹੋਰ ਅਨੈਤਿਕ ਕੰਮਾਂ ਦੇ ਲੱਗੇ ਦੋਸ਼ਾਂ ਨੇ ਪੰਜਾਬ ਦੇ ਲੋਕਾਂ ਨੂੰ ਨਿਰਾਸ਼ ਹੀ ਨਹੀਂ ਕੀਤਾ, ਬਲਕਿ ਉਹਨਾਂ ਮਹਾਨ ਸ਼ਹੀਦਾਂ ਦਾ ਵੀ ਅਪਮਾਨ ਕੀਤਾ ਹੈ, ਜਿਹਨਾਂ ਦੀਆਂ ਸੌਹਾਂ ਖਾ ਕੇ ਇਸ ਸਰਕਾਰ ਦਾ ਮੁੱਢ ਬੰਨਿ੍ਹਆਂ ਸੀ ਅਤੇ ਉਹਨਾਂ ਦਾ ਨਾਂ ਵਰਤਿਆ ਜਾ ਰਿਹਾ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਸੀ ਪੀ ਆਈ ਐੱਮ ਪੰਜਾਬ ਦੇ ਸਕੱਤਰ ਕਾ: ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਮਹਾਨ ਸ਼ਹੀਦ ਸ੍ਰ: ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਹੋਰਾਂ ਨੇ ਦੇਸ਼ ਵਿੱਚ ਤਬਦੀਲੀ ਲਿਆ ਕੇ ਭ੍ਰਿਸ਼ਟ ਰਹਿਤ ਸਮਾਜ ਸਿਰਜਣ ਦਾ ਸੁਪਨਾ ਲਿਆ ਸੀ, ਪਰ ਭਗਵੰਤ ਮਾਨ ਸਰਕਾਰ ਦੇ ਮੰਤਰੀ ਤੇ ਵਿਧਾਇਕ ਭ੍ਰਿਸ਼ਟਾਚਾਰ ਤੇ ਹੋਰ ਅਨੈਤਿਕ ਕੰਮਾਂ ਲਈ ਸਭ ਹੱਦਾਂ ਬੰਨੇ ਟੱਪ ਗਏ ਹਨ, ਇਸ ਲਈ ਉਹ ਸ਼ਹੀਦਾਂ ਦਾ ਨਾਂ ਵਰਤਣਾ ਬੰਦ ਕਰਨ।

ਕਾ: ਸੇਖੋਂ ਨੇ ਪੰਜਾਬ ਵਾਸੀਆਂ ਨੂੰ ਸ਼ਹੀਦਾਂ ਦੀ ਸੋਚ ਤੇ ਕੁਰਬਾਨੀਆਂ ਯਾਦ ਕਰਵਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਹਨਾਂ ਦਾ ਪਹਿਰਾਵਾ ਵਰਤ ਕੇ ਅਤੇ ਉਹਨਾਂ ਦੇ ਪੂਰਨਿਆਂ ਤੇ ਚੱਲਣ ਦਾ ਵਿਸਵਾਸ਼ ਦਿਵਾ ਕੇ ਸਰਕਾਰ ਦਾ ਮੁੱਢ ਬੰਨਿ੍ਹਆਂ ਸੀ, ਜਿਸ ਕਰਕੇ ਲੋਕਾਂ ਨੇ ਭਰੋਸਾ ਕਰਦਿਆਂ ਵੱਡੀਆਂ ਉਮੀਦਾਂ ਰੱਖੀਆਂ ਸਨ। ਪਰ ਲੋਕਾਂ ਨੂੰ ਬੜੀ ਨਿਰਾਸ਼ਾ ਹੋਈ ਜਦੋਂ ਇਸ ਸਰਕਾਰ ਦੇ ਕਈ ਮੰਤਰੀ ਤੇ ਵਿਧਾਇਕ ਭ੍ਰਿਸ਼ਟਾਚਾਰ ਜਾਂ ਹੋਰ ਮਾਮਲਿਆਂ ਦੇ ਦੋਸ਼ੀ ਮੰਨੇ ਗਏ। ਇੱਥੇ ਇਹ ਵਰਨਣਯੋਗ ਹੈ ਕਿ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਲਾਲਜੀਤ ਭੁੱਲਰ, ਕੁਲਦੀਪ ਸਿੰਘ ਧਾਲੀਵਾਲ, ਹਰਦੀਪ ਮੁੰਡੀਆਂ, ਲਾਲ ਚੰਦ ਕਟਾਰੂਚੱਕ, ਮਨਜਿੰਦਰ ਸਿੰਘ ਲਾਲਪੁਰਾ, ਵਿਜੈ ਸਿੰਗਲਾ, ਅਮਿੱਤ ਰਤਨ, ਹਰਮੀਤ ਸਿੰਘ ਪਠਾਨਮਾਜਰਾ, ਸੰਜੀਵ ਅਰੋੜਾ, ਸਰਬਜੀਤ ਕੌਰ ਮਾਣੂਕੇ ਆਦਿ ਤੇ ਦੋਸ਼ ਲੱਗੇ ਹਨ, ਕਈਆਂ ਤੇ ਮੁਕੱਦਮੇ ਚੱਲੇ, ਕਈਆਂ ਨੂੰ ਸਜ਼ਾ ਵੀ ਹੋਈ ਅਤੇ ਕਈ ਅਜੇ ਮੁਕੱਦਮਿਆਂ ਦਾ ਸਾਹਮਣਾ ਕਰ ਰਹੇ ਹਨ। ਇੱਥੇ ਹੀ ਬੱਸ ਨਹੀਂ ਕਈ ਮੰਤਰੀ ਵਿਧਾਇਕ ਚਰਚਾ ਵਿੱਚ ਹਨ ਅਤੇ ਉਹਨਾਂ ਵਿਰੁੱਧ ਵੀ ਕਾਰਵਾਈ ਹੋਣ ਦੀਆਂ ਸੰਭਾਵਨਾਵਾਂ ਹਨ।

ਸੂਬਾ ਸਕੱਤਰ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੇ ਕੰਮ ਸ਼ਹੀਦ ਭਗਤ ਸਿੰਘ ਕਰਤਾਰ ਸਿੰਘ ਸਰਾਭੇ ਦੀ ਸੋਚ ਦੇ ਉਲਟ ਹਨ। ਉਹਨਾਂ ਦੀ ਸੋਚ ਨਿਰਸਵਾਰਥ ਤੌਰ ਤੇ ਦੇਸ਼ ਤੇ ਲੋਕ ਸੇਵਾ ਕਰਨ ਵਾਲੀ ਸੀ, ਪਰ ਮਾਨ ਸਰਕਾਰ ਦੇ ਮੰਤਰੀ ਕਥਿਤ ਤੌਰ ਤੇ ਪੈਸਾ ਇਕੱਠਾ ਕਰਨ ਲੱਗੇ ਹੋਏ ਹਨ। ਕਾ: ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੱਤ੍ਹਾ ਭੋਗਣ ਲਈ ਸ਼ਹੀਦਾਂ ਦੇ ਨਾਂ ਨੂੰ ਵਰਤਣਾ ਬੰਦ ਕਰਨ, ਅਜਿਹਾ ਕਰਨ ਨਾਲ ਸ਼ਹੀਦਾਂ ਦਾ ਅਪਮਾਨ ਹੁੰਦਾ ਹੈ। ਉਹਨਾਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਕੀਤਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਸ ਸਮੇਂ ਚੰਗੇ ਚਰਿੱਤਰ ਵਾਲੇ ਅਤੇ ਸੱਚ ਤੇ ਪਹਿਰਾ ਦੇ ਕੇ ਲੋਕ ਸੇਵਾ ਕਰਨ ਵਾਲੇ ਆਗੂਆਂ ਦੀ ਚੋਣ ਕਰਨ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

Rajesh Kumar Moudgil files nomination for the post of President of Punjab and Haryana High Court Bar Association

Leaders from Various Organizations Join BJP — Everyone Will Receive Full Respect and Dignity : Sanjeev Vashisht

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

20 Lakh Paramilitary Families to Take to the Streets for Withdrawal of “Black Law” Passed Against Supreme Court Verdict : H.R. Singh

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ