Skip to main content

Far too less, far too late: Warring on Rs 1000 aid to women

Far too less, far too late: Warring on Rs 1000 aid to women Says, women will get mere Rs 6000 against Rs 60,000 promised to them Demands, AAP pay Rs 54,000 arrears to every woman Chandigarh 3 June ( Ranjeet Singh Dhaliwal ) : Punjab Congress Committee president Amarinder Singh Raja Warring today said that the announcement of Rs 1000 monthly cash assistance for women in Punjab by the Aam Aadmi Party government was too little and too late. “It is far too little, far too less and far too late”, he remarked in a statement here today. The PCC president said that the AAP government had actually cheated the women of Punjab by getting their votes with a promise of monthly cash assistance of Rs 1000 each. He said, the AAP has now announced it at the fag end of its term.  “Women who should have got Rs 60,000 in five years, will now get just Rs 6000 in six months of the AAP’s remaining term”, he noted while remarking, “this is shameless cheating that you promised Rs 60,000 but are now giving ...

ਬਠਿੰਡਾ ਦੇ ਵੱਖ-ਵੱਖ ਹਿੱਸਿਆਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਰੋਸ ਮਾਰਚ

ਬਠਿੰਡਾ ਦੇ ਵੱਖ-ਵੱਖ ਹਿੱਸਿਆਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਰੋਸ ਮਾਰਚ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਪੰਜਾਬ 'ਤੇ ਵਾਰ-ਵਾਰ ਮੀਟਿੰਗਾਂ ਤੋਂ ਭੱਜਣ ਦਾ ਦੋਸ਼ ਲਾਇਆ

ਬਠਿੰਡਾ 23 ਮਈ ( ਪੀ ਡੀ ਐਲ ) : ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ ਵੱਲੋਂ ਟੀਚਰਜ਼ ਹੋਮ ਬਠਿੰਡਾ ਵਿਖੇ ਕੀਤੀ ਗਈ ਮੀਟਿੰਗ ਵਿੱਚ ਇਹ ਤੈਅ ਕੀਤਾ ਸੀ ਕਿ ਸਾਂਝੇ ਫਰੰਟ ਵੱਲੋਂ ਬਠਿੰਡਾ ਦੇ ਵੱਖ ਵੱਖ ਹਿੱਸਿਆਂ ਵਿੱਚ ਪੰਜਾਬ ਸਰਕਾਰ ਖਿਲਾਫ ਨਗਰ ਨਿਗਮ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਰੋਸ ਮਾਰਚ ਕੀਤਾ ਜਾਵੇਗਾ। ਸਾਂਝੇ ਫਰੰਟ ਦੇ ਸੂਬਾ ਕਨਵੀਨਰ ਸਾਥੀ ਗਗਨਦੀਪ ਸਿੰਘ ਭੁੱਲਰ, ਜ਼ਿਲ੍ਹਾ ਕਨਵੀਨਰ ਹਰਨੇਕ ਸਿੰਘ ਗਹਿਰੀ, ਦਰਸ਼ਨ ਮੌੜ,ਜਤਿੰਦਰ ਕ੍ਰਿਸ਼ਨ, ਸਿਕੰਦਰ ਸਿੰਘ ਧਾਲੀਵਾਲ, ਮਨਜੀਤ ਧੰਜਲ ਨੇ ਦੱਸਿਆ ਕਿ ਸਾਂਝੇ ਫਰੰਟ ਦੇ ਫੈਸਲੇ ਅਨੁਸਾਰ ਇਹ ਰੋਸ ਮਾਰਚ ਰੋਜ਼ ਗਾਰਡਨ ਪੁਲਾਂ ਹੇਠਾਂ ਤੋਂ ਸ਼ੁਰੂ ਹੋ ਕੇ ਅਮਰੀਕ ਸਿੰਘ ਰੋਡ ਹੁੰਦਾ ਹੋਇਆ ਹਨੁਮਾਨ ਚੌਂਕ ਪਹੁੰਚਿਆ ਅਤੇ ਫੌਜੀ ਚੌਂਕ ਤੋਂ ਬੀਬੀ ਵਾਲਾ ਰੋਡ ਹੁੰਦੇ ਹੋਏ 100 ਫੁੱਟੀ 'ਤੇ ਪਹੁੰਚਿਆ। ਪਾਵਰ ਹਾਊਸ ਰੋਡ ਦੀਆਂ ਬੱਤੀਆਂ ਤੋਂ ਹੁੰਦਾ ਹੋਇਆ ਇਹ ਮਾਰਚ ਆਖਰ ਨੂੰ ਬਠਿੰਡਾ ਬੱਸ ਸਟੈਂਡ ਨੇੜੇ ਸਮਾਪਤ ਕੀਤਾ ਗਿਆ। 

ਇਸ ਰੋਸ ਮਾਰਚ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਲਗਾਤਾਰ ਕੱਚੇ ਕਾਮਿਆਂ ਨੂੰ ਪੱਕੇ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਨੀ, ਪੈਨਸ਼ਨਰਾਂ ਉੱਤੇ 2.59 ਦਾ ਗੁਣਾਂਕ ਲਾਗੂ ਕਰਨਾ, ਡੀ ਏ ਦੀਆਂ ਕਿਸ਼ਤਾਂ ਬਹਾਲ ਕਰਨਾ, ਨਵ ਨਿਯੁਕਤਾਂ ਉੱਪਰ ਪੰਜਾਬ ਸਕੇਲ ਲਾਗੂ ਕਰਨੇ, ਕੱਟੇ ਭੱਤੇ ਬਹਾਲ ਕਰਵਾਉਣ ਆਦਿ ਮੰਗਾਂ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪਿਛਲੇ ਚਾਰ ਸਾਲ ਤੋਂ ਮੁਲਾਜ਼ਮ ਅਤੇ ਪੈਨਸ਼ਨਰ ਲਗਾਤਾਰ ਸੰਘਰਸ਼ ਦੇ ਮੈਦਾਨ ਵਿੱਚ ਹਨ।ਪਰ ਪੰਜਾਬ ਸਰਕਾਰ ਵੱਲੋਂ ਇਹਨਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਲਗਾਤਾਰ ਮੀਟਿੰਗਾਂ ਦੇ ਕੇ ਉਨਾਂ ਤੋਂ ਮੁੱਕਰਿਆ ਜਾ ਰਿਹਾ ਹੈ। ਜਿਸ ਕਾਰਨ ਸਾਂਝੇ ਫਰੰਟ ਨੇ ਆਰ ਪਾਰ ਦੀ ਲੜਾਈ ਲੜਨ ਦਾ ਫੈਸਲਾ ਕੀਤਾ ਹੈ। 
ਇਸ ਲਈ ਅਗਲੇ ਭਵਿੱਖੀ ਪ੍ਰੋਗਰਾਮਾਂ ਵਿੱਚ ਜੂਨ ਮਹੀਨੇ ਵਿੱਚ ਜ਼ਿਲ੍ਹਾ ਪੱਧਰੀ ਕਨਵੈਂਸ਼ਨਾਂ ਕੀਤੀਆਂ ਜਾਣਗੀਆਂ, ਜੁਲਾਈ ਅਗਸਤ ਮਹੀਨਿਆਂ ਵਿੱਚ ਹਾਕਮ ਧਿਰ ਦੇ ਐਮ ਐਲ ਏ ਦੇ ਘਰਾਂ ਅੱਗੇ ਘੜਾ ਭੰਨ ਪ੍ਰਦਰਸ਼ਨ ਕੀਤੇ ਜਾਣਗੇ, ਸਤੰਬਰ ਮਹੀਨੇ ਵਿੱਚ ਪੂਰੇ ਪੰਜਾਬ ਵਿੱਚ ਜੋਨਲ ਰੈਲੀਆਂ ਕੀਤੀਆਂ ਜਾਣਗੀਆਂ, ਅਕਤੂਬਰ ਮਹੀਨੇ ਵਿੱਚ ਇੱਕ ਵੱਡੀ ਸੂਬਾ ਪੱਧਰੀ ਰੈਲੀ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਦੇ ਬਦਲ ਦੇ ਰਾਜਨੀਤਿਕ ਹਾਲਤਾਂ ਨੂੰ ਦੇਖਦੇ ਹੋਏ ਸਾਂਝੇ ਫਰੰਟ ਵੱਲੋਂ ਵੀ ਬਦਲਵੇਂ ਰੂਪ ਵਿੱਚ ਹੋਰ ਪ੍ਰੋਗਰਾਮ ਵੀ ਤੈਅ ਕੀਤੇ ਜਾਣਗੇ। ਅੱਜ ਦੀ ਇਸ ਰੋਸ ਰੈਲੀ ਨੂੰ ਲਛਮਣ ਸਿੰਘ ਮਲੂਕਾ, ਹਰਜਿੰਦਰ ਸਿੰਘ ਟੀ ਐਸ ਯੂ, ਰਣਜੀਤ ਸਿੰਘ ਪ੍ਰਿੰਸੀਪਲ, ਸੁਖਚੈਨ ਸਿੰਘ, ਗੁਰਤੇਜ ਗਿੱਲ,ਚੰਦਰ ਪ੍ਰਕਾਸ਼ ਟੀ ਐਸ ਯੂ, ਗੁਰਮੇਲ ਸਿੰਘ, ਮਹਿੰਦਰ ਪਾਲ, ਉਮੈਦ ਸਿੰਘ ਬਿਸ਼ਟ, ਅਰੁਣ ਕੁਮਾਰ, ਸੁਖਵਿੰਦਰ ਸਿੰਘ ਬਰਾੜ, ਜਸਵਿੰਦਰ ਸ਼ਰਮਾ, ਦਿਲਜੀਤ ਸਿੰਘ ਪੰਜਾਬ ਪੁਲਿਸ ਪੈਨਸ਼ਨਰ, ਕੁਲਵੰਤ ਸਿੰਘ ਪੈਨਸ਼ਨਰ ਜੇਲ੍ਹ ਡਿਪਾਰਟਮੈਂਟ ਆਦਿ ਆਗੂਆਂ ਨੇ ਸੰਬੋਧਨ ਕੀਤਾ।

Comments

Most Popular

Rajesh Kumar Moudgil files nomination for the post of President of Punjab and Haryana High Court Bar Association

10 ਸਾਲ ਦੀ ਸੇਵਾ ਵਾਲੇ ਦਿਹਾੜੀਦਾਰ ਅਤੇ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਇੱਕ ਵਾਰ ਰੈਗੂਲਰ ਕਰਨ ਦੀ ਮੰਗ ਤੇਜ਼ ਹੋਈ

Leaders from Various Organizations Join BJP — Everyone Will Receive Full Respect and Dignity : Sanjeev Vashisht

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਚੰਡੀਗੜ੍ਹ ਵਿੱਚ ਵਰ੍ਹਾ 2024 ਵਿੱਚ ਸਨਮਾਨਿਤ ਲੇਖਕਾਂ ਅਤੇ ਸਾਹਿਤਕਾਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਭਵਿਆ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ

ਚੰਡੀਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਸਫਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ

Demand for One-Time Regularization of Daily-Wage and Contract Employees with 10 Years of Service Gains Momentum

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 17 ਮਈ ਨੂੰ ਜਲੰਧਰ ਕਨਵੈਂਸ਼ਨ ਦੀਆਂ ਤਿਆਰੀਆਂ ਮੁਕੰਮਲ, ਕਨਵੈਂਸ਼ਨ ਦੌਰਾਨ ਕੀਤਾ ਜਾਵੇਗਾ ਤਿੱਖੇ ਸੰਘਰਸ਼ਾ ਦਾ ਐਲਾਨ