Skip to main content

SAD to contest Nagar Nigam elections on the party symbol

SAD to contest Nagar Nigam elections on the party symbol (Party meeting of Halka Incharges and district presidents also decried manner in which granthis and gurdwara committees were being targeted for punishment under the new anti sacrilege act passed by the AAP govt)  Chandigarh 8 May ( Ranjeet Singh Dhaliwal ) : The Shiromani Akali Dal (SAD) today announced it would contest the forthcoming elections to 102 Nagar Council and nine Municipal Corporations on the party symbol. A decision to this effect was taken at a meeting of the party’s halka incharges and district presidents which was presided over by party president Sukhbir Singh Badal. The meeting also decried the manner in which custodians of Sri Guru Granth Sahib including granthis and gurdwara committees were being targetted for punishment under the new anti- sacrilege law passed by the AAP government. It said while it wanted the most severe punishment to be awarded to those indulging in sacrilege of the holy book, granthis a...

ਅਕਾਲੀ ਦਲ ਨਗਰ ਨਿਗਮ ਚੋਣਾਂ ਪਾਰਟੀ ਚੋਣ ਨਿਸ਼ਾਨ ’ਤੇ ਲੜੇਗਾ

ਅਕਾਲੀ ਦਲ ਨਗਰ ਨਿਗਮ ਚੋਣਾਂ ਪਾਰਟੀ ਚੋਣ ਨਿਸ਼ਾਨ ’ਤੇ ਲੜੇਗਾ

ਹਲਕਾ ਇੰਚਾਰਜਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਪਾਰਟੀ ਮੀਟਿੰਗ ’ਚ ਆਪ ਸਰਕਾਰ ਵੱਲੋਂ ਪਾਸ ਕੀਤੇ ਬੇਅਦਬੀ ਵਿਰੋਧੀ ਐਕਟ ਤਹਿਤ ਗ੍ਰੰਥੀ ਸਿੰਘਾਂ ਤੇ ਗੁਰਦੁਆਰਾ ਕਮੇਟੀਆਂ ਨੂੰ ਨਿਸ਼ਾਨਾ ਬਣਾਉਣ ਦੀ ਕੀਤੀ ਨਿਖੇਧੀ

ਚੰਡੀਗੜ੍ਹ 8 ਮਈ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਪੰਜਾਬ ਵਿਚ ਆਉਂਦੀਆਂ 102 ਨਗਰ ਕੌਂਸਲ ਤੇ 9 ਨਗਰ ਨਿਗਮਾਂ ਦੀਆਂ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਲੜੇਗੀ। ਇਸ ਬਾਰੇ ਫੈਸਲਾ ਅੱਜ ਪਾਰਟੀ ਦੇ ਹਲਕਾ ਇੰਚਾਰਜਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਹੋਈ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਮੀਟਿੰਗ ਵਿਚ ਆਪ ਸਰਕਾਰ ਵੱਲੋਂ ਪਾਸ ਕੀਤੇ ਬੇਅਦਬੀ ਵਿਰੋਧੀ ਕਾਨੂੰਨ ਵਿਚ ਗ੍ਰੰਥੀ ਸਿੰਘਾਂ ਤੇ ਗੁਰਦੁਆਰਾ ਕਮੇਟੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰਖਵਾਲੇ ਹੋਣ ਦੇ ਨਾਅਤੇ ਨਿਸ਼ਾਨਾ ਬਣਾਏ ਜਾਣ ਦੀ ਵੀ ਨਿਖੇਧੀ ਕੀਤੀ ਗਈ। ਪਾਰਟੀ ਨੇ ਕਿਹਾ ਕਿ ਉਹ ਚਾਹੁੰਦੀ ਹੈ ਕਿ ਪਵਿੱਕਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ ਪਰ ਗ੍ਰੰਥੀਆਂ ਤੇ ਗੁਰਦੁਆਰਾ ਕਮੇਟੀਆਂ ’ਤੇ ਅਜਿਹੇ ਕੇਸ ਨਹੀਂ ਚੱਲਣੇ ਚਾਹੀਦੇ। ਵੇਰਵੇ ਸਾਂਝੇ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਵਿਚ ਵਰਤੇ ’ਕਸਟੋਡੀਅਨ’ ਸ਼ਬਦ ਦੇ ਅਰਥ ਤੋੜ ਮਰੋੜ ਕੇ ਪੇਸ਼ ਕਰਨ ਦੀ ਵੀ ਨਿਖੇਧੀ ਕੀਤੀ। ਡਾ. ਚੀਮਾ ਨੇ ਦੱਸਿਆ ਕਿ ਪਾਰਟੀ ਨੇ ਸਾਰੇ ਹਲਕਾ ਇੰਚਾਰਜਾਂ ਨੂੰ ਅਧਿਕਾਰ ਦਿੱਤੇ ਕਿ ਉਹ ਐਸ ਆਈ ਆਰ ਪ੍ਰਕਿਰਿਆ ਵਾਸਤੇ ਬਲਾਕ ਪੱਧਰੀ ਏਜੰਟਾਂ (ਬੀ ਐਲ ਓ) ਦੀ ਨਿਯੁਕਤੀ ਕਰਨ। ਉਹਨਾਂ ਕਿਹਾ ਕਿ ਜੇਕਰ ਐਸ ਆਈ ਆਰ ਦੌਰਾਨ ਗਲਤ ਵੋਟਾਂ ਕੱਟੀਆਂ ਜਾਂਦੀਆਂ ਹਨ ਜਾਂ ਕੋਈ ਹੋਰ ਮੁਸ਼ਕਿਲ ਆਉਂਦੀ ਹੈ ਤਾਂ ਫਿਰ ਇਹ ਬੀ ਐਲ ਓ ਲੋਕਾਂ ਦੀ ਮਦਦ ਕਰ ਸਕਦੇ ਹਨ। 

ਅਕਾਲੀ ਆਗੂ ਨੇ ਕਿਹਾ ਕਿ ਮੀਟਿੰਗ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਢਹਿ ਢੇਰੀ ਹੋਣ ਦਾ ਵੀ ਗੰਭੀਰ ਨੋਟਿਸ ਲਿਆ। ਉਹਨਾਂ ਕਿਹਾ ਕਿ ਹਾਲ ਹੀ ਵਿਚ ਜਲੰਧਰ ਵਿਚ ਬੀ ਐਸ ਐਫ ਹੈਡਕੁਆਰਟਰ ਦੇ ਨੇੜੇ ਅਤੇ ਅੰਮ੍ਰਿਤਸਰ ਵਿਚ ਫੌਜੀ ਛਾਉਣੀ ਦੇ ਨੇੜੇ ਬੰਬ ਧਮਾਕੇ ਹੋਏ ਜਿਸ ਤੋਂ ਸਾਬਤ ਹੁੰਦਾ ਹੈ ਕਿ ਸੂਬੇ ਵਿਚ ਕੋਈ ਵੀ ਸੁਰੱਖਿਅਤ ਨਹੀਂ ਹੈ। ਉਹਨਾਂ ਕਿਹਾ ਕਿ ਬਜਾਏ ਘਟਨਾਵਾਂ ਦੀ ਨੈਤਿਕ ਜ਼ਿੰਮੇਵਾਰੀ ਚੁੱਕਣ ਦੇ ਮੁੱਖ ਮੰਤਰੀ ਭਗਵੰਤ ਮਾਨ ਬਿਨਾਂ ਕੋਈ ਸਬੂਤ ਦਿੱਤਿਆਂ ਦੂਸ਼ਣਬਾਜ਼ੀ ਵਿਚ ਉਲਝ ਗਏ ਹਨ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਧਮਾਕਿਆਂ ਵਾਸਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ ਜਦੋਂ ਕਿ ਸੂਬੇ ਦੇ ਡੀ ਜੀ ਪੀ ਇਸ ਵਾਸਤੇ ਪਾਕਿਸਤਾਨ ਆਧਾਰਿਤ ਏਜੰਸੀਆਂ ਨੂੰ ਜ਼ਿੰਮੇਵਾਰ ਦੱਸ ਰਹੇ ਹਨ।
ਡਾ. ਚੀਮਾ ਨੇ ਕਿਹਾ ਕਿ ਮੀਟਿੰਗ ਵਿਚ ਇਸ ਗੱਲ ਦਾ ਵੀ ਨੋਟਿਸ ਲਿਆ ਗਿਆ ਕਿ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਨੋਟਾਂ ਦੀ ਵਰਖਾ ਹੁੰਦੀ ਵੇਖੀ ਗਈ ਹੈ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਮੁੱਖ ਮੰਤਰੀ ਦੇ ਓ ਐਸ ਡੀ ਅਤੇ ਸੂਬਾ ਆਪ ਪ੍ਰਧਾਨ ਅਮਨ ਅਰੋੜਾ ਨਾਲ ਜੁੜੇ ਵਿਅਕਤੀ ਇਹਨਾਂ ਭ੍ਰਿਸ਼ਟ ਕਾਰਵਾਈਆਂ ਵਿਚ ਸ਼ਾਮਲ ਹਨ ਅਤੇ ਇਸ ਤੋਂ ਸਾਬਤ ਹੁੰਦਾ ਹੈ ਕਿ ਆਪ ਵਿਚ ਸਿਖ਼ਰਲੇ ਵਿਅਕਤੀ ਹੀ ਭ੍ਰਿਸ਼ਟਾਚਾਰ ਵਿਚ ਲੱਗੇ ਹਨ। ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ, ਉਹਨਾਂ ਦਾ ਨਿੱਜੀ ਸਟਾਫ ਤੇ ਆਪ ਲੀਡਰਸ਼ਿਪ ਭ੍ਰਿਸ਼ਟਾਚਾਰ ਵਿਚ ਨੱਕੋ ਨੱਕ ਡੁੱਬੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਕੀਤੀ ਜਾ ਰਹੀ ’ਸ਼ੁਕਰਾਨਾ ਯਾਤਰਾ’ ਹੋਰ ਕੁਝ ਨਹੀਂ ਬਲਕਿ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਹੈ। ਉਹਨਾਂ ਕਿਹਾ ਕਿ ਹਰ ਜ਼ਿਲ੍ਹੇ ਵਿਚ 1000 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਦੱਸਦੀ ਹੈ ਕਿ ਮੁੱਖ ਮੰਤਰੀ ਨੂੰ ਆਪਣੇ ਹੀ ਲੋਕਾਂ ਤੋਂ ਕਿੰਨਾ ਡਰ ਲੱਗਦਾ ਹੈ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

Rajesh Kumar Moudgil files nomination for the post of President of Punjab and Haryana High Court Bar Association

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

Leaders from Various Organizations Join BJP — Everyone Will Receive Full Respect and Dignity : Sanjeev Vashisht

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ

20 Lakh Paramilitary Families to Take to the Streets for Withdrawal of “Black Law” Passed Against Supreme Court Verdict : H.R. Singh