Skip to main content

ਸ਼੍ਰੋਮਣੀ ਅਕਾਲੀਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਰਵੀਇੰਦਰ ਸਿੰਘ ਨੇ 2 ਦਸੰਬਰ 2024 ਦੇ ਹੁਕਮਨਾਮੇ ਲਾਗੂ ਕਰਵਾਉਣ ਲਈ ਅਪੀਲ ਕੀਤੀ

ਸ਼੍ਰੋਮਣੀ ਅਕਾਲੀਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਰਵੀਇੰਦਰ ਸਿੰਘ ਨੇ 2 ਦਸੰਬਰ 2024 ਦੇ ਹੁਕਮਨਾਮੇ ਲਾਗੂ ਕਰਵਾਉਣ ਲਈ ਅਪੀਲ ਕੀਤੀ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੇ ਹਿੱਤਾਂ ਲਈ ਸਿੱਖਾਂ ਦੇ ਸਰਵਉੱਚ ਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਈ ਜੱਥੇਦਾਰ ਦੀ ਨਿਯੁੱਕਤੀ ਵੱਲ ਵਿਸ਼ੇਸ ਧਿਆਨ ਦੇਵੇ : ਰਵੀਇੰਦਰ ਸਿੰਘ ਕਰੀਬ 11 ਸਾਲ ਤੋੰ ਪੱਕੇ ਜੱਥੇਦਾਰ ਅਕਾਲ ਤਖਤ ਸਾਹਿਬ ਦੀ ਨਿਯੁਕਤੀ ਨਹੀ ਹੋਈ ਚੰਡੀਗੜ੍ਹ 10 ਮਈ ( ਰਣਜੀਤ ਧਾਲੀਵਾਲ ) :  ਸ਼੍ਰੋਮਣੀ ਅਕਾਲੀਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗਜ ਨੂੰ ਅਪੀਲ ਕੀਤੀ ਕਿ ਉਹ ਦੋ ਦਸੰਬਰ 2024 ਦੇ ਹੁਕਮਨਾਮੇ ਲਾਗੂ ਕਰਵਾਉਣ ਤਾਂ ਜੋ ਇਸ ਮਹਾਨ ਸੰਸਥਾ ਦੀ ਮਾਣ ਮਰਯਾਦਾ ਬਰਕਰਾਰ ਰਹਿ ਸਕੇ। ਰਵੀਇੰਦਰ ਸਿੰਘ ਨੇ ਕਿਹਾ ਕਿ ਦੋ ਦਸੰਬਰ 2024 ਨੂੰ ਉਸ ਵੇਲੇ ਇਹ ਹੁਕਮਨਾਮੇ ਜਾਰੀ ਹੋਣ ਨਾਲ ਵਿਸ਼ਵ ਭਰ ਚ ਸਿੰਘ ਸਾਹਿਬਾਨ ਦੇ ਆਦੇਸ਼ ਦੀ ਖੂਬ ਤਾਰੀਫ ਹੋਈ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਸਿੱਖ ਪੰਥ ਲਈ ਇਲਾਹੀ ਹੁਕਮ ਹੈ ਅਤੇ ਸਾਰਾ ਪੰਥ ਇਸ ਨੂੰ ਖਿੜੇ ਮੱਥੇ ਪ੍ਰਵਾਨ ਕਰਦਾ ਹੈ।  ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੰਘ ਸਾਹਿਬਾਨ ਦੇ ਆਦੇਸ਼ ਇੰਨ ਬਿਨ ਮੰਨਣ ਦੀ ਥਾਂ ਜਥੇਦਾਰ ...

ਬਲਬੀਰ ਸਿੱਧੂ ਵਲੋਂ ਆਮ ਆਦਮੀ ਪਾਰਟੀ ਉਤੇ ਮੋਹਾਲੀ ਵਿਚ ਵੱਡੇ ਪੱਧਰ ਉਤੇ ਜਾਅਲੀ ਵੋਟਾਂ ਬਣਾਉਣ ਦਾ ਦੋਸ਼

ਬਲਬੀਰ ਸਿੱਧੂ ਵਲੋਂ ਆਮ ਆਦਮੀ ਪਾਰਟੀ ਉਤੇ ਮੋਹਾਲੀ ਵਿਚ ਵੱਡੇ ਪੱਧਰ ਉਤੇ ਜਾਅਲੀ ਵੋਟਾਂ ਬਣਾਉਣ ਦਾ ਦੋਸ਼

ਕਿਹਾ, ਸੂਬਾ ਚੋਣ ਕਮਿਸ਼ਨਰ ਤੁਰੰਤ ਦਖ਼ਲ ਦੇ ਕੇ ਜਾਅਲੀ ਵੋਟਾਂ ਬਣਨੀਆਂ ਬੰਦ ਕਰਵਾਵੇ 

‘ਜੇ ਚੋਣ ਕਮਿਸ਼ਨਰ ਨੇ ਨਾ ਸੁਣੀ ਤਾਂ ਹਾਈ ਕੋਰਟ ਦਾ ਦਰਵਾਜ਼ਾ ਵੀ ਖੜਕਾਵਾਂਗੇ’  

ਐਸ.ਐਸ.ਏ. ਨਗਰ 10 ਮਈ ( ਰਣਜੀਤ ਧਾਲੀਵਾਲ ) : ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਉਤੇ ਮੋਹਾਲੀ ਕਾਰਪੋਰੇਸ਼ਨ ਦੀ ਆਗਾਮੀ ਚੋਣ ਲਈ ਹਰ ਵਾਰਡ ਵਿਚ ਵੱਡੀ ਪੱਧਰ ਉਤੇ ਜਾਅਲੀ ਵੋਟਾਂ ਬਣਾਉਣ ਦਾ ਦੋਸ਼ ਲਾਉਂਦਿਆ ਸੂਬੇ ਦੇ ਚੋਣ ਕਮਿਸ਼ਨਰ ਨੂੰ ਤੁਰੰਤ ਦਖ਼ਲ ਦੇ ਕੇ ਬਣ ਰਹੀਆਂ ਜਾਅਲੀ ਵੋਟਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਸਿੱਧੂ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਮੋਹਾਲੀ ਕਾਰਪੋਰੇਸ਼ਨ ਉਤੇ ਹਰ ਹਾਲਤ ਵਿਚ ਕਬਜ਼ਾ ਕਰਨ ਦੀ ਬਦਨੀਤ ਨਾਲ ਹਰ ਵਾਰਡ ਵਿਚ ਤਕਰੀਬਨ 300 ਜਾਅਲੀ ਵੋਟਾਂ ਬਣਾ ਰਹੀ ਹੈ। ਉਹਨਾਂ ਦਸਿਆ ਕਿ ਬਾਹਰਲੇ ਵਿਅਕਤੀਆਂ ਦੀਆਂ ਮੋਹਾਲੀ ਸ਼ਹਿਰ ਵਿਚ ਵੋਟਾਂ ਬਣਾਉਣ ਲਈ ਧੜਾ ਧੜ ਫ਼ਰਜ਼ੀ ਇਕਰਾਰਨਾਮੇ ਬਣਾਏ ਜਾ ਰਹੇ ਹਨ। ਉਹਨਾਂ ਹੋਰ ਕਿਹਾ ਕਿ ਪਿਛਲੇ ਇਕ ਮਹੀਨੇ ਵਿਚ ਬਣੇ ਇਕਰਾਰਨਾਮਿਆਂ ਦਾ ਇਕੋ ਜਿਹਾ ਤਰੀਕਾਕਾਰ ਅਤੇ ਇਕੋ ਦੀ ਤਸਦੀਕ ਕਰਤਾ ਹੋਣਾ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਹਰ ਵਾਰਡ ਦੇ ਇਕਰਾਰਨਾਮੇ ਇਕੋ ਹੀ ਥਾਂ ਬੈਠ ਕੇ ਬਣਾਏ ਗਏ ਹਨ।

ਸਾਬਕਾ ਸਿਹਤ ਮੰਤਰੀ ਨੇ ਉਦਾਹਰਣ ਦਿੰਦਿਆਂ ਕਿਹਾ ਕਿ 42 ਨੰਬਰ ਵਾਰਡ ਵਿਚ 304 ਨਵੀਆਂ ਵੋਟਾਂ ਬਣਾ ਕੇ ਵੋਟਰਾਂ ਦੀ ਗਿਣਤੀ 678 ਥਾਂ 982 ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸੇ ਤਰਾਂ ਹੀ ਵਾਰਡ ਨੰਬਰ 5 ਵਿਚ ਵੀ ਵੱਡੇ ਪੱਧਰ ਉਤੇ ਜਾਅਲੀ ਵੋਟਾਂ ਬਣਾਈਆਂ ਜੲ ਰਹੀਆਂ ਹਨ ਜਿਥੋਂ ਆਮ ਆਦਮੀ ਪਾਰਟੀ ਇਕ ਸੀਨੀਅਰ ਪੁਲੀਸ ਅਧਿਕਾਰੀ ਦੀ ਪਤਨੀ ਨੂੰ ਚੋਣ ਲੜਾਉਣ ਦੀ ਤਿਆਰੀ ਕਰ ਰਹੀ ਹੈ।  ਉਹਨਾਂ ਅੱਗੇ ਦੱਸਿਆ ਕਿ ਮੋਹਾਲੀ ਕਾਰਪੋਰੇਸ਼ਨ ਵਿਚ ਨਵਾਂ ਸ਼ਾਮਲ ਕੀਤੇ ਗਏ ਆਈ.ਟੀ. ਸਿਟੀ ਵਾਲੇ ਵਾਰਡ ਵਿਚ ਵੀ ਵੱਡੇ ਪੱਧਰ ਉਤੇ ਜਾਅਲੀ ਵੋਟਾਂ ਬਣਾਈਆਂ ਜਾ ਰਹੀਆਂ ਹਨ। ਸਿੱਧੂ ਨੇ ਕਿਹਾ ਕਿ ਵੋਟਰ ਸੂਚੀਆਂ ਵਿਚ ਇਹਨਾਂ ਜਾਅਲੀ ਵੋਟਰਾਂ ਵਿਚੋਂ ਬਹੁਤਿਆਂ ਦੀ ਤਸਵੀਰ ਵੀ ਨਹੀਂ ਲੱਗੀ, ਇਸ ਲਈ ਇਹ ਵੋਟਾਂ ਹੋਰਨਾਂ ਵਿਅਕਤੀਆਂ ਵਲੋਂ ਭੁਗਤਾਉਣ ਦਾ ਵੀ ਖ਼ਦਸ਼ਾ ਹੈ। ਉਹਨਾਂ ਕਿਹਾ ਕਿ ਇਹਨਾਂ ਵਾਰਡਾਂ ਦੇ ਇਕ ਇਕ ਘਰ ਵਿਚ ਵੀਹ ਤੋਂ ਵੱਧ ਵੋਟਾਂ ਬਣਾਈਆਂ ਗਈਆਂ ਹਨ। 
ਕਾਂਗਰਸੀ ਆਗੂ ਨੇ ਜਾਅਲੀ ਵੋਟਾਂ ਬਣਾਏ ਜਾਣ ਦੇ ਇਸ ਵਰਤਾਰੇ ਨੂੰ ਜਮਹੂਰੀਅਤ ਦਾ ਨੰਗਾ ਚਿੱਟਾ ਕਤਲ ਗਰਦਾਨਦਿਆਂ ਕਿਹਾ ਹੈ ਕਿ ਉਹ ਭਲਕੇ ਇਹ ਸਾਰਾ ਮਾਮਲਾ ਸੂਬੇ ਦੇ ਚੋਣ ਕਮਿਸ਼ਨਰ ਦੇ ਧਿਆਨ ਵਿਚ ਲਿਆ ਕੇ ਮੰਗ ਕਰਨਗੇ ਕਿ ਉਹ ਇਸ ਬਹੁਤ ਹੀ ਗੰਭੀਰ ਮਾਮਲੇ ਵਿਚ ਤੁਰੰਤ ਦਖ਼ਲ ਦੇ ਕੇ ਜਾਅਲੀ ਵੋਟਾਂ ਬਣਨੀਆ ਬੰਦ ਕਰਾਉਣ। ਉਹਨਾਂ ਕਿਹਾ ਕਿ ਉਹ ਚੋਣ ਕਮਿਸ਼ਨਰ ਨੂੰ ਇਹ ਵੀ ਕਹਿਣਗੇ ਉਹ ਬਣ ਰਹੀਆਂ ਵੋਟਾਂ ਦੇ ਕੰਮ ਦੀ ਆਪਣੀ ਨਿਗਰਾਨੀ ਹੇਠ ਨਾਲੋ ਨਾਲ ਵਿਸ਼ੇਸ਼ ਪੜਤਾਲ ਲਈ ਕਿਸੇ ਸੀਨੀਅਰ ਅਧਿਕਾਰੀ ਦੀ ਡਿਊਟੀ ਲਾਉਣ। ਸਿੱਧੂ ਨੇ ਕਿਹਾ ਕਿ ਆਮ ਅਦਮੀ ਪਾਰਟੀ ਦੇ ਆਗੂਆਂ ਨੇ ਕੁਝ ਮਹੀਨੇ ਪਹਿਲਾਂ ਪੰਜਾਬ ਦੇ ਅਸਲੀ ਹੁਕਮਰਾਨ ਮੁਨੀਸ਼ ਸਿਸੋਦੀਆ ਵਲੋਂ ਪੜਾਏ ਗਏ “ਸਾਮ, ਦਾਮ, ਦੰਡ, ਭੇਦ’ ਦੇ ਅਨੈਤਿਕ ਪਾਠ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਹੇਠਲੇ ਪੱਧਰ ਉਤੇ ਹੀ ਜਮਹੂਰੀਅਤ ਦੇ ਕੀਤੇ ਜਾ ਰਹੇ ਕਤਲ ਦੇ ਨਾਲ ਨਾਲ ਮਨੁੱਖੀ ਹੱਕਾਂ ਦੇ ਕੀਤੇ ਜਾ ਰਹੇ ਘਾਣ ਨੂੰ ਕਾਂਗਰਸ ਪਾਰਟੀ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਜੇ ਲੋੜ ਪਈ ਤਾਂ ਉਹ ਇਸ ਜਾਅਲਸਾਜ਼ੀ ਨੂੰ ਰੋਕਣ ਲਈ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਵੀ ਖੜਕਾਉਣਗੇ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

Rajesh Kumar Moudgil files nomination for the post of President of Punjab and Haryana High Court Bar Association

Leaders from Various Organizations Join BJP — Everyone Will Receive Full Respect and Dignity : Sanjeev Vashisht

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

20 Lakh Paramilitary Families to Take to the Streets for Withdrawal of “Black Law” Passed Against Supreme Court Verdict : H.R. Singh

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ