Skip to main content

Mann Travels Abroad With Money Laundering Accused Minister & Women Harasser OSD, Then Questions PM Modi : Tarun Chugh

Mann Travels Abroad With Money Laundering Accused Minister & Women Harasser OSD, Then Questions PM Modi : Tarun Chugh Mann Must Answer — What Did He Bring Back for Punjab from His Foreign Trips, or Was It All Just Luxury at Taxpayers' Expense? : Tarun Chugh AAP Runs from Accountability, Shields the Accused — Punjab Drowns in Drugs & Lawlessness While CM Enjoys Foreign Junkets : Chugh Chandigarh 17 May ( Ranjeet Singh Dhaliwal ) : BJP National General Secretary Tarun Chugh launched a sharp attack on Punjab Chief Minister Bhagwant Mann, saying that questioning PM Narendra Modi's foreign tours is the height of Mann's hypocrisy. A Chief Minister who himself travels abroad with a minister currently in ED remand for money laundering of over Rs. 100 Crores, and an OSD accused of physically assaulting and harassing a woman Member of Parliament, has absolutely no moral standing to question PM Modi's service to the nation. Mann must first look at his own record before poi...

ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਦਾ ਖਰੜ ਵਿੱਚ ਜ਼ੋਰਦਾਰ ਰੋਸ਼ ਪ੍ਰਦਰਸ਼ਨ

ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਦਾ ਖਰੜ ਵਿੱਚ ਜ਼ੋਰਦਾਰ ਰੋਸ਼ ਪ੍ਰਦਰਸ਼ਨ

ਖਰੜ 17 ਮਈ ( ਰਣਜੀਤ ਧਾਲੀਵਾਲ ) : ਜਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਹਲਕਾ ਖਰੜ ਵਿੱਚ BJP ਦੀ ਮੋਦੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਜ਼ੋਰਦਾਰ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮਹਿੰਗਾਈ ਦੇ ਮੁੱਦੇ ‘ਤੇ ਆਪਣਾ ਗੁੱਸਾ ਜਾਹਿਰ ਕੀਤਾ। ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਆਮ ਆਦਮੀ ਮਹਿੰਗਾਈ ਦੀ ਮਾਰ ਹੇਠ ਪਿਸ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਟਰਾਂਸਪੋਰਟ ਤੋਂ ਲੈ ਕੇ ਰੋਜ਼ਾਨਾ ਦੀ ਵਰਤੋਂ ਵਾਲੀਆਂ ਵਸਤੂਆਂ ਦੇ ਭਾਅ ਵੀ ਲਗਾਤਾਰ ਵਧ ਰਹੇ ਹਨ, ਜਿਸ ਨਾਲ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਲੋਕਾਂ ਨਾਲ ਮਹਿੰਗਾਈ ਘਟਾਉਣ ਦੇ ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਹਾਲਾਤ ਇਸਦੇ ਉਲਟ ਹਨ। ਗਰੀਬ, ਮਜ਼ਦੂਰ, ਕਿਸਾਨ ਅਤੇ ਮੱਧ ਵਰਗ ਦਾ ਜੀਵਨ ਮੁਸ਼ਕਲ ਹੋ ਚੁੱਕਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਿੱਚ ਲੱਗੀ ਹੋਈ ਹੈ ਜਦਕਿ ਆਮ ਲੋਕਾਂ ਦੀਆਂ ਮੁਸ਼ਕਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੀ ਆਵਾਜ਼ ਬਣ ਕੇ ਖੜੀ ਰਹੀ ਹੈ ਅਤੇ ਅੱਗੇ ਵੀ ਜਨਤਾ ਦੇ ਹੱਕਾਂ ਲਈ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਲਈ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਕਾਂਗਰਸ ਪਾਰਟੀ ਵੱਲੋਂ ਹੋਰ ਵੱਡੇ ਪੱਧਰ ‘ਤੇ ਆੰਦੋਲਨ ਕੀਤਾ ਜਾਵੇਗਾ।

ਇਸ ਮੌਕੇ ਮਹਿਲਾ ਕਾਂਗਰਸ ਕਮੇਟੀ ਮੋਹਾਲੀ ਦੀ ਪ੍ਰਧਾਨ ਸਵਰਨਜੀਤ ਕੌਰ, ਜਿਲ੍ਹਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਵਿਸ਼ਾਲ ਬੱਟੂ, ਵਾਈਸ ਪ੍ਰੈਜ਼ੀਡੈਂਟ ਜਿਲ੍ਹਾ ਮੋਹਾਲੀ ਡਾ. ਰਘਵੀਰ ਸਿੰਘ ਬੰਗੜ, ਸੀਨੀਅਰ ਕਾਂਗਰਸੀ ਆਗੂ ਗੁਰਿੰਦਰ ਸਿੰਘ ਕੈਰੋਂ, ਸੋਸ਼ਲ ਮੀਡੀਆ ਇੰਚਾਰਜ ਸਰਭਜੀਤ ਕੌਰ, ਵਿਕਾਸ ਕਪੂਰ, ਜਸਪਾਲ ਸਿੰਘ, ਸਿਟੀ ਕਾਂਗਰਸ ਕਮੇਟੀ ਦੇ ਸਕੱਤਰ ਬਾਬੂ ਸਿੰਘ ਪਮੋਰ, ਰਛਪਾਲ ਸਿੰਘ ਨੀਟਾ, ਮਨਜੀਤ ਕੌਰ ਸੋਨੂ, ਵਰਿੰਦਰ ਭਾਮਾ, ਨਿਰਮਲ ਸਿੰਘ ਹਰਲਾਲਪੁਰ, ਮਨਜੀਤ ਸਿੰਘ ਬੱਤਰਾ, ਐਡਵੋਕੇਟ ਨਰਿੰਦਰ ਸਿੰਘ ਅਤੇ ਰੌਮੀ ਦਸ਼ਮੇਸ਼ ਨਗਰ ਹਾਜ਼ਰ ਸਨ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

Rajesh Kumar Moudgil files nomination for the post of President of Punjab and Haryana High Court Bar Association

Leaders from Various Organizations Join BJP — Everyone Will Receive Full Respect and Dignity : Sanjeev Vashisht

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ

20 Lakh Paramilitary Families to Take to the Streets for Withdrawal of “Black Law” Passed Against Supreme Court Verdict : H.R. Singh

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਸਫਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 17 ਮਈ ਨੂੰ ਜਲੰਧਰ ਕਨਵੈਂਸ਼ਨ ਦੀਆਂ ਤਿਆਰੀਆਂ ਮੁਕੰਮਲ, ਕਨਵੈਂਸ਼ਨ ਦੌਰਾਨ ਕੀਤਾ ਜਾਵੇਗਾ ਤਿੱਖੇ ਸੰਘਰਸ਼ਾ ਦਾ ਐਲਾਨ