Skip to main content

Is Mann BJP’s spokesperson? asks Warring

Is Mann BJP’s spokesperson? asks Warring Defends riding bullock-cart to go for voting Chandigarh 27 May ( Ranjeet Singh Dhaliwal ) : Punjab Congress president Amarinder Singh Raja Warring today defended riding a bullock cart to go for casting his vote, saying it was a symbolic protest against huge rise in the prices of diesel and petrol in the country. Replying to a question that Chief Minister Mann had taunted his riding a bullock cart when he owned expensive cars, Warring said that he can very much afford the petrol and diesel at the hiked price. “Issue is not whether me or CM Mann can afford it, we obviously can, but what about the common people?” he asked, pointing out people who earn just Rs 10 to 12,000 cannot afford such expensive fuel. Moreover, Warring pointed out, his symbolic protest was against the BJP government at the centre. “I am surprised why CM Mann has so much problem with it”, he noted, while asking, “is he the BJP’s spokesperson?” He said, CM Mann should have appre...

ਮੈਂ ਹਲਫਨਾਮੇ ਉੱਪਰ ਲਿਖ ਕੇ ਦੇ ਸਕਦਾ ਹਾਂ, ਆਪ ਇਸ ਵਾਰ ਦਹਾਈ ਦਾ ਅੰਕੜਾ ਵੀ ਨਹੀਂ ਛੂਹੇਗੀ : ਵੜਿੰਗ

ਮੈਂ ਹਲਫਨਾਮੇ ਉੱਪਰ ਲਿਖ ਕੇ ਦੇ ਸਕਦਾ ਹਾਂ, ਆਪ ਇਸ ਵਾਰ ਦਹਾਈ ਦਾ ਅੰਕੜਾ ਵੀ ਨਹੀਂ ਛੂਹੇਗੀ : ਵੜਿੰਗ

ਪੰਜਾਬ ਦੇ ਲੋਕ ਆਪ ਦੀ ਦਿਖਾਵੇਬਾਜ਼ੀ ਤੋਂ ਤੰਗ ਆ ਚੁੱਕੇ ਹਨ: ਵੜਿੰਗ

ਮਾਨ ਜਾਂ ਤਾਂ ਭਰਮ ਦੀ ਦੁਨੀਆ ਵਿੱਚ ਰਹਿ ਰਹੇ ਹਨ ਜਾਂ ਫਿਰ ਜਾਣ-ਬੁੱਝ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ

ਚੰਡੀਗੜ੍ਹ 26 ਮਈ ( ਰਣਜੀਤ ਧਾਲੀਵਾਲ ) : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਇਸ ਦਾਅਵੇ ਨੂੰ ਖਾਰਜ ਕਰਦਿਆਂ ਕਿ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ 9 ਤੋਂ ਵੱਧ ਸੀਟਾਂ ਨਹੀਂ ਜਿੱਤ ਸਕੇਗੀ, ਕਿਹਾ ਹੈ ਕਿ ਮੁੱਖ ਮੰਤਰੀ ਜਾਂ ਤਾਂ ਭਰਮ ਦੀ ਦੁਨੀਆ ਵਿੱਚ ਰਹਿ ਰਹੇ ਹਨ ਜਾਂ ਫਿਰ ਜਾਣ-ਬੁੱਝ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ 2027 ਵਿੱਚ ਕਾਂਗਰਸ ਆਪਣੇ 2017 ਦੇ ਪ੍ਰਦਰਸ਼ਨ ਤੋਂ ਵੀ ਵਧੀਆ ਨਤੀਜੇ ਦੇਵੇਗੀ, ਕਿਉਂਕਿ ਪੰਜਾਬ ਦੇ ਲੋਕਾਂ ਨੂੰ ਹੁਣ ਇਹ ਅਹਿਸਾਸ ਹੋ ਗਿਆ ਹੈ ਕਿ ਉਨ੍ਹਾਂ ਨੇ 2022 ਵਿੱਚ ਇੱਕ ਵੱਡੀ ਗਲਤੀ ਕੀਤੀ ਸੀ। ਮਾਨ ਦੇ ਦਾਅਵਿਆਂ ਦਾ ਤਿੱਖਾ ਜਵਾਬ ਦਿੰਦਿਆਂ, ਵੜਿੰਗ ਨੇ ਕਿਹਾ ਕਿ ਉਹ ਹਲਫਨਾਮੇ ਉੱਪਰ ਲਿਖ ਦੇ ਸਕਦੇ ਹਨ ਕਿ ਇਸ ਵਾਰ ਆਮ ਆਦਮੀ ਪਾਰਟੀ ਦਹਾਈ ਦਾ ਅੰਕੜਾ ਵੀ ਨਹੀਂ ਛੂਹੇਗੀ, ਕਿਉਂਕਿ ਪੰਜਾਬ ਦੇ ਲੋਕ ਇਨ੍ਹਾਂ ਦੇ ਨਾਟਕਾਂ ਤੋਂ ਅੱਕ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਆਪ ਆਗੂਆਂ ਨੂੰ “ਲਿਖ ਕੇ ਦੇਣ” ਵਾਲੇ ਅਜਿਹੇ ਡਰਾਮਿਆਂ ਦੀ ਆਦਤ ਹੈ ਕਿ ਉਹ ਕਿੰਨੀਆਂ ਸੀਟਾਂ ਜਿੱਤਣਗੇ।

ਉਨ੍ਹਾਂ ਨੇ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਉਨ੍ਹਾਂ ਨੇ ਪੰਜਾਬ ਦੀਆਂ ਸਾਰੀਆਂ 13 ਪਾਰਲੀਮਾਨੀ ਸੀਟਾਂ ਜਿੱਤਣ ਦਾ ਦਾਅਵਾ ਕੀਤਾ ਸੀ, ਲੇਕਿਨ ਪਾਰਟੀ ਸਿਰਫ਼ ਤਿੰਨ ਸੀਟਾਂ ਹੀ ਜਿੱਤ ਸਕੀ। ਇਸ ਤੋਂ ਇਲਾਵਾ, 2022 ਵਿੱਚ 92 ਵਿਧਾਨ ਸਭਾ ਹਲਕੇ ਜਿੱਤਣ ਵਾਲੀ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਘਟ ਕੇ ਸਿਰਫ਼ 32 ਵਿਧਾਨ ਸਭਾ ਹਲਕਿਆਂ ਤੱਕ ਸਿਮਟ ਗਈ। ਉਨ੍ਹਾਂ ਨੇ ਕਿਹਾ ਕਿ ਉਸ ਤੋਂ ਬਾਅਦ ਇਹ ਗਿਰਾਵਟ ਲਗਾਤਾਰ ਜਾਰੀ ਹੈ ਅਤੇ ਕਿਸੇ ਨੂੰ ਨਹੀਂ ਪਤਾ ਕਿ ਇਹ ਕਿੱਥੇ ਜਾ ਕੇ ਰੁਕੇਗੀ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਗੈਂਗਸਟਰ ਕਲਚਰ ਦੇ ਵਾਧੇ ਅਤੇ ਨਸ਼ਿਆਂ ਦੇ ਫੈਲਾਅ ਕਾਰਨ ਲੋਕਾਂ ਵਿੱਚ ਆਪ ਸਰਕਾਰ ਖ਼ਿਲਾਫ਼ ਭਾਰੀ ਗੁੱਸਾ ਅਤੇ ਨਾਰਾਜ਼ਗੀ ਹੈ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਆਮ ਲੋਕ ਆਪਣੇ ਆਪ ਨੂੰ ਠੱਗਿਆ, ਲੁੱਟਿਆ ਅਤੇ ਧੋਖੇ ਦਾ ਸ਼ਿਕਾਰ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਮਾਨ ਸਾਹਿਬ ਅਜੇ ਵੀ ਇਹ ਮੰਨਦੇ ਹਨ ਕਿ ਆਪ ਚੋਣਾਂ ਜਿੱਤੇਗੀ, ਤਾਂ ਇਹੀ ਕਿਹਾ ਜਾ ਸਕਦਾ ਹੈ ਕਿ ਉਹ ਸੱਚਮੁੱਚ ਭਰਮ ਦੀ ਦੁਨੀਆ ਵਿੱਚ ਰਹਿ ਰਹੇ ਹਨ।

ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਪੰਜਾਬ ਦੇ ਲੋਕ ਆਪ ਸਰਕਾਰ ਦੀ ਤੁਲਨਾ ਪਿਛਲੀਆਂ ਕਾਂਗਰਸ ਸਰਕਾਰਾਂ ਨਾਲ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹੋ ਸਕਦਾ ਹੈ ਅਸੀਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਨਾ ਕਰ ਸਕੇ ਹੋਈਏ, ਪਰ ਨਸ਼ਿਆਂ ਦੀ ਤਸਕਰੀ ਇੰਨੀ ਬੇਕਾਬੂ ਨਹੀਂ ਸੀ ਜਿੰਨੀ ਕਿ ਆਪ ਸਰਕਾਰ ਦੇ ਸ਼ਾਸਨ ਵਿੱਚ ਹੈ। ਇਸੇ ਤਰ੍ਹਾਂ, ਗੈਂਗਸਟਰਾਂ ਦੀ ਹਿੰਮਤ ਵੀ ਅੱਜ ਵਾਂਗ ਨਹੀਂ ਸੀ, ਕਿਉਂਕਿ ਇਨ੍ਹਾਂ ਨੂੰ ਕਾਨੂੰਨ ਦਾ ਡਰ ਹੁੰਦਾ ਸੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਨਸ਼ਿਆਂ ਦੀ ਤਸਕਰੀ ਅਤੇ ਅਪਰਾਧ ਦੇ ਮਾਮਲੇ ਵਿੱਚ ਆਪ ਨੇ ਅਕਾਲੀਆਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਦੁਹਰਾਇਆ ਕਿ 2027 ਵਿੱਚ ਪੰਜਾਬ ਅੰਦਰ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਵੱਲ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਹਲਫਨਾਮੇ ਉੱਪਰ ਲਿਖ ਕੇ ਗਰੰਟੀ ਦਿੰਦੇ ਹਨ ਕਿ ਕਾਂਗਰਸ 2017 ਦੇ ਆਪਣੇ ਪ੍ਰਦਰਸ਼ਨ ਤੋਂ ਵੀ ਬਿਹਤਰ ਨਤੀਜੇ ਲਿਆਏਗੀ, ਜਦਕਿ ਆਪ ਆਪਣੀ ਸਿਆਸੀ ਹੋਂਦ ਬਚਾਉਣ ਲਈ ਸੰਘਰਸ਼ ਕਰਦੀ ਨਜ਼ਰ ਆਵੇਗੀ। ਉਨ੍ਹਾਂ ਨੇ ਕਿਹਾ ਕਿ ਕੁਝ ਹੀ ਮਹੀਨਿਆਂ ਵਿੱਚ ਇਹ ਸਾਬਤ ਹੋ ਜਾਵੇਗਾ ਕਿ ਕੌਣ ਸਹੀ ਸੀ ਅਤੇ ਕੌਣ ਗਲਤ ਹੈ।

Comments

Most Popular

Rajesh Kumar Moudgil files nomination for the post of President of Punjab and Haryana High Court Bar Association

10 ਸਾਲ ਦੀ ਸੇਵਾ ਵਾਲੇ ਦਿਹਾੜੀਦਾਰ ਅਤੇ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਇੱਕ ਵਾਰ ਰੈਗੂਲਰ ਕਰਨ ਦੀ ਮੰਗ ਤੇਜ਼ ਹੋਈ

Leaders from Various Organizations Join BJP — Everyone Will Receive Full Respect and Dignity : Sanjeev Vashisht

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਚੰਡੀਗੜ੍ਹ ਵਿੱਚ ਵਰ੍ਹਾ 2024 ਵਿੱਚ ਸਨਮਾਨਿਤ ਲੇਖਕਾਂ ਅਤੇ ਸਾਹਿਤਕਾਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਭਵਿਆ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ

ਚੰਡੀਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਸਫਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ

20 Lakh Paramilitary Families to Take to the Streets for Withdrawal of “Black Law” Passed Against Supreme Court Verdict : H.R. Singh

Demand for One-Time Regularization of Daily-Wage and Contract Employees with 10 Years of Service Gains Momentum

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 17 ਮਈ ਨੂੰ ਜਲੰਧਰ ਕਨਵੈਂਸ਼ਨ ਦੀਆਂ ਤਿਆਰੀਆਂ ਮੁਕੰਮਲ, ਕਨਵੈਂਸ਼ਨ ਦੌਰਾਨ ਕੀਤਾ ਜਾਵੇਗਾ ਤਿੱਖੇ ਸੰਘਰਸ਼ਾ ਦਾ ਐਲਾਨ