ਅੰਮ੍ਰਿਤਸਰ ਅੱਗ ਕਾਂਡ ‘ਤੇ ਤਰੁਣ ਚੁੱਘ ਨੇ ਜਤਾਇਆ ਦੁੱਖ, ਭਗਵੰਤ ਮਾਨ ਸਰਕਾਰ ਦੀ ਨਾਕਾਮੀ ‘ਤੇ ਉਠਾਏ ਸਵਾਲ
ਚੰਡੀਗੜ੍ਹ 28 ਮਈ ( ਰਣਜੀਤ ਧਾਲੀਵਾਲ ) : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮਹਾਮੰਤਰੀ Tarun Chugh ਨੇ ਅੰਮ੍ਰਿਤਸਰ ਦੇ ਰਾਮਬਾਗ ਖੇਤਰ ਵਿੱਚ ਵਾਪਰੇ ਭਿਆਨਕ ਅੱਗ ਕਾਂਡ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਜਾਰੀ ਆਪਣੇ ਸੰਦੇਸ਼ਾਂ ਵਿੱਚ ਤਰੁਣ ਚੁੱਘ ਨੇ ਕਿਹਾ ਕਿ ਇਹ ਹਾਦਸਾ ਸਿਰਫ਼ ਇੱਕ ਦੁਰਘਟਨਾ ਨਹੀਂ, ਸਗੋਂ ਪ੍ਰਸ਼ਾਸਨਿਕ ਨਾਕਾਮੀ ਅਤੇ ਸਰਕਾਰੀ ਲਾਪਰਵਾਹੀ ਦਾ ਨਤੀਜਾ ਲੱਗਦਾ ਹੈ।
ਉਨ੍ਹਾਂ ਸਵਾਲ ਕੀਤਾ ਕਿ ਜੇ ਫਾਇਰ ਸੇਫਟੀ ਪ੍ਰਬੰਧ, ਨਿਗਰਾਨੀ ਅਤੇ ਐਮਰਜੈਂਸੀ ਰਿਸਪਾਂਸ ਸਿਸਟਮ ਸਮੇਂ ਸਿਰ ਕਾਰਗਰ ਹੁੰਦੇ ਤਾਂ ਕੀ ਇਸ ਤਬਾਹੀ ਨੂੰ ਘਟਾਇਆ ਨਹੀਂ ਜਾ ਸਕਦਾ ਸੀ।ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਅਤੇ ਘਟਨਾ ਦੀ ਉੱਚ ਪੱਧਰੀ ਜਾਂਚ ਨਾਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

Comments
Post a Comment