Skip to main content

ਸ਼੍ਰੋਮਣੀ ਅਕਾਲੀਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਰਵੀਇੰਦਰ ਸਿੰਘ ਨੇ 2 ਦਸੰਬਰ 2024 ਦੇ ਹੁਕਮਨਾਮੇ ਲਾਗੂ ਕਰਵਾਉਣ ਲਈ ਅਪੀਲ ਕੀਤੀ

ਸ਼੍ਰੋਮਣੀ ਅਕਾਲੀਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਰਵੀਇੰਦਰ ਸਿੰਘ ਨੇ 2 ਦਸੰਬਰ 2024 ਦੇ ਹੁਕਮਨਾਮੇ ਲਾਗੂ ਕਰਵਾਉਣ ਲਈ ਅਪੀਲ ਕੀਤੀ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੇ ਹਿੱਤਾਂ ਲਈ ਸਿੱਖਾਂ ਦੇ ਸਰਵਉੱਚ ਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਈ ਜੱਥੇਦਾਰ ਦੀ ਨਿਯੁੱਕਤੀ ਵੱਲ ਵਿਸ਼ੇਸ ਧਿਆਨ ਦੇਵੇ : ਰਵੀਇੰਦਰ ਸਿੰਘ ਕਰੀਬ 11 ਸਾਲ ਤੋੰ ਪੱਕੇ ਜੱਥੇਦਾਰ ਅਕਾਲ ਤਖਤ ਸਾਹਿਬ ਦੀ ਨਿਯੁਕਤੀ ਨਹੀ ਹੋਈ ਚੰਡੀਗੜ੍ਹ 10 ਮਈ ( ਰਣਜੀਤ ਧਾਲੀਵਾਲ ) :  ਸ਼੍ਰੋਮਣੀ ਅਕਾਲੀਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗਜ ਨੂੰ ਅਪੀਲ ਕੀਤੀ ਕਿ ਉਹ ਦੋ ਦਸੰਬਰ 2024 ਦੇ ਹੁਕਮਨਾਮੇ ਲਾਗੂ ਕਰਵਾਉਣ ਤਾਂ ਜੋ ਇਸ ਮਹਾਨ ਸੰਸਥਾ ਦੀ ਮਾਣ ਮਰਯਾਦਾ ਬਰਕਰਾਰ ਰਹਿ ਸਕੇ। ਰਵੀਇੰਦਰ ਸਿੰਘ ਨੇ ਕਿਹਾ ਕਿ ਦੋ ਦਸੰਬਰ 2024 ਨੂੰ ਉਸ ਵੇਲੇ ਇਹ ਹੁਕਮਨਾਮੇ ਜਾਰੀ ਹੋਣ ਨਾਲ ਵਿਸ਼ਵ ਭਰ ਚ ਸਿੰਘ ਸਾਹਿਬਾਨ ਦੇ ਆਦੇਸ਼ ਦੀ ਖੂਬ ਤਾਰੀਫ ਹੋਈ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਸਿੱਖ ਪੰਥ ਲਈ ਇਲਾਹੀ ਹੁਕਮ ਹੈ ਅਤੇ ਸਾਰਾ ਪੰਥ ਇਸ ਨੂੰ ਖਿੜੇ ਮੱਥੇ ਪ੍ਰਵਾਨ ਕਰਦਾ ਹੈ।  ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੰਘ ਸਾਹਿਬਾਨ ਦੇ ਆਦੇਸ਼ ਇੰਨ ਬਿਨ ਮੰਨਣ ਦੀ ਥਾਂ ਜਥੇਦਾਰ ...

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਦੇ ਮਾਮਲੇ ’ਤੇ ਚੁੱਕੇ ਇਤਰਾਜ਼ ਦੂਰ ਕਰਨਾ ਸਰਕਾਰ ਦਾ ਫਰਜ਼ : ਸੁਖਬੀਰ ਸਿੰਘ ਬਾਦਲ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਦੇ ਮਾਮਲੇ ’ਤੇ ਚੁੱਕੇ ਇਤਰਾਜ਼ ਦੂਰ ਕਰਨਾ ਸਰਕਾਰ ਦਾ ਫਰਜ਼ : ਸੁਖਬੀਰ ਸਿੰਘ ਬਾਦਲ

ਕਿਹਾ ਕਿ ਆਪ ਦੇ ਮੰਤਰੀ ਸੰਜੀਵ ਅਰੋੜਾ ਅਰਵਿੰਦ ਕੇਜਰੀਵਾਲ ਵਾਸਤੇ ਹਰ ਮਹੀਨੇ 200 ਕਰੋੜ ਰੁਪਏ ਇਕੱਠੇ ਕਰ ਕੇ ਪੰਜਾਬ ਦੀ ਲੁੱਟ ਕਰ ਰਹੇ ਸਨ

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੂੰ ਦਿੱਤੀ ਸ਼ਰਧਾਂਜਲੀ

ਲੁਧਿਆਣਾ/ ਚੰਡੀਗੜ੍ਹ 10 ਮਈ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ-ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਜੋ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪਾਸ ਕੀਤਾ ਗਿਆ, ਬਾਰੇ ਚੁੱਕੇ ਗਏ ਇਤਰਾਜ਼ ਦੂਰ ਕਰਨਾ ਸਰਕਾਰ ਦਾ ਫਰਜ਼ ਹੈ। ਇਥੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਵਿਚ ਹੋਏ ਵਿਸ਼ਾਲ ਜਨਤਕ ਸਮਾਗਮ ਨੂੰ ਸੰਬੋਧਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨਾਲ ਸਹਿਮਤ ਹੈ ਜਿਹਨਾਂ ਨੇ ਆਪ ਸਰਕਾਰ ਨੂੰ ਆਖਿਆ ਹੈ ਕਿ ਉਹ ਬੇਅਦਬੀ ਵਿਰੋਧੀ ਕਾਨੂੰਨ ਦੀਆਂ ਇਤਰਾਜ਼ਯੋਗ ਮੱਦਾਂ ਵਿਚ ਸੋਧ ਕਰਨ ਕਿਉਂਕਿ ਇਹ ਮੱਦਾਂ ਖਾਲਸਾ ਪੰਥ ਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਖਿਲਾਫ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜੋ ਕਿ ਸਿੱਖ ਕੌਮ ਚੁਣੀ ਹੋਈ ਨੁਮਾਇੰਦਾ ਜਮਾਤ ਹੈ, ਨੇ ਵੀ ਆਪਣੇ ਵਿਚਾਰਾਂ ਤੋਂ ਆਪ ਸਰਕਾਰ ਨੂੰ ਜਾਣੂ ਕਰਵਾ ਦਿੱਤਾ ਹੈ ਤੇ ਉਹਨਾਂ ਦਾਾ ਸਨਮਾਨ ਹੋਣਾ ਚਾਹੀਦਾ ਹੈ।

ਪੰਜਾਬ ਵਿਚ ਆਪ ਵੱਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਦੀ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿਚ ਆਪ ਦਾ ਰਾਜ ਅਸਲ ਵਿਚ ਅਹਿਮਦ ਸ਼ਾਹ ਅਬਦਾਲੀ ਦੇ ਰਾਜ ਵਰਗਾ ਹੈ ਜਿਸਨੇ ਪੰਜਾਬ ਨੂੰ ਲੁੱਟਿਆ ਤੇ ਫਿਰ ਉਸਦਾ ਵਾਹ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨਾਲ ਪਿਆ। ਉਹਨਾਂ ਕਿਹਾ ਕਿ ਜਿਸ ਤਰੀਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫਤਾਰੀ ਨਾਲ ਇਹ ਬੇਨਕਾਬ ਹੋਇਆ ਕਿ ਉਹ ਕਿਵੇਂ ਪੰਜਾਬ ਦੇ ਸਰੋਤ ਲੁੱਟ ਰਹੇ ਸਨ ਤੇ ਹਰ ਮਹੀਨੇ 200 ਕਰੋੜ ਰੁਪਏ ਅਰਵਿੰਦ ਕੇਜਰੀਵਾਲ ਨੂੰ ਦੇ ਰਹੇ ਸਨ। ਬਾਦਲ ਨੇ ਇਹ ਵੀ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ, ਉਹਨਾਂ ਦੇ ਓ ਐਸ ਡੀ ਤੇ ਹੋਰ ਸਹਿਯੋਗੀਆਂ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ ਲਈ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਸਾਰੇ ਆਪ ਵਿਧਾਇਕ ਤੇ ਹਲਕਾ ਇੰਚਾਰਜਾਂ ਦੇ ਖਿਲਾਫ ਵੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਜੇਲ੍ਹ ਭੇਜਿਆ ਜਾ ਸਕੇ।
ਇਸ ਤੋਂ ਪਹਿਲਾਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੂੰ ਉਹਨਾਂ ਦੇ 303ਵੇਂ ਜਨਮ ਦਿਹਾੜੇ ’ਤੇ ਸ਼ਰਧਾਂਜਲੀ ਭੇਂਟ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਨੂੰ ਮਜ਼ਬੂਤ ਕਰਨ ਕਿਉਂਕਿ ਇਹ ਸੂਬੇ ਦੀ ਇਕਲੌਤੀ ਪਾਰਟੀ ਹੈ ਜੋ ਹਮੇਸ਼ਾ ਪੰਜਾਬੀਆਂ ਦੀਆਂ ਆਸਾਂ ’ਤੇ ਖਰ੍ਹੀ ਉਤਰਦੀ ਹੈ। ਉਹਨਾਂ ਕਿਹਾ ਕਿ ਜਦੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਵੇਲੇ ਅਕਾਲੀ ਦਲ ਕਮਜ਼ੋਰ ਸੀ ਤਾਂ ਉਦੋਂ ਦਿੱਲੀ ਦੀਆਂ ਪਾਰਟੀਆਂ ਨੇ ਮੌਕੇ ਦਾ ਲਾਭ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਤੋੜਿਆ ਅਤੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਬਣਵਾ ਦਿੱਤੀ। ਉਹਨਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਤੇ ਤਖ਼ਤ ਪਟਨਾ ਸਾਹਿਬ ਸਮੇਤ ਹੋਰ ਗੁਰਦੁਆਰਾ ਕਮੇਟੀਆਂ ’ਤੇ ਰਾਜ ਸਰਕਾਰਾਂ ਨੇ ਕਬਜ਼ਾ ਕਰ ਲਿਆ ਹੈ। ਉਹਨਾਂ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਗੱਦਾਰਾਂ ਦੀ ਪਛਾਣ ਕਰੇ ਜਿਹਨਾਂ ਨੇ ਸਿੱਖ ਧਰਮ ਦੀ ਆੜ ਵਿਚ ਚੋਲੇ ਪਾਏ ਹੋਏ ਹਨ ਤੇ ਹਮੇਸ਼ਾ ਅਕਾਲੀ ਦਲ ਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ’ਤੇ ਲੱਗੇ ਹਨ।
ਬਾਦਲ ਨੇ ਇਹ ਵੀ ਗੱਲ ਕੀਤੀ ਕਿ ਕਿਵੇਂ ਅਕਾਲੀ ਦਲ ਨੇ ਹੀ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਉਣ ਸਮੇਤ ਸਾਰੇ ਵਿਕਾਸ ਕਾਰਜ ਕਰਵਾਏ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਸਰਕਾਰ ਦੇ ਰਾਜ ਵਿਚ ਇਕ ਵੀ ਯੂਨਿਟ ਬਿਜਲੀ ਪੈਦਾ ਕਰਨ ਦੀ ਸਮਰਥਾ ਨਾ ਜੋੜਨ ਕਾਰਨ ਮੌਜੂਦਾ ਬਿਜਲੀ ਕੱਟ ਲੱਗ ਰਹੇ ਹਨ ਤੇ ਵਾਰ-ਵਾਰ ਬਿਜਲੀ ਜਾ ਰਹੀ ਹੈ। ਇਸ ਮੌਕੇ ਸੀਨੀਅਰ ਆਗੂ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਬੀ ਸੀ ਵਰਗ ਨੂੰ ਪੰਜਾਬ ਵਿਚ ਬਣਦਾ ਰਾਖਵਾਂਕਰਨ ਮਿਲਣਾ ਚਾਹੀਦਾ ਹੈ ਤੇ ਇਹ ਉਹਨਾਂ ਦਾ ਹੱਕ ਹੈ। ਉਹਨਾਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਵਿਚ ਬੀ ਸੀ ਉਮੀਦਵਾਰਾਂ ਨੂੰ 20 ਫੀਸਦੀ ਰਾਖਵਾਂਕਰਨ ਮਿਲਣਾ ਚਾਹੀਦਾ ਹੈ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਤੇ ਯੋਗਦਾਨ ਬਾਰੇ ਚਰਚਾ ਕੀਤੀ। ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ, ਪਰਉਪਕਾਰ ਸਿੰਘ ਘੁੰਮਣ, ਲਖਵਿੰਦਰ ਸਿੰਘ ਗਾਬੜੀਆ, ਨਰੇਸ਼ ਧੀਗਣ, ਜਸਦੀਪ ਸਿੰਘ ਕਾਉਂਕੇ ਨੇ ਵੀ ਸੰਬੋਧਨ ਕੀਤਾ। ਬਾਅਦ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਗਿੱਲ ਹਲਕੇ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਨੇ ਪਾਰਟੀ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਚੋਣਾਂ ਵਿਚ ਇਕਜੁੱਟ ਹੋ ਕੇ ਮਿਹਨਤ ਕਰ ਕੇ ਸਿਮਕ ਦੀ ਜਿੱਤ ਯਕੀਨੀ ਬਣਾਉਣ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

Rajesh Kumar Moudgil files nomination for the post of President of Punjab and Haryana High Court Bar Association

Leaders from Various Organizations Join BJP — Everyone Will Receive Full Respect and Dignity : Sanjeev Vashisht

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

20 Lakh Paramilitary Families to Take to the Streets for Withdrawal of “Black Law” Passed Against Supreme Court Verdict : H.R. Singh

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ