Skip to main content

ਚੰਡੀਗੜ੍ਹ ਵਿਖੇ ਰਾਜ ਜੈਵ ਵਿਭਿੰਨਤਾ ਬੋਰਡਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੈਵ ਵਿਭਿੰਨਤਾ ਕੌਂਸਲਾਂ ਦੀ 16ਵੀਂ ਰਾਸ਼ਟਰੀ ਬੈਠਕ ਆਯੋਜਿਤ ਹੋਈ;

ਚੰਡੀਗੜ੍ਹ ਵਿਖੇ ਰਾਜ ਜੈਵ ਵਿਭਿੰਨਤਾ ਬੋਰਡਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੈਵ ਵਿਭਿੰਨਤਾ ਕੌਂਸਲਾਂ ਦੀ 16ਵੀਂ ਰਾਸ਼ਟਰੀ ਬੈਠਕ ਆਯੋਜਿਤ ਹੋਈ; ਵਿਚਾਰ-ਵਟਾਂਦਰੇ ਵਿੱਚ ਰਾਜ ਅਤੇ ਸਥਾਨਕ ਪੱਧਰ ‘ਤੇ ਜੈਵ ਵਿਭਿੰਨਤਾ ਸ਼ਾਸਨ ਢਾਂਚੇ ਦੇ ਪ੍ਰਭਾਵਸ਼ਾਲੀ ਲਾਗੂਕਰਨ ‘ਤੇ ਧਿਆਨ ਕੇਂਦ੍ਰਿਤ ਕੀਤਾ ਗਿਆ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਜੈਵ ਵਿਭਿੰਨਤਾ-ਸੰਭਾਲ ਦੇ ਸਮਕਾਲੀ ਦ੍ਰਿਸ਼ਟੀਕੋਣਾਂ ਦੇ ਨਾਲ ਰਵਾਇਤੀ ਗਿਆਨ ਅਤੇ ਭਾਈਚਾਰਿਆਂ ਦੀ ਭਾਗੀਦਾਰੀ ਦੇ ਸੁਮੇਲ ਦੇ ਮਹੱਤਵ ‘ਤੇ ਚਾਨਣਾ ਪਾਇਆ ਕੇਂਦਰੀ ਵਾਤਾਵਰਣ ਮੰਤਰੀ ਨੇ ਕਿਹਾ ਕਿ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸੋਧੇ ਹੋਏ ਰਾਸ਼ਟਰੀ ਜੈਵ ਵਿਭਿੰਨਤਾ ਸ਼ਾਸਨ ਢਾਂਚੇ ਦੇ ਅਨੁਸਾਰ ਨਿਯਮ, ਸੰਸਥਾਗਤ ਵਿਧੀਆਂ ਅਤੇ ਲਾਗੂਕਰਨ ਪ੍ਰਕਿਰਿਆਵਾਂ ਬਣਾਉਣੀਆਂ ਹੋਣਗੀਆਂ ਭੂਪੇਂਦਰ ਯਾਦਵ ਨੇ ਕਿਹਾ ਕਿ ਟਿਕਾਊ ਵਿਕਾਸ ਵਿੱਚ ਯੋਗਦਾਨ ਦੇਣ ਵਾਲੇ ਸਥਾਨਕ ਜੈਵ ਵਿਭਿੰਨਤਾ ਅਤੇ ਰਵਾਇਤੀ ਗਿਆਨ ਦੇ ਦਸਤਾਵੇਜ਼ੀਕਰਣ ਲਈ ਗਤੀਸ਼ੀਲ ਸਥਾਨਕ ਪੱਧਰ ਦੀ ਯੋਜਨਾ ਲਾਜ਼ਮੀ ਚੰਡੀਗੜ੍ਹ 6 ਸਤੰਬਰ ( ਰਣਜੀਤ ਧਾਲੀਵਾਲ ) : ਰਾਜ ਜੈਵ ਵਿਭਿੰਨਤਾ ਬੋਰਡਾਂ (SBBs) ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੈਵ ਵਿਭਿੰਨਤਾ ਕੌਂਸਲਾਂ (UTBCs) ਦੀ 16ਵੀਂ ਰਾਸ਼ਟਰੀ ਬੈਠਕ ਦਾ ਉਦਘਾਟਨ ਅੱਜ ਚੰਡੀਗੜ੍ਹ ਵਿਖੇ ਹੋਇਆ। ਰਾਸ਼ਟਰੀ ਜੈਵ ਵਿਭਿੰਨਤਾ ਅਥਾਰਿਟੀ (NBA) ਦੁਆਰਾ ਆਯੋਜਿਤ ਇਹ ਦੋ ਦਿਨਾਂ ਰਾਸ਼ਟਰੀ ਬੈਠਕ 6-7 ਸਤੰਬਰ 2026 ਤੱਕ ਚੱਲੇਗੀ ਅਤੇ ਇਸ ਵਿੱਚ ਪ...

ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ; ਹਿਰਾਸਤ ਵਿੱਚ ਲਏ 11 ਅਪ੍ਰੈਂਟਿਸ ਲਾਈਨਮੈਨ ਕੁਝ ਹੀ ਸਮੇਂ ਬਾਅਦ ਕੀਤੇ ਰਿਹਾਅ

ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ; ਹਿਰਾਸਤ ਵਿੱਚ ਲਏ 11 ਅਪ੍ਰੈਂਟਿਸ ਲਾਈਨਮੈਨ ਕੁਝ ਹੀ ਸਮੇਂ ਬਾਅਦ ਕੀਤੇ ਰਿਹਾਅ

‘ਆਮ ਘਰਾਂ ਦੀ ਸਰਕਾਰ’ ਦਾ ਦਾਅਵਾ ਕਰਨ ਵਾਲੇ ਅੱਜ ਪੂਰੀ ਤਰ੍ਹਾਂ ਤਾਨਾਸ਼ਾਹ ਹੋ ਚੁੱਕੇ ਹਨ; ਅਪ੍ਰੈਂਟਿਸ ਲਾਈਨਮੈਨਾਂ ’ਤੇ ਹੋਇਆ ਵਹਿਸ਼ੀਆਨਾ ਲਾਠੀਚਾਰਜ ਅਤਿ ਨਿੰਦਣਯੋਗ :  ਵਿਜੈ ਇੰਦਰ ਸਿੰਗਲਾ

ਪਟਿਆਲਾ 6 ਜੂਨ ( ਪੀ ਡੀ ਐਲ ) : ਪਟਿਆਲਾ ਵਿਖੇ ਪੀ.ਐੱਸ.ਪੀ.ਸੀ.ਐੱਲ. ਮੁੱਖ ਦਫ਼ਤਰ ਦੇ ਬਾਹਰ ਹੱਕ ਮੰਗਦੇ ਅਪ੍ਰੈਂਟਿਸ ਲਾਈਨਮੈਨਾਂ ’ਤੇ ਹੋਏ ਵਹਿਸ਼ੀਆਨਾ ਲਾਠੀਚਾਰਜ ਤੋਂ ਬਾਅਦ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸਾਬਕਾ ਐੱਮ.ਪੀ. ਵਿਜੈ ਇੰਦਰ ਸਿੰਗਲਾ ਨੇ ਖ਼ੁਦ ਧਰਨਾ ਸਥਾਨ ’ਤੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨੂੰ ਆਪਣਾ ਪੂਰਨ ਸਮਰਥਨ ਦਿੱਤਾ। ਸਿੰਗਲਾ ਨੇ ਮੌਕੇ ’ਤੇ ਪਹੁੰਚ ਕੇ ਐਲਾਨ ਕੀਤਾ ਕਿ ਹਿਰਾਸਤ ਵਿੱਚ ਲਏ ਗਏ ਅਪ੍ਰੈਂਟਿਸ ਲਾਈਨਮੈਨਾਂ ਦੀ ਰਿਹਾਈ ਲਈ ਕਾਂਗਰਸ ਪਾਰਟੀ ਹਰ ਪੱਧਰ ’ਤੇ ਕਾਨੂੰਨੀ ਲੜਾਈ ਲੜੇਗੀ। ਸਿੰਗਲਾ ਦੇ ਇਸ ਵੱਡੇ ਐਲਾਨ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਤੁਰੰਤ ਰਾਬਤਾ ਕਾਇਮ ਕਰਨ ਤੋਂ ਬਾਅਦ ਪ੍ਰਸ਼ਾਸਨ ਨੂੰ ਨਰਮੀ ਵਰਤਣੀ ਪਈ ਅਤੇ ਹਿਰਾਸਤ ਵਿੱਚ ਲਏ ਗਏ ਸਾਰੇ 11 ਅਪ੍ਰੈਂਟਿਸ ਲਾਈਨਮੈਨਾਂ ਨੂੰ ਕੁਝ ਹੀ ਸਮੇਂ ਬਾਅਦ ਸੁਰੱਖਿਅਤ ਰਿਹਾਅ ਕਰ ਦਿੱਤਾ ਗਿਆ।

ਧਰਨਾ ਸਥਾਨ ’ਤੇ ਪਹੁੰਚਦਿਆਂ ਹੀ ਜਦੋਂ ਵਿਜੈ ਇੰਦਰ ਸਿੰਗਲਾ ਨੂੰ ਯੂਨੀਅਨ ਆਗੂਆਂ ਵੱਲੋਂ ਦੱਸਿਆ ਕਿ ਕੱਲ੍ਹ ਦੀ ਪੁਲਿਸ ਕਾਰਵਾਈ ਤੋਂ ਬਾਅਦ ਉਨ੍ਹਾਂ ਦੇ 11 ਸਾਥੀ ਪੁਲਿਸ ਦੀ ਗ੍ਰਿਫ਼ਤ ਵਿੱਚ ਹਨ, ਤਾਂ ਸਿੰਗਲਾ ਨੇ ਤੁਰੰਤ ਮੌਕੇ ਤੋਂ ਹੀ ਉੱਚ ਪੁਲਿਸ ਅਧਿਕਾਰੀਆਂ ਨਾਲ ਸੰਪਰਕ ਸਾਧਿਆ। ਉਨ੍ਹਾਂ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਅਪ੍ਰੈਂਟਿਸ ਲਾਈਨਮੈਨਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਅਤੇ ਕਾਨੂੰਨੀ ਤੌਰ ’ਤੇ ਪੱਖ ਰੱਖਿਆ, ਜਿਸ ਦੇ ਸਿੱਟੇ ਵਜੋਂ ਪੁਲਿਸ ਨੇ ਕੁਝ ਹੀ ਸਮੇਂ ਬਾਅਦ ਸਾਰੇ ਨੌਜਵਾਨਾਂ ਨੂੰ ਛੱਡ ਦਿੱਤਾ। ਇਸ ਦੌਰਾਨ ਭੁੱਖ ਹੜਤਾਲ ’ਤੇ ਬੈਠੇ ਇੱਕ ਅਪ੍ਰੈਂਟਿਸ ਲਾਈਨਮੈਨ ਦੀ ਹਾਲਤ ਵਿਗੜਦੀ ਦੇਖ ਸਿੰਗਲਾ ਨੇ ਤੁਰੰਤ ਮੈਡੀਕਲ ਟੀਮਾਂ ਨਾਲ ਰਾਬਤਾ ਕਾਇਮ ਕੀਤਾ ਅਤੇ ਡਾਕਟਰਾਂ ਦੀ ਹਾਜ਼ਰੀ ਯਕੀਨੀ ਬਣਾ ਕੇ ਉਸ ਦਾ ਮੁਢਲਾ ਚੈੱਕਅਪ ਕਰਵਾ ਕੇ ਤੁਰੰਤ ਇਲਾਜ ਸ਼ੁਰੂ ਕਰਵਾਇਆ। ਲਾਠੀਚਾਰਜ ਦੀ ਘਟਨਾ ਤੋਂ ਬਾਅਦ ਸਦਮੇ ਅਤੇ ਪਰੇਸ਼ਾਨੀ ਕਾਰਨ ਭੁੱਖੇ-ਭਾਣੇ ਬੈਠੇ ਅਪ੍ਰੈਂਟਿਸ ਲਾਈਨਮੈਨਾਂ ਦੀ ਹਾਲਤ ਦੇਖ ਕੇ ਸਿੰਗਲਾ ਨੇ ਮੌਕੇ ’ਤੇ ਹੀ ਆਪਣੀ ਟੀਮ ਰਾਹੀਂ ਸਾਰੇ ਪ੍ਰਦਰਸ਼ਨਕਾਰੀਆਂ ਲਈ ਲੰਗਰ ਦੇ ਤੁਰੰਤ ਪੁਖ਼ਤਾ ਪ੍ਰਬੰਧ ਕੀਤੇ, ਕਿਉਂਕਿ ਉਨ੍ਹਾਂ ਨੇ ਕੱਲ੍ਹ ਤੋਂ ਸਹੀ ਤਰੀਕੇ ਨਾਲ ਖਾਣਾ ਵੀ ਨਹੀਂ ਸੀ ਖਾਧਾ।
ਸਿੰਗਲਾ ਨੇ ਉੱਥੇ ਮੌਜੂਦ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਪ੍ਰੈਂਟਿਸ ਲਾਈਨਮੈਨਾਂ ’ਤੇ ਹੋਇਆ ਇਹ ਲਾਠੀਚਾਰਜ ਬੇਹੱਦ ਵਹਿਸ਼ੀਆਨਾ ਹੈ ਅਤੇ ਸਰਕਾਰ ਨੂੰ ਇਹ ਸਮਝਣ ਦੀ ਲੋੜ ਹੈ ਕਿ ਸ਼ਾਂਤਮਈ ਪ੍ਰਦਰਸ਼ਨ ਕਰਨਾ ਲੋਕਾਂ ਦਾ ਸੰਵਿਧਾਨਕ ਅਧਿਕਾਰ ਹੈ। ਉਨ੍ਹਾਂ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ, "ਜਿਹੜੇ ਲੋਕ ਖ਼ੁਦ ਨੂੰ ‘ਆਮ ਘਰਾਂ ਦੀ ਸਰਕਾਰ’ ਕਹਿੰਦੇ ਸਨ, ਅੱਜ ਉਹ ਪੂਰੀ ਤਰ੍ਹਾਂ ਤਾਨਾਸ਼ਾਹ ਅਤੇ ਨਿਰਦਈ ਹੋ ਚੁੱਕੇ ਹਨ। ਅੱਜ ਸੂਬੇ ਵਿੱਚ ਅਸਲ ਅਪਰਾਧੀਆਂ ਅਤੇ ਗੈਂਗਸਟਰਾਂ ’ਤੇ ਨੱਥ ਪਾਉਣ, ਫਿਰੌਤੀਆਂ ਰੋਕਣ ਅਤੇ ਸ਼ਰੇਆਮ ਵਿਕ ਰਹੇ ਨਸ਼ੇ  ਨੂੰ ਠੱਲ੍ਹ ਪਾਉਣ ਵਿੱਚ ਪੁਲਿਸ ਨਾਕਾਮ ਸਿੱਧ ਹੋ ਰਹੀ ਹੈ, ਪਰ ਆਪਣੇ ਹੱਕ ਮੰਗਦੇ ਅਪ੍ਰੈਂਟਿਸ ਲਾਈਨਮੈਨਾਂ ’ਤੇ ਲਾਠੀਆਂ ਚਲਾਉਣ ਵੇਲੇ ਇਹ ਸਰਕਾਰ ਅੱਗੇ ਹੋ ਜਾਂਦੀ ਹੈ।" ਸਿੰਗਲਾ ਨੇ ਅੱਗੇ ਕਿਹਾ ਕਿ ਇਹ ਅਪ੍ਰੈਂਟਿਸ ਲਾਈਨਮੈਨ ਕੋਈ ਅਪਰਾਧੀ ਜਾਂ ਗੈਂਗਸਟਰ ਨਹੀਂ ਹਨ, ਇਹ ਪੂਰੀ ਤਰ੍ਹਾਂ ਯੋਗ ਹਨ ਅਤੇ ਸਹੀ ਚੈਨਲ ਰਾਹੀਂ ਨਿਯਮਤ ਭਰਤੀ ਦੀ ਮੰਗ ਕਰ ਰਹੇ ਹਨ। ਇਨ੍ਹਾਂ ਨਾਲ ਅਪਰਾਧੀਆਂ ਵਰਗਾ ਸਲੂਕ ਬੰਦ ਕਰਕੇ ਇਨਸਾਨੀ ਰਵੱਈਆ ਅਪਣਾਇਆ ਜਾਵੇ। ਜੇਕਰ ਅਪ੍ਰੈਂਟਿਸ ਲਾਈਨਮੈਨਾਂ ਨੇ ਗੇਟ ਬੰਦ ਵੀ ਕੀਤੇ ਸਨ, ਤਾਂ ਪ੍ਰਸ਼ਾਸਨ ਨੂੰ ਡਾਂਗਾਂ ਦੀ ਬਜਾਏ ਗੱਲਬਾਤ ਦਾ ਰਸਤਾ ਚੁਣਨਾ ਚਾਹੀਦਾ ਸੀ।

ਉਨ੍ਹਾਂ ਚੋਣਾਂ ਵੇਲੇ ‘ਹਰੇ ਪੈੱਨ’ ਨਾਲ ਘਰ-ਘਰ ਨੌਕਰੀ ਦੇਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਚੈਲੇਂਜ ਕੀਤਾ ਕਿ ਉਹ ਆਪਣੀ ਵਾਅਦਾਖ਼ਿਲਾਫ਼ੀ ਬੰਦ ਕਰਨ। ਸਿੰਗਲਾ ਨੇ ਸਾਫ਼ ਕਰ ਦਿੱਤਾ ਕਿ ਜਦੋਂ ਤੱਕ ਇਨ੍ਹਾਂ ਅਪ੍ਰੈਂਟਿਸ ਲਾਈਨਮੈਨਾਂ ਦੀ ਪੱਕੀ ਭਰਤੀ ਨਹੀਂ ਹੁੰਦੀ, ਕਾਂਗਰਸ ਪਾਰਟੀ ਇਨ੍ਹਾਂ ਦੇ ਹੱਕਾਂ ਲਈ ਸੜਕ ਤੋਂ ਲੈ ਕੇ ਅਦਾਲਤ ਤੱਕ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇਗੀ। 

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ