ਪੰਜਾਬ 'ਚ ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਦੀ ਹੜਤਾਲ ਮੁਲਤਵੀ, ਮੰਗਾਂ ਸਬੰਧੀ ਸਰਕਾਰ ਨਾਲ ਮੀਟਿੰਗ ਅੱਜ ਚੰਡੀਗੜ੍ਹ 23 ਜੂਨ ( ਰਣਜੀਤ ਧਾਲੀਵਾਲ ) : ਪੰਜਾਬ ਰੋਡਵੇਜ ਅਤੇ ਪੀਆਰਟੀਸੀ ਵਿੱਚ ਕੰਟਰੈਕਟ ਉਤੇ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਕੱਲ੍ਹ 24 ਜੂਨ ਤੋਂ ਤਿੰਨ ਦਿਨਾਂ ਕੀਤੇ ਜਾਣ ਵਾਲੀ ਹੜਤਾਲ ਨੂੰ ਸਰਕਾਰ ਨਾਲ ਮੀਟਿੰਗ ਹੋਣ ਤੋਂ ਬਾਅਦ ਮੁਲਤਵੀ ਕਰ ਦਿੱਤਾ ਗਿਆ ਹੈ। ਪੰਜਾਬ ਰੋਡਵੇਜ਼ ਪਨਬਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ 24 ਤੋਂ 26 ਜੂਨ ਤੱਕ ਸੂਬਾ ਪੱਧਰੀ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ। ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਡਾਇਰੈਕਟਰ ਸਟੇਟ ਟਰਾਂਸਪੋਰਟ ਵੱਲੋਂ ਯੂਨੀਅਨ ਨਾਲ ਮੀਟਿੰਗ ਸੱਦੀ ਗਈ ਹੈ। ਇਸ ਤੋਂ ਬਾਅਦ ਹੜਤਾਲ ਨੂੰ ਮੁਲਤਵੀ ਕਰ ਦਿੰਤਾ ਗਿਆ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਸੰਘਰਸ਼ ਦੌਰਾਨ ਹੋਏ ਪਰਚੇ ਰੱਦ ਕਰਨ ਦੀ ਫਾਇਲ ਵਿਭਾਗ ਅਤੇ ਸਰਕਾਰ ਵੱਲੋ ਗ੍ਰਹਿ ਵਿਭਾਗ ਨੂੰ ਭੇਜ ਦਿੱਤੀ ਗਈ ਹੈ ਅਤੇ ਨਾਲ ਹੀ ਜਥੇਬੰਦੀ ਦੀਆਂ ਮੰਗਾ ਸਬੰਧੀ ਕੱਲ ਮਿਤੀ 24 ਜੂਨ 2026 ਨੂੰ ਮਾਨਯੋਗ ਵਿੱਤ ਮੰਤਰੀ/ਟਰਾਸਪੋਰਟ ਮੰਤਰੀ ਸਾਬ ਨਾਲ ਪੈਨਿਲ ਮੀਟਿੰਗ ਫਿਕਸ ਹੋਈ ਹੈ। ਜਿਸ ਨੂੰ ਮੁੱਖ ਰੱਖਦਿਆਂ 24 ਜੂਨ ਦੀ ਹੜਤਾਲ ਨੂੰ ਮੁਲਤਵੀ ਕੀਤੀ ਗਈ। ਕੱਲ੍ਹ 24 ਜੂਨ ਦੀ ਮੀਟਿੰਗ ਤੋਂ ਬਾਅਦ ਯੂਨੀਅਨ ਦੀ ਮੀਟਿੰਗ ਕਰਕੇ ਅਗਲਾ ਫੈਸਲਾ ਕੀਤਾ ਜਾਵੇਗਾ।
ਮਾਈ ਭਾਰਤ ਚੰਡੀਗੜ੍ਹ ਵੱਲੋਂ ਯੁਵਾ ਕਲੱਬ ਵਿਕਾਸ ਮੁਹਿੰਮ 2026 ਦੀ ਸ਼ੁਰੂਆਤ
ਚੰਡੀਗੜ੍ਹ 23 ਜੂਨ ( ਰਣਜੀਤ ਧਾਲੀਵਾਲ ) : ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਦੀ ਅਗਵਾਈ ਹੇਠ ‘ਮਾਈ ਭਾਰਤ ਚੰਡੀਗੜ੍ਹ’ ਵੱਲੋਂ ਪੂਰੇ ਚੰਡੀਗੜ੍ਹ ਵਿੱਚ ‘ਯੁਵਾ ਕਲੱਬ ਵਿਕਾਸ ਮੁਹਿੰਮ 2026’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਦਾ ਉਦੇਸ਼ ਨੌਜਵਾਨਾਂ ਦੀ ਭਾਗੀਦਾਰੀ ਨੂੰ ਮਜ਼ਬੂਤ ਬਣਾਉਣਾ ਅਤੇ ਸੰਗਠਿਤ ਯੁਵਾ ਸਮੂਹਾਂ ਦੇ ਮਾਧਿਅਮ ਰਾਹੀਂ ਭਾਈਚਾਰਕ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੁਹਿੰਮ ਦੇ ਤਹਿਤ ਚੰਡੀਗੜ੍ਹ ਵਿੱਚ ਕੰਮ ਕਰ ਰਹੇ ਸਾਰੇ ਯੁਵਾ ਕਲੱਬਾਂ, ਮਹਿਲਾ ਮੰਡਲਾਂ ਅਤੇ ਯੁਵਾ ਸੰਗਠਨਾਂ ਨੂੰ ‘ਮਾਈ ਭਾਰਤ’ ਨਾਲ ਜੁੜਨ ਅਤੇ ਰਾਸ਼ਟਰ ਨਿਰਮਾਣ ਦੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਸਰਗਰਮ ਭਾਗੀਦਾਰ ਬਣਨ ਲਈ ਸੱਦਾ ਦਿੱਤਾ ਗਿਆ ਹੈ। ਇਹ ਮੁਹਿੰਮ ਉਨ੍ਹਾਂ ਨੌਜਵਾਨਾਂ ਨੂੰ ਵੀ ਉਤਸ਼ਾਹਿਤ ਕਰਦੀ ਹੈ ਜੋ ਨਵਾਂ ਯੁਵਾ ਕਲੱਬ ਦਾ ਗਠਨ ਕਰਕੇ ਉਸ ਨੂੰ ‘ਮਾਈ ਭਾਰਤ’ ਨਾਲ ਜੋੜਨਾ ਚਾਹੁੰਦੇ ਹਨ।
ਜਨ-ਜਾਗਰੂਕਤਾ ਅਤੇ ਸੰਪਰਕ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਚਾਲਿਤ ਕਰਨ ਲਈ ਛੇ ਵਲੰਟੀਅਰਾਂ -ਮੋਹਿਨੀ, ਕਸਤੂਰੀ, ਕਾਰਤਿਕ, ਪੰਕਜ, ਤਨੀਸ਼ ਅਤੇ ਵੈਭਵ—ਨੂੰ ਚੰਡੀਗੜ੍ਹ ਦੇ ਵੱਖ-ਵੱਖ ਖੇਤਰਾਂ ਵਿੱਚ ਤੈਨਾਤ ਕੀਤਾ ਗਿਆ ਹੈ। ਇਹ ਵਲੰਟੀਅਰ ਜਾਗਰੂਕਤਾ ਗਤੀਵਿਧੀਆਂ ਦਾ ਸੰਚਾਲਨ ਕਰਨਗੇ ਅਤੇ ਯੁਵਾ ਸਮੂਹਾਂ ਨੂੰ ਜੋੜਨ ਦੀ ਪ੍ਰਕਿਰਿਆ ਵਿੱਚ ਸਹਿਯੋਗ ਪ੍ਰਦਾਨ ਕਰਨਗੇ। ਮੁਹਿੰਮ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਵਿਨੈ ਕੁਮਾਰ, ਜ਼ਿਲ੍ਹਾ ਯੁਵਾ ਅਫ਼ਸਰ, ਮਾਈ ਭਾਰਤ ਚੰਡੀਗੜ੍ਹ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਯੁਵਾ ਸੰਗਠਨਾਂ ਨੂੰ ਮਜ਼ਬੂਤ ਬਣਾਉਣਾ ਅਤੇ ਚੰਡੀਗੜ੍ਹ ਵਿੱਚ ਯੁਵਾ ਕਲੱਬਾਂ ਦਾ ਇੱਕ ਸਸ਼ਕਤ ਅਤੇ ਸਰਗਰਮ ਨੈੱਟਵਰਕ ਵਿਕਸਿਤ ਕਰਨਾ ਹੈ।
ਉਨ੍ਹਾਂ ਨੇ ਸਾਰੇ ਯੋਗ ਯੁਵਾ ਕਲੱਬਾਂ, ਮਹਿਲਾ ਮੰਡਲਾਂ ਅਤੇ ਯੁਵਾ ਸੰਗਠਨਾਂ ਨੂੰ ‘ਮਾਈ ਭਾਰਤ’ ਨਾਲ ਜੁੜਨ ਅਤੇ ਵੱਖ-ਵੱਖ ਯੁਵਾ ਵਿਕਾਸ ਤੇ ਰਾਸ਼ਟਰ ਨਿਰਮਾਣ ਦੇ ਪ੍ਰੋਗਰਾਮਾਂ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਦਾ ਸੱਦਾ ਦਿੱਤਾ। ਜਿਹੜੇ ਸੰਗਠਨ ਆਪਣੇ ਮੌਜੂਦਾ ਕਲੱਬ ਨੂੰ ‘ਮਾਈ ਭਾਰਤ’ ਨਾਲ ਜੋੜਨਾ ਚਾਹੁੰਦੇ ਹਨ ਜਾਂ ਨਵਾਂ ਯੁਵਾ ਕਲੱਬ ਦਾ ਗਠਨ ਕਰਨਾ ਚਾਹੁੰਦੇ ਹਨ, ਉਹ ਸ਼੍ਰੀ ਵਿਨੈ ਕੁਮਾਰ, ਜ਼ਿਲ੍ਹਾ ਯੁਵਾ ਅਫ਼ਸਰ, ਮਾਈ ਭਾਰਤ ਚੰਡੀਗੜ੍ਹ ਨਾਲ ਮੋਬਾਈਲ ਨੰਬਰ 9805832503 ‘ਤੇ ਸੰਪਰਕ ਕਰ ਸਕਦੇ ਹਨ। ਇੱਛੁਕ ਵਿਅਕਤੀ ਵਧੇਰੇ ਜਾਣਕਾਰੀ ਅਤੇ ਸਹਾਇਤਾ ਲਈ ਮਾਈ ਭਾਰਤ ਦਫ਼ਤਰ, ਪੰਜਾਬ ਇੰਜੀਨੀਅਰਿੰਗ ਕਾਲਜ ਕੈਂਪਸ, ਸੈਕਟਰ-12, ਚੰਡੀਗੜ੍ਹ ਵਿਖੇ ਵੀ ਸੰਪਰਕ ਕਰ ਸਕਦੇ ਹਨ।

Comments
Post a Comment