Skip to main content

SAD announces DharamYudh Morcha against Bhagwant Mann from July 19

SAD announces DharamYudh Morcha against Bhagwant Mann from July 19 Sukhbir Singh Badal calls it a collective holy war against the enemy of Guru Sahiban and the Khalsa Panth Guru Dokhi and Panth Virodhi has no right to rule in Punjab, says Sukhbir Singh Badal SAD president dares Bhagwant Mann to undergo Lie Detection Test Chandigarh 18 June ( Ranjeet Singh Dhaliwal ) : Shiromani Akali Dal today announced a “Dharam Yudh Morcha” from Sri Akal Takht Sahib from July 19 to remove “Guru Dokhi and Khalsa Panth Virodhi” Bhagwant Mannn as Chief Minister who has been found and declared guilty of “committing heinous sacrilege and the most unforgivable outrage against the honour and sacred glory of Sikh Guru Sahiban and the supreme religio-temporal authority of the Khalsa Panth - Sri Akal Takht Sahib.” Addressing a press conference at the party headquarters here, SAD president Sukhbir Singh Badal declared that the ‘Dharamyudh Morcha’ will be launched under the ‘Chhattar Chhaya’ (overall spiritual p...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਚੋਰੀ ਮਾਮਲੇ ਵਿੱਚ ਮੁਲਜ਼ਮਾਂ ਨੂੰ ਜ਼ਮਾਨਤ ਮਿਲਣਾ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਅਤੇ ਅਯੋਗਤਾ ਦਾ ਸਬੂਤ : ਖਹਿਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਚੋਰੀ ਮਾਮਲੇ ਵਿੱਚ ਮੁਲਜ਼ਮਾਂ ਨੂੰ ਜ਼ਮਾਨਤ ਮਿਲਣਾ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਅਤੇ ਅਯੋਗਤਾ ਦਾ ਸਬੂਤ : ਖਹਿਰਾ

ਚੰਡੀਗੜ੍ਹ/ਜਲੰਧਰ 5 ਜੂਨ ( ਰਣਜੀਤ ਧਾਲੀਵਾਲ ) : ਸੀਨੀਅਰ ਕਾਂਗਰਸੀ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਚੋਰੀ ਅਤੇ ਬੇਅਦਬੀ ਨਾਲ ਜੁੜੇ ਬਹੁਤ ਹੀ ਗੰਭੀਰ ਮਾਮਲੇ ਵਿੱਚ ਮੁਲਜ਼ਮਾਂ ਨੂੰ ਜ਼ਮਾਨਤ ਮਿਲਣਾ ਪੰਜਾਬ ਪੁਲਿਸ ਅਤੇ ਆਮ ਆਦਮੀ ਪਾਰਟੀ ਸਰਕਾਰ ਦੀ ਘੋਰ ਅਣਗਹਿਲੀ, ਅਯੋਗਤਾ ਅਤੇ ਬੇਅਦਬੀ ਮਾਮਲਿਆਂ ਪ੍ਰਤੀ ਗੈਰ-ਗੰਭੀਰ ਰਵੱਈਏ ਨੂੰ ਬੇਨਕਾਬ ਕਰਦਾ ਹੈ।

ਖਹਿਰਾ ਨੇ ਕਿਹਾ ਕਿ ਅੰਮ੍ਰਿਤਸਰ ਦੇ ਥਾਣਾ ਸੀ ਡਿਵੀਜ਼ਨ ਵਿੱਚ ਦਰਜ ਐਫਆਈਆਰ ਨੰਬਰ 168 ਮਿਤੀ 07.12.2025, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਚੋਰੀ ਅਤੇ ਹੋਰ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ, ਵਿੱਚ ਅਦਾਲਤ ਨੇ 16 ਅਪ੍ਰੈਲ 2026 ਦੇ ਆਪਣੇ ਹੁਕਮ ਵਿੱਚ ਸਪੱਸ਼ਟ ਕੀਤਾ ਹੈ ਕਿ ਮੁਲਜ਼ਮ ਨੂੰ ਇਸ ਲਈ ਜ਼ਮਾਨਤ ਦੇਣੀ ਪਈ ਕਿਉਂਕਿ ਪੁਲਿਸ ਨਿਰਧਾਰਿਤ ਸਮੇਂ ਅੰਦਰ ਚਲਾਨ ਪੇਸ਼ ਕਰਨ ਵਿੱਚ ਅਸਫਲ ਰਹੀ। ਇਹ ਨਾ ਸਿਰਫ਼ ਜਾਂਚ ਏਜੰਸੀਆਂ ਦੀ ਨਾਕਾਮੀ ਹੈ, ਸਗੋਂ ਸੂਬਾ ਸਰਕਾਰ ਦੀ ਤਰਜੀਹਾਂ ਉੱਤੇ ਵੀ ਗੰਭੀਰ ਸਵਾਲ ਖੜ੍ਹੇ ਕਰਦੀ ਹੈ।

ਉਨ੍ਹਾਂ ਕਿਹਾ ਕਿ ਇਕ ਪਾਸੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸਰੂਪਾਂ ਦੀ ਚੋਰੀ ਵਰਗੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਸਰਕਾਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਮਜ਼ਬੂਤ ਕੇਸ ਵੀ ਤਿਆਰ ਨਹੀਂ ਕਰ ਸਕਦੀ, ਜਦਕਿ ਦੂਜੇ ਪਾਸੇ ਟਾਂਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਨੂੰ ਕਥਿਤ ਤੌਰ ’ਤੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ “ਝਾੜੂ” ਦੀ ਬੇਅਦਬੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ। ਇਸ ਤੋਂ ਸਾਫ਼ ਹੈ ਕਿ ਭਗਵੰਤ ਮਾਨ ਸਰਕਾਰ ਲਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲੋਂ ਆਪਣੇ ਸਿਆਸੀ ਚਿੰਨ੍ਹ ਦੀ ਵਧੇਰੇ ਚਿੰਤਾ ਹੈ।

ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਲ ਹੀ ਵਿੱਚ ਬੇਅਦਬੀ ਕਾਨੂੰਨ ਦੇ ਨਾਂ ’ਤੇ ਕੱਢੀ ਗਈ “ਸ਼ੁਕਰਾਨਾ ਯਾਤਰਾ” ਹੁਣ ਇੱਕ ਖੋਖਲਾ ਸਿਆਸੀ ਡਰਾਮਾ ਅਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਵਾਲਾ ਸਟੰਟ ਸਾਬਤ ਹੋ ਰਹੀ ਹੈ। ਜੇਕਰ ਸਰਕਾਰ ਸੱਚਮੁੱਚ ਬੇਅਦਬੀ ਦੇ ਮਾਮਲਿਆਂ ਪ੍ਰਤੀ ਗੰਭੀਰ ਹੁੰਦੀ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਚੋਰੀ ਦੇ ਕੇਸ ਵਿੱਚ ਚਲਾਨ ਸਮੇਂ ਸਿਰ ਪੇਸ਼ ਕਰਕੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕਰਦੀ।

ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਗੰਭੀਰ ਨਾਕਾਮੀ ਲਈ ਪੰਜਾਬ ਦੇ ਲੋਕਾਂ ਅਤੇ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਅਤੇ ਇਹ ਸਪੱਸ਼ਟ ਕਰਨ ਕਿ ਆਖ਼ਿਰ ਕਿਹੜੇ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਇੰਨੇ ਸੰਵੇਦਨਸ਼ੀਲ ਮਾਮਲੇ ਵਿੱਚ ਮੁਲਜ਼ਮਾਂ ਨੂੰ ਜ਼ਮਾਨਤ ਮਿਲੀ। ਨਾਲ ਹੀ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀ ਲਾਪਰਵਾਹੀ ਦੁਹਰਾਈ ਨਾ ਜਾ ਸਕੇ।

Comments

Most Popular

10 ਸਾਲ ਦੀ ਸੇਵਾ ਵਾਲੇ ਦਿਹਾੜੀਦਾਰ ਅਤੇ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਇੱਕ ਵਾਰ ਰੈਗੂਲਰ ਕਰਨ ਦੀ ਮੰਗ ਤੇਜ਼ ਹੋਈ

ਚੰਡੀਗੜ੍ਹ ਵਿੱਚ ਵਰ੍ਹਾ 2024 ਵਿੱਚ ਸਨਮਾਨਿਤ ਲੇਖਕਾਂ ਅਤੇ ਸਾਹਿਤਕਾਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਭਵਿਆ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ

Demand for One-Time Regularization of Daily-Wage and Contract Employees with 10 Years of Service Gains Momentum

Haryana PWD Contractors Association Submits Memorandum to Chief Minister, Warns of Work Suspension from June 15

ਬਠਿੰਡਾ ਦੇ ਵੱਖ-ਵੱਖ ਹਿੱਸਿਆਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਰੋਸ ਮਾਰਚ

Children Spread the Light of Spiritual Awareness at Bal Samagam; New Generation Being Nurtured with Values Through Satguru’s Teachings

ਡਾਕਟਰੀ ਲਾਪਰਵਾਹੀ ਦੇ ਮਾਮਲੇ ਵਿੱਚ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ

ਐਨ.ਐਚ.ਐਮ. ਕਰਮਚਾਰੀਆਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ 18 ਜੂਨ ਨੂੰ ਸ਼ਾਂਤਮਈ ਪ੍ਰਦਰਸ਼ਨ

A grand award ceremony was organized in Chandigarh to honour the distinguished writers and litterateurs of the year 2024.

ਬਾਲ ਸਮਾਗਮ ਵਿੱਚ ਬੱਚਿਆਂ ਨੇ ਵਿਖੇਰੀ ਆਧਿਆਤਮਿਕ ਚੇਤਨਾ ਦੀ ਰੌਸ਼ਨੀ, ਸਤਿਗੁਰੂ ਦੀਆਂ ਸਿੱਖਿਆਵਾਂ ਨਾਲ ਸੰਸਕਾਰਵਾਨ ਬਣ ਰਹੀ ਨਵੀਂ ਪੀੜ੍ਹੀ