ਨਿਰਮਲ ਸਿੰਘ ਟੀਟੂ ਦੇ ਕਤਲ ਮਾਮਲੇ ਵਿੱਚ ਇਨਸਾਫ ਲਈ 6 ਜੂਨ ਨੂੰ ਬਠਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਕਰੇਗੀ ਵੱਡਾ ਇਕੱਠ : ਲੱਖੋਵਾਲ
ਨਿਰਮਲ ਸਿੰਘ ਟੀਟੂ ਦੇ ਕਤਲ ਮਾਮਲੇ ਵਿੱਚ ਇਨਸਾਫ ਲਈ 6 ਜੂਨ ਨੂੰ ਬਠਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਕਰੇਗੀ ਵੱਡਾ ਇਕੱਠ : ਲੱਖੋਵਾਲ
ਨਿਰਮਲ ਸਿੰਘ ਟੀਟੂ ਨੂੰ ਇਨਸਾਫ ਦਿਓ — ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਓ
ਚੰਡੀਗੜ੍ਹ 4 ਜੂਨ ( ਰਣਜੀਤ ਧਾਲੀਵਾਲ ) : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਮੀਡੀਆ ਨੂੰ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਜੋ ਬਠਿੰਡਾ ਜ਼ਿਲ੍ਹੇ ਦੇ ਪਿੰਡ ਗੁਰੂਸਰ ਸੈਣੇ ਵਾਲਾ ਦੇ ਨੌਜਵਾਨ ਨਿਰਮਲ ਸਿੰਘ ਟੀਟੂ ਦੇ ਤਕਰੀਬਨ ਇੱਕ ਮਹੀਨਾ ਪਹਿਲਾਂ ਹੋਏ ਕਤਲ ਦੇ ਮਾਮਲੇ ਵਿੱਚ ਅਜੇ ਤੱਕ ਪੀੜਤ ਪਰਿਵਾਰ ਨੂੰ ਇਨਸਾਫ ਨਾ ਮਿਲਣ ਕਾਰਨ ਇਲਾਕੇ ਦੇ ਲੋਕਾਂ ਅਤੇ ਕਿਸਾਨ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਸੂਬਾ ਪ੍ਰਧਾਨ ਲੱਖੋਵਾਲ ਨੇ ਸੂਬੇ ਦੇ ਸਾਰੇ ਜਿਲ੍ਹਿਆਂ ਦੇ ਪ੍ਰਧਾਨਾਂ ਨੂੰ ਅਪੀਲ ਕੀਤੀ ਹੈ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ 6 ਜੂਨ 2026 ਨੂੰ ਬਠਿੰਡਾ ਵਿਖੇ ਇੱਕ ਵਿਸ਼ਾਲ ਇਕੱਠ ਕੀਤਾ ਜਾ ਰਿਹਾ ਹੈ ਇਸ ਇਕੱਠ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚੋਂ ਵੱਡੀ ਗਿਣਤੀ ਕਿਸਾਨਾਂ ਨੂੰ ਲੈ ਕੇ ਸਹੂਲੀਅਤ ਕਰੋ। ਇਸ ਇਕੱਠ ਦਾ ਮੁੱਖ ਉਦੇਸ਼ ਨਿਰਮਲ ਸਿੰਘ ਟੀਟੂ ਦੇ ਕਤਲ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਉਣਾ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣਾ ਹੈ।
ਲੱਖੋਵਾਲ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜੇਕਰ ਕਤਲ ਦੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਨਾ ਦਿੱਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਨਿਰਪੱਖ ਜਾਂਚ ਯਕੀਨੀ ਬਣਾਈ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਸਮੂਹ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਇਨਸਾਫ ਪਸੰਦ ਲੋਕਾਂ ਨੂੰ ਅਪੀਲ ਕੀਤੀ ਹੈ ਕਿ 6 ਜੂਨ ਨੂੰ ਬਠਿੰਡਾ ਵਿਖੇ ਹੋਣ ਵਾਲੇ ਇਸ ਇਕੱਠ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਨਿਰਮਲ ਸਿੰਘ ਟੀਟੂ ਨੂੰ ਇਨਸਾਫ ਦਿਵਾਉਣ ਦੀ ਲੜਾਈ ਨੂੰ ਮਜ਼ਬੂਤ ਕਰਨ।

Comments
Post a Comment