Skip to main content

Apoorva Arora Looks Back At Momacu Shoot Diaries As Audiences Praise Her Performance

Apoorva Arora Looks Back At Momacu Shoot Diaries As Audiences Praise Her Performance S.A.S.Nagar 12 June ( Ranjeet Singh Dhaliwal ) : Actor Apoorva Arora is receiving appreciation for her performance in Momacu, and as audiences continue to connect with the film, the actress is taking a trip down memory lane, revisiting the unforgettable moments that shaped her journey on the project. While the film is now garnering love from viewers, the road to bringing Momacu to life was far from easy. Apoorva joined the project shortly after wrapping another shoot and found herself diving straight into an intense schedule in Chandigarh's biting winter. Recalling the experience, Apoorva shared, “What I remember most about Momacu is not the cold, but the spirit with which everyone came to work every day. We were shooting through some really chilly nights, often for long hours, but there was so much excitement around the story that nobody let the weather dampen the mood. Looking back, those difficu...

ਸੁਖਬੀਰ ਸਿੰਘ ਬਾਦਲ ਵੱਲੋਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਚੁਣੌਤੀ : ਮੇਰੇ ਖਿਲਾਫ ਜਿੰਨੇ ਮਰਜ਼ੀ ਪਰਚੇ ਦਰਜ ਕਰ ਲਓ

ਸੁਖਬੀਰ ਸਿੰਘ ਬਾਦਲ ਵੱਲੋਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਚੁਣੌਤੀ : ਮੇਰੇ ਖਿਲਾਫ ਜਿੰਨੇ ਮਰਜ਼ੀ ਪਰਚੇ ਦਰਜ ਕਰ ਲਓ

ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਰਘਬੀਰ ਸਿੰਘ ਆਮ ਆਦਮੀ ਪਾਰਟੀ ਦੇ ਸਰਗਰਮ ਮੈਂਬਰ ਵਜੋਂ ਕਰ ਰਹੇ ਹਨ ਕੰਮ

ਮੁੱਖ ਮੰਤਰੀ ਵੱਲੋਂ ਮੌਨਸੂਨ ਦੀ ਆਮਦ ਤੋਂ ਪਹਿਲਾਂ ਬੀ ਬੀ ਐਮ ਬੀ ਅਧਿਕਾਰੀਆਂ ਕੋਲ ਭਾਖੜਾ ਡੈਮ ਤੋਂ ਸਮੇਂ ਸਿਰ ਪਾਣੀ ਛੱਡਣ ਦਾ ਮਾਮਲਾ ਨਾ ਚੁੱਕਣ ਦੀ ਕੀਤੀ ਨਿਖੇਧੀ

ਚੰਡੀਗੜ੍ਹ 11 ਜੂਨ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਉਹਨਾਂ ਖਿਲਾਫ ਜਿੰਨੇ ਮਰਜ਼ੀ ਪਰਚੇ ਦਰਜ ਕਰ ਲੈਣ ਤੇ ਕਿਹਾ ਕਿ ਹੁਣ ਤਾਜ਼ਾ ਯਤਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੱਥੋਂ ਸ਼ੁਰੂ ਕੀਤੇ ਗਏ ਹਨ। ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਨਾ ਤਾਂ ਮੈਨੂੰ ਆਪਣੇ ਖਿਲਾਫ ਕੇਸ ਦਰਜ ਹੋਣ ਦਾ ਡਰ ਹੈ ਤੇ ਨਾ ਹੀ ਮੈਨੂੰ ਜੇਲ੍ਹ ਜਾਣ ਦੀ ਪਰਵਾਹ ਹੈ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਮੈਨੂੰ ਬਰਗਾੜੀ ਬੇਅਦਬੀ ਕੇਸ ਵਿਚ ਫਸਾਉਣਾ ਚਾਹੁੰਦੇ ਹਨ ਜਿਸ ਤੋਂ ਸੰਕੇਤ ਮਿਲਦਾ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰ ਵਜੋਂ ਕੰਮ ਕਰ ਰਹੇ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸਾਬਕਾ ਜਥੇਦਾਰ ਦੇ ਅਜਿਹੇ ਯਤਨ ਤਖ਼ਤ ਦੀ ਮਰਿਆਦਾ ਦੇ ਖਿਲਾਫ ਹਨ। 

ਸੁਖਬੀਰ ਸਿੰਘ ਬਾਦਲ ਨੇ ਭਾਖੜਾ ਡੈਮ ਵਿਚ ਪਾਣੀ ਦੇ ਪੱਧਰ ਵਿਚ ਹੋਏ ਅਣਕਿਆਸੇ ਵਾਧੇ ਦਾ ਨੋਟਿਸ ਲੈਂਦਿਆਂ ਕਿਹਾ ਕਿ ਪਾਣੀ ਦਾ ਪੱਧਰ ਪਿਛਲੇ ਸਾਲ ਦੇ ਮੁਕਾਬਲੇ 21 ਫੁੱਟ ਵੱਧ ਹੈ ਤੇ 1578 ਫੁੱਟ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲਾਤ ਦਾ ਨੋਟਿਸ ਨਹੀਂ ਲਿਆ ਅਤੇ ਮੌਨਸੂਨ ਦੀ ਆਮਦ ਤੋਂ ਪਹਿਲਾਂ ਬੀ ਬੀ ਐਮ ਬੀ ਅਧਿਕਾਰੀਆਂ ਕੋਲ ਸਮੇਂ ਸਿਰ ਪਾਣੀ ਛੱਡਣ ਦਾ ਮਾਮਲਾ ਨਹੀਂ ਚੁੱਕਿਆ। ਬਾਦਲ ਨੇ ਕਿਹਾ ਕਿ ਆਪ ਸਰਕਾਰ ਪਿਛਲੇ ਸਾਲ ਵੀ ਸਮੇਂ ਸਿਰ ਪਾਣੀ ਛੁਡਵਾਉਣ ਵਿਚ ਨਾਕਾਮ ਰਹੀ ਸੀ ਜਿਸ ਕਾਰਨ ਹਡ੍ਹ ਆਏ ਸਨ ਤੇ ਪੰਜਾਬ ਵਿਚ ਲੱਖਾਂ ਏਕੜ ਵਿਚ ਝੋਨੇ ਦੀ ਫਸਲ ਤਬਾਹ ਹੋਈ ਸੀ ਤੇ ਕਿਸਾਨਾਂ ਦੀ ਜ਼ਿੰਦਗੀ ਬਰਬਾਦ ਹੋਈ ਸੀ।

ਉਹਨਾਂ ਕਿਹਾ ਕਿ ਇਸ ਸਾਲ ਵੀ ਉਹੋ ਜਿਹੇ ਹਾਲਾਤ ਬਣ ਰਹੇ ਹਨ ਤੇ ਜੇਕਰ ਮੌਨਸੂਨ ਵਿਚ ਮੀਂਹ ਵੱਧ ਪੈ ਗਿਆ ਤਾਂ ਬੀ ਬੀ ਐਮ ਬੀ ਅਧਿਕਾਰੀ ਅਚਨਚੇਤ ਪਾਣੀ ਛੱਡਣ ਲਈ ਮਜਬੂਰ ਹੋਣਗੇ ਜਿਸ ਨਾਲ ਸੂਬੇ ਵਿਚ ਹੜ੍ਹ ਆਉਣਗੇ।

ਉਹਨਾਂ ਕਿਹਾ ਕਿ ਮਾਲਵਾ ਖਿੱਤੇ ਦੀਆਂ ਵੱਡੀ ਗਿਣਤੀ ਵਿਚ ਡਰੇਨਾਂ ਸੁੱਕੀਆਂ ਪਈਆਂ ਹਨ ਤਾਂ ਆਪ ਸਰਕਾਰ ਨੂੰ ਭਾਖੜਾ ਡੈਮ ਤੋਂ ਸਮੇਂ ਸਿਰ ਪਾਣੀ ਛੱਡਣ ਦਾ ਮਾਮਲਾ ਬੀ ਬੀ ਐਮ ਬੀ ਕੋਲ ਚੁੱਕਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਮੁੱਖ ਮੰਤਰੀ ਭਗਵੰਤ ਮਾਨ ਕਿਸੇ ਵੀ ਅਣਸੁਖਾਵੀਂ ਘਟਨਾ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ। ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਵੱਲੋਂ ਫੋਕੀ ਸ਼ੋਹਰਤ ਖੱਟਣ ਤੇ ਸੂਬੇ ਵਿਚ ਵਾਟਰ ਸੈਸ ਖਤਮ ਕਰਨ ਦਾ ਪ੍ਰਚਾਰ ਕਰਨ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਇਹ ਸੈਸ ਪਹਿਲਾਂ ਹੀ ਖ਼ਤਮ ਕਰ ਦਿੱਤਾ ਸੀ। ਉਹਨਾਂ ਨੇ ਪਟਿਆਲਾ ਵਿਚ ਅਪ੍ਰੈਂਟਿਸਿਸ ਲਾਈਨਮੈਂਨਾਂ ’ਤੇ ਬਹੁਤ ਹੀ ਬੇਰਹਿਮੀ ਨਾਲ ਕੀਤੇ ਲਾਠੀਚਾਰਜ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਪੰਜਾਬੀ ਅਜਿਹੇ ਤਾਨਾਸ਼ਾਹੀ ਫੈਸਲੇ ਪ੍ਰਵਾਨ ਨਹੀਂ ਕਰਨਗੇ ਅਤੇ 2027 ਦੀਆਂ ਚੋਣਾਂ ਵਿਚ ਆਪ ਨੂੰ ਕਰਾਰਾ ਸਬਕ ਸਿਖਾਉਣਗੇ। ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਸਭ ਤੋਂ ਵੱਧ ਸਮੇਂ ਤੱਕ ਕੰਮ ਕਰਦੇ ਰਹਿਣ ਵਾਲੇ ਪ੍ਰਧਾਨ ਮੰਤਰੀ ਬਣਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਪ੍ਰਾਪਤੀ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਦੀ ਸੇਵਾ ਵਾਸਤੇ ਲਗਾਏ ਸਮੇਂ ਦੀ ਇਤਿਹਾਸਕ ਪ੍ਰਾਪਤੀ ਹੈ।

Comments

Most Popular

10 ਸਾਲ ਦੀ ਸੇਵਾ ਵਾਲੇ ਦਿਹਾੜੀਦਾਰ ਅਤੇ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਇੱਕ ਵਾਰ ਰੈਗੂਲਰ ਕਰਨ ਦੀ ਮੰਗ ਤੇਜ਼ ਹੋਈ

ਚੰਡੀਗੜ੍ਹ ਵਿੱਚ ਵਰ੍ਹਾ 2024 ਵਿੱਚ ਸਨਮਾਨਿਤ ਲੇਖਕਾਂ ਅਤੇ ਸਾਹਿਤਕਾਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਭਵਿਆ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ

Demand for One-Time Regularization of Daily-Wage and Contract Employees with 10 Years of Service Gains Momentum

ਬਠਿੰਡਾ ਦੇ ਵੱਖ-ਵੱਖ ਹਿੱਸਿਆਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਰੋਸ ਮਾਰਚ

ਡਾਕਟਰੀ ਲਾਪਰਵਾਹੀ ਦੇ ਮਾਮਲੇ ਵਿੱਚ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ

Haryana PWD Contractors Association Submits Memorandum to Chief Minister, Warns of Work Suspension from June 15

Children Spread the Light of Spiritual Awareness at Bal Samagam; New Generation Being Nurtured with Values Through Satguru’s Teachings

ਸਰਕਾਰ ਸਪੈਸ਼ਲ ਕਾਡਰ ਪਾਲਸੀ ਮੁਲਾਜ਼ਮਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਧੱਕੇ ਨਾਲ ਕਰ ਰਹੀ ਲਾਗੂ ਪਨਬੱਸ/ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾ ਵਲੋ ਸਖ਼ਤ ਵਿਰੋਧ : ਰੇਸ਼ਮ ਸਿੰਘ ਗਿੱਲ

ਐਨ.ਐਚ.ਐਮ. ਕਰਮਚਾਰੀਆਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ 18 ਜੂਨ ਨੂੰ ਸ਼ਾਂਤਮਈ ਪ੍ਰਦਰਸ਼ਨ

A grand award ceremony was organized in Chandigarh to honour the distinguished writers and litterateurs of the year 2024.