Skip to main content

Apoorva Arora Looks Back At Momacu Shoot Diaries As Audiences Praise Her Performance

Apoorva Arora Looks Back At Momacu Shoot Diaries As Audiences Praise Her Performance S.A.S.Nagar 12 June ( Ranjeet Singh Dhaliwal ) : Actor Apoorva Arora is receiving appreciation for her performance in Momacu, and as audiences continue to connect with the film, the actress is taking a trip down memory lane, revisiting the unforgettable moments that shaped her journey on the project. While the film is now garnering love from viewers, the road to bringing Momacu to life was far from easy. Apoorva joined the project shortly after wrapping another shoot and found herself diving straight into an intense schedule in Chandigarh's biting winter. Recalling the experience, Apoorva shared, “What I remember most about Momacu is not the cold, but the spirit with which everyone came to work every day. We were shooting through some really chilly nights, often for long hours, but there was so much excitement around the story that nobody let the weather dampen the mood. Looking back, those difficu...

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਰਘਬੀਰ ਸਿੰਘ ਨੇ ਤਖ਼ਤ ਦੇ ’ਹੁਕਮਨਾਮੇ’ ਦੀ ਉਲੰਘਣਾ ਕੀਤੀ : ਅਕਾਲੀ ਦਲ

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਰਘਬੀਰ ਸਿੰਘ ਨੇ ਤਖ਼ਤ ਦੇ ’ਹੁਕਮਨਾਮੇ’ ਦੀ ਉਲੰਘਣਾ ਕੀਤੀ : ਅਕਾਲੀ ਦਲ

ਡਾ. ਚੀਮਾ ਤੇ ਅਰਸ਼ਦੀਪ ਕਲੇਰ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੂੰ ਸਾਬਕਾ ਜਥੇਦਾਰ ਵੱਲੋਂ ਕੀਤੀ ’ਮਰਿਆਦਾ’ ਦੀ ਉਲੰਘਣਾ ਦੇ ਮਾਮਲੇ ਵਿਚ ਰਘਬੀਰ ਸਿੰਘ ਖਿਲਾਫ ਕਾਰਵਾਈ ਦੀ ਕੀਤੀ ਅਪੀਲ

ਚੰਡੀਗੜ੍ਹ 11 ਜੂਨ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਰਘਬੀਰ ਸਿੰਘ ਨੇ ਸਿੱਖਾਂ ਦੇ ਸਰਵ ਉਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੁੰਦੀਆਂ ਕਾਰਵਾਈਆਂ ਦੀ ਵਰਤੋਂ ਅਦਾਲਤੀ ਕੇਸਾਂ ਵਿਚ ਨਾ ਕਰਨ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕੀਤੀ ਹੈ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਇਹ ਹੁਕਮਨਾਮਾ ਜਾਰੀ ਕੀਤਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੁੰਦੀਆਂ ਕਾਰਵਾਈਆਂ ਨੂੰ ਅਦਾਲਤਾਂ ਵਿਚ ਸਬੂਤ ਵਜੋਂ ਪੇਸ਼ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਸਿੱਖ ਸੰਗਤ ਨੂੰ ਸਖ਼ਤ ਤੋਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਸਨ ਕਿ ਇਸ ਹੁਕਮਨਾਮੇ ਦੀ ਪਾਲਣਾ ਇੰਨ ਬਿਨ ਯਕੀਨੀ ਬਣਾਈ ਜਾਵੇ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਗਿਆਨੀ ਰਘਬੀਰ ਸਿੰਘ ਆਮ ਆਦਮੀ ਪਾਰਟੀ ਦੀ ਕਠਪੁਤਲੀ ਬਣ ਗਏ ਹਨ ਅਤੇ ਹੁਣ ਖੁਦ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਐਸ ਆਈ ਟੀ ਅੱਗੇ ਪੇਸ਼ ਹੋਏ ਹਨ। ਉਹਨਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਐਸ ਆਈ ਟੀ ਅੱਗੇ ਆਪਣਾ ਬਿਆਨ ਦਰਜ ਕਰਵਾ ਕੇ ਨਾ ਸਿਰਫ ਆਪਣੇ ਫੈਸਲੇ ਬਲਕਿ ਸਿੱਖਾਂ ਦੇ ਸਰਵਉਚ ਅਸਥਾਨ ਦੇ ਫੈਸਲੇ ਦਾ ਅਪਮਾਨ ਕੀਤਾ ਹੈ। ਉਹਨਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਪਹਿਲਾਂ ਅਜਿਹਾ ਕਦੇ ਨਹੀਂ ਹੋਇਆ ਤੇ ਇਹ ਬਹੁਤ ਹੀ ਨਿੰਦਣਯੋਗ ਹੈ। ਡਾ. ਚੀਮਾ ਨੇ ਹੋਰ ਕਿਹਾ ਕਿ ਸਾਬਕਾ ਜਥੇਦਾਰ ਨੇ ਨਾ ਸਿਰਫ ਅਕਾਲੀ ਲੀਡਰਸ਼ਿਪ ਖਿਲਾਫ ਸਜ਼ਾ ਦਾ ਐਲਾਨ ਕੀਤਾ ਬਲਕਿ ਇਹ ਐਲਾਨ ਵੀ ਕੀਤਾ ਕਿ ਧਾਰਮਿਕ ਸਜ਼ਾ ਪੂਰੀ ਹੋਣ ਮਗਰੋਂ ਉਹ ਦੋਸ਼ਾਂ ਤੋਂ ਮੁਕਤ ਹੋ ਗਏ ਹਨ। ਉਹਨਾਂਕਿਹਾ  ਕਿ ਹੁਣ ਇਸ ਮਾਮਲੇ ਨੂੰ ਦੁਬਾਰਾ ਚੁੱਕ ਕੇ ਅਤੇ ਆਪ ਨਾਲ ਰਲ ਕੇ ਧਾਰਮਿਕ ਮਾਮਲੇ ਦਾ ਸ‌ਿਆਸੀਕਰਨ ਕਰ ਕੇ ਗਿਆਨੀ ਰਘਬੀਰ ਸਿੰਘ ਨੇ ਤਖ਼ਤ ਦੀ ਮਰਿਆਦਾ ਦੀ ਉਲੰਘਣਾ ਕੀਤੀ ਹੈ। ਉਹਨਾਂ ਕਿਹਾ ਕਿ ਇਕ ਸਾਬਕਾ ਜਥੇਦਾਰ ਨੂੰ ਅਜਿਹਾ ਕਰਨਾ ਸੋਭਦਾ ਨਹੀ਼ ਹੈ ਤੇ ਇਸ ਨਾਲ ਅਕਾਲ ਤਖ਼ਤ ਦੇ ਵੱਕਾਰ ਨੂੰ ਸੱਟ ਵੱਜੀ ਹੈ। ਉਹਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੂੰ ਅਪੀਲ ਕੀਤੀ ਕਿ ਉਹ ਸਿੱਖ ਮਰਿਆਦਾ ਦੀ ਉਲੰਘਣਾ ਸਮੇਤ ਸਾਰੇ ਘਟਨਾਕ੍ਰਮ ਦਾ ਨੋਟਿਸ ਲੈਣ ਅਤੇ ਕੇਸ ਵਿਚ ਕਾਰਵਾਈ ਕਰਨ।

ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਆਪ ਸਾਬਕਾ ਜਥੇਦਾਰ ਦੀ ਵਰਤੋਂ ਸੂਬੇ ਨੂੰ ਦਰਪੇਸ਼ ਅਹਿਮ ਮਸਲਿਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਕਰ ਰਹੀ ਹੈ। ਉਹਨਾਂ ਕਿਹਾ ਕਿ 2027 ਦੀਆਂ ਚੋਣਾਂ ਕਾਰਨ ਬੇਅਦਬੀ ਮਾਮਲੇ ਦਾ ਸਿਆਸੀਕਰਨ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਸਰਕਾਰ ਦੀ ਅਦਾਲਤ ਵਿਚ ਇਸ ਕਰ ਕੇ ਖਿਚਾਈ ਹੋ ਰਹੀ ਹੈ ਕਿ ਕੋਟਕਪੁਰਾ ਫਾਇਰਿੰਗ ਮਾਮਲੇ ਦੀ ਜਾਂਚ ਹਾਲੇ ਤੱਕ ਕਿਉਂ ਪੈਂਡਿੰਗ ਹੈ ਜਦੋਂ ਕਿ ਸਾਰੇ ਚਲਾਨ ਪੇਸ਼ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਅਦਾਲਤ ਨੇ 18 ਜੁਲਾਈ ਤੱਕ ਜਾਂਚ ਦੀ ਸਟੇਟਸ ਰਿਪੋਰਟ ਮੰਗੀ ਹੈ ਤੇ ਇਸੇ ਕਾਰਨ ਹੁਣ ਕੇਸ ਵਿਚ ਨਵੀਂ ਸਾਜ਼ਿਸ਼ ਰਚੀ ਜਾ ਰਹੀ ਹੈ।

Comments

Most Popular

10 ਸਾਲ ਦੀ ਸੇਵਾ ਵਾਲੇ ਦਿਹਾੜੀਦਾਰ ਅਤੇ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਇੱਕ ਵਾਰ ਰੈਗੂਲਰ ਕਰਨ ਦੀ ਮੰਗ ਤੇਜ਼ ਹੋਈ

ਚੰਡੀਗੜ੍ਹ ਵਿੱਚ ਵਰ੍ਹਾ 2024 ਵਿੱਚ ਸਨਮਾਨਿਤ ਲੇਖਕਾਂ ਅਤੇ ਸਾਹਿਤਕਾਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਭਵਿਆ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ

Demand for One-Time Regularization of Daily-Wage and Contract Employees with 10 Years of Service Gains Momentum

ਬਠਿੰਡਾ ਦੇ ਵੱਖ-ਵੱਖ ਹਿੱਸਿਆਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਰੋਸ ਮਾਰਚ

ਡਾਕਟਰੀ ਲਾਪਰਵਾਹੀ ਦੇ ਮਾਮਲੇ ਵਿੱਚ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ

Haryana PWD Contractors Association Submits Memorandum to Chief Minister, Warns of Work Suspension from June 15

Children Spread the Light of Spiritual Awareness at Bal Samagam; New Generation Being Nurtured with Values Through Satguru’s Teachings

ਸਰਕਾਰ ਸਪੈਸ਼ਲ ਕਾਡਰ ਪਾਲਸੀ ਮੁਲਾਜ਼ਮਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਧੱਕੇ ਨਾਲ ਕਰ ਰਹੀ ਲਾਗੂ ਪਨਬੱਸ/ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾ ਵਲੋ ਸਖ਼ਤ ਵਿਰੋਧ : ਰੇਸ਼ਮ ਸਿੰਘ ਗਿੱਲ

ਐਨ.ਐਚ.ਐਮ. ਕਰਮਚਾਰੀਆਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ 18 ਜੂਨ ਨੂੰ ਸ਼ਾਂਤਮਈ ਪ੍ਰਦਰਸ਼ਨ

A grand award ceremony was organized in Chandigarh to honour the distinguished writers and litterateurs of the year 2024.