Skip to main content

Sanyukt Kisan Morcha decides to launch a public campaign against Punjab's water issue and the free trade agreement being signed with the US

Sanyukt Kisan Morcha decides to launch a public campaign against Punjab's water issue and the free trade agreement being signed with the US Decision to meet the Governor of Punjab for other demands including water Strongly condemns the repression being carried out by the Punjab government against the struggling sections including the unemployed - the government should resolve reasonable demands through dialogue instead of repression Demands to remove the limit on diesel for farmers and to stop the black marketing of fertilizers Ludhiana 14 June (PDL) : A meeting of the Sanyukt Kisan Morcha Punjab chapter was held under the leadership of Dr. Satnam Singh Ajnala, Balkaran Singh Brar and Harjinder Singh Tanda. In which a thorough discussion was held on the future strategy of the struggle on the demands related to Punjab and the Central Government. Having decided to take forward the struggle for the demands related to the serious water crisis in Punjab, against the ongoing negotiations...

ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਵੜਿੰਗ

ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਵੜਿੰਗ

ਕਿਹਾ: ਕੇਜਰੀਵਾਲ ਦਿਨ ਵਿਚ ਹੀ ਭਗਵੰਤ ਮਾਨ ਦੇ ਮੁੜ ਚੁਣੇ ਜਾਣ ਦੇ ਸੁਫ਼ਨੇ ਦੇਖ ਰਹੇ ਹਨ

ਦੁਹਰਾਇਆ: ਆਪ ਦਹਾਈ ਦੇ ਅੰਕੜੇ ਨੂੰ ਵੀ ਨਹੀਂ ਛੂਹ ਸਕੇਗੀ

ਕਿਹਾ: ਹਰ ਵੇਲੇ ਲੋਕਾਂ ਨੂੰ ਮੂਰਖ ਨਹੀਂ ਬਣਾਇਆ ਜਾ ਸਕਦਾ

ਆਪ ਉੱਪਰ 1,000 ਰੁਪਏ ਦੀ ਸਹਾਇਤਾ ਦੇਣ ਤੇ ਨਾਮ ਤੇ ਪੰਜਾਬ ਦੀਆਂ ਮਹਿਲਾਵਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ

ਚੰਡੀਗੜ੍ਹ 13 ਜੂਨ ( ਰਣਜੀਤ ਧਾਲੀਵਾਲ ) : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਉਮੀਦ ਨਾਲੋ ਪਹਿਲਾਂ ਹੀ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪ ਦਹਾਈ ਦੇ ਅੰਕੜੇ ਨੂੰ ਵੀ ਨਹੀਂ ਛੂਹ ਸਕੇਗੀ। ਉਨ੍ਹਾਂ ਨੇ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਿਨ ਵਿਚ ਹੀ ਭਗਵੰਤ ਮਾਨ ਦੇ ਮੁੜ ਮੁੱਖ ਮੰਤਰੀ ਬਣਨ ਦੇ ਸੁਪਨੇ ਦੇਖ ਰਹੇ ਹਨ, ਜਦਕਿ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਪਹਿਲਾਂ ਹੀ ਤੰਗ ਆ ਚੁੱਕੇ ਹਨ ਅਤੇ ਜਿੰਨੀ ਜਲਦੀ ਹੋ ਸਕੇ ਇਸ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ। ਵੜਿੰਗ ਨੇ ਮੁੜ ਦੋਹਰਾਇਆ ਕਿ ਆਪ ਦੀ ਲੀਡਰਸ਼ਿਪ ਪੰਜਾਬ ਵਿੱਚ ਫਿਰ ਤੋਂ ਸਰਕਾਰ ਬਣਾਉਣ ਦੇ ਖਿਆਲੀ ਪੁਲਾਵ ਪਕਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਤੁਸੀਂ ਮੇਰੇ ਕੋਲੋਂ ਲਿਖਵਾ ਲਵੋ ਕਿ ਸਰਕਾਰ ਬਣਾਉਣ ਦੀ ਗੱਲ ਤਾਂ ਦੂਰ, ਆਪ ਇਸ ਵਾਰ ਦਹਾਈ ਦਾ ਅੰਕੜਾ ਵੀ ਨਹੀਂ ਛੂਹੇਗੀ ਅਤੇ ਹੋ ਸਕਦਾ ਹੈ ਕਿ ਚੋਣਾਂ ਲੜਨ ਲਈ ਇਨ੍ਹਾਂ ਨੂੰ ਲੋੜੀਂਦੇ ਉਮੀਦਵਾਰ ਵੀ ਨਾ ਮਿਲਣ। ਇਨ੍ਹਾਂ ਦੇ ਅੱਧ ਤੋਂ ਵੱਧ ਮੌਜੂਦਾ ਵਿਧਾਇਕ ਡੁੱਬਦੇ ਜਹਾਜ਼ ਤੋਂ ਛਾਲ ਮਾਰਨ ਲਈ ਸਹੀ ਸਮੇਂ ਦੀ ਉਡੀਕ ਕਰ ਰਹੇ ਹਨ। 

ਉਨ੍ਹਾਂ ਨੇ ਕਿਹਾ ਕਿ ਜੇਕਰ ਆਪ ਦੀ ਲੀਡਰਸ਼ਿਪ ਇਹ ਸਮਝਦੀ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਇੱਕ ਵਾਰ ਫਿਰ ਮੂਰਖ ਬਣਾ ਦੇਵੇਗੀ, ਤਾਂ ਇਹ ਉਸਦੀ ਵੱਡੀ ਭੁੱਲ ਹੈ। ਉਨ੍ਹਾਂ ਨੇ ਕਿਹਾ ਕਿ ਤੁਸੀਂ ਕੁਝ ਲੋਕਾਂ ਨੂੰ ਕੁਝ ਸਮੇਂ ਲਈ, ਕੁਝ ਲੋਕਾਂ ਨੂੰ ਹਰ ਸਮੇਂ ਅਤੇ ਸਾਰੇ ਲੋਕਾਂ ਨੂੰ ਕੁਝ ਸਮੇਂ ਲਈ ਮੂਰਖ ਬਣਾ ਸਕਦੇ ਹੋ, ਪਰ ਸਾਰੇ ਲੋਕਾਂ ਨੂੰ ਹਰ ਸਮੇਂ ਮੂਰਖ ਨਹੀਂ ਬਣਾ ਸਕਦੇ ਹੋ। ਸੂਬਾ ਕਾਂਗਰਸ ਪ੍ਰਧਾਨ ਨੇ ਆਪ ‘ਤੇ ਪੰਜਾਬ ਦੀਆਂ ਮਹਿਲਾਵਾਂ ਨਾਲ 1,000 ਰੁਪਏ ਪ੍ਰਤੀ ਮਹੀਨਾ ਆਰਥਿਕ ਸਹਾਇਤਾ ਦੇ ਵਾਅਦੇ ਨੂੰ ਲੈ ਕੇ ਧੋਖਾ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਕਿਹਾ ਕਿ ਜਿਵੇਂ ਕੇਜਰੀਵਾਲ ਨੇ ਖੁਦ ਦਾਅਵਾ ਕੀਤਾ ਹੈ ਕਿ ਚੋਣਾਂ ਇਸ ਸਾਲ ਨਵੰਬਰ ਮਹੀਨੇ ਵਿੱਚ ਹੋ ਸਕਦੀਆਂ ਹਨ, ਉਸ ਹਿਸਾਬ ਨਾਲ ਆਪ ਹੁਣ ਪੰਜਾਬ ਦੀਆਂ ਮਹਿਲਾਵਾਂ ਨੂੰ ਕੇਵਲ 3,000 ਰੁਪਏ ਦੇਵੇਗੀ, ਜਦਕਿ ਉਨ੍ਹਾਂ ਨੂੰ 60,000 ਰੁਪਏ ਮਿਲਣੇ ਚਾਹੀਦੇ ਸਨ। ਉਨ੍ਹਾਂ ਨੇ ਕਿਹਾ ਕਿ ਇਹ ਸਭ ਤੋਂ ਵੱਡਾ ਧੋਖਾ ਹੈ ਅਤੇ ਆਪ ਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

ਇਸੇ ਤਰ੍ਹਾਂ, ਵੜਿੰਗ ਨੇ ਕੇਜਰੀਵਾਲ ਦੇ ਇਸ ਦਾਅਵੇ ‘ਤੇ ਵੀ ਤੰਜ ਕੱਸਿਆ ਕਿ ਉਨ੍ਹਾਂ ਦੀ ਪਾਰਟੀ ਨੇ ਪੰਜਾਬ ਵਿੱਚ ਇਮਾਨਦਾਰ ਸਰਕਾਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਹੀ ਸਾਬਤ ਹੁੰਦਾ ਹੈ ਕਿ ਤੁਹਾਨੂੰ ਪੰਜਾਬ ਦੀ ਜ਼ਮੀਨੀ ਹਕੀਕਤ ਦਾ ਕੋਈ ਅਹਿਸਾਸ ਨਹੀਂ, ਕਿਉਂਕਿ ਇੱਥੇ ਰਿਸ਼ਵਤ ਤੋਂ ਬਿਨਾਂ ਇੱਕ ਪੱਤਾ ਵੀ ਨਹੀਂ ਹਿਲਦਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਆਪ ਸਰਕਾਰ ਦੇ ਦੌਰਾਨ ਭ੍ਰਿਸ਼ਟਾਚਾਰ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸੂਬਾ ਕਾਂਗਰਸ ਪ੍ਰਧਾਨ ਨੇ ਇਸ ਗੱਲ ‘ਤੇ ਹੈਰਾਨੀ ਜਤਾਈ ਕਿ ਕੇਜਰੀਵਾਲ ਇਹ ਐਲਾਨ ਕਿਵੇਂ ਕਰ ਸਕਦੇ ਹਨ ਕਿ ਪੰਜਾਬ ਵਿੱਚ ਚੋਣਾਂ ਤਿੰਨ ਮਹੀਨੇ ਪਹਿਲਾਂ, ਇਸ ਸਾਲ ਨਵੰਬਰ ਵਿੱਚ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਇਹ ਜਾਣਕਾਰੀ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਨਹੀਂ ਆਉਣੀ ਚਾਹੀਦੀ ਸੀ? ਉਨ੍ਹਾਂ ਨੇ ਇਹ ਵੀ ਪੁੱਛਿਆ ਕਿ ਕੀ ਕੇਜਰੀਵਾਲ ਦਾ ਚੋਣ ਕਮਿਸ਼ਨ ਨਾਲ ਕੋਈ “ਸਿੱਧਾ ਸੰਪਰਕ” ਹੈ, ਜਿਵੇਂ ਇਨ੍ਹਾਂ ਦੀ ਏ-ਟੀਮ ਭਾਜਪਾ ਦਾ ਦੱਸਿਆ ਜਾਂਦਾ ਹੈ।

Comments

Most Popular

10 ਸਾਲ ਦੀ ਸੇਵਾ ਵਾਲੇ ਦਿਹਾੜੀਦਾਰ ਅਤੇ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਇੱਕ ਵਾਰ ਰੈਗੂਲਰ ਕਰਨ ਦੀ ਮੰਗ ਤੇਜ਼ ਹੋਈ

ਚੰਡੀਗੜ੍ਹ ਵਿੱਚ ਵਰ੍ਹਾ 2024 ਵਿੱਚ ਸਨਮਾਨਿਤ ਲੇਖਕਾਂ ਅਤੇ ਸਾਹਿਤਕਾਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਭਵਿਆ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ

Demand for One-Time Regularization of Daily-Wage and Contract Employees with 10 Years of Service Gains Momentum

ਬਠਿੰਡਾ ਦੇ ਵੱਖ-ਵੱਖ ਹਿੱਸਿਆਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਰੋਸ ਮਾਰਚ

ਡਾਕਟਰੀ ਲਾਪਰਵਾਹੀ ਦੇ ਮਾਮਲੇ ਵਿੱਚ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ

Haryana PWD Contractors Association Submits Memorandum to Chief Minister, Warns of Work Suspension from June 15

Children Spread the Light of Spiritual Awareness at Bal Samagam; New Generation Being Nurtured with Values Through Satguru’s Teachings

ਐਨ.ਐਚ.ਐਮ. ਕਰਮਚਾਰੀਆਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ 18 ਜੂਨ ਨੂੰ ਸ਼ਾਂਤਮਈ ਪ੍ਰਦਰਸ਼ਨ

A grand award ceremony was organized in Chandigarh to honour the distinguished writers and litterateurs of the year 2024.

ਬਾਲ ਸਮਾਗਮ ਵਿੱਚ ਬੱਚਿਆਂ ਨੇ ਵਿਖੇਰੀ ਆਧਿਆਤਮਿਕ ਚੇਤਨਾ ਦੀ ਰੌਸ਼ਨੀ, ਸਤਿਗੁਰੂ ਦੀਆਂ ਸਿੱਖਿਆਵਾਂ ਨਾਲ ਸੰਸਕਾਰਵਾਨ ਬਣ ਰਹੀ ਨਵੀਂ ਪੀੜ੍ਹੀ