Skip to main content

ਚੰਡੀਗੜ੍ਹ ਵਿਖੇ ਰਾਜ ਜੈਵ ਵਿਭਿੰਨਤਾ ਬੋਰਡਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੈਵ ਵਿਭਿੰਨਤਾ ਕੌਂਸਲਾਂ ਦੀ 16ਵੀਂ ਰਾਸ਼ਟਰੀ ਬੈਠਕ ਆਯੋਜਿਤ ਹੋਈ;

ਚੰਡੀਗੜ੍ਹ ਵਿਖੇ ਰਾਜ ਜੈਵ ਵਿਭਿੰਨਤਾ ਬੋਰਡਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੈਵ ਵਿਭਿੰਨਤਾ ਕੌਂਸਲਾਂ ਦੀ 16ਵੀਂ ਰਾਸ਼ਟਰੀ ਬੈਠਕ ਆਯੋਜਿਤ ਹੋਈ; ਵਿਚਾਰ-ਵਟਾਂਦਰੇ ਵਿੱਚ ਰਾਜ ਅਤੇ ਸਥਾਨਕ ਪੱਧਰ ‘ਤੇ ਜੈਵ ਵਿਭਿੰਨਤਾ ਸ਼ਾਸਨ ਢਾਂਚੇ ਦੇ ਪ੍ਰਭਾਵਸ਼ਾਲੀ ਲਾਗੂਕਰਨ ‘ਤੇ ਧਿਆਨ ਕੇਂਦ੍ਰਿਤ ਕੀਤਾ ਗਿਆ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਜੈਵ ਵਿਭਿੰਨਤਾ-ਸੰਭਾਲ ਦੇ ਸਮਕਾਲੀ ਦ੍ਰਿਸ਼ਟੀਕੋਣਾਂ ਦੇ ਨਾਲ ਰਵਾਇਤੀ ਗਿਆਨ ਅਤੇ ਭਾਈਚਾਰਿਆਂ ਦੀ ਭਾਗੀਦਾਰੀ ਦੇ ਸੁਮੇਲ ਦੇ ਮਹੱਤਵ ‘ਤੇ ਚਾਨਣਾ ਪਾਇਆ ਕੇਂਦਰੀ ਵਾਤਾਵਰਣ ਮੰਤਰੀ ਨੇ ਕਿਹਾ ਕਿ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸੋਧੇ ਹੋਏ ਰਾਸ਼ਟਰੀ ਜੈਵ ਵਿਭਿੰਨਤਾ ਸ਼ਾਸਨ ਢਾਂਚੇ ਦੇ ਅਨੁਸਾਰ ਨਿਯਮ, ਸੰਸਥਾਗਤ ਵਿਧੀਆਂ ਅਤੇ ਲਾਗੂਕਰਨ ਪ੍ਰਕਿਰਿਆਵਾਂ ਬਣਾਉਣੀਆਂ ਹੋਣਗੀਆਂ ਭੂਪੇਂਦਰ ਯਾਦਵ ਨੇ ਕਿਹਾ ਕਿ ਟਿਕਾਊ ਵਿਕਾਸ ਵਿੱਚ ਯੋਗਦਾਨ ਦੇਣ ਵਾਲੇ ਸਥਾਨਕ ਜੈਵ ਵਿਭਿੰਨਤਾ ਅਤੇ ਰਵਾਇਤੀ ਗਿਆਨ ਦੇ ਦਸਤਾਵੇਜ਼ੀਕਰਣ ਲਈ ਗਤੀਸ਼ੀਲ ਸਥਾਨਕ ਪੱਧਰ ਦੀ ਯੋਜਨਾ ਲਾਜ਼ਮੀ ਚੰਡੀਗੜ੍ਹ 6 ਸਤੰਬਰ ( ਰਣਜੀਤ ਧਾਲੀਵਾਲ ) : ਰਾਜ ਜੈਵ ਵਿਭਿੰਨਤਾ ਬੋਰਡਾਂ (SBBs) ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੈਵ ਵਿਭਿੰਨਤਾ ਕੌਂਸਲਾਂ (UTBCs) ਦੀ 16ਵੀਂ ਰਾਸ਼ਟਰੀ ਬੈਠਕ ਦਾ ਉਦਘਾਟਨ ਅੱਜ ਚੰਡੀਗੜ੍ਹ ਵਿਖੇ ਹੋਇਆ। ਰਾਸ਼ਟਰੀ ਜੈਵ ਵਿਭਿੰਨਤਾ ਅਥਾਰਿਟੀ (NBA) ਦੁਆਰਾ ਆਯੋਜਿਤ ਇਹ ਦੋ ਦਿਨਾਂ ਰਾਸ਼ਟਰੀ ਬੈਠਕ 6-7 ਸਤੰਬਰ 2026 ਤੱਕ ਚੱਲੇਗੀ ਅਤੇ ਇਸ ਵਿੱਚ ਪ...

ਸਹਾਇਕ ਲਾਈਨਮੈਨਾਂ ਤੇ ਪਟਿਆਲਾ ਪੁਲਿਸ ਵਲੋਂ ਕੀਤੇ ਵਹਿਸ਼ੀਆਨਾ ਲਾਠੀਚਾਰਜ ਦੀ ਪ.ਸ.ਸ.ਫ. ਵਲੋਂ ਨਿਖੇਧੀ

ਸਹਾਇਕ ਲਾਈਨਮੈਨਾਂ ਤੇ ਪਟਿਆਲਾ ਪੁਲਿਸ ਵਲੋਂ ਕੀਤੇ ਵਹਿਸ਼ੀਆਨਾ ਲਾਠੀਚਾਰਜ ਦੀ ਪ.ਸ.ਸ.ਫ. ਵਲੋਂ ਨਿਖੇਧੀ

ਚੰਡੀਗੜ੍ਹ 6 ਜੂਨ ( ਰਣਜੀਤ ਧਾਲੀਵਾਲ ) : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਸੂਬਾ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਵਲੋਂ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਪਟਿਆਲਾ ਦੀ ਪੁਲਿਸ ਵਲੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਸਹਾਇਕ ਲਾਈਨਮੈਨਾਂ ਤੇ ਕੀਤੇ ਵਹਿਸ਼ੀਆਨਾ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੁਲਿਸ ਅਧਿਕਾਰੀਆਂ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਸਿਪਾਹੀਆ ਦੇ ਨਾਲ ਮਿਲ ਕੇ ਆਪ ਵੀ ਇਹਨਾਂ ਫੁੱਲਾਂ ਵਰਗੇ ਮਲੂਕ ਬੱਚਿਆਂ ਨੂੰ ਛੱਲੀਆਂ ਵਾਂਗ ਕੁੱਟਿਆ। 

ਜੱਥੇਬੰਦੀ ਦੇ ਆਗੂਆਂ ਕਰਮਜੀਤ ਸਿੰਘ ਬੀਹਲਾ, ਸੁਖਵਿੰਦਰ ਸਿੰਘ ਚਾਹਲ, ਮੱਖਣ ਵਾਹਿਦ ਪੁਰੀ,ਇੰਦਰਜੀਤ ਵਿਰਦੀ, ਗੁਰਬਿੰਦਰ ਸਿੰਘ ਸਸਕੌਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਨਾਮ ਲੈ ਕੇ ਮੁੱਖ ਮੰਤਰੀ ਬਣੇ ਭਗਵੰਤ ਮਾਨ ਵਲੋਂ ਪੰਜਾਬ ਅੰਦਰ ਗੁੰਡਾ ਰਾਜ ਲਿਆਉਣ ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਆੋਪਣੀਆਂ ਮੰਗਾਂ ਦੀ ਖਾਤਰ ਸੰਘਰਸ਼ ਕਰਦੇ ਸੰਗਰਸ਼ੀਆਂ ਨੂੰ ਪੁਲਿਸ ਨੂੰ ਹੁਕਮ ਦੇ ਕੇ ਕੁਟਵਾਇਆ ਜਾ ਰਿਹਾ ਹੈ ਅਤੇ ਝੂਠੇ ਪਰਚੇ ਕਰਕੇ ਜੇਲਾਂ ਅੰਦਰ ਸੁੱਟਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਟਿਆਲਾ ਵਿਖੇ ਸਹਾਇਕ ਲਾਈਨਮੈਨਾਂ ਤੇ ਕੀਤੇ ਇਸ ਲਾਠੀਚਾਰਜ ਨੇ ਭਗਵੰਤ ਮਾਨ ਦੀ ਸਰਕਾਰ ਦਾ ਭਵਿੱਖੀ ਨਕਸ਼ਾ ਵੀ ਬਿਆਨ ਕਰ ਦਿੱਤਾ ਹੈ। 

ਜੱਥੇਬੰਦੀ ਦੇ ਆਗੂਆਂ ਵਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਨੂੰ ਹੱਲ ਨਾ ਕੀਤਾ ਗਿਆ ਤਾਂ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਰਕਾਰ ਵਿਰੁੱਧ ਜੋ ਸੰਘਰਸ਼ ਉਲੀਕਿਆ ਗਿਆ ਹੈ ਉਸਨੂੰ ਤਿੱਖਾ ਰੂਪ ਦਿੱਤਾ ਜਾਵੇਗਾ ਅਤੇ ਭਵਿੱਖ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਖਿਲਾਫ ਮੁਹਿੰਮ ਚਲਾਈ ਜਾਵੇਗੀ।ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਬਲਵਿੰਦਰ ਭੁੱਟੋ, ਮਨੋਹਰ ਲਾਲ ਸ਼ਰਮਾ, ਗੁਰਦੇਵ ਸਿੰਘ ਸਿੱਧੂ, ਤਰਸੇਮ ਮਾਧੋਪੁਰੀ, ਬੀਰਇੰਦਰਜੀਤ ਪੁਰੀ, ਚਮਕੌਰ ਸਿੰਘ ਨਾਭਾ, ਪ੍ਰੇਮ ਚੰਦ ਆਜ਼ਾਦ, ਗੁਰਪ੍ਰੀਤ ਸਿੰਘ ਮਕੀਮਪੁਰ, ਮਾਲਵਿੰਦਰ ਸਿੰਘ, ਕਰਮ ਸਿੰਘ, ਜਸਵਿੰਦਰ ਸਿੰਘ ਸੋਜਾ, ਪੁਸ਼ਪਿੰਦਰ ਪਿੰਕੀ, ਰਜਿੰਦਰ ਸਿੰਘ ਰਿਆੜ, ਦਰਸ਼ਣ ਚੀਮਾ, ਲਖਵਿੰਦਰ ਖਾਨਪੁਰ, ਸੁਖਦੇਵ ਚੰਗਾਲੀਵਾਲਾ, ਜਸਵਿੰਦਰਪਾਲ ਕਾਂਗੜ, ਕਿਸ਼ੋਰ ਚੰਦ ਗਾਜ, ਬਲਰਾਜ ਮੌੜ,ਫੁੰਮਣ ਸਿੰਘ ਕਾਠਗੜ੍ਹ, ਪੁਸ਼ਪਿੰਦਰ ਸਿੰਘ ਹਰਪਾਲਪੁਰ, ਰਜੇਸ਼ ਕੁਮਾਰ ਅਮਲੋਹ, ਹਰਨੇਕ ਗਹਿਰੀ,ਜੱਗਾ ਸਿੰਘ ਅਲੀਸ਼ੇਰ, ਪੂਰਨ ਸਿੰਘ ਸੰਧੂ, ਮੋਹਣ ਸਿੰਘ ਪੂਨੀਆਂ, ਕਰਮਾਪੁਰੀ, ਰਜਿੰਦਰ ਸਿੰਘ ਰਿਆੜ, ਗੁਰਤੇਜ ਸਿੰਘ ਖਹਿਰਾ, ਜਸਵੀਰ ਸ਼ੀਰਾ, ਅਨਿਲ ਕੁਮਾਰ ਲਹੌਰੀਆ, ਸਰਬਜੀਤ ਸਿੰਘ ਪੱਟੀ, ਜਗਦੀਪ ਸਿੰਘ ਮਾਂਗਟ ਆਦਿ ਆਗੂ ਵੀ ਹਾਜਰ ਸਨ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ