Skip to main content

SAD announces DharamYudh Morcha against Bhagwant Mann from July 19

SAD announces DharamYudh Morcha against Bhagwant Mann from July 19 Sukhbir Singh Badal calls it a collective holy war against the enemy of Guru Sahiban and the Khalsa Panth Guru Dokhi and Panth Virodhi has no right to rule in Punjab, says Sukhbir Singh Badal SAD president dares Bhagwant Mann to undergo Lie Detection Test Chandigarh 18 June ( Ranjeet Singh Dhaliwal ) : Shiromani Akali Dal today announced a “Dharam Yudh Morcha” from Sri Akal Takht Sahib from July 19 to remove “Guru Dokhi and Khalsa Panth Virodhi” Bhagwant Mannn as Chief Minister who has been found and declared guilty of “committing heinous sacrilege and the most unforgivable outrage against the honour and sacred glory of Sikh Guru Sahiban and the supreme religio-temporal authority of the Khalsa Panth - Sri Akal Takht Sahib.” Addressing a press conference at the party headquarters here, SAD president Sukhbir Singh Badal declared that the ‘Dharamyudh Morcha’ will be launched under the ‘Chhattar Chhaya’ (overall spiritual p...

ਧਰਨੇ ਤੇ ਬੈਠੇ ਸਹਾਇਕ ਲਾਈਨਮੈਨਾਂ ਤੇ ਪੁਲਿਸ ਵਲੋਂ ਅੰਨੇ ਹੋ ਤਸ਼ੱਦਦ ਦੀ ਨਿੰਦਾ

ਧਰਨੇ ਤੇ ਬੈਠੇ ਸਹਾਇਕ ਲਾਈਨਮੈਨਾਂ ਤੇ ਪੁਲਿਸ ਵਲੋਂ ਅੰਨੇ ਹੋ ਤਸ਼ੱਦਦ ਦੀ ਨਿੰਦਾ

ਲਾਲੜੂ 6 ਜੂਨ ( ਪੀ ਡੀ ਐਲ ) : ਬੀਤੇ ਕੱਲ੍ਹ ਬਿੱਜਲੀ ਬੋਰਡ ਦੇ ਮੁੱਖ ਦਫਤਰ ਪਟਿਆਲਾ ਅੱਗੇ ਸਥਾਈ ਰੁਜ਼ਗਾਰ ਦੀ ਮੰਗ ਕਰਦੇ ਅਪ੍ਰੈਂਟਿਸ ਲਾਈਨਮੈਨਾ ਤੇ ਪੁਲਿਸ ਤਸ਼ੱਦਦ ਦੀ ਕਿਸਾਨ ਜਥੇਬੰਦੀਆਂ ਵਲੋਂ ਨਿੰਦਾ ਕੀਤੀ ਗਈ ਹੈ ਇਹ ਜਾਣਕਾਰੀ ਇਥੇ ਕਿਸਾਨ ਯੂਨੀਅਨ ਦੇ ਦੱਪਰ ਸਥਿਤ ਦਫ਼ਤਰ ਵਿੱਚ ਮੀਟਿੰਗ ਕਰਨ ਉਪਰੰਤ ਪ੍ਰੈਸ ਬਿਆਨ ਵਿੱਚ ਦਿੱਤੀ ਗਈ। ਪੰਜਾਬ ਸਰਕਾਰ ਵੱਲੋਂ ਸ਼ਾਂਤਮਈ ਤਰੀਕੇ ਨਾਲ ਰੁਜ਼ਗਾਰ ਦੀ ਮੰਗ ਕਰਦੇ ਇੰਨਾ ਬੇਰੁਜ਼ਗਾਰ ਲਾਇਨਮੈਨਾਂ ਤੇ ਪੁਲਿਸ ਜ਼ਬਰ ਵਿਰੁੱਧ ਪੰਜਾਬ ਦੇ ਬਹਾਦਰ ਤੇ ਅਣਖੀ ਲੋਕ ਸੰਘਰਸ਼ ਦੇ ਮੈਦਾਨ ਵਿੱਚ ਕੁੱਦਣਗੇ।

ਆਪ ਸਰਕਾਰ ਦੀ ਵਾਅਦਾ ਖਿਲਾਫੀ ਵਿੱਰੁਧ ਆਉਣ ਵਾਲੇ ਸਮੇਂ ਦੌਰਾਨ ਸਰਕਾਰ ਨੂੰ ਲੋਕਾਂ ਦੇ ਰੋਸ ਦਾ ਸਾਹਮਣਾ ਕਰਨਾ ਪਵੇਗਾ। ਕਿਸਾਨ ਜਥੇਬੰਦੀਆਂ ਨੇ ਇਸ ਗੱਲ ਦਾ ਵੀ ਰੋਸ ਪ੍ਰਗਟਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਕਿਸਾਨਾਂ ਦੀ ਖੱਜਲ ਖ਼ੁਆਰੀ ਵਧੀ ਹੈ ਅਤੇ ਸਰਕਾਰੀ ਦਫ਼ਤਰਾਂ ਅੰਦਰ ਫੈਲੇ ਭ੍ਰਿਸ਼ਟਾਚਾਰ ਕਾਰਨ ਜਾਇਜ਼ ਕੰਮ ਕਰਾਉਣ ਵਿੱਚ ਵੀ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਮਾਲ ਵਿਭਾਗ ਦੇ ਅਧਿਕਾਰੀਆਂ ਵਲੋਂ ਕਿਸਾਨੀ ਨਾਲ ਸਬੰਧਿਤ ਕੋਈ ਵੀ ਕੰਮ ਬਿਨਾਂ ਰਿਸ਼ਵਤ ਤੋਂ ਨਹੀਂ ਕੀਤਾ ਜਾਂਦਾ।

ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਅਮਲਾਲਾ, ਰਣਜੀਤ ਸਿੰਘ ਰਾਣਾ ਬਲਾਕ ਪ੍ਰਧਾਨ ਡੇਰਾ ਬੱਸੀ, ਜਗਤਾਰ ਸਿੰਘ ਝਰਮੜੀ, ਗੁਰਪਾਲ ਸਿੰਘ ਦੱਪਰ, ਵਿਨੋਦ ਚੁੱਘ ਸੂਬਾ ਆਗੂ ਏਟਕ, ਅਵਤਾਰ ਸਿੰਘ ਦੱਪਰ,ਬਲਵਿੰਦਰ ਸਿੰਘ ਜੜੌਤ, ਸੁਰਿੰਦਰ ਸਿੰਘ ਜੜੌਤ,ਆਲ ਇੰਡੀਆ ਕਿਸਾਨ ਸਭਾ, ਗੁਰਬਿੰਦਰ ਸਿੰਘ,ਸੁਰਜਣ ਸਿੰਘ, ਮਲਕੀਤ ਸਿੰਘ ਕਾਰਕੌਰ ਆਗੂ ਜਮਹੂਰੀ ਕਿਸਾਨ ਸਭਾ ਮੀਟਿੰਗ ਵਿੱਚ ਹਾਜ਼ਰ ਸਨ।

Comments