Skip to main content

Former Health Minister Balbir Singh Sidhu Hands Over Appointment Letter to Narinder Pal Singh as District Vice President of OBC Cell

Former Health Minister Balbir Singh Sidhu Hands Over Appointment Letter to Narinder Pal Singh as District Vice President of OBC Cell Bringing hardworking and honest leaders forward to strengthen the party organization is the main need of the hour : Balbir Singh Sidhu OBC Cell Chairman Rajinder Singh Dharamgarh also made a special appearance S.A.S. Nagar 22 June ( Ranjeet Singh Dhaliwal ) : Following the guidelines of the Punjab Pradesh Congress Committee and upholding the vision of the party high command, Punjab’s former Health Minister, Balbir Singh Sidhu, handed over the appointment letter to senior leader Narinder Pal Singh as the District Vice President of the OBC Cell during a special event today. This appointment has been made under the leadership and directives of the Punjab Pradesh Congress Committee President, Amrinder Singh Raja Warring, with the objective of making the party structure more active and stronger at the grassroots level. On the occasion of handing over the appoi...

ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵੱਲੋਂ ਰੈਲੀ ਅਤੇ ਰੋਸ ਮੁਜਾਹਰਾ

ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵੱਲੋਂ ਰੈਲੀ ਅਤੇ ਰੋਸ ਮੁਜਾਹਰਾ

ਪਟਿਆਲਾ/ਚੰਡੀਗੜ੍ਹ 22 ਜੂਨ ( ਰਣਜੀਤ ਧਾਲੀਵਾਲ ) : ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀਆਂ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਦੇਸ਼ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਲੋਕ ਵਿਰੋਧੀ ਫਾਸ਼ੀਵਾਦੀ ਨੀਤੀਆਂ ਖ਼ਿਲਾਫ਼ 'ਫਾਸ਼ੀ ਹਮਲਿਆਂ ਵਿਰੋਧੀ ਫਰੰਟ' ਵੱਲੋਂ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਕੇਂਦਰਾਂ ਤੇ ਰੋਸ ਪ੍ਰਦਰਸ਼ਨ ਕਰਨ ਦੇ ਦਿੱਤੇ ਸੱਜੇ ਤਹਿਤ ਸੀ.ਪੀ.ਆਈ, ਆਰ.ਐੱਮ.ਪੀ.ਆਈ ਅਤੇ ਲੋਕ ਸੰਘਰਸ਼ ਕਮੇਟੀ ਵੱਲੋਂ ਅੱਜ ਸਥਾਨਕ ਪੁਰਾਣੇ ਬੱਸ ਅੱਡੇ ਦੇ ਸਾਹਮਣੇ ਫਲਾਈਓਵਰ ਦੇ ਹੇਠਾਂ ਰੈਲੀ ਕੀਤੀ ਗਈ ਅਤੇ ਬਾਜ਼ਾਰਾਂ ਵਿੱਚ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ ਦੇ ਸੂਬਾ ਸਕੱਤਰ ਨਿਰਮਲ ਸਿੰਘ ਧਾਲੀਵਾਲ, ਆਰ.ਐੱਮ.ਪੀ. ਆਈ ਦੇ ਦਰਸ਼ਨ ਬੇਲੂਮਾਜਰਾ ਅਤੇ ਲੋਕ ਸੰਘਰਸ਼ ਕਮੇਟੀ ਦੇ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਭਾਜਪਾ ਅਤੇ ਆਰ. ਐੱਸ.ਐੱਸ ਦੀ ਸਰਕਾਰ ਦੁਆਰਾ ਫਾਸ਼ੀਵਾਦੀ ਨੀਤੀਆਂ ਨੂੰ ਲਾਗੂ ਕਰਦਿਆਂ ਜਿੱਥੇ ਵੱਖ-ਵੱਖ ਲੋਕਾਂ ਦੀ ਆਰਥਿਕਤਾ ਨੂੰ ਸੱਟ ਮਾਰੀ ਜਾ ਰਹੀ ਹੈ ਉੱਥੇ ਲਗਾਤਾਰ ਸੂਬਿਆਂ ਦੇ ਅਧਿਕਾਰਾਂ ਉੱਤੇ ਡਾਕਾ ਮਾਰਿਆ ਜਾ ਰਿਹਾ ਹੈ। 

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਮੈਂਬਰਸ਼ਿਪ ਖ਼ਤਮ ਕਰਨ ਨੂੰ ਸੂਬਿਆਂ ਦੇ ਅਧਿਕਾਰਾਂ ਉੱਤੇ ਮਾਰੇ ਜਾ ਰਹੇ ਡਾਕੇ ਦੇ ਤੌਰ ਤੇ ਵੇਖਣਾ ਚਾਹੀਦਾ ਹੈ। ਆਗੂਆਂ ਨੇ ਆਖਿਆ ਕਿ ਬੰਗਾਲ ਚੌਣਾਂ ਜਿੱਤਣ ਤੋਂ ਬਾਅਦ ਭਾਜਪਾ ਪੰਜਾਬ ਉੱਤੇ ਹਰ ਜਾਇਜ਼ ਨਜਾਇਜ਼ ਢੰਗ ਨਾਲ ਪੰਜਾਬ ਉੱਤੇ ਕਬਜ਼ਾ ਕਰਨ ਲਈ ਵਿਉਂਤਬੰਦੀ ਕਰ ਰਹੀ ਹੈ। ਆਗੂਆਂ ਨੇ ਆਖਿਆ ਕਿ ਅਮਰੀਕਾ-ਇਜਰਾਇਲ ਜੁੰਡਲੀ ਵੱਲੋਂ ਇਰਾਨ ਉੱਤੇ ਕੀਤੇ ਸਾਮਰਾਜੀ ਹਮਲੇ ਖ਼ਿਲਾਫ਼ ਸੰਤੁਲਿਤ ਪੁਜੀਸ਼ਨ ਨਾ ਲੈਣਾ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੌਂਸ ਸਾਹਮਣੇ ਗੋਡੇ ਟੇਕਣ ਕਾਰਨ ਮੌਦੀ ਸਰਕਾਰ ਵਿਦੇਸ਼ ਨੀਤੀ ਦੇ ਮਾਮਲੇ ਵਿੱਚ ਵੀ ਪੂਰੀ ਤਰ੍ਹਾਂ ਅਸਫਲ਼ ਰਹੀ ਹੈ ਜਿਸਦੀ ਸਜ਼ਾ ਭਾਰਤ ਦੇ ਆਮ ਲੋਕ ਮਹਿੰਗਾਈ ਦੇ ਰੂਪ ਵਿੱਚ ਭੁਗਤ ਰਹੀ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਅਮਨਦੀਪ ਖਿਓਵਾਲੀ, ਕੁਲਵੰਤ ਮੌਲਵੀਵਾਲਾ, ਅਮਰਜੀਤ ਘਨੌਰ, ਐਡਵੋਕੇਟ ਗੁਰਬਿੰਦਰ ਸਿੰਘ ਧੂੰਮਾ ਅਤੇ ਬ੍ਰਿਜ਼ ਭੂਸ਼ਣ ਬਰਨਾਲਾ ਨੇ ਮੰਗ ਕੀਤੀ ਕਿ ਫਾਸ਼ੀਵਾਦੀ ਅਤੇ ਲੋਕ ਵਿਰੋਧੀ ਨੀਤੀਆਂ ਨੂੰ ਵਾਪਿਸ ਲਿਆ ਜਾਵੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਖ਼ਤਮ ਕੀਤੀ ਮੈਂਬਰਸ਼ਿਪ ਬਹਾਲ ਕੀਤੀ ਜਾਵੇ, ਬਿਜਲੀ ਸੋਧ ਬਿਲ ਤੇ ਬੀਜ ਬਿਲ ਨੂੰ ਰੱਦ ਕੀਤਾ ਜਾਵੇ ਅਤੇ ਗੈਸ ਤੇ ਤੇਲ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ ਵਾਪਿਸ ਲਿਆ ਜਾਵੇ। ਆਗੂਆਂ ਵੱਲੋਂ ਸਮੂਹ ਜਥੇਬੰਦੀਆਂ ਅਤੇ ਵਿਰੋਧੀ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਗਈ ਕਿ ਇਹਨਾਂ ਨੀਤੀਆਂ ਨੂੰ ਪੁੱਠਾ ਗੇੜਾ ਦੇਣ ਲਈ ਵਿਸ਼ਾਲ ਏਕਤਾ ਉਸਾਰ ਕੇ ਵੱਡੇ ਸੰਘਰਸ਼ ਲਾਮਬੰਦ ਕੀਤੇ ਜਾਣ।

Comments

Most Popular

ਚੰਡੀਗੜ੍ਹ ਵਿੱਚ ਵਰ੍ਹਾ 2024 ਵਿੱਚ ਸਨਮਾਨਿਤ ਲੇਖਕਾਂ ਅਤੇ ਸਾਹਿਤਕਾਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਭਵਿਆ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਸ਼ੋਸ਼ਣ ਬੰਦ ਕਰੇ ਸਰਕਾਰ : ਉਸਾਰਾਣੀ

Haryana PWD Contractors Association Submits Memorandum to Chief Minister, Warns of Work Suspension from June 15

ਐਨ.ਐਚ.ਐਮ. ਕਰਮਚਾਰੀਆਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ 18 ਜੂਨ ਨੂੰ ਸ਼ਾਂਤਮਈ ਪ੍ਰਦਰਸ਼ਨ

ਉਦਭਵ ਨੇ 84 ਦੌੜਾਂ ਬਣਾਈਆਂ, ਜੀਐਨਪੀਐਸ ਰੈੱਡ ਨੇ ਸਨ ਕ੍ਰਿਕਟ ਅਕੈਡਮੀ ਨੂੰ 43 ਦੌੜਾਂ ਨਾਲ ਹਰਾਇਆ

A grand award ceremony was organized in Chandigarh to honour the distinguished writers and litterateurs of the year 2024.

ਵਿਸ਼ਾਲ ਬਾਲ ਸਮਾਗਮ ਵਿੱਚ ਬੱਚਿਆਂ ਨੂੰ ਮਾਨਵੀ ਗੁਣਾਂ ਪ੍ਰਤੀ ਪ੍ਰੇਰਿਤ ਕੀਤਾ ਗਿਆ

Peaceful Protest on 18 June Over Pending Demands of NHM Employees

Panjab University Pensioners Express Anger Over Pending Arrears of Revised Pay Scales and LTC Payments

ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਅੰਧ ਵਿਸ਼ਵਾਸ਼ ਵਿਰੋਧੀ ਕਾਨੂੰਨ ਲਾਗੂ ਕਰਨ ਦੀ ਮੰਗ ਨੂੰ ਲੈਕੇ ਡੀ ਸੀ ਬਠਿੰਡਾ ਨੂੰ ਦਿੱਤਾ ਮੰਗ ਪੱਤਰ