Skip to main content

Warring disassembles broom to register protest against worker’s arrest

Warring disassembles broom to register protest against worker’s arrest Condemns AAP for authoritarian reaction over disassembling of broom Says, not broom, AAP will disassemble in any case by year end  TANDA (HOSHIARPUR) 6 June ( PDL ) : Punjab Congress president Amarinder Singh Raja Warring today led his party workers in disassembling a broom as a mark of defiance and protest against the Aam Aadmi Party government jailing one of the party workers earlier for alleged disrespect to broom. Warring also met the party worker Ashrdeep and his family members here today. Arshdeep had been arrested by the Punjab Police on the charges of “disrespecting” broom, the party symbol of the ruling Aam Aadmi Party. Warring expressed solidarity with Arshdeep and his family telling them the entire rank and file of the party stood by him. He pointed out, party workers across Punjab had staged massive protests against his arrest.“The disassembling of brooms is just the beginning and it will end up in d...

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਮੋਹਾਲੀ ਦੇ ਵਿਕਾਸ ਅਤੇ ਲੋਕਾਂ ਦੇ ਹੱਕਾਂ ਲਈ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ: ਬਲਬੀਰ ਸਿੰਘ ਸਿੱਧੂ

ਐਸ.ਏ.ਐਸ.ਨਗਰ 1 ਜੂਨ ( ਰਣਜੀਤ ਧਾਲੀਵਾਲ ) : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਦੇ ਮੋਹਾਲੀ ਵਿਖੇ ਨਵੇਂ ਚੁਣੇ ਗਏ ਅਤੇ ਸਾਬਕਾ ਨਗਰ ਨਿਗਮ ਕੌਂਸਲਰਾਂ ਦੇ ਨਾਲ-ਨਾਲ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਕਾਂਗਰਸੀ ਉਮੀਦਵਾਰਾਂ ਨਾਲ ਚਾਹ 'ਤੇ ਇਕ ਵਿਸ਼ੇਸ਼ ਮਿਲਣੀ ਦੌਰਾਨ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦਾ ਮਕਸਦ ਪਾਰਟੀ ਨੂੰ ਹੋਰ ਮਜ਼ਬੂਤ ਕਰਨਾ, ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਾ ਅਤੇ ਮੋਹਾਲੀ ਦੇ ਵਿਕਾਸ ਲਈ ਰਣਨੀਤੀ ਤਿਆਰ ਕਰਨਾ ਸੀ। ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਨਗਰ ਨਿਗਮ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਕਾਂਗਰਸੀ ਉਮੀਦਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਇਹ ਫ਼ਤਵਾ ਉਨ੍ਹਾਂ ਪ੍ਰਤੀ ਭਰੋਸੇ ਅਤੇ ਉਨ੍ਹਾਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਲੋਕ ਸੇਵਾ ਦਾ ਨਤੀਜਾ ਹੈ। ਸਿੱਧੂ ਨੇ ਵਾਰਡ ਨੰਬਰ 1 ਤੋਂ ਚਰਨਜੀਤ ਕੌਰ, ਵਾਰਡ ਨੰਬਰ 12 ਤੋਂ ਅਨੁਰਾਧਾ ਆਨੰਦ, ਵਾਰਡ ਨੰਬਰ 14 ਤੋਂ ਕਮਲਪ੍ਰੀਤ ਸਿੰਘ ਬੰਨੀ, ਵਾਰਡ ਨੰਬਰ 25 ਤੋਂ ਮਨਜੀਤ ਕੌਰ, ਵਾਰਡ ਨੰਬਰ 27 ਤੋਂ ਪਰਵਿੰਦਰ ਕੌਰ, ਵਾਰਡ ਨੰਬਰ 30 ਤੋਂ ਹਰਜੀਤ ਸਿੰਘ, ਵਾਰਡ ਨੰਬਰ 37 ਤੋਂ ਬਲਜੀਤ ਕੌਰ ਅਤੇ ਵਾਰਡ ਨੰਬਰ 46 ਤੋਂ ਅਮਨ ਕੁਮਾਰ ਪਾਸਵਾਨ ਨੂੰ ਜਿੱਤ ਦੀਆਂ ਮੁਬਾਰਕਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੇ-ਆਪਣੇ ਵਾਰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਪੂਰਾ ਉਤਰਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਸਾਬਕਾ ਕੌਂਸਲਰਾਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਹਮੇਸ਼ਾ ਲੋਕ ਹਿੱਤਾਂ ਲਈ ਆਵਾਜ਼ ਬੁਲੰਦ ਕੀਤੀ।

ਸਿੱਧੂ ਨੇ ਖਾਸ ਤੌਰ 'ਤੇ ਉਨ੍ਹਾਂ ਕਾਂਗਰਸੀ ਉਮੀਦਵਾਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਜਿਨ੍ਹਾਂ ਨੇ ਨਗਰ ਨਿਗਮ ਚੋਣਾਂ ਵਿੱਚ ਸੱਤਾਧਾਰੀ ਧਿਰ ਦੇ ਦਬਾਅ, ਸਰਕਾਰੀ ਦਖਲਅੰਦਾਜ਼ੀ ਅਤੇ ਅਨੇਕਾਂ ਚੁਣੌਤੀਆਂ ਦੇ ਬਾਵਜੂਦ ਡਟ ਕੇ ਮੁਕਾਬਲਾ ਕੀਤਾ। ਉਨ੍ਹਾਂ ਕਿਹਾ ਕਿ ਚੋਣ ਜਿੱਤਣਾ ਹੀ ਸਫਲਤਾ ਦਾ ਇਕੱਲਾ ਮਾਪਦੰਡ ਨਹੀਂ ਹੁੰਦਾ, ਸਗੋਂ ਲੋਕਾਂ ਦੇ ਹੱਕਾਂ ਲਈ ਨਿਡਰ ਹੋ ਕੇ ਲੜਨਾ ਵੀ ਉੰਨਾ ਹੀ ਮਹੱਤਵਪੂਰਨ ਹੈ। ਜਿਨ੍ਹਾਂ ਸਾਥੀਆਂ ਨੇ ਮੁਸ਼ਕਲ ਹਾਲਾਤਾਂ ਵਿੱਚ ਵੀ ਕਾਂਗਰਸ ਦਾ ਝੰਡਾ ਬੁਲੰਦ ਰੱਖਿਆ, ਉਹ ਪਾਰਟੀ ਦੀ ਅਸਲ ਤਾਕਤ ਹਨ। ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਵੋਟ ਸ਼ੇਅਰ ਕਈ ਵਾਰਡਾਂ ਵਿੱਚ ਮਜ਼ਬੂਤ ਰਿਹਾ, ਜੋ ਲੋਕਾਂ ਦੇ ਪਾਰਟੀ 'ਤੇ ਭਰੋਸੇ ਅਤੇ ਵਰਕਰਾਂ ਦੀ ਮਿਹਨਤ ਦਾ ਸਬੂਤ ਹੈ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੋਹਾਲੀ ਦੇ ਵਿਕਾਸ ਨਾਲ ਜੁੜੇ ਕਈ ਮਹੱਤਵਪੂਰਨ ਮੁੱਦੇ ਅੱਜ ਵੀ ਅਧੂਰੇ ਪਏ ਹਨ। ਮੀਟਿੰਗ ਦੌਰਾਨ ਹਲਕੇ ਦੇ ਵਿਕਾਸ, ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ, ਲੋਕ ਭਲਾਈ ਨਾਲ ਜੁੜੇ ਮੁੱਦਿਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਗਈ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੋਹਾਲੀ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਕਾਂਗਰਸ ਪਾਰਟੀ ਹਮੇਸ਼ਾ ਵਚਨਬੱਧ ਰਹੀ ਹੈ ਅਤੇ ਅੱਗੇ ਵੀ ਇਸੇ ਜਜ਼ਬੇ ਨਾਲ ਕੰਮ ਕਰਦੀ ਰਹੇਗੀ।

ਸਿੱਧੂ ਨੇ ਕੌਂਸਲਰਾਂ ਅਤੇ ਪਾਰਟੀ ਆਗੂਆਂ ਨੂੰ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਅਖੀਰ ਵਿੱਚ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਸਮਰਪਿਤ ਵਰਕਰ ਅਤੇ ਲੋਕਾਂ ਦਾ ਪਿਆਰ ਹੈ। ਇਸੇ ਤਾਕਤ ਦੇ ਬਲਬੂਤੇ ਪਾਰਟੀ ਆਉਣ ਵਾਲੇ ਸਮੇਂ ਵਿੱਚ ਹੋਰ ਮਜ਼ਬੂਤੀ ਨਾਲ ਲੋਕਾਂ ਦੇ ਵਿਚਕਾਰ ਜਾਵੇਗੀ ਅਤੇ ਉਨ੍ਹਾਂ ਦੇ ਹਰ ਮੁੱਦੇ ਦੀ ਲੜਾਈ ਲੜੇਗੀ। ਇਸ ਮੌਕੇ ਸਾਬਕਾ ਮੇਅਰ ਸ. ਅਮਰਜੀਤ ਸਿੰਘ ਜੀਤੀ ਸਿੱਧੂ ਜੀ, ਸਾਬਕਾ ਡਿਪਟੀ ਮੇਅਰ ਸ. ਅਮਰੀਕ ਸਿੰਘ ਸੋਹਲ ਜੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।

Comments

Most Popular

Rajesh Kumar Moudgil files nomination for the post of President of Punjab and Haryana High Court Bar Association

10 ਸਾਲ ਦੀ ਸੇਵਾ ਵਾਲੇ ਦਿਹਾੜੀਦਾਰ ਅਤੇ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਇੱਕ ਵਾਰ ਰੈਗੂਲਰ ਕਰਨ ਦੀ ਮੰਗ ਤੇਜ਼ ਹੋਈ

Leaders from Various Organizations Join BJP — Everyone Will Receive Full Respect and Dignity : Sanjeev Vashisht

ਚੰਡੀਗੜ੍ਹ ਵਿੱਚ ਵਰ੍ਹਾ 2024 ਵਿੱਚ ਸਨਮਾਨਿਤ ਲੇਖਕਾਂ ਅਤੇ ਸਾਹਿਤਕਾਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਭਵਿਆ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਸਫਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ

Demand for One-Time Regularization of Daily-Wage and Contract Employees with 10 Years of Service Gains Momentum

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 17 ਮਈ ਨੂੰ ਜਲੰਧਰ ਕਨਵੈਂਸ਼ਨ ਦੀਆਂ ਤਿਆਰੀਆਂ ਮੁਕੰਮਲ, ਕਨਵੈਂਸ਼ਨ ਦੌਰਾਨ ਕੀਤਾ ਜਾਵੇਗਾ ਤਿੱਖੇ ਸੰਘਰਸ਼ਾ ਦਾ ਐਲਾਨ

ਬਠਿੰਡਾ ਦੇ ਵੱਖ-ਵੱਖ ਹਿੱਸਿਆਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਰੋਸ ਮਾਰਚ

ਟਰਾਂਸਪੋਰਟ ਮੰਤਰੀ 15 ਮਈ ਨੂੰ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਕਰਨ ਹੱਲ ਜੇਕਰ ਹੱਲ ਨਾ ਨਿਕਲਿਆ ਯੂਨੀਅਨ ਸੰਘਰਸ਼ ਲਈ ਹੋਵੇਗੀ ਮਜ਼ਬੂਰ : ਰੇਸ਼ਮ ਸਿੰਘ ਗਿੱਲ

ਸਰਕਾਰ ਸਪੈਸ਼ਲ ਕਾਡਰ ਪਾਲਸੀ ਮੁਲਾਜ਼ਮਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਧੱਕੇ ਨਾਲ ਕਰ ਰਹੀ ਲਾਗੂ ਪਨਬੱਸ/ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾ ਵਲੋ ਸਖ਼ਤ ਵਿਰੋਧ : ਰੇਸ਼ਮ ਸਿੰਘ ਗਿੱਲ