ਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ’ਤੇ ਮੁੱਖ ਮੰਤਰੀ ਦੀ ਸਖ਼ਤ ਨਿਖੇਧੀ
ਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ’ਤੇ ਮੁੱਖ ਮੰਤਰੀ ਦੀ ਸਖ਼ਤ ਨਿਖੇਧੀ
ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਮਹਿਸੂਸ ਕੀਤਾ ਗਿਆ ਕਿ ਮੁੱਖ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋਸ਼ੀ ਠਹਿਰਾਏ ਜਾਣ ਦੇ 24 ਘੰਟਿਆਂ ਦੇ ਅੰਦਰ ਖੁਦ ਹਾਸਲ ਕੀਤੀਆਂ ਲੈਬ ਰਿਪੋਰਟਾਂ ਪੇਸ਼ ਕਰ ਕੇ ਆਪਣੇ ਗੁਨਾਹਾਂ ਵਿਚ ਹੋਰ ਵਾਧਾ ਕਰ ਰਹੇ ਹਨ
ਚੰਡੀਗੜ੍ਹ 19 ਜੂਨ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਨਤਕ ਸਥਾਨਾਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ਦੀ ਸਖ਼ਤ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜੀ ਹੈ। ਵਰਕਿੰਗ ਕਮੇਟੀ, ਜਿਸਦੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ, ਨੇ ਮਹਿਸੂਸ ਕੀਤਾ ਕਿ ਮੁੱਖ ਮੰਤਰੀ ਜਾਣ ਬੁੱਝ ਕੇ ਸਿੱਖ ਕੌਮ ਵਿਚ ਵੰਡੀਆਂ ਪਾ ਰਹੇ ਹਨ। ਕਮੇਟੀ ਨੇ ਕਿਹਾ ਕਿ ਸਿੱਖ ਕੌਮ ਇਹ ਮਹਿਸੂਸ ਕਰ ਰਹੀ ਹੈ ਕਿ ਭਗਵੰਤ ਮਾਨ ਨੇ ਨਾ ਸਿਰਫ ਸਿੱਖ ਗੁਰੂ ਸਾਹਿਬਾਨ ਪ੍ਰਤੀ ਘਿਨੌਣਾ ਅਪਰਾਧ ਕੀਤਾ ਹੈ ਬਲਕਿਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇ ਕੇ ਆਪਣੇ ਗੁਨਾਹਾਂ ਵਿਚ ਵਾਧਾ ਕਰ ਰਹੇ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਗਲੇ ਪੰਦਰਾਂ ਦਿਨਾਂ ਵਿਚ ਸਾਰਾ ਜਥੇਬੰਦਕ ਢਾਂਚਾ ਮੁਕੰਮਲ ਕਰ ਲਿਆ ਜਾਵੇਗਾ। ਵਰਕਿੰਗ ਕਮੇਟੀ ਨੇ ਆਪ ਸਰਕਾਰ ਵੱਲੋਂ ਲੋਕਤੰਤਰੀ ਢੰਗ ਨਾਲ ਕੀਤੇ ਜਾ ਰਹੇ ਰੋਸ ਵਿਖਾਵਿਆਂ ’ਤੇ ਬਿਨਾਂ ਭੜਕਾਹਟ ਦੇ ਲਾਠੀਚਾਰਜ ਕਰਨ ਦਾ ਵੀ ਸਖ਼ਤ ਨੋਟਿਸ ਲਿਆ ਅਤੇ ਨਾਲ ਹੀ ਕਾਨੂੰਨ ਵਿਵਸਥਾ ਭੰਗ ਹੋਣ ਦਾ ਵੀ ਨੋਟਿਸ ਲਿਆ।
Comments
Post a Comment