Skip to main content

Electricity employees' protest deferred for 15 days following CPDL's agreement to most demands.

Electricity employees' protest deferred for 15 days following CPDL's agreement to most demands. Chandigarh 21 July ( Ranjeet Singh Dhaliwal ) : The union has deferred the protest scheduled for tomorrow, July 22, 2026, for the next 15 days after the CPDL management agreed to most of the demands and assured their implementation within a specific timeframe. During a two-and-a-half-hour meeting held today between CPDL and union office-bearers, assurances were given regarding employee promotions, absorbing contract workers onto the company rolls, implementing circulars for time-bound promotion scales and ACP, converting part-time staff to full-time roles, and providing uniforms, education allowances, safety equipment, and raincoats. Commitments were also made to implement revised DC rates, resolve issues related to APAR filing, provide risk duty and shift duty allowances along with electricity allowances to field staff, and immediately clear all outstanding employee dues. Following ...

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਨਰਿੰਦਰ ਪਾਲ ਸਿੰਘ ਨੂੰ ਓ.ਬੀ.ਸੀ. ਸੈੱਲ ਦੇ ਜ਼ਿਲ੍ਹਾ ਉਪ ਪ੍ਰਧਾਨ ਦਾ ਨਿਯੁਕਤੀ ਪੱਤਰ ਸੌਂਪਿਆ

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਨਰਿੰਦਰ ਪਾਲ ਸਿੰਘ ਨੂੰ ਓ.ਬੀ.ਸੀ. ਸੈੱਲ ਦੇ ਜ਼ਿਲ੍ਹਾ ਉਪ ਪ੍ਰਧਾਨ ਦਾ ਨਿਯੁਕਤੀ ਪੱਤਰ ਸੌਂਪਿਆ

ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਮਿਹਨਤੀ ਅਤੇ ਇਮਾਨਦਾਰ ਆਗੂਆਂ ਨੂੰ ਅੱਗੇ ਲਿਆਉਣਾ ਸਮੇਂ ਦੀ ਮੁੱਖ ਲੋੜ : ਬਲਬੀਰ ਸਿੰਘ ਸਿੱਧੂ

ਓ.ਬੀ.ਸੀ. ਸੈੱਲ ਦੇ ਚੇਅਰਮੈਨ ਰਾਜਿੰਦਰ ਸਿੰਘ ਧਰਮਗੜ੍ਹ ਨੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ

ਐੱਸ.ਏ.ਐੱਸ. ਨਗਰ 22 ਜੂਨ ( ਰਣਜੀਤ ਧਾਲੀਵਾਲ ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਾਰਟੀ ਹਾਈਕਮਾਂਡ ਦੀ ਸੋਚ 'ਤੇ ਪਹਿਰਾ ਦਿੰਦੇ ਹੋਏ, ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਸੀਨੀਅਰ ਆਗੂ ਸ਼੍ਰੀ ਨਰਿੰਦਰ ਪਾਲ ਸਿੰਘ ਜੀ ਨੂੰ ਓ.ਬੀ.ਸੀ. (OBC) ਸੈੱਲ ਦੇ ਜ਼ਿਲ੍ਹਾ ਉਪ ਪ੍ਰਧਾਨ ਵਜੋਂ ਨਿਯੁਕਤੀ ਪੱਤਰ ਸੌਂਪਿਆ ਗਿਆ। ਇਹ ਨਿਯੁਕਤੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਾਰਟੀ ਦੇ ਢਾਂਚੇ ਨੂੰ ਜ਼ਮੀਨੀ ਪੱਧਰ 'ਤੇ ਹੋਰ ਵਧੇਰੇ ਸਰਗਰਮ ਅਤੇ ਮਜ਼ਬੂਤ ਕਰਨ ਦੇ ਮਕਸਦ ਨਾਲ ਕੀਤੀ ਗਈ ਹੈ। ਇਸ ਨਿਯੁਕਤੀ ਪੱਤਰ ਸੌਂਪਣ ਦੇ ਮੌਕੇ 'ਤੇ ਓ.ਬੀ.ਸੀ. ਸੈੱਲ ਦੇ ਚੇਅਰਮੈਨ ਰਾਜਿੰਦਰ ਸਿੰਘ ਧਰਮਗੜ੍ਹ ਜੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ, ਜਿਨ੍ਹਾਂ ਦੀ ਅਗਵਾਈ ਵਿੱਚ ਸੈੱਲ ਦੇ ਕੰਮਕਾਜ ਨੂੰ ਹੋਰ ਤੇਜ਼ੀ ਮਿਲ ਰਹੀ ਹੈ।

ਪੱਤਰਕਾਰਾਂ ਅਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਹਰ ਵਰਗ ਦੇ ਮਿਹਨਤੀ, ਇਮਾਨਦਾਰ ਅਤੇ ਵਫ਼ਾਦਾਰ ਆਗੂਆਂ ਦਾ ਸਨਮਾਨ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਿਆਸੀ ਦੌਰ ਵਿੱਚ ਜਿੱਥੇ ਸੰਗਠਨ ਨੂੰ ਲੋਕਾਂ ਦੀਆਂ ਉਮੀਦਾਂ 'ਤੇ ਖਰ੍ਹੇ ਉਤਰਨ ਵਾਲੇ ਆਗੂਆਂ ਦੀ ਲੋੜ ਹੈ, ਉੱਥੇ ਹੀ ਨਰਿੰਦਰ ਪਾਲ ਸਿੰਘ ਵਰਗੇ ਸੁਲਝੇ ਹੋਏ ਆਗੂ ਨੂੰ ਇਹ ਅਹਿਮ ਜ਼ਿੰਮੇਵਾਰੀ ਮਿਲਣ ਨਾਲ ਜ਼ਿਲ੍ਹੇ ਅੰਦਰ ਪਾਰਟੀ ਗਤੀਵਿਧੀਆਂ ਨੂੰ ਹੋਰ ਬਲ ਮਿਲੇਗਾ। ਸਿੱਧੂ ਨੇ ਨਵ-ਨਿਯੁਕਤ ਜ਼ਿਲ੍ਹਾ ਉਪ ਪ੍ਰਧਾਨ ਨਰਿੰਦਰ ਪਾਲ ਸਿੰਘ ਨੂੰ ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਉਮੀਦ ਜਤਾਈ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਦਿੜ੍ਹਤਾ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। 

ਉਨ੍ਹਾਂ ਕਿਹਾ, "ਮੈਨੂੰ ਪੂਰਾ ਵਿਸ਼ਵਾਸ ਹੈ ਕਿ ਨਰਿੰਦਰ ਪਾਲ ਸਿੰਘ ਜੀ ਓ.ਬੀ.ਸੀ. ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਚੁੱਕਣਗੇ ਅਤੇ ਪਾਰਟੀ ਦੇ ਸੰਗਠਨ ਨੂੰ ਪਹਿਲਾਂ ਨਾਲੋਂ ਵੀ ਵਧੇਰੇ ਮਜ਼ਬੂਤ ਕਰਨ ਵਿੱਚ ਆਪਣਾ ਅਹਿਮ ਤੇ ਵਡਮੁੱਲਾ ਯੋਗਦਾਨ ਪਾਉਣਗੇ।" ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਓ.ਬੀ.ਸੀ. ਸੈੱਲ ਦੇ ਚੇਅਰਮੈਨ ਰਾਜਿੰਦਰ ਸਿੰਘ ਧਰਮਗੜ੍ਹ ਨੇ ਵੀ ਨਵ-ਨਿਯੁਕਤ ਅਹੁਦੇਦਾਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਲਗਾਤਾਰ ਹਰ ਵਰਗ ਨੂੰ ਬਰਾਬਰ ਨੁਮਾਇੰਦਗੀ ਦੇ ਰਹੀ ਹੈ। ਓ.ਬੀ.ਸੀ. ਸੈੱਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹਰ ਜ਼ਿਲ੍ਹੇ, ਹਲਕੇ ਅਤੇ ਪਿੰਡ ਪੱਧਰ ਤੱਕ ਪਹੁੰਚ ਕਰਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰੇਗਾ।

ਆਪਣੀ ਨਿਯੁਕਤੀ ਤੋਂ ਬਾਅਦ ਨਰਿੰਦਰ ਪਾਲ ਸਿੰਘ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਚੇਅਰਮੈਨ ਰਾਜਿੰਦਰ ਸਿੰਘ ਧਰਮਗੜ੍ਹ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਹਾਈਕਮਾਂਡ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ 'ਤੇ ਜਤਾਏ ਗਏ ਭਰੋਸੇ ਨੂੰ ਟੁੱਟਣ ਨਹੀਂ ਦੇਣਗੇ ਅਤੇ ਦਿਨ-ਰਾਤ ਇੱਕ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਮੌਕੇ ਇਲਾਕੇ ਦੇ ਕਈ ਪ੍ਰਮੁੱਖ ਕਾਂਗਰਸੀ ਆਗੂ, ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਨਵ-ਨਿਯੁਕਤ ਉਪ ਪ੍ਰਧਾਨ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ।

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

Harassment and attacks on Anganwadi workers and helpers in the name of Mawan Dhian Satkar Yojana will not be tolerated – Anganwadi Employees Union Punjab (CITU)

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਸ਼ੋਸ਼ਣ ਬੰਦ ਕਰੇ ਸਰਕਾਰ : ਉਸਾਰਾਣੀ

SBI Sewa Ambedkar Chandigarh Circle was held a important meeting in Sangrur.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

Request for re-hearing in Janta Darbar for implementation of HKRN policy for employment security of outsourcing employees.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ