Skip to main content

SAD announces DharamYudh Morcha against Bhagwant Mann from July 19

SAD announces DharamYudh Morcha against Bhagwant Mann from July 19 Sukhbir Singh Badal calls it a collective holy war against the enemy of Guru Sahiban and the Khalsa Panth Guru Dokhi and Panth Virodhi has no right to rule in Punjab, says Sukhbir Singh Badal SAD president dares Bhagwant Mann to undergo Lie Detection Test Chandigarh 18 June ( Ranjeet Singh Dhaliwal ) : Shiromani Akali Dal today announced a “Dharam Yudh Morcha” from Sri Akal Takht Sahib from July 19 to remove “Guru Dokhi and Khalsa Panth Virodhi” Bhagwant Mannn as Chief Minister who has been found and declared guilty of “committing heinous sacrilege and the most unforgivable outrage against the honour and sacred glory of Sikh Guru Sahiban and the supreme religio-temporal authority of the Khalsa Panth - Sri Akal Takht Sahib.” Addressing a press conference at the party headquarters here, SAD president Sukhbir Singh Badal declared that the ‘Dharamyudh Morcha’ will be launched under the ‘Chhattar Chhaya’ (overall spiritual p...

ਚੰਡੀਗੜ੍ਹ ਦੇ ਟਕਸਾਲੀ ਆਗੂਆਂ ਵੱਲੋਂ ਅਕਾਲੀ ਦਲ ਪੁਨਰ-ਸੁਰਜੀਤ ਨੂੰ ਮਿਲਿਆ ਵੱਡਾ ਹੁੰਗਾਰਾ : ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ ਦੇ ਟਕਸਾਲੀ ਆਗੂਆਂ ਵੱਲੋਂ ਅਕਾਲੀ ਦਲ ਪੁਨਰ-ਸੁਰਜੀਤ ਨੂੰ ਮਿਲਿਆ ਵੱਡਾ ਹੁੰਗਾਰਾ : ਗਿਆਨੀ ਹਰਪ੍ਰੀਤ ਸਿੰਘ

ਗੁਰਜੀਤ ਸਿੰਘ ਤਲਵੰਡੀ ਨੂੰ ਚੰਡੀਗੜ੍ਹ ਤੋਂ ਪਾਰਟੀ ਦਾ ਆਬਜ਼ਰਵਰ ਐਲਾਨਿਆ

ਚੰਡੀਗੜ੍ਹ 18 ਜੂਨ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਪ੍ਰੈਸ ਬਿਆਨ ਰਾਹੀਂ ਖੁਲਾਸਾ ਕੀਤਾ ਕਿ ਅੱਜ ਚੰਡੀਗੜ੍ਹ ਵਿੱਚ ਪੁਰਾਣੇ ਟਕਸਾਲੀ ਅਕਾਲੀ ਲੀਡਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਗੁਰਪ੍ਰਤਾਪ ਸਿੰਘ ਰਿਆੜ, ਸਾਬਕਾ ਡਿਪਟੀ ਮੇਅਰ ਚੰਡੀਗੜ੍ਹ ਮਹਿੰਦਰ ਸਿੰਘ ਅਤੇ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਰਿੰਦਰ ਸਿੰਘ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸ਼ਾਮਲ ਆਗੂਆਂ ਦਰਮਿਆਨ ਚੰਡੀਗੜ੍ਹ ਨਾਲ ਸਬੰਧਤ ਰਾਜਨੀਤਿਕ, ਸਮਾਜਿਕ ਅਤੇ ਪੰਥਕ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ। 

ਇਸ ਮੌਕੇ ਆਮ ਸਹਿਮਤੀ ਨਾਲ ਰਾਜਧਾਨੀ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਇੱਕ ਸਰਗਰਮ ਅਤੇ ਕਾਰਜਸ਼ੀਲ ਇਕਾਈ ਕਾਇਮ ਕਰਕੇ, ਨਗਰ ਨਿਗਮ ਸਮੇਤ ਚੰਡੀਗੜ੍ਹ ਵਿੱਚ ਆਉਣ ਵਾਲੀਆਂ ਸਾਰੀਆਂ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਫ਼ੈਸਲਾ ਕੀਤਾ ਗਿਆ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹਨਾਂ ਆਗੂਆਂ ਨੇ ਸਾਡੇ ਪਾਰਟੀ ਵਫਦ ਦਾ ਨਿੱਘਾ ਸਵਾਗਤ ਕਰਦਿਆਂ, ਹਰ ਤਰਾਂ ਦੇ ਸਹਿਯੋਗ ਦਾ ਪੂਰਨ ਭਰੋਸਾ ਦਿਵਾਇਆ। ਇਹ ਮਿਲਣੀ ਸਾਰੀਆਂ ਪੰਥਕ ਧਿਰਾਂ ਨੂੰ ਇਕ ਨਿਸ਼ਾਨ ਸਾਹਿਬ ਹੇਠ ਇਕਜੁੱਟ ਕਰਨ ਦੇ ਮਕਸਦ ਨਾਲ ਕੀਤੀ ਗਈ। 

ਅੱਜ ਦੀ ਇਸ ਮੀਟਿੰਗ ਵਿੱਚ ਪਾਰਟੀ ਦੇ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਸ ਗੁਰਜੀਤ ਸਿੰਘ ਤਲਵੰਡੀ, ਦਫਤਰ ਸਕੱਤਰ ਜਗਜੀਤ ਸਿੰਘ ਕੋਹਲੀ ਅਤੇ ਸ ਪਰਮਪਾਲ ਸਿੰਘ ਸਭਰਾਅ ਵੀ ਸ਼ਾਮਲ ਸਨ। ਗਿਆਨੀ ਹਰਪ੍ਰੀਤ ਸਿੰਘ ਹੁਰਾਂ ਨੇ ਸ ਗੁਰਜੀਤ ਸਿੰਘ ਤਲਵੰਡੀ ਨੂੰ ਪਾਰਟੀ ਵੱਲੋਂ ਚੰਡੀਗੜ੍ਹ ਤੋਂ ਆਬਜ਼ਰਵਰ ਵੀ ਐਲਾਨਿਆ। ਪ੍ਰੈਸ ਦੇ ਨਾਂ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।

Comments