Skip to main content

ਮੋਦੀ ਸਰਕਾਰ ਵੱਲੋਂ ਜਾਰੀ ਚਾਰ ਲੇਬਰ ਕੋਡਾਂ ਨੂੰ ਲੈ ਕੇ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਦੀ ਅਗਵਾਈ ’ਚ ਸੀਪੀਆਈ-ਐਮ ਦਾ ਵਫ਼ਦ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਮਿਲਿਆ

ਮੋਦੀ ਸਰਕਾਰ ਵੱਲੋਂ ਜਾਰੀ ਚਾਰ ਲੇਬਰ ਕੋਡਾਂ ਨੂੰ ਲੈ ਕੇ  ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਦੀ ਅਗਵਾਈ ’ਚ ਸੀਪੀਆਈ-ਐਮ ਦਾ ਵਫ਼ਦ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਮਿਲਿਆ ਚੰਡੀਗੜ੍ਹ 11 ਜੂਨ ( ਰਣਜੀਤ ਧਾਲੀਵਾਲ ) : 29 ਕਿਰਤ ਕਾਨੂੰਨਾਂ ਨੂੰ ਖ਼ਤਮ ਕਰਕੇ ਬਣਾਏ ਚਾਰ ਲੇਬਰ ਕੋਡਾਂ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ ਵੱਲੋਂ 8,9 ਮਈ 2026 ਨੂੰ ਜਾਰੀ ਨੋਟੀਫਿਕੇਸ਼ਨ ਦੇ ਵਿਰੋਧ ਵਿੱਚ ਸੀਪੀਆਈ-ਐਮ ਦੀ ਸੂਬਾ ਕਮੇਟੀ ਵੱਲੋਂ ਇੱਕ ਵਫ਼ਦ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਦੀ ਅਗਵਾਈ ’ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲਿਆ ਅਤੇ ਇਸ ਸੰਬੰਧੀ ਇੱਕ ਮੰਗ ਪੱਤਰ ਵੀ ਦਿੱਤਾ। ਮੰਗ ਪੱਤਰ ਅਨੁਸਾਰ ਵਫ਼ਦ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਰਤ, ਰੋਜ਼ਗਾਰ, ਕੰਮ ਦੀਆਂ ਹਾਲਤਾਂ, ਉਜਰਤਾਂ ਅਤੇ ਉਦਯੋਗਿਕ ਵਿਵਾਦਾਂ ਬਾਰੇ ਕਾਨੂੰਨ ਅਤੇ ਨਿਯਮ ਬਣਾਉਣ ਦਾ ਅਧਿਕਾਰ ਸੰਵਿਧਾਨ ਦੀ ਸਮਵਰਤੀ ਸੂੂਚੀ ਵਜੋਂ ਰਾਜ ਸਰਕਾਰ ਕੋਲ ਹੈ ਇਸ ਕਰਕੇ ਪੰਜਾਬ ਸਰਕਾਰ ਕੇਂਦਰ ਸਰਕਾਰ ਵੱਲੋਂ ਬਣਾਏ ਚਾਰ ਲੇਬਰ ਕੋਡਾਂ ਨੂੰ ਲਾਗੂ ਕਰਨ ਦੀ ਨੋਟੀਫਿਕੇਸ਼ਨ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾ ਕੇ ਰੱਦ ਕਰੇ। ਵਫ਼ਦ ਨੇ ਪੰਜਾਬ ਸਰਕਾਰ ਨੂੰ ਜਾਣੂ ਕਰਵਾਇਆ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਚਾਰ ਲੇਬਰ ਕੋਡ ਮਜ਼ਦੂਰ ਪੱਖੀ ਨਹੀਂ ਹਨ ਅਤੇ ਇਹ ਵਪਾਰ ਨੂੰ ਆਸਾਨ ਕਰਨ ਦੇ ਨਾਮ ’ਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਬਣਾਏ ਗਏ ਹਨ। ਇਨ੍ਹਾਂ ਲੇਬਰ ਕੋਡਾਂ ਵਿੱਚ 8 ਘੰਟੇ ਦੀ ਦਿਹਾੜੀ ਵਧਾ ਕੇ...

'ਖੇਤ ਬਚਾਓ ਅਭਿਆਨ' ਨਾਲ ਟਿਕਾਊ ਖੇਤੀ ਨੂੰ ਹੁਲਾਰਾ, ਵੰਚਿਤ ਕਿਸਾਨਾਂ ਨੂੰ ਮਿਲੇਗਾ ਕਿਸਾਨ ਕ੍ਰੈਡਿਟ ਕਾਰਡ ਦਾ ਲਾਭ

'ਖੇਤ ਬਚਾਓ ਅਭਿਆਨ' ਨਾਲ ਟਿਕਾਊ ਖੇਤੀ ਨੂੰ ਹੁਲਾਰਾ, ਵੰਚਿਤ ਕਿਸਾਨਾਂ ਨੂੰ ਮਿਲੇਗਾ ਕਿਸਾਨ ਕ੍ਰੈਡਿਟ ਕਾਰਡ ਦਾ ਲਾਭ

ਚੰਡੀਗੜ੍ਹ 11 ਜੂਨ ( ਰਣਜੀਤ ਧਾਲੀਵਾਲ ) : ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੁਆਰਾ 1 ਜੂਨ ਤੋਂ 30 ਜੂਨ ਤੱਕ ਚਲਾਇਆ ਜਾਣ ਵਾਲਾ ‘ਖੇਤ ਬਚਾਓ ਅਭਿਆਨ’ ਭਾਰਤ ਦਾ ਇੱਕ ਰਾਸ਼ਟਰ ਪੱਧਰ ਦਾ ਖੇਤੀਬਾੜੀ ਜਾਗਰੂਕਤਾ ਅਤੇ ਵਿਸਥਾਰ ਅਭਿਆਨ ਹੈ। ਰਾਜ ਪੱਧਰੀ ਬੈਂਕਰਜ਼ ਕਮੇਟੀ, ਪੰਜਾਬ ਦੇ ਡਿਪਟੀ ਜਨਰਲ ਮੈਨੇਜਰ ਰਾਮ ਕਿਸ਼ੋਰ ਮੀਣਾ, ਦੁਆਰਾ ਦੱਸਿਆ ਗਿਆ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਇਸ ਤਰ੍ਹਾਂ ਹੈ:-

- ਵੰਚਿਤ ਕਿਸਾਨਾਂ ਨੂੰ ਬੈਂਕਾਂ ਦੁਆਰਾ ਕਿਸਾਨ ਕ੍ਰੈਡਿਟ ਕਾਰਡ ਜਾਰੀ ਕਰਨਾ।

- ਰਸਾਇਣਕ ਖਾਦਾਂ, ਖਾਸ ਤੌਰ ‘ਤੇ ਅਸੰਤੁਲਿਤ ਖਾਦ ਦੀ ਵਰਤੋਂ ਨੂੰ ਘੱਟ ਕਰਨਾ।

- ਮਿੱਟੀ ਪ੍ਰੀਖਣ ਅਧਾਰਿਤ ਸੰਤੁਲਿਤ ਖਾਦ ਦੀ ਵਰਤੋਂ ਨੂੰ ਹੁਲਾਰਾ ਦੇਣਾ।

- ਹਰੀ ਖਾਦ, ਜੈਵਿਕ ਅਤੇ ਜੈਵ-ਉਤਪਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ।

- ਕਿਸਾਨਾਂ ਨੂੰ ਮੌਸਮ, ਮਿੱਟੀ ਅਤੇ ਸਥਾਨਕ ਸਥਿਤੀਆਂ ਅਨੁਸਾਰ ਖੇਤੀ ਸਬੰਧੀ ਸਲਾਹ ਦੇਣਾ।

- ਖੇਤੀ ਦੀ ਲਾਗਤ ਨੂੰ ਘੱਟ ਕਰਨ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਬਣਾਏ ਰੱਖਣ ‘ਤੇ ਜ਼ੋਰ ਦੇਣਾ।

 ਐੱਸਐੱਲਬੀਸੀ, ਪੰਜਾਬ ਦੇ ਮੁੱਖ ਪ੍ਰਬੰਧਕ ਸੁਨੀਲ ਕੁਮਾਰ ਦੁਆਰਾ ਦੱਸਿਆ ਗਿਆ ਕਿ ਇਸ ਅਭਿਆਨ ਵਿੱਚ ਪੰਚਾਇਤਾਂ Krishi Vigyan Kendra (KVK), Indian Council of Agricultural Research (ICAR) , ਰਾਜ ਖੇਤੀਬਾੜੀ ਵਿਭਾਗ, ਬੈਂਕਾਂ ਦੇ ਅਧਿਕਾਰੀਆਂ ਸਮੇਤ ਜਨਤਕ ਪ੍ਰਤੀਨਿਧੀ ਵੀ ਹਿੱਸਾ ਲੈਣਗੇ। ਅਭਿਆਨ ਅਧੀਨ ਹੋਰ ਗਤੀਵਿਧੀਆਂ ਇਸ ਤਰ੍ਹਾਂ ਹੋਣਗੀਆਂ:

- ਕਿਸਾਨ ਕ੍ਰੈਡਿਟ ਕਾਰਡ ਨਾਲ ਲਾਭਪਾਤਰੀਆਂ ਨੂੰ ਜੋੜਨਾ।

- ਪੀਐੱਮ-ਕਿਸਾਨ ਯੋਜਨਾ ਤੋਂ ਰਹਿ ਗਏ ਕਿਸਾਨਾਂ ਦਾ ਰਜਿਸਟ੍ਰੇਸ਼ਨ।

- ਦਾਲਾਂ-ਤੇਲ ਬੀਜ ਮਿਸ਼ਨ, ਆਇਲ ਪਾਮ ਅਤੇ ਕੌਟਨ ਮਿਸ਼ਨ ਦੀ ਜਾਣਕਾਰੀ।

- ਖੇਤੀਬਾੜੀ ਮਸ਼ੀਨਰੀ ਸਬੰਧੀ ਲਾਭ ਅਤੇ ਯੋਜਨਾਵਾਂ।

ਇਸ ਅਭਿਆਨ ਦਾ ਟੀਚਾ ਸਿਰਫ਼ ਜਾਗਰੂਕਤਾ ਫੈਲਾਉਣਾ ਨਹੀਂ ਸਗੋਂ ਇੱਕ ਜਨਤਕ ਅੰਦੋਲਨ ਖੜ੍ਹਾ ਕਰਨਾ ਹੈ, ਤਾਂ ਜੋ:

- ਖੇਤ ਸੁਰੱਖਿਅਤ ਰਹਿਣ,

- ਮਿੱਟੀ ਦੀ ਗੁਣਵੱਤਾ ਵਿੱਚ ਸੁਧਾਰ ਹੋਵੇ,

- ਖੇਤੀ ਦੀ ਲਾਗਤ ਨਿਯੰਤ੍ਰਿਤ ਰਹੇ,

- ਕਿਸਾਨ ਵਿਗਿਆਨਿਕ ਖੇਤੀ ਅਪਣਾਉਣ,

- ਪਿੰਡ ਪੱਧਰ ‘ਤੇ ਬਿਹਤਰ ਖੇਤੀਬਾੜੀ ਪ੍ਰਬੰਧਨ ਦਾ ਸੱਭਿਆਚਾਰ ਵਿਕਸਿਤ ਹੋਵੇ

- ਅਤੇ ਵੰਚਿਤ ਕਿਸਾਨ ਕ੍ਰੈਡਿਟ ਕਾਰਡ ਯੋਜਨਾ ਨਾਲ ਜੁੜਨ।

 ਪੰਜਾਬ ਰਾਜ ਵਿੱਚ ਇਹ ਅਭਿਆਨ ‘ਘੱਟ ਖਾਦ, ਸਹੀ ਖਾਦ, ਸਹੀ ਸਲਾਹ’ ਦੇ ਸਿਧਾਂਤ ‘ਤੇ ਚਲਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਟਿਕਾਊ ਅਤੇ ਲਾਭਕਾਰੀ ਖੇਤੀ ਵੱਲ ਪ੍ਰੇਰਿਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਕਿਸਾਨ ਕ੍ਰੈਡਿਟ ਕਾਰਡ ਨਾਲ ਸਬੰਧਿਤ ਹੋਰ ਜਾਣਕਾਰੀ ਲਈ ਨੇੜੇ ਦੀ ਬੈਂਕ ਸ਼ਾਖਾ ਅਤੇ ਮੋਹਰੀ ਜ਼ਿਲ੍ਹਾ ਪ੍ਰਬੰਧਕ ਨਾਲ ਸੰਪਰਕ ਕਰ ਸਕਦੇ ਹੋ।

Comments

Most Popular

10 ਸਾਲ ਦੀ ਸੇਵਾ ਵਾਲੇ ਦਿਹਾੜੀਦਾਰ ਅਤੇ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਇੱਕ ਵਾਰ ਰੈਗੂਲਰ ਕਰਨ ਦੀ ਮੰਗ ਤੇਜ਼ ਹੋਈ

ਚੰਡੀਗੜ੍ਹ ਵਿੱਚ ਵਰ੍ਹਾ 2024 ਵਿੱਚ ਸਨਮਾਨਿਤ ਲੇਖਕਾਂ ਅਤੇ ਸਾਹਿਤਕਾਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਭਵਿਆ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ

Demand for One-Time Regularization of Daily-Wage and Contract Employees with 10 Years of Service Gains Momentum

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 17 ਮਈ ਨੂੰ ਜਲੰਧਰ ਕਨਵੈਂਸ਼ਨ ਦੀਆਂ ਤਿਆਰੀਆਂ ਮੁਕੰਮਲ, ਕਨਵੈਂਸ਼ਨ ਦੌਰਾਨ ਕੀਤਾ ਜਾਵੇਗਾ ਤਿੱਖੇ ਸੰਘਰਸ਼ਾ ਦਾ ਐਲਾਨ

ਬਠਿੰਡਾ ਦੇ ਵੱਖ-ਵੱਖ ਹਿੱਸਿਆਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਰੋਸ ਮਾਰਚ

ਡਾਕਟਰੀ ਲਾਪਰਵਾਹੀ ਦੇ ਮਾਮਲੇ ਵਿੱਚ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ

Haryana PWD Contractors Association Submits Memorandum to Chief Minister, Warns of Work Suspension from June 15

ਟਰਾਂਸਪੋਰਟ ਮੰਤਰੀ 15 ਮਈ ਨੂੰ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਕਰਨ ਹੱਲ ਜੇਕਰ ਹੱਲ ਨਾ ਨਿਕਲਿਆ ਯੂਨੀਅਨ ਸੰਘਰਸ਼ ਲਈ ਹੋਵੇਗੀ ਮਜ਼ਬੂਰ : ਰੇਸ਼ਮ ਸਿੰਘ ਗਿੱਲ

ਸਰਕਾਰ ਸਪੈਸ਼ਲ ਕਾਡਰ ਪਾਲਸੀ ਮੁਲਾਜ਼ਮਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਧੱਕੇ ਨਾਲ ਕਰ ਰਹੀ ਲਾਗੂ ਪਨਬੱਸ/ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾ ਵਲੋ ਸਖ਼ਤ ਵਿਰੋਧ : ਰੇਸ਼ਮ ਸਿੰਘ ਗਿੱਲ

Children Spread the Light of Spiritual Awareness at Bal Samagam; New Generation Being Nurtured with Values Through Satguru’s Teachings