Skip to main content

AAP govt has betrayed farmers & the common man by failing to supply adequate power to them : Sukhbir S Badal

AAP govt has betrayed farmers & the common man by failing to supply adequate power to them : Sukhbir S Badal (Asserts CM busy in collecting hired crowds for public functions to confront Sri Akal Takht Sahib even as Punjabis suffer due to massive power cuts) We are committed to providing round the clock uninterrupted power supply to both the rural and urban areas in the State, with also 12 hours day-supply for tubewell connections: Sukhbir Chandigarh 27 June ( Ranjeet Singh Dhaliwal ) : Shiromani Akali Dal (SAD) president Sukhbir Singh Badal today said the Aam Aadmi Party (AAP) government had failed both the farmers of the State as well as the industry and the common man by failing to supply adequate power which was endangering the agricultural economy of the State. In a statement here, the SAD president said the AAP government had not only failed to add power generation but had failed to maintain the existing generation and distribution system. “Six out of the ten thermal power pla...

ਕਰਨਪ੍ਰਯਾਗ ਮਾਮਲੇ ਵਿੱਚ ਗ੍ਰਿਫ਼ਤਾਰ ਨਿਹੰਗ ਸਿੱਖ ਨੌਜਵਾਨਾਂ ਨੂੰ ਜ਼ਮਾਨਤ ਮਿਲਣਾ ਸੱਚਾਈ ਦੀ ਜਿੱਤ : ਮਨਪ੍ਰੀਤ ਸਿੰਘ ਅਯਾਲੀ

ਕਰਨਪ੍ਰਯਾਗ ਮਾਮਲੇ ਵਿੱਚ ਗ੍ਰਿਫ਼ਤਾਰ ਨਿਹੰਗ ਸਿੱਖ ਨੌਜਵਾਨਾਂ ਨੂੰ ਜ਼ਮਾਨਤ ਮਿਲਣਾ ਸੱਚਾਈ ਦੀ ਜਿੱਤ : ਮਨਪ੍ਰੀਤ ਸਿੰਘ ਅਯਾਲੀ

ਚੰਡੀਗੜ੍ਹ 27 ਜੂਨ ( ਰਣਜੀਤ ਧਾਲੀਵਾਲ ) : ਕਰਨਪ੍ਰਯਾਗ, ਉੱਤਰਾਖੰਡ ਵਿਖੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਨਿਹੰਗ ਸਿੱਖ ਨੌਜਵਾਨਾਂ ਖ਼ਿਲਾਫ਼ ਦਰਜ ਮਾਮਲੇ ਵਿੱਚ ਗੋਪੇਸ਼ਵਰ ਜ਼ਿਲ੍ਹਾ ਅਦਾਲਤ ਵੱਲੋਂ ਗ੍ਰਿਫ਼ਤਾਰ ਸਾਰੇ 4 ਨਿਹੰਗ ਸਿੰਘਾਂ ਨੂੰ ਜ਼ਮਾਨਤ ਦਿੱਤੀ ਜਾਣਾ ਸੱਚਾਈ ਅਤੇ ਇਨਸਾਫ਼ ਵੱਲ ਇੱਕ ਅਹਿਮ ਕਦਮ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਅਤੇ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕੀਤਾ।

ਕਰਨਪ੍ਰਯਾਗ ਮਾਮਲੇ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਵਫ਼ਦ, ਜਿਸ ਵਿੱਚ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਖਾਲਸਾ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਅਯਾਲੀ, ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ, ਗੁਰਦੁਆਰਾ ਸ਼ਹੀਦ ਸਿੰਘਾਂ ਸੋਹਾਣਾ ਸਾਹਿਬ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ, ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਦਲੇਰ ਸਿੰਘ ਡੋਡ, ਰਸ਼ਪਾਲ ਸਿੰਘ ਸੋਸਨ ਅਤੇ ਹੋਰ ਆਗੂਆਂ ਨੇ ਉੱਤਰਾਖੰਡ ਦੇ ਡੀਜੀਪੀ ਸ੍ਰੀ ਦੀਪਮ ਸੇਠ ਨਾਲ ਵਿਸਥਾਰਪੂਰਵਕ ਮੁਲਾਕਾਤ ਕੀਤੀ ਸੀ। 

ਇਸ ਮੁਲਾਕਾਤ ਦੌਰਾਨ 16 ਜੂਨ ਨੂੰ ਕਰਨਪ੍ਰਯਾਗ ਵਿਖੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਚਾਰ ਨੌਜਵਾਨ ਨਿਹੰਗ ਸਿੰਘਾਂ ਉੱਤੇ ਹੋਏ ਹਮਲੇ, ਕੁੱਟਮਾਰ ਅਤੇ ਉਨ੍ਹਾਂ ਖ਼ਿਲਾਫ਼ ਇਕਤਰਫ਼ਾ ਦਰਜ ਕੀਤੇ ਗਏ ਪਰਚੇ ਦਾ ਮਾਮਲਾ ਪੂਰੀ ਗੰਭੀਰਤਾ ਨਾਲ ਉਠਾਇਆ ਗਿਆ ਅਤੇ ਪੀੜਤ ਨੌਜਵਾਨਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਗਈ ਸੀ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਡੈਲੀਗੇਸ਼ਨ ਦੀ ਉੱਤਰਾਖੰਡ ਦੇ ਡੀਜੀਪੀ ਨਾਲ ਹੋਈ ਇਸ ਮੁਲਾਕਾਤ ਤੋਂ ਬਾਅਦ ਨਿਹੰਗ ਸਿੰਘਾਂ ਨਾਲ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਵੀ ਕਰਾਸ ਐਫ਼ਆਈਆਰ ਦਰਜ ਕੀਤੀ ਗਈ ਸੀ। 

ਨਿਹੰਗ ਸਿੱਖ ਨੌਜਵਾਨਾਂ ਨੂੰ ਜਮਾਨਤ ਮਿਲਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਮਨਪ੍ਰੀਤ ਸਿੰਘ ਅਯਾਲੀ ਨੇ ਗੋਪੇਸ਼ਵਰ ਜ਼ਿਲ੍ਹਾ ਅਦਾਲਤ ਦਾ ਧੰਨਵਾਦ ਕਰਦਿਆਂ ਕਿਹਾ,"ਅਸੀਂ ਮਾਣਯੋਗ ਅਦਾਲਤ ਦਾ ਧੰਨਵਾਦ ਕਰਦੇ ਹਾਂ, ਜਿਹਨਾਂ ਨੇ ਕਾਨੂੰਨ ਅਤੇ ਇਨਸਾਫ਼ ਦੇ ਸਿਧਾਂਤਾਂ ਅਨੁਸਾਰ ਨਿਹੰਗ ਸਿੰਘ ਨੌਜਵਾਨਾਂ ਨੂੰ ਜ਼ਮਾਨਤ ਦਿੱਤੀ ਹੈ। ਇਹ ਸੱਚਾਈ ਦੀ ਲੜਾਈ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦੇ ਨਾਲ ਚੱਟਾਨ ਵਾਂਗ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਹਰ ਉਸ ਨੌਜਵਾਨ ਲਈ ਡਟ ਕੇ ਖੜ੍ਹੇਗਾ ਜਿਸ ਨਾਲ ਕਿਤੇ ਵੀ ਨਾਇਨਸਾਫ਼ੀ ਹੋਵੇਗੀ। ਅਸੀਂ ਇਹ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਪੀੜਤ ਨੌਜਵਾਨਾਂ ਨੂੰ ਪੂਰਾ ਇਨਸਾਫ਼ ਨਹੀਂ ਮਿਲ ਜਾਂਦਾ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਨਹੀਂ ਮਿਲਦੀ।"

ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਕੁਝ ਨੌਜਵਾਨਾਂ ਦਾ ਮਾਮਲਾ ਨਹੀਂ, ਸਗੋਂ ਹਰ ਉਸ ਸ਼ਰਧਾਲੂ ਦੀ ਸੁਰੱਖਿਆ ਅਤੇ ਸਨਮਾਨ ਦਾ ਸਵਾਲ ਹੈ ਜੋ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਜਾਂਦਾ ਹੈ। ਵਾਰਿਸ ਪੰਜਾਬ ਦੇ ਇਸ ਮਾਮਲੇ ਦੀ ਹਰ ਕਾਨੂੰਨੀ ਅਤੇ ਪ੍ਰਸ਼ਾਸਨਿਕ ਪੱਧਰ 'ਤੇ ਨਿਗਰਾਨੀ ਕਰਦਾ ਰਹੇਗਾ ਤਾਂ ਜੋ ਪੀੜਤਾਂ ਨੂੰ ਪੂਰਾ ਇਨਸਾਫ਼ ਮਿਲ ਸਕੇ।

Comments

Most Popular

Harassment and attacks on Anganwadi workers and helpers in the name of Mawan Dhian Satkar Yojana will not be tolerated – Anganwadi Employees Union Punjab (CITU)

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਸ਼ੋਸ਼ਣ ਬੰਦ ਕਰੇ ਸਰਕਾਰ : ਉਸਾਰਾਣੀ

Haryana PWD Contractors Association Submits Memorandum to Chief Minister, Warns of Work Suspension from June 15

ਐਨ.ਐਚ.ਐਮ. ਕਰਮਚਾਰੀਆਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ 18 ਜੂਨ ਨੂੰ ਸ਼ਾਂਤਮਈ ਪ੍ਰਦਰਸ਼ਨ

ਉਦਭਵ ਨੇ 84 ਦੌੜਾਂ ਬਣਾਈਆਂ, ਜੀਐਨਪੀਐਸ ਰੈੱਡ ਨੇ ਸਨ ਕ੍ਰਿਕਟ ਅਕੈਡਮੀ ਨੂੰ 43 ਦੌੜਾਂ ਨਾਲ ਹਰਾਇਆ

ਵਿਸ਼ਾਲ ਬਾਲ ਸਮਾਗਮ ਵਿੱਚ ਬੱਚਿਆਂ ਨੂੰ ਮਾਨਵੀ ਗੁਣਾਂ ਪ੍ਰਤੀ ਪ੍ਰੇਰਿਤ ਕੀਤਾ ਗਿਆ

Peaceful Protest on 18 June Over Pending Demands of NHM Employees

Panjab University Pensioners Express Anger Over Pending Arrears of Revised Pay Scales and LTC Payments

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸਾਂਝੇ ਸੰਘਰਸ਼ਾਂ ਨੂੰ ਅਮਲੀ ਰੂਪ ਦੇਣ ਲਈ ਕੀਤੀ ਹਗਾਮੀ ਵਰਚੂਆਲ ਮੀਟਿੰਗ

ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਅੰਧ ਵਿਸ਼ਵਾਸ਼ ਵਿਰੋਧੀ ਕਾਨੂੰਨ ਲਾਗੂ ਕਰਨ ਦੀ ਮੰਗ ਨੂੰ ਲੈਕੇ ਡੀ ਸੀ ਬਠਿੰਡਾ ਨੂੰ ਦਿੱਤਾ ਮੰਗ ਪੱਤਰ