Skip to main content

Main Vaapas Aaunga Creates History at the Attari Border

Main Vaapas Aaunga Creates History at the Attari Border A.R. Rahman and Imtiaz Ali lead an Emotional Tribute to India’s Bravehearts Amritsar 7 June ( PDL ) : Main Vaapas Aaunga created history today, as its music composer, Padma Bhushan awardee, Academy and Grammy Award winner- A.R. Rahman, delivered his first-ever live performance at the iconic Attari Border Post, paying tribute to the brave men and women of the Border Security Force (BSF). Held during the renowned Beating Retreat Ceremony, Jai Ho – A Musical Salute to the Bravehearts witnessed thousands of visitors gather at the JCP Stadium to celebrate the spirit of patriotism, gratitude, and Nationhood. The atmosphere was electric and emotions ran high as the stadium echoed with cheers, and a profound sense of pride, making it a landmark event that will be remembered for years to come! The fact that this performance happened at the iconic Attari border also holds a special significance for the Film. Main Vaapas Aaunga is a story of...

ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ

ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ

ਝਾੜੂ ਖੋਲ੍ਹਣ ਦੇ ਮਾਮਲੇ 'ਤੇ ਆਪ ਦੀ ਤਾਨਾਸ਼ਾਹੀ ਪ੍ਰਤੀਕਿਰਿਆ ਦੀ ਕੀਤੀ ਨਿੰਦਾ

ਕਿਹਾ: ਸਿਰਫ ਝਾੜੂ ਨਹੀਂ, ਸਾਲ ਦੇ ਅੰਤ ਤੱਕ ਆਪ ਹੀ ਖੁੱਲ੍ਹ ਕੇ ਬਿਖਰ ਜਾਵੇਗੀ

ਟਾਂਡਾ (ਹੁਸ਼ਿਆਰਪੁਰ) 6 ਜੂਨ ( ਪੀ ਡੀ ਐਲ ) : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਪਾਰਟੀ ਵਰਕਰਾਂ ਨਾਲ ਮਿਲ ਕੇ ਝਾੜੂ ਖੋਲ੍ਹ ਕੇ ਰੋਸ ਪ੍ਰਗਟ ਕੀਤਾ। ਇਹ ਪ੍ਰਦਰਸ਼ਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਥਿਤ ਤੌਰ 'ਤੇ ਝਾੜੂ ਦੀ ਬੇਅਦਬੀ ਦੇ ਦੋਸ਼ ਹੇਠ ਇਕ ਕਾਂਗਰਸੀ ਵਰਕਰ ਨੂੰ ਜੇਲ੍ਹ ਭੇਜਣ ਦੇ ਵਿਰੋਧ ਵਜੋਂ ਕੀਤਾ ਗਿਆ ਸੀ। ਇਸ ਤੋਂ ਇਲਾਵਾ, ਵੜਿੰਗ ਨੇ ਇੱਥੇ ਪਾਰਟੀ ਵਰਕਰ ਅਰਸ਼ਦੀਪ ਅਤੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਵੀ ਕੀਤੀ। ਅਰਸ਼ਦੀਪ ਨੂੰ ਪੰਜਾਬ ਪੁਲਿਸ ਵੱਲੋਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦੀ ਕਥਿਤ “ਬੇਅਦਬੀ” ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।

ਵੜਿੰਗ ਨੇ ਅਰਸ਼ਦੀਪ ਅਤੇ ਉਸਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ, ਕਿਹਾ ਕਿ ਪਾਰਟੀ ਦਾ ਹਰ ਆਗੂ ਤੇ ਵਰਕਰ ਉਸਦੇ ਨਾਲ ਖੜ੍ਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਭਰ ਵਿੱਚ ਕਾਂਗਰਸ ਵਰਕਰਾਂ ਨੇ ਉਸਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤੇ ਹਨ। ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਝਾੜੂ ਨੂੰ ਖੋਲ੍ਹਣਾ ਤਾਂ ਸਿਰਫ਼ ਸ਼ੁਰੂਆਤ ਹੈ ਅਤੇ ਅਗਲੀਆਂ ਚੋਣਾਂ ਤੱਕ ਪੂਰੀ ਆਪ ਦੇ ਖੁੱਲ੍ਹ ਕੇ ਬਿਖਰਨ ਨਾਲ ਇਸਦਾ ਅੰਤ ਹੋਵੇਗਾ। ਉਨ੍ਹਾਂ ਨੇ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਆਪ ਦਾ ਨਾਮੋ-ਨਿਸ਼ਾਨ ਮਿਟ ਜਾਵੇਗਾ। ਉਨ੍ਹਾਂ ਨੇ ਆਪ ਆਗੂਆਂ ਉੱਪਰ ਤੰਜ਼ ਕਸਦਿਆਂ, ਕਿਹਾ ਕਿ ਉਹ ਝਾੜੂ ਨੂੰ ਲੈ ਕੇ ਇੰਨੇ “ਸੰਵੇਦਨਸ਼ੀਲ” ਨਾ ਹੋਣ ਅਤੇ ਹਰ ਗੱਲ ਨੂੰ ਬੇਅਦਬੀ ਨਾ ਸਮਝਣ।
ਵੜਿੰਗ ਨੇ ਕਿਹਾ ਕਿ ਇੱਕ ਛੋਟੇ ਜਿਹੇ ਵਿਰੋਧ ਪ੍ਰਦਰਸ਼ਨ ਲਈ ਅਰਸ਼ਦੀਪ ਦੀ ਗ੍ਰਿਫ਼ਤਾਰੀ ਦੇ ਹੁਕਮ ਦੇਣਾ ਦਰਸਾਉਂਦਾ ਹੈ ਕਿ ਆਪ ਆਪਣੀ ਸੰਭਾਵਿਤ ਹਾਰ ਨੂੰ ਦੇਖਦਿਆਂ ਕਿੰਨੀ ਅਸੁਰੱਖਿਆ ਮਹਿਸੂਸ ਕਰ ਰਹੀ ਹੈ। ਉਨ੍ਹਾਂ ਨੇ ਅਰਸ਼ਦੀਪ ਨੂੰ ਸਿਰਫ਼ ਇੱਕ ਪ੍ਰਤੀਕਾਤਮਕ ਵਿਰੋਧ ਦੇ ਤੌਰ 'ਤੇ ਝਾੜੂ ਖੋਲ੍ਹਣ ਲਈ ਗ੍ਰਿਫ਼ਤਾਰ ਕਰਨ ਨੂੰ ਪੰਜਾਬ ਪੁਲਿਸ ਦੀ “ਤਾਨਾਸ਼ਾਹੀ” ਵਾਲੀ ਕਾਰਵਾਈ ਕਰਾਰ ਦਿੰਦਿਆਂ, ਇਸਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇੱਕ ਕਾਂਗਰਸੀ ਵਰਕਰ ਖ਼ਿਲਾਫ਼ ਸਿਰਫ਼ ਇਸ ਲਈ ਕਾਰਵਾਈ ਕਰਨਾ ਕਿ ਉਸਨੇ ਝਾੜੂ ਨੂੰ ਖੋਲ੍ਹਿਆ ਸੀ, ਇਹ ਦਰਸਾਉਂਦਾ ਹੈ ਕਿ ਪੰਜਾਬ ਵਿੱਚ ਆਪ ਸਰਕਾਰ ਕਿੰਨੀ ਨਿਰਾਸ਼ ਅਤੇ ਅਸੁਰੱਖਿਅਤ ਹੋ ਚੁੱਕੀ ਹੈ।
ਵੜਿੰਗ ਨੇ ਕਿਹਾ ਕਿ ਜਿੱਥੇ ਆਪ ਨੇ ਆਪਣੇ ਪਾਰਟੀ ਚਿੰਨ੍ਹ ਦੀ ਕਥਿਤ ਬੇਅਦਬੀ ਦੇ ਮਾਮਲੇ ਵਿੱਚ ਅਰਸ਼ਦੀਪ ਨੂੰ ਗ੍ਰਿਫ਼ਤਾਰ ਕਰਨ ਵਿੱਚ ਕੋਈ ਦੇਰੀ ਨਹੀਂ ਕੀਤੀ, ਉੱਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਕਾਰਵਾਈ ਕਰਨ ਵੇਲੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਨੇ ਆਪ ਅਤੇ ਇਸਦੇ ਆਗੂਆਂ ਨੂੰ ਯਾਦ ਦਿਵਾਇਆ ਕਿ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ 24 ਘੰਟਿਆਂ ਦੇ ਅੰਦਰ ਇਨਸਾਫ਼ ਦੇਣ ਦਾ ਵਾਅਦਾ ਕੀਤਾ ਸੀ, ਲੇਕਿਨ ਚਾਰ ਸਾਲ ਤੋਂ ਵੱਧ ਸਮੇਂ ਤੋਂ ਸੱਤਾ ਵਿੱਚ ਹੋਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਹੋਈ।

ਵੜਿੰਗ ਨੇ ਕਿਹਾ ਕਿ ਝਾੜੂ ਨੂੰ “ਖੋਲ੍ਹਣ” ਦੀ ਕਾਰਵਾਈ ਸਿਰਫ਼ ਸ਼ੁਰੂਆਤ ਹੈ ਅਤੇ ਇਸਨੇ ਪਹਿਲਾਂ ਹੀ ਆਪ ਆਗੂਆਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਅੱਜ ਲੋਕਾਂ ਨੇ ਸਿਰਫ਼ ਝਾੜੂ ਨੂੰ ਖੋਲ੍ਹਣਾ ਸ਼ੁਰੂ ਕੀਤਾ ਹੈ, ਜਿਸਨੂੰ ਤੁਸੀਂ ਬੇਅਦਬੀ ਸਮਝਦੇ ਹੋ। ਜਦੋਂ ਚੋਣਾਂ ਵਿੱਚ ਲੋਕ ਤੁਹਾਨੂੰ ਪੂਰੀ ਤਰ੍ਹਾਂ ਪੰਜਾਬ ਵਿੱਚੋਂ ਬਾਹਰ ਕੱਢ ਦੇਣਗੇ ਤਾਂ ਤੁਸੀਂ ਕੀ ਕਰੋਗੇ? ਉਨ੍ਹਾਂ ਨੇ ਆਪ ਆਗੂਆਂ ਨੂੰ ਕਿਹਾ ਕਿ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਵਿਰੋਧੀ ਧਿਰ ਖ਼ਿਲਾਫ਼ ਕੋਈ ਵੀ ਤਾਨਾਸ਼ਾਹੀ ਜਾਂ ਅਧਿਕਾਰਵਾਦੀ ਕਾਰਵਾਈ ਇਸਨੂੰ ਰੋਕ ਨਹੀਂ ਸਕਦੀ।ਇਸ ਮੌਕੇ ਸੂਬਾ ਕਾਂਗਰਸ ਪ੍ਰਧਾਨ ਨਾਲ ਪਾਰਟੀ ਦੇ ਸੀਨੀਅਰ ਆਗੂਆਂ ਵਿੱਚ ਸੰਗਤ ਸਿੰਘ ਗਿਲਜੀਆਂ ਅਤੇ ਹੋਰ ਨੇਤਾ ਵੀ ਮੌਜੂਦ ਸਨ।

Comments

Most Popular

10 ਸਾਲ ਦੀ ਸੇਵਾ ਵਾਲੇ ਦਿਹਾੜੀਦਾਰ ਅਤੇ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਇੱਕ ਵਾਰ ਰੈਗੂਲਰ ਕਰਨ ਦੀ ਮੰਗ ਤੇਜ਼ ਹੋਈ

ਚੰਡੀਗੜ੍ਹ ਵਿੱਚ ਵਰ੍ਹਾ 2024 ਵਿੱਚ ਸਨਮਾਨਿਤ ਲੇਖਕਾਂ ਅਤੇ ਸਾਹਿਤਕਾਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਭਵਿਆ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਸਫਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ

Demand for One-Time Regularization of Daily-Wage and Contract Employees with 10 Years of Service Gains Momentum

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 17 ਮਈ ਨੂੰ ਜਲੰਧਰ ਕਨਵੈਂਸ਼ਨ ਦੀਆਂ ਤਿਆਰੀਆਂ ਮੁਕੰਮਲ, ਕਨਵੈਂਸ਼ਨ ਦੌਰਾਨ ਕੀਤਾ ਜਾਵੇਗਾ ਤਿੱਖੇ ਸੰਘਰਸ਼ਾ ਦਾ ਐਲਾਨ

ਬਠਿੰਡਾ ਦੇ ਵੱਖ-ਵੱਖ ਹਿੱਸਿਆਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਰੋਸ ਮਾਰਚ

ਟਰਾਂਸਪੋਰਟ ਮੰਤਰੀ 15 ਮਈ ਨੂੰ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਕਰਨ ਹੱਲ ਜੇਕਰ ਹੱਲ ਨਾ ਨਿਕਲਿਆ ਯੂਨੀਅਨ ਸੰਘਰਸ਼ ਲਈ ਹੋਵੇਗੀ ਮਜ਼ਬੂਰ : ਰੇਸ਼ਮ ਸਿੰਘ ਗਿੱਲ

ਸਰਕਾਰ ਸਪੈਸ਼ਲ ਕਾਡਰ ਪਾਲਸੀ ਮੁਲਾਜ਼ਮਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਧੱਕੇ ਨਾਲ ਕਰ ਰਹੀ ਲਾਗੂ ਪਨਬੱਸ/ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾ ਵਲੋ ਸਖ਼ਤ ਵਿਰੋਧ : ਰੇਸ਼ਮ ਸਿੰਘ ਗਿੱਲ

ਡਾਕਟਰੀ ਲਾਪਰਵਾਹੀ ਦੇ ਮਾਮਲੇ ਵਿੱਚ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ

Children Spread the Light of Spiritual Awareness at Bal Samagam; New Generation Being Nurtured with Values Through Satguru’s Teachings