Skip to main content

Punjab Youth Congress Holds Massive Mashaal March Against NEET Paper Leak, Accuses BJP Government of Playing With the Future of Youth

Punjab Youth Congress Holds Massive Mashaal March Against NEET Paper Leak, Accuses BJP Government of Playing With the Future of Youth S.A.S.Nagar 15 June ( Ranjeet Singh Dhaliwal ) : Punjab Youth Congress today organised a massive Mashaal March against the BJP Government over the serious irregularities and paper leak allegations in the NEET examination. The march was held at Gurdwara Sri Amb Sahib, Phase-8, Mohali, under the leadership of Indian Youth Congress National President Uday Bhanu Chib.The protest witnessed the presence of Punjab Pradesh Congress Committee President Amarinder Singh Raja Warring, Punjab Youth Congress Incharge Dr. Smruti Ranjan Lenka Ji, along with Punjab Youth Congress office bearers, district presidents, assembly presidents and a large number of Youth Congress workers. Addressing the gathering, Amarinder Singh Raja Warring said that the repeated paper leaks and examination irregularities under the BJP Government have created uncertainty among the youth. He sa...

ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਪਾਣੀਆਂ ਦੇ ਸਵਾਲ ਅਤੇ ਅਮਰੀਕਾ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਵਿਰੁੱਧ ਜਨਤਕ ਮੁਹਿੰਮ ਭਖਾਉਣ ਦਾ ਫੈਸਲਾ

ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਪਾਣੀਆਂ ਦੇ ਸਵਾਲ ਅਤੇ ਅਮਰੀਕਾ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਵਿਰੁੱਧ ਜਨਤਕ ਮੁਹਿੰਮ ਭਖਾਉਣ ਦਾ ਫੈਸਲਾ

ਪਾਣੀ ਸਮੇਤ ਹੋਰ ਮੰਗਾਂ ਲਈ ਗਵਰਨਰ ਪੰਜਾਬ ਨਾਲ ਮੁਲਾਕਾਤ ਕਰਨ ਦਾ ਫੈਸਲਾ

ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਸਮੇਤ ਸੰਘਰਸ਼ਸ਼ੀਲ ਤਬਕਿਆਂ ਵਿਰੁੱਧ ਕੀਤੇ ਜਾ ਰਹੇ ਜਬਰ ਦੀ ਜ਼ੋਰਦਾਰ ਨਿਖੇਧੀ-ਸਰਕਾਰ ਜਬਰ ਦੀ ਥਾਂ ਵਾਜਬ ਮੰਗਾਂ ਨੂੰ ਗੱਲਬਾਤ ਕਰਕੇ ਹੱਲ ਕਰੇ

ਕਿਸਾਨੀ ਲਈ ਡੀਜ਼ਲ ਉੱਤੇ ਲਾਈ ਲਿਮਟ ਨੂੰ ਹਟਾਉਣ ਅਤੇ ਖਾਦਾਂ ਦੀ ਕਾਲਾਬਾਜ਼ਾਰੀ ਨੂੰ ਨੱਥ ਪਾਉਣ ਦੀ ਕੀਤੀ ਮੰਗ

ਲੁਧਿਆਣਾ 14 ਜੂਨ ( ਪੀ ਡੀ ਐਲ ) : ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੀ ਮੀਟਿੰਗ ਡਾ. ਸਤਨਾਮ ਸਿੰਘ ਅਜਨਾਲਾ, ਬਲਕਰਨ ਸਿੰਘ ਬਰਾੜ ਅਤੇ ਹਰਜਿੰਦਰ ਸਿੰਘ ਟਾਂਡਾ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਪੰਜਾਬ ਅਤੇ ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ਉੱਪਰ ਸੰਘਰਸ਼ ਦੀ ਭਵਿੱਖੀ ਰਣਨੀਤੀ ਉੱਪਰ ਭਰਵਾਂ ਵਿਚਾਰ ਵਟਾਂਦਰਾ ਕੀਤਾ ਗਿਆ। ਪੰਜਾਬ 'ਚ ਪਾਣੀਆਂ ਦੇ ਗੰਭੀਰ ਸੰਕਟ ਨਾਲ ਜੁੜੀਆਂ ਮੰਗਾਂ,ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ਲਈ ਚੱਲ ਰਹੀ ਗੱਲਬਾਤ ਵਿਰੁੱਧ ਅਤੇ ਹੋਰ ਕਿਸਾਨੀ ਮੰਗਾਂ ਲਈ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕਰਦੇ ਹੋਏ ਇਸ ਸਬੰਧੀ ਗਵਰਨਰ ਪੰਜਾਬ ਨਾਲ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ।

ਵਰਣਨਯੋਗ ਹੈ ਕਿ ਬੀਤੇ ਮਹੀਨੇ ਚੰਡੀਗੜ੍ਹ ਦੀਆਂ ਬਰੂਹਾਂ ਤੇ ਗਵਰਨਰ ਭਵਨ ਵੱਲ ਮਾਰਚ ਕਰਦੇ ਕਿਸਾਨਾਂ ਉੱਤੇ ਪਾਣੀ ਦੀਆਂ ਬੁਛਾੜਾਂ ਅਤੇ ਹੰਝੂ ਗੈਸ ਛੱਡੇ ਜਾਣ ਮਗਰੋਂ ਗਵਰਨਰ ਪੰਜਾਬ ਨੇ ਸੰਯੁਕਤ ਕਿਸਾਨ ਮੋਰਚਾ ਨੂੰ ਗੱਲਬਾਤ ਦਾ ਸੱਦਾ ਦਿੱਤਾ ਸੀ ਜੋਕਿ ਕਿਸਾਨ ਆਗੂਆਂ ਦੇ ਜੇਰੇ ਇਲਾਜ਼ ਹੋਣ ਕਾਰਨ ਅੱਗੇ ਪੈ ਗਿਆ ਸੀ। ਹੁਣ ਮੋਰਚੇ ਨੇ ਗਵਰਨਰ ਪੰਜਾਬ ਨਾਲ ਮੀਟਿੰਗ ਕਰਨ ਦਾ ਫੈਸਲਾ ਕਰ ਕੀਤਾ ਹੈ ਇਸ ਸਬੰਧੀ ਗਵਰਨਰ ਪੰਜਾਬ ਨੂੰ ਸਮਾਂ ਦੇਣ ਲਈ ਕਹਿ ਦਿੱਤਾ ਗਿਆ ਹੈ। ਮੀਟਿੰਗ ਵਿੱਚ ਭਵਿੱਖ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਜੁਲਾਈ ਵਿੱਚ ਜਨਤਕ ਮੁਹਿੰਮ ਨੂੰ ਭਖਾਉਣ ਦਾ ਫੈਸਲਾ ਕਰਦੇ ਹੋਏ ਅਤੇ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਮੋਰਚਾ ਲਾਉਣ ਬਾਰੇ ਵੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਫੈਸਲਾ ਕੀਤਾ ਗਿਆ ਕਿ ਜੇਕਰ ਸਰਕਾਰਾਂ ਟੱਸ ਤੋਂ ਮੱਸ ਨਾ ਹੋਈਆ ਤਾ ਅਗਸਤ ਦੇ ਆਖੀਰ ਵਿੱਚ ਸਖਤ ਕਦਮ ਪੁੱਟੇ ਜਾਣਗੇ।

ਮੀਟਿੰਗ ਨੇ ਸੂਬੇ ਭਰ ਵਿੱਚ ਬੇਰੁਜ਼ਗਾਰਾਂ ਸਮੇਤ ਵੱਖ ਵੱਖ ਤਬਕਿਆਂ ਦੇ ਸੰਘਰਸ਼ਾਂ ਉੱਤੇ ਕੀਤੇ ਜਾ ਰਹੇ ਜਬਰ ਦੀ ਨਿੰਦਾ ਕਰਦਿਆਂ ਪੰਜਾਬ ਸਰਕਾਰ ਦੇ ਰਵੱਈਏ ਪ੍ਰਤੀ ਸਖਤ ਨਰਾਜ਼ਗੀ ਜ਼ਾਹਰ ਕੀਤੀ ਹੈ। ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਸੰਘਰਸ਼ਸੀਲ ਤਬਕਿਆਂ ਦੀਆਂ ਜੱਥੇਬੰਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਵਾਜਬ ਮੁੱਦਿਆਂ ਅਤੇ ਮੰਗਾਂ ਨੂੰ ਹੱਲ ਕਰੇ।ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨੀ ਦੀਆਂ ਲੋੜਾਂ ਅਨੁਸਾਰ ਡੀਜ਼ਲ ਅਤੇ ਖਾਦਾਂ ਦੀ ਥੁੜ ਦੇ ਮਾਮਲੇ ਤੇ ਵੀ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜਾ ਕਰਦਿਆਂ ਕਿਹਾ ਕਿ ਕਿਸਾਨਾਂ ਲਈ ਡੀਜ਼ਲ ਉੱਤੇ ਲਾਈ ਗਈ ਲਿਮਟ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ। ਸਰਕਾਰ ਨੂੰ ਖਾਦ ਦੀ ਕਾਲਾਬਾਜ਼ਾਰੀ ਨੂੰ ਸਖਤੀ ਨਾਲ ਨੱਥ ਪਾਉਣੀ ਚਾਹੀਦੀ ਹੈ। ਪੰਜਾਬ ਵਿੱਚ ਹਰ ਖੇਤ ਨੂੰ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੀ ਜ਼ੋਰਦਾਰ ਵਕਾਲਤ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੇ ਪੱਧਰ ਤੇ ਨਹਿਰੀ ਪਾਣੀ ਮੁਹੱਈਆਂ ਕਰਵਾਉਣ ਦੇ ਦਾਅਵਿਆਂ ਨੂੰ ਰੱਦ ਕਰ ਦਿੱਤਾ ਹੈ। ਐਸ ਕੇ ਐਮ ਨੇ ਦਾਅਵਾ ਕੀਤਾ ਕਿ ਨਹਿਰੀ ਪਾਣੀ ਨੂੰ ਲੈਕੇ ਪੰਜਾਬ ਸਰਕਾਰ ਵੱਲੋਂ ਪ੍ਰਚਾਰੇ ਜਾ ਰਹੇ ਤੱਥ ਹਕੀਕਤ ਤੋਂ ਕੋਹਾਂ ਦੂਰ ਹਨ। 

ਸੰਯੁਕਤ ਕਿਸਾਨ ਮੋਰਚਾ ਨੇ ਸ਼ੇਰੋਂ ਖੰਡ ਮਿੱਲ ਅਤੇ ਉਸ ਦੀ ਜ਼ਮੀਨ ਨੂੰ ਬਚਾਉਣ ਲਈ ਤਰਨਤਾਰਨ ਵਿਖੇ ਕਿਸਾਨ ਜੱਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਹਮਾਇਤ ਜਾਰੀ ਰੱਖਦਿਆਂ ਮੰਗ ਕੀਤੀ ਕਿ ਸਰਕਾਰ ਖੇਤੀ ਵਿਭਿੰਨਤਾ ਨੂੰ ਮੱਦੇਨਜ਼ਰ ਰੱਖਦਿਆਂ ਖੰਡ ਮਿੱਲ ਦਾ ਆਧੁਨਿਕੀਕਰਨ ਕਰਕੇ ਮਿੱਲ ਚਲਾਏ। ਸੰਯੁਕਤ ਕਿਸਾਨ ਮੋਰਚਾ ਨੇ ਪਾਕਿਸਤਾਨ ਨਾਲ ਲੱਗਦੀ ਸਰਹੱਦ ਉੱਤੇ ਡਿਫੈਂਸ ਬੰਨ ਬਣਾਉਣ ਦੀਆਂ ਅਖ਼ਬਾਰੀ ਰਿਪੋਰਟਾਂ ਨੂੰ ਗੰਭੀਰਤਾ ਨਾਲ ਵਿਚਾਰ ਕਰਦਿਆਂ ਕਿਹਾ ਹੈ ਕਿ ਬੀਤੇ ਸਮੇਂ ਵਿੱਚ ਵੀ ਆਏ ਹੜਾਂ ਦੌਰਾਨ ਕੌਮੀ ਸ਼ਾਹਰਾਹ ਪਾਣੀ ਵਿੱਚ ਵੱਡੀ ਰੁਕਾਵਟ ਬਣੇ ਸਨ। ਹੁਣ ਡਿਫੈਂਸ ਬੰਨ ਵੀ ਪਾਣੀ ਦੇ ਕੁਦਰਤੀ ਵਹਾਅ ਵਿੱਚ ਰੁਕਾਵਟ ਦਾ ਕਾਰਨ ਬਣ ਸਕਦਾ ਹੈ। ਮੋਰਚਾ ਵਲੋਂ ਕੇਂਦਰ ਸਰਕਾਰ ਨੂੰ ਇਸ ਸਬੰਧੀ ਪੁਜੀਸ਼ਨ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬਲਵੀਰ ਸਿੰਘ ਰਾਜੇਵਾਲ ,ਹਰਿੰਦਰ ਸਿੰਘ ਲੱਖੋਵਾਲ, ਜੋਗਿੰਦਰ ਸਿੰਘ ਉਗਰਾਹਾਂ,ਬੂਟਾ ਸਿੰਘ ਬੁਰਜ ਗਿੱਲ, ਅੰਗਰੇਜ ਸਿੰਘ ਭਦੌੜ,ਰਜਿੰਦਰ ਸਿੰਘ ਦੀਪ ਸਿੰਘ ਵਾਲਾ,ਰੁਲਦੂ ਸਿੰਘ ਮਾਨਸਾ, ਕੈਪਟਨ ਮੇਜਰ ਸਿੰਘ, ਕੰਵਲਪ੍ਰੀਤ ਸਿੰਘ ਪੰਨੂ, ਨਿਰਵੈਲ ਸਿੰਘ ਡਾਲੇਕੇ, ਬਲਦੇਵ ਸਿੰਘ ਲਤਾਲਾ, ਗੁਰਮੀਤ ਸਿੰਘ ਮਹਿਮਾ, ਪਵਨ ਕੁਮਾਰ ਸੋਗਲਪੁਰ,ਨਛੱਤਰ ਸਿੰਘ ਜੈਤੋ, ਸੁਖਦੇਵ ਸਿੰਘ ਅਰਾਈਆਂਵਾਲਾ, ਪਵਿੱਤਰ ਸਿੰਘ ਲਾਲੀ, ਜਗਮੋਹਨ ਸਿੰਘ ਪਟਿਆਲਾ, ਗੁਰਦੇਵ ਸਿੰਘ ਮਾਂਗੇਵਾਲ, ਮੁਕੇਸ਼ ਚੰਦਰ ਸ਼ਰਮਾ, ਲਖਬੀਰ ਸਿੰਘ ਨਿਜ਼ਾਮਪੁਰ, ਰਘਬੀਰ ਸਿੰਘ ਬੈਨੀਪਾਲ,ਝੰਡਾ ਸਿੰਘ ਜੇਠੂਕੇ, ਜਰਨੈਲ ਸਿੰਘ, ਸੁਖਦੇਵ ਸਿੰਘ ਤੁੜ ਅਤੇ ਰਾਮਿੰਦਰ ਸਿੰਘ ਪਟਿਆਲਾ ਹਾਜ਼ਰ ਸਨ।

Comments

Most Popular

10 ਸਾਲ ਦੀ ਸੇਵਾ ਵਾਲੇ ਦਿਹਾੜੀਦਾਰ ਅਤੇ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਇੱਕ ਵਾਰ ਰੈਗੂਲਰ ਕਰਨ ਦੀ ਮੰਗ ਤੇਜ਼ ਹੋਈ

ਚੰਡੀਗੜ੍ਹ ਵਿੱਚ ਵਰ੍ਹਾ 2024 ਵਿੱਚ ਸਨਮਾਨਿਤ ਲੇਖਕਾਂ ਅਤੇ ਸਾਹਿਤਕਾਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਭਵਿਆ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ

Demand for One-Time Regularization of Daily-Wage and Contract Employees with 10 Years of Service Gains Momentum

ਬਠਿੰਡਾ ਦੇ ਵੱਖ-ਵੱਖ ਹਿੱਸਿਆਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਰੋਸ ਮਾਰਚ

ਡਾਕਟਰੀ ਲਾਪਰਵਾਹੀ ਦੇ ਮਾਮਲੇ ਵਿੱਚ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ

Haryana PWD Contractors Association Submits Memorandum to Chief Minister, Warns of Work Suspension from June 15

Children Spread the Light of Spiritual Awareness at Bal Samagam; New Generation Being Nurtured with Values Through Satguru’s Teachings

ਐਨ.ਐਚ.ਐਮ. ਕਰਮਚਾਰੀਆਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ 18 ਜੂਨ ਨੂੰ ਸ਼ਾਂਤਮਈ ਪ੍ਰਦਰਸ਼ਨ

A grand award ceremony was organized in Chandigarh to honour the distinguished writers and litterateurs of the year 2024.

ਬਾਲ ਸਮਾਗਮ ਵਿੱਚ ਬੱਚਿਆਂ ਨੇ ਵਿਖੇਰੀ ਆਧਿਆਤਮਿਕ ਚੇਤਨਾ ਦੀ ਰੌਸ਼ਨੀ, ਸਤਿਗੁਰੂ ਦੀਆਂ ਸਿੱਖਿਆਵਾਂ ਨਾਲ ਸੰਸਕਾਰਵਾਨ ਬਣ ਰਹੀ ਨਵੀਂ ਪੀੜ੍ਹੀ