Skip to main content

ਚੰਡੀਗੜ੍ਹ ਵਿਖੇ ਰਾਜ ਜੈਵ ਵਿਭਿੰਨਤਾ ਬੋਰਡਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੈਵ ਵਿਭਿੰਨਤਾ ਕੌਂਸਲਾਂ ਦੀ 16ਵੀਂ ਰਾਸ਼ਟਰੀ ਬੈਠਕ ਆਯੋਜਿਤ ਹੋਈ;

ਚੰਡੀਗੜ੍ਹ ਵਿਖੇ ਰਾਜ ਜੈਵ ਵਿਭਿੰਨਤਾ ਬੋਰਡਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੈਵ ਵਿਭਿੰਨਤਾ ਕੌਂਸਲਾਂ ਦੀ 16ਵੀਂ ਰਾਸ਼ਟਰੀ ਬੈਠਕ ਆਯੋਜਿਤ ਹੋਈ; ਵਿਚਾਰ-ਵਟਾਂਦਰੇ ਵਿੱਚ ਰਾਜ ਅਤੇ ਸਥਾਨਕ ਪੱਧਰ ‘ਤੇ ਜੈਵ ਵਿਭਿੰਨਤਾ ਸ਼ਾਸਨ ਢਾਂਚੇ ਦੇ ਪ੍ਰਭਾਵਸ਼ਾਲੀ ਲਾਗੂਕਰਨ ‘ਤੇ ਧਿਆਨ ਕੇਂਦ੍ਰਿਤ ਕੀਤਾ ਗਿਆ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਜੈਵ ਵਿਭਿੰਨਤਾ-ਸੰਭਾਲ ਦੇ ਸਮਕਾਲੀ ਦ੍ਰਿਸ਼ਟੀਕੋਣਾਂ ਦੇ ਨਾਲ ਰਵਾਇਤੀ ਗਿਆਨ ਅਤੇ ਭਾਈਚਾਰਿਆਂ ਦੀ ਭਾਗੀਦਾਰੀ ਦੇ ਸੁਮੇਲ ਦੇ ਮਹੱਤਵ ‘ਤੇ ਚਾਨਣਾ ਪਾਇਆ ਕੇਂਦਰੀ ਵਾਤਾਵਰਣ ਮੰਤਰੀ ਨੇ ਕਿਹਾ ਕਿ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸੋਧੇ ਹੋਏ ਰਾਸ਼ਟਰੀ ਜੈਵ ਵਿਭਿੰਨਤਾ ਸ਼ਾਸਨ ਢਾਂਚੇ ਦੇ ਅਨੁਸਾਰ ਨਿਯਮ, ਸੰਸਥਾਗਤ ਵਿਧੀਆਂ ਅਤੇ ਲਾਗੂਕਰਨ ਪ੍ਰਕਿਰਿਆਵਾਂ ਬਣਾਉਣੀਆਂ ਹੋਣਗੀਆਂ ਭੂਪੇਂਦਰ ਯਾਦਵ ਨੇ ਕਿਹਾ ਕਿ ਟਿਕਾਊ ਵਿਕਾਸ ਵਿੱਚ ਯੋਗਦਾਨ ਦੇਣ ਵਾਲੇ ਸਥਾਨਕ ਜੈਵ ਵਿਭਿੰਨਤਾ ਅਤੇ ਰਵਾਇਤੀ ਗਿਆਨ ਦੇ ਦਸਤਾਵੇਜ਼ੀਕਰਣ ਲਈ ਗਤੀਸ਼ੀਲ ਸਥਾਨਕ ਪੱਧਰ ਦੀ ਯੋਜਨਾ ਲਾਜ਼ਮੀ ਚੰਡੀਗੜ੍ਹ 6 ਸਤੰਬਰ ( ਰਣਜੀਤ ਧਾਲੀਵਾਲ ) : ਰਾਜ ਜੈਵ ਵਿਭਿੰਨਤਾ ਬੋਰਡਾਂ (SBBs) ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੈਵ ਵਿਭਿੰਨਤਾ ਕੌਂਸਲਾਂ (UTBCs) ਦੀ 16ਵੀਂ ਰਾਸ਼ਟਰੀ ਬੈਠਕ ਦਾ ਉਦਘਾਟਨ ਅੱਜ ਚੰਡੀਗੜ੍ਹ ਵਿਖੇ ਹੋਇਆ। ਰਾਸ਼ਟਰੀ ਜੈਵ ਵਿਭਿੰਨਤਾ ਅਥਾਰਿਟੀ (NBA) ਦੁਆਰਾ ਆਯੋਜਿਤ ਇਹ ਦੋ ਦਿਨਾਂ ਰਾਸ਼ਟਰੀ ਬੈਠਕ 6-7 ਸਤੰਬਰ 2026 ਤੱਕ ਚੱਲੇਗੀ ਅਤੇ ਇਸ ਵਿੱਚ ਪ...

ਬੇਰੁਜ਼ਗਾਰ ITI ਨੌਜਵਾਨਾਂ 'ਤੇ ਲਾਠੀਚਾਰਜ ਬੇਹੱਦ ਮੰਦਭਾਗਾ, ‘ਆਪ’ ਸਰਕਾਰ ਦਾ ਤਾਨਾਸ਼ਾਹੀ ਚਿਹਰਾ ਹੋਇਆ ਬੇਨਕਾਬ : ਜੈ ਇੰਦਰ ਕੌਰ

ਬੇਰੁਜ਼ਗਾਰ ITI ਨੌਜਵਾਨਾਂ 'ਤੇ ਲਾਠੀਚਾਰਜ ਬੇਹੱਦ ਮੰਦਭਾਗਾ, ‘ਆਪ’ ਸਰਕਾਰ ਦਾ ਤਾਨਾਸ਼ਾਹੀ ਚਿਹਰਾ ਹੋਇਆ ਬੇਨਕਾਬ : ਜੈ ਇੰਦਰ ਕੌਰ

ਪੰਜਾਬ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਭਾਜਪਾ ਲੀਡਰਸ਼ਿਪ ਸਮੇਤ ਹਸਪਤਾਲ ਜਾ ਕੇ ਜਾਣਿਆ ਜ਼ਖਮੀ ਨੌਜਵਾਨਾਂ ਦਾ ਹਾਲ

‘ਰੰਗਲੇ ਪੰਜਾਬ’ ਦਾ ਦਾਅਵਾ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ਼ਾਰੇ 'ਤੇ ਹੋਇਆ ਨਿਹੱਥੇ ਨੌਜਵਾਨਾਂ 'ਤੇ ਤਸ਼ੱਦਦ : ਜੈ ਇੰਦਰ ਕੌਰ 

ਪਟਿਆਲਾ 6 ਜੂਨ ( ਪੀ ਡੀ ਐਲ ) : ਬੀਤੇ ਦਿਨੀਂ ਪਟਿਆਲਾ ਵਿਖੇ PSPCL (ਬਿਜਲੀ ਬੋਰਡ) ਦੇ ਮੁੱਖ ਦਫ਼ਤਰ ਬਾਹਰ ਆਪਣੇ ਹੱਕਾਂ ਅਤੇ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ITI ਪਾਸ ਨੌਜਵਾਨਾਂ 'ਤੇ ਪੁਲਿਸ ਵੱਲੋਂ ਕੀਤੇ ਗਏ ਬੇਰਹਿਮ ਲਾਠੀਚਾਰਜ ਦੀ ਭਾਰਤੀ ਜਨਤਾ ਪਾਰਟੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਅੱਜ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਸਮੁੱਚੀ ਜ਼ਿਲ੍ਹਾ ਪਟਿਆਲਾ ਭਾਜਪਾ ਟੀਮ ਦੇ ਨਾਲ ਸਰਕਾਰੀ ਰਾਜਿੰਦਰਾ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਲਾਠੀਚਾਰਜ ਦੌਰਾਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਨੌਜਵਾਨਾਂ ਦਾ ਹਾਲ-ਚਾਲ ਜਾਣਿਆ ਅਤੇ ਸਰਕਾਰ ਤੇ ਪ੍ਰਸ਼ਾਸਨ ਦੇ ਇਸ ਵਤੀਰੇ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ।

ਮੀਡੀਆ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਦੱਸਿਆ ਕਿ "2600 ਲਾਈਨਮੈਨ ਅਪ੍ਰੈਂਟਿਸਸ਼ਿਪ ਆਲ ਪੰਜਾਬ ਯੂਨੀਅਨ" ਦੇ ਨੌਜਵਾਨ ਬੀਤੇ ਕਈ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬਿਜਲੀ ਬੋਰਡ ਦੇ ਮੁੱਖ ਦਫ਼ਤਰ ਬਾਹਰ ਸ਼ਾਂਤਮਈ ਧਰਨਾ ਦੇ ਰਹੇ ਸਨ। ਇਹ ਸਾਰੇ ਨੌਜਵਾਨ ਬੋਰਡ ਦੀ ਪ੍ਰੀਖਿਆ ਪਾਸ ਕਰ ਚੁੱਕੇ ਹਨ, ਪਰ ਸਰਕਾਰ ਵੱਲੋਂ ਇਨ੍ਹਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਬਜਾਏ ਵਾਰ-ਵਾਰ ਲਟਕਾਇਆ ਜਾ ਰਿਹਾ ਹੈ, ਜੋ ਕਿ ਬੇਹੱਦ ਨਿੰਦਣਯੋਗ ਹੈ। ਪਹਿਲਾਂ ਚੋਣਾਂ ਦਾ ਬਹਾਨਾ ਬਣਾ ਕੇ ਇਨ੍ਹਾਂ ਨੂੰ ਟਾਲਿਆ ਗਿਆ ਅਤੇ ਹੁਣ ਮਜਬੂਰ ਹੋ ਕੇ ਜਦੋਂ ਉਹ ਸੜਕਾਂ 'ਤੇ ਉਤਰੇ, ਤਾਂ ਪਟਿਆਲਾ ਪੁਲਿਸ ਅਤੇ ਡੀ.ਐੱਸ.ਪੀ. ਦੀ ਅਗਵਾਈ ਵਿੱਚ ਉਨ੍ਹਾਂ 'ਤੇ ਬੇਰਹਿਮੀ ਨਾਲ ਡਾਂਗਾਂ ਵਰ੍ਹਾਈਆਂ ਗਈਆਂ।
ਇਸ ਦੌਰਾਨ ਬਿਜਲੀ ਬੋਰਡ ਦੇ ਬਾਹਰ ਚੱਲ ਰਹੇ ਧਰਨੇ ਵਿੱਚ ਸ਼ਾਮਲ ਹੋ ਕੇ ਜੈ ਇੰਦਰ ਕੌਰ ਨੇ ਮੌਕੇ ਤੋਂ ਹੀ ਪਟਿਆਲਾ ਦੇ ਐੱਸ.ਐੱਸ.ਪੀ. ਵਰੁਣ ਸ਼ਰਮਾ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਅਤੇ ਪੁਲਿਸ ਹਿਰਾਸਤ ਵਿੱਚ ਲਏ ਗਏ ਯੂਨੀਅਨ ਆਗੂਆਂ ਤੇ ਨੌਜਵਾਨਾਂ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕਰਨ ਲਈ ਕਿਹਾ। ਉੱਥੇ ਮੌਜੂਦ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਇਸ ਬੇਰਹਿਮ ਲਾਠੀਚਾਰਜ ਅਤੇ ਗੁੰਡਾਗਰਦੀ ਦੇ ਮਾਮਲੇ ਨੂੰ ਲੈ ਕੇ ਉਹ ਜਲਦ ਹੀ ਪੰਜਾਬ ਦੇ ਮਾਣਯੋਗ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਮੰਗ ਪੱਤਰ ਸੌਂਪਣਗੇ ਅਤੇ ਨਿਹੱਥੇ ਨੌਜਵਾਨਾਂ 'ਤੇ ਤਸ਼ੱਦਦ ਢਾਹੁਣ ਵਾਲੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਨਗੇ।

ਆਮ ਆਦਮੀ ਪਾਰਟੀ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਭਾਜਪਾ ਆਗੂ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੇ-ਵੱਡੇ ਦਾਅਵੇ ਕਰਦੇ ਸਨ ਕਿ ਪੰਜਾਬ ਵਿੱਚ ਕਿਸੇ ਵੀ ਵਰਗ ਨੂੰ ਧਰਨਾ ਨਹੀਂ ਲਾਉਣਾ ਪਵੇਗਾ ਅਤੇ ਨਾ ਹੀ ਕਿਸੇ 'ਤੇ ਲਾਠੀਚਾਰਜ ਹੋਵੇਗਾ। ਉਨ੍ਹਾਂ ਸਵਾਲ ਕੀਤਾ,"ਕੀ ਪਟਿਆਲਾ ਵਿੱਚ ਨਿਹੱਥੇ ਰੁਜ਼ਗਾਰ ਮੰਗਦੇ ਨੌਜਵਾਨਾਂ ਦੇ ਸਿਰ ਪਾੜਨਾ ਹੀ ਭਗਵੰਤ ਮਾਨ ਦਾ ‘ਰੰਗਲਾ ਪੰਜਾਬ’ ਦਾ ਵਿਜ਼ਨ ਸੀ? ਪੁਲਿਸ ਆਪਣੇ ਆਪ ਕੁਝ ਨਹੀਂ ਕਰਦੀ, ਉਨ੍ਹਾਂ ਨੂੰ ਸਿੱਧੇ ਤੌਰ 'ਤੇ ਉੱਪਰੋਂ ਯਾਨੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੁਕਮ ਦਿੱਤੇ ਗਏ ਸਨ।" ਜੈ ਇੰਦਰ ਕੌਰ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਪ੍ਰਸ਼ਾਸਨ 'ਤੇ ਵੀ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਹਸਪਤਾਲ ਵਿੱਚ ਜ਼ਖਮੀ ਨੌਜਵਾਨਾਂ ਦਾ ਕੋਈ ਵਿਸ਼ੇਸ਼ ਧਿਆਨ ਨਹੀਂ ਰੱਖਿਆ ਜਾ ਰਿਹਾ। ਉਲਟਾ, ਪ੍ਰਸ਼ਾਸਨਿਕ ਦਬਾਅ ਹੇਠ ਜ਼ਖਮੀਆਂ ਨੂੰ ਜਲਦੀ ਤੋਂ ਜਲਦੀ ਹਸਪਤਾਲ ਤੋਂ ਧੱਕੇ ਨਾਲ ਛੁੱਟੀ ਦਿੱਤੀ ਜਾ ਰਹੀ ਹੈ, ਤਾਂ ਜੋ ਲਾਠੀਚਾਰਜ ਦੀ ਗੰਭੀਰਤਾ ਨੂੰ ਛੁਪਾਇਆ ਜਾ ਸਕੇ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ 'ਤੇ ਕੋਈ ਕਾਰਵਾਈ ਨਾ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਤਿਹਾਸ ਵਿੱਚ ਪਹਿਲੀ ਵਾਰ ਅਜਿਹੀ ਤਾਨਾਸ਼ਾਹ ਅਤੇ ਗੁੰਡਾਗਰਦੀ ਕਰਨ ਵਾਲੀ ਸਰਕਾਰ ਦੇਖ ਰਹੇ ਹਨ। ਅਖੀਰ ਵਿੱਚ ਜੈ ਇੰਦਰ ਕੌਰ ਨੇ ਸਮੁੱਚੀ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਭਾਰਤੀ ਜਨਤਾ ਪਾਰਟੀ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਇਸ ਸੰਘਰਸ਼ ਵਿੱਚ ਉਨ੍ਹਾਂ ਦਾ ਪੂਰਾ ਸਾਥ ਦੇਵੇਗੀ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ