Skip to main content

Gurdwara Baba Jiwan Singh (Bhai Jaita) Ji Phase 3A, Mohali will hold committee elections on August

  Gurdwara Baba Jiwan Singh (Bhai Jaita) G Phase 3A, Mohali to hold committee election on August 9 S.A. A. Nagar 16 July (Ranjeet Singh Dhaliwal): The committee meeting of Gurdwara Baba Jiwan Singh (Bhai Jaita) G Phase 3A, Sector 53A Mohali was held on 06-07-2026, in which a resolution was unanimously passed that the election of the next committee of the committee should be held on 09-08-2026. So as per the decision taken in the meeting, a general meeting has been called at Gurdwara Sahib on 09-08-2026 at 11:00 am, in which the election of the management committee will be held. The nomination form for the election of the office bearers of the committee can be submitted to the Finance Secretary along with Rs. 10000/- from 01-08-2026 to 03-08-2026 till 5-00 PM, and the date for withdrawal of nomination form is 04 and 05-08-2026 till 5-00 PM. The nomination form can be filled only by the registered member of Gurdwara Sahib, no other member. This election will be held as per the Hukam ...

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

ਐਮਪੀ ਤਨਮਨਜੀਤ ਸਿੰਘ ਢੇਸੀ ਵੱਲੋਂ ਸਿੰਘ ਸਭਾ ਲੰਡਨ ਈਸਟ ਗੁਰਦੁਆਰਾ ਤੇ ਖੇਡ ਕਲੱਬ ਦੇ ਸਹਿਯੋਗ ਨਾਲ ਕਰਵਾਏ ਸਲਾਨਾ ਗੱਤਕਾ ਮੁਕਾਬਲੇ

ਲੰਡਨ 16 ਜੁਲਾਈ ( ਪੀ ਡੀ ਐਲ ) : ਸਿੰਘ ਸਭਾ ਲੰਡਨ ਈਸਟ ਗੁਰਦੁਆਰਾ ਅਤੇ ਖੇਡ ਕਲੱਬ ਦੇ ਸਹਿਯੋਗ ਨਾਲ ਗੱਤਕਾ ਫੈਡਰੇਸ਼ਨ ਯੂਕੇ ਦੇ ਪ੍ਰਧਾਨ ਤੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੇ ਯਤਨਾਂ ਸਦਕਾ 12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ਕਰਵਾਈ ਗਈ। ਇਲਫੋਰਡ ਵਿਖੇ ਆਯੋਜਿਤ ਇਸ ਚੈਂਪੀਅਨਸ਼ਿਪ ਦੌਰਾਨ ਵਾਰਿੰਗਟਨ, ਕਵੈਂਟਰੀ, ਡਰਬੀ, ਲੇਟਨ, ਗੁੱਡਮੇਅਜ਼, ਗ੍ਰੇਵਜ਼ੈਂਡ, ਵੂਲਿਚ ਅਤੇ ਬੋਅ ਸ਼ਹਿਰਾਂ ਤੋਂ ਪਹੁੰਚੇ 9 ਗੱਤਕਾ ਅਖਾੜਿਆਂ ਦੇ ਸਿੱਖ ਨੌਜਵਾਨਾਂ ਅਤੇ ਬੀਬੀਆਂ ਨੇ ਖਾਲਸਾਈ ਪ੍ਰੰਪਰਾਵਾਂ ਮੁਤਾਬਿਕ ਜੌਹਰ ਵਿਖਾਏ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਅਰਦਾਸ ਤੋਂ ਉਪਰੰਤ ਢੇਸੀ ਸਮੇਤ ਪ੍ਰਬੰਧਕਾਂ ਨੇ ਗੱਤਕਾ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ। ਇਹਨਾਂ ਸਲਾਨਾ ਮੁਕਾਬਲਿਆਂ ਦੌਰਾਨ ਗੱਤਕਾ ਖੇਡ ਦੇ ਵੱਖ-ਵੱਖ ਉਮਰ ਦੇ ਬੱਚਿਆਂ, ਬੀਬੀਆਂ ਅਤੇ ਮਰਦਾਂ ਦੇ ਜੰਗਜੂ ਮੁਕਾਬਲੇ ਕਰਵਾਏ ਗਏ। ਇੰਨਾ ਵਿੱਚੋਂ 18 ਸਾਲ ਤੋਂ ਵੱਧ ਉਮਰ ਦੇ ਲੜਕਿਆਂ ਦੇ ਮੁਕਾਬਲਿਆਂ ‘ਚੋਂ ਜੋਰਾ ਸਿੰਘ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਜੇਤੂ ਰਿਹਾ ਜਦਕਿ ਗੁਰਦੀਪ ਸਿੰਘ ਦਮਦਮੀ ਟਕਸਾਲ ਅਖਾੜਾ ਡਰਬੀ ਦੂਜੇ ਸਥਾਨ ‘ਤੇ ਰਿਹਾ।

ਬੀਬੀਆਂ ‘ਚੋਂ ਦਮਦਮੀ ਟਕਸਾਲ ਅਖਾੜਾ ਡਰਬੀ ਦੀ ਕਮਲਪ੍ਰੀਤ ਕੌਰ ਪਹਿਲੇ ਅਤੇ ਕਰਮਜੀਤ ਕੌਰ ਦੂਜੇ ਸਥਾਨ ‘ਤੇ ਰਹੀ। 18 ਤੋਂ ਸਾਲ ਦੇ ਲੜਕਿਆਂ ਦੇ ਮੁਕਾਬਲਿਆਂ ਵਿੱਚੋਂ ਦਮਦਮੀ ਟਕਸਾਲ ਦਾ ਹਰਸ਼ਦੀਪ ਸਿੰਘ ਪਹਿਲੇ ਅਤੇ ਜਸਕੀਰਤ ਸਿੰਘ ਦੂਜੇ ਸਥਾਨ ਤੇ ਜਦਕਿ ਇਸੇ ਉਮਰ ਵਰਗ ਵਿੱਚ ਲੜਕੀਆਂ ‘ਚੋਂ ਗੁਰਸੁਖਮਨ ਕੌਰ ਅਕਾਲੀ ਫੂਲਾ ਸਿੰਘ ਅਖਾੜਾ ਪਹਿਲੇ ਅਤੇ ਹਰਲੀਨ ਕੌਰ ਦਮਦਮੀ ਟਕਸਾਲ ਅਖਾੜਾ ਦੂਜੇ ਸਥਾਨ ‘ਤੇ, 14 ਸਾਲ ਤੋਂ ਘੱਟ ਉਮਰ ਵਰਗ ਦੇ ਮੁਕਾਬਲੇ ‘ਚੋਂ ਦਮਦਮੀ ਟਕਸਾਲ ਅਖਾੜੇ ਦੇ ਯੁਵਰਾਜ ਸਿੰਘ ਪਹਿਲੇ ਅਤੇ ਰਬਜੋਤ ਸਿੰਘ ਦੂਜੇ ਸਥਾਨ ਤੇ ਜਦਕਿ ਲੜਕੀਆਂ ਚੋਂ ਅਕਾਲੀ ਫੂਲਾ ਸਿੰਘ ਅਖਾੜਾ ਕਵੈਂਟਰੀ ਦੀ ਮਨਰੂਪ ਕੌਰ ਪਹਿਲੇ ਅਤੇ ਅਕਾਲੀ ਬਾਬਾ ਅਜੀਤ ਸਿੰਘ ਅਖਾੜਾ ਵਾਰਿੰਗਟਨ ਦੀ ਨਕੀਤਾ ਕੌਰ ਦੂਜੇ ਸਥਾਨ ਤੇ ਰਹੀ। ਇਸ ਮੌਕੇ ਬੋਲਦਿਆਂ ਗੱਤਕਾ ਫੈਡਰੇਸ਼ਨ ਯੂਕੇ ਦੇ ਪ੍ਰਧਾਨ ਐਮਪੀ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਹਰ ਸਾਲ ਗੱਤਕਾ ਚੈਂਪੀਅਨਸ਼ਿਪ ਕਰਵਾਈ ਜਾਂਦੀ ਹੈ। ਉਹਨਾਂ ਇਸ ਚੈਂਪੀਅਨਸ਼ਿਪ ਦੇ ਆਯੋਜਨ ਲਈ ਗੁਰਦੁਆਰਾ ਸਿੰਘ ਸਭਾ ਲੰਡਨ ਈਸਟ ਬਾਰਕਿੰਗ ਅਤੇ ਸੈਵਨਕਿੰਗਜ਼, ਸਿੰਘ ਸਭਾ ਲੰਡਨ ਈਸਟ ਸਪੋਰਟਸ ਕਲੱਬ ਦੇ ਸੇਵਾਦਾਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਰਤਾਨੀਆ ਵਿੱਚ ਗੱਤਕਾ ਕਲਾ ਅਤੇ ਸ਼ਸਤਰ ਵਿੱਦਿਆ ਨੂੰ ਹੋਰ ਪ੍ਰਫੁਲਤ ਕਰਨ ਅਤੇ ਬੱਚਿਆਂ ਨੂੰ ਇਸ ਖੇਡ ਨਾਲ ਜੋੜਨ ਲਈ ਯੂਕੇ ਗੱਤਕਾ ਫੈਡਰੇਸ਼ਨ ਪੂਰੇ ਯਤਨ ਕਰ ਰਹੀ ਹਾਂ ਤਾਂ ਕਿ ਨੌਜਵਾਨ ਪੀੜੀ ਸਿੱਖ ਸਵੈ ਰੱਖਿਆ ਦੇ ਨਾਲ-ਨਾਲ ਸਿੱਖੀ ਪ੍ਰੰਪਰਾਵਾਂ ਅਤੇ ਸ਼ਸਤਰ ਵਿਦਿਆ ਦੇ ਹੁਨਰ ਨੂੰ ਅਪਣਾ ਸਕੇ।

ਉਹਨਾਂ ਯੂਕੇ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਹਰਮਨ ਸਿੰਘ ਜੌਹਲ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ, ਗੁਰਦੀਪ ਸਿੰਘ ਹੁੰਦਲ, ਖੇਡ ਕਲੱਬ ਦੇ ਪਿੰਦਰ ਸਿੰਘ ਭਰੋਲੀ, ਲਹਿੰਬਰ ਸਿੰਘ ਲੱਧੜ, ਅਜਮੇਰ ਸਿੰਘ ਮੇਲਾ, ਮੇਜਰ ਸਿੰਘ ਬਾਸੀ, ਮਨਦੀਪ ਸਿੰਘ ਬੜਿੰਗ, ਮਨਜਿੰਦਰ ਸਿੰਘ ਬੜਿੰਗ, ਰਾਣਾ ਪੱਡਾ, ਜਸਪਾਲ ਸਿੰਘ ਢੇਸੀ, ਮਨਜੀਤ ਸਿੰਘ ਸ਼ਾਲਾਪੁਰੀ, ਸਾਹਿਬ ਸਿੰਘ ਢੇਸੀ, ਨਿਸ਼ਾਨ ਸਿੰਘ ਸਲੋਹ, ਜਗਬੀਰ ਸਿੰਘ ਜੱਗਾ ਚਕਰ, ਜਸਬੀਰ ਸਿੰਘ ਢੇਸੀ, ਹਰਨੇਕ ਸਿੰਘ ਨੇਕਾ ਮੈਰੀਪੁਰ, ਸੁਖਦੇਵ ਸਿੰਘ ਸਿੱਧੂ, ਪ੍ਰਮਜੀਤ ਸਿੰਘ ਛੋਕਰ, ਕੁਲਵਿੰਦਰ ਸਿੰਘ ਸਹੋਤਾ, ਰਸ਼ਪਾਲ ਸਿੰਘ ਪਾਲਾ ਸਹੋਤਾ ਜੀਐਨਜੀ ਕਬੱਡੀ ਕਲੱਬ ਗ੍ਰੇਵਜ਼ੈਂਡ, ਡਾ: ਚਾਨਣ ਸਿੰਘ ਸਿੱਧੂ, ਜਸਬੀਰ ਸਿੰਘ ਸ਼ੇਰਗਿੱਲ, ਗੁਰਪ੍ਰੀਤ ਸਿੰਘ ਟੁੱਟ, ਕੁਲਦੀਪ ਸਿੰਘ ਰਾਏ, ਜੈਜ਼ ਸਿੰਘ ਸਿੱਧੂ, ਬਿੰਦਰ ਪੁਆਦੜਾ, ਜਸ ਬਾਠ, ਬੂਟਾ ਸਿੰਘ ਨਿੱਝਰ, ਹਰਜਿੰਦਰ ਸਿੰਘ ਜੌਹਲ, ਦਵਿੰਦਰ ਸਿੰਘ ਪਤਾਰਾ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਮਪੀ ਜਸ ਅਠਵਾਲ, ਰਾਣਾ ਪੱਡਾ, ਸੁਰਿੰਦਰ ਸਿੰਘ ਮਾਣਕ, ਸੋਖਾ ਢੇਸੀ, ਸੁਰਜੀਤ ਸਿੰਘ ਘੁੰਮਣ ‘ਪੰਜਾਬ ਰੇਡੀਓ’ ਅਤੇ ਪੰਜਾਬ ਟੀਵੀ, ਮਨਪ੍ਰੀਤ ਸਿੰਘ ਬੱਧਨੀ ਕਲਾਂ ਅਜੀਤ ਅਤੇ ਪੰਜਾਬ ਟਾਈਮਜ਼, ਅਮਨਜੀਤ ਸਿੰਘ ਖਹਿਰਾ ਜਨ ਸ਼ਕਤੀ, ਸੁਖਦੇਵ ਸਿੰਘ ਅਤੇ ਪਾਲ ਸਿੰਘ ਝੱਲੀ ਅਕਾਲ ਚੈਨਲ, ਹਰਵਿੰਦਰ ਸਿੰਘ ਸਿੱਖ ਚੈਨਲ, ਅਨਮੋਲ ਕੌਰ ਜੀਟੀਸੀ, ਪ੍ਰਭਜੋਤ ਸਿੰਘ ਪੀਟੀਸੀ ਆਦਿ ਵੀ ਉਚੇਚੇ ਤੌਰ ਤੇ ਪਹੁੰਚੇ।

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

Harassment and attacks on Anganwadi workers and helpers in the name of Mawan Dhian Satkar Yojana will not be tolerated – Anganwadi Employees Union Punjab (CITU)

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਸ਼ੋਸ਼ਣ ਬੰਦ ਕਰੇ ਸਰਕਾਰ : ਉਸਾਰਾਣੀ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

Request for re-hearing in Janta Darbar for implementation of HKRN policy for employment security of outsourcing employees.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

ਸੈਕਟਰ-32 ਹਸਪਤਾਲ ਨੂੰ ਜਾਣ ਵਾਲੀ ਸਲਿੱਪ ਰੋਡ ਹਾਦਸਿਆਂ ਦਾ ਕਾਰਨ ਬਣ ਗਈ ਹੈ, ਪ੍ਰਸ਼ਾਸਨ ਨੂੰ ਇਸਦੀ ਜਲਦੀ ਮੁਰੰਮਤ ਕਰਨੀ ਚਾਹੀਦੀ ਹੈ

ਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਿਆਸੀ ਪਾਰੀ ਦਾ ਕੀਤਾ ਆਗਾਜ਼, ਰੋਡਮੈਪ ਕੀਤਾ ਜਾਰੀ