Skip to main content

Shaheed Bhai Jaswant S Khalra’s murderers were convicted only after the SAD came to power in 1997 : Sukhbir S Badal

Shaheed Bhai Jaswant S Khalra’s murderers were convicted only after the SAD came to power in 1997 : Sukhbir S Badal (Says SAD govt facilitated sole witness in the case to record his statement and nail the accused police officers) (Asserts Bhai Khalra was president of the SAD’s human rights wing and that the SGPC’s representation to the Supreme Court had led to a CBI probe into the case and subsequent conviction of the police officers) (Accuses both the Congress and AAP of trying their best to free the murderers and finally succeeding in their goal) Chandigarh 18 July ( Ranjeet Singh Dhaliwal ) : Shiromani Akali Dal (SAD) president Sukhbir Singh Badal today asserted the murderers of Shaheed Bhai Jaswant Singh Khalra were convicted only after the S Parkash Singh Badal government took over the reins of Punjab in 1997 and facilitated the sole witness in the case - SPO Kuldeep Singh Bachra to give his statement after giving him police protection resulting in prison sentences to the accused ...

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

ਪੰਜਾਬੀ ਸਾਹਿਤ ਅਤੇ ਭਾਸ਼ਾ ਬਾਰੇ ਹੋਏਗੀ ਗੰਭੀਰ ਚਰਚਾ

ਬਰੈਂਮਪਟਨ 18 ਜੁਲਾਈ ( ਪੀ ਡੀ ਐਲ ) : ਜਗਤ ਪੰਜਾਬੀ ਸਭਾ ਕੈਨੇਡਾ ਅਤੇ ਓਂਟਾਰੀਓ ਫਰੈਡਜ਼ ਕਲੱਬ ਵੱਲੋਂ 12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਆਗਾਜ਼ ਸਫਲਤਾ ਪੂਰਵਕ ਹੋਇਆ। ਕਾਨਫ਼ਰੰਸ ਦੀ ਸ਼ੁਰੂਆਤ 'ਓ ਕੈਨੇਡਾ' ਗਾਇਨ ਤੋਂ ਕੀਤੀ ਗਈ ਅਤੇ "ਦੇਹਿ ਸ਼ਿਵਾ ਬਰ ਮੋਹਿ ਇਹੈ" ਸ਼ਬਦ ਗਾਇਨ ਕੀਤਾ ਗਿਆ । ਸ਼ੁਰੂਆਤ ਵਿੱਚ ਸ. ਅਜੈਬ ਸਿੰਘ ਚੱਠਾ, ਚੇਅਰਮੈਨ ਜਗਤ ਪੰਜਾਬੀ ਸਭਾ ਨੇ ਆਏ ਹੋਏ ਸਾਰੇ ਮਹਿਮਾਨਾਂ ਨੂੰ ਜੀ ਆਇਆ ਆਖ ਕੇ ਸਾਰਿਆਂ ਦਾ ਸਵਾਗਤ ਕੀਤਾ। ਇਸ ਕਾਨਫਰੰਸ ਵਿੱਚ ਰਿਬਨ ਕੱਟਣ ਦੀ ਰਸਮ ਸੋਨੀਆ ਸਿੱਧੂ ਐਮ.ਪੀ ਨੇ ਕੀਤੀ ਅਤੇ ਸ਼ਮਾ ਰੋਸ਼ਨ ਕਰਨ ਦੀ ਰਸਮ ਮੈਟ ਮੋਹਨੀ ਡਿਪਟੀ ਮੇਅਰ, ਐਮ.ਪੀ. ਅਮਨਦੀਪ ਸੋਢੀ, ਅਮਨ ਸੰਧੂ ਆਦਿ ਨੇ ਕੀਤੀ। ਬਲਵਿੰਦਰ ਸਿੰਘ ਚੱਠਾ ਯੂ.ਐਸ.ਏ ਵੱਲੋਂ ਵੀ ਇਸ ਕਾਨਫਰੰਸ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।

ਪਹਿਲੇ ਸੈਸ਼ਨ ਦਾ ਮੰਚ ਸੰਚਾਲਨ ਸਰਦੂਲ ਸਿੰਘ ਥਿਆੜਾ ਵਲੋਂ ਕੀਤਾ ਗਿਆ। ਬੀਬੀ ਹਰਜਿੰਦਰ ਕੌਰ ਮੈਂਬਰ ਇੰਚਾਰਜ ਐਜੂਕੇਸ਼ਨ, ਪ੍ਰੈਜੀਡੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਮਾ ਰੋਸ਼ਨ ਕਰਨ ਦੀ ਰਸਮ ਨਿਭਾਈ ਅਤੇ ਜਗਤ ਪੰਜਾਬੀ ਸਭਾ ਦੀ ਸਾਰੀ ਟੀਮ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਡਾ. ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ, ਨੇ ਵੀ ਇਸ ਕਾਨਫਰੰਸ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਸੈਸ਼ਨ ਦੇ ਅੰਤ ਵਿੱਚ ਤਰਲੋਚਨ ਸਿੰਘ ਅਟਵਾਲ, ਪ੍ਰਧਾਨ ਵਰਲਡ ਪੰਜਾਬੀ ਕਾਨਫਰੰਸ ਨੇ ਕੀਤਾ। ਇਸ ਉਪਰੰਤ ਪਹਿਲਾਂ ਹੋਈਆਂ 11 ਵਰਲਡ ਪੰਜਾਬੀ ਕਾਨਫਰੰਸਾਂ ਦੀ ਡਾਕੂਮੈਂਟਰੀ ਦਿਖਾਈ ਗਈ।
ਭਾਸ਼ਾ ਵਿਗਿਆਨੀ ਡਾ. ਜੋਗਾ ਸਿੰਘ ਨੇ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ। ਸਟੇਜ ਸੈਕਟਰੀ ਦੀ ਭੂਮਿਕਾ ਡਾ. ਰਮਨੀ ਬਤਰਾ ਨੇ ਨਿਭਾਈ। ਇਸ ਸੈਸ਼ਨ ਦੀ ਪ੍ਰਧਾਨਗੀ ਪ੍ਰੋਫੈਸਰ ਦਵਿੰਦਰ ਸਿੰਘ ਸਿੱਧੂ ਵਾਈਸ ਚਾਂਸਲਰ ਚੰਡੀਗੜ੍ਹ ਯੂਨੀਵਰਸਿਟੀ ਤੇ ਉਹਨਾਂ ਦੇ ਨਾਲ ਡਾਕਟਰ ਸੁਰਜੀਤ ਸਿੰਘ ਭੱਟੀ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਕੀਤੀ। 
ਕਵੀ ਦਰਬਾਰ ਵਿੱਚ ਸਟੇਜ ਸੈਕਟਰੀ ਦੀ ਭੂਮਿਕਾ ਹਲੀਮਾ ਸਾਦੀਆ ਨੇ ਨਿਭਾਈ। ਕਵੀ ਦਰਬਾਰ ਵਿੱਚ ਇੰਜ. ਜਸਪਾਲ ਸਿੰਘ ਦੇਸੂਵੀ,ਪਿਆਰਾ ਸਿੰਘ ਕੁੱਦੋਵਾਲ, ਮਹਿੰਦਰ ਪ੍ਰਤਾਪ, ਹਰਦਿਆਲ ਸਿੰਘ ਝੀਤਾ ਅਤੇ ਹੋਰ ਬਹੁਤ ਸਾਰੇ ਵਿਦਵਾਨ ਕਵੀਆਂ ਨੇ ਆਪੋ ਆਪਣੀਆਂ ਰਚਨਾਵਾਂ ਦਰਸ਼ਕਾਂ ਦੇ ਰੂਬਰੂ ਕੀਤੀਆਂ। ਕੈਨੇਡਾ ਦੇ ਪ੍ਰਧਾਨ ਮੰਤਰੀ ਆਨਰੇਬਲ ਕਾਰਨੀ ਦੁਆਰਾ ਜਗਤ ਪੰਜਾਬੀ ਸਭਾ ਦੀ ਟੀਮ ਲਈ ਮੈਸੇਜ ਭੇਜਿਆ ਗਿਆ ਜਿਸ ਨੂੰ ਕਾਨਫਰੰਸ ਦੌਰਾਨ ਨੌਜਵਾਨ ਅਜਮੀਤ ਸਿੰਘ ਚੱਠਾ ਵੱਲੋਂ ਪੜ੍ਹ ਕੇ ਸੁਣਾਇਆ ਗਿਆ। ਕਾਨਫਰੰਸ ਦੌਰਾਨ ਬਰੈਂਮਪਟਨ ਦੇ ਮੇਅਰ ਪੈਟ੍ਰਿਕ ਬਰਾਨ ਅਤੇ ਪਾਲ ਵਨੈਤੀ ਸਿਟੀ ਕੌਂਸਲਰ ਨੇ ਸ਼ਿਰਕਤ ਕੀਤੀ ਅਤੇ ਜਗਤ ਪੰਜਾਬੀ ਸਭਾ ਦੀ ਸਾਰੀ ਟੀਮ ਨੂੰ ਆਪਣੀਆਂ ਸ਼ੁਭਕਾਮਨਾਵਾਂ ਅਤੇ ਆਪਣੇ ਸਰਟੀਫਿਕੇਟ ਵੀ ਦਿੱਤੇ ।

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

Harassment and attacks on Anganwadi workers and helpers in the name of Mawan Dhian Satkar Yojana will not be tolerated – Anganwadi Employees Union Punjab (CITU)

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਸ਼ੋਸ਼ਣ ਬੰਦ ਕਰੇ ਸਰਕਾਰ : ਉਸਾਰਾਣੀ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

Request for re-hearing in Janta Darbar for implementation of HKRN policy for employment security of outsourcing employees.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

ਸੈਕਟਰ-32 ਹਸਪਤਾਲ ਨੂੰ ਜਾਣ ਵਾਲੀ ਸਲਿੱਪ ਰੋਡ ਹਾਦਸਿਆਂ ਦਾ ਕਾਰਨ ਬਣ ਗਈ ਹੈ, ਪ੍ਰਸ਼ਾਸਨ ਨੂੰ ਇਸਦੀ ਜਲਦੀ ਮੁਰੰਮਤ ਕਰਨੀ ਚਾਹੀਦੀ ਹੈ