Skip to main content

ਚੰਡੀਗੜ੍ਹ ਵਿਖੇ ਰਾਜ ਜੈਵ ਵਿਭਿੰਨਤਾ ਬੋਰਡਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੈਵ ਵਿਭਿੰਨਤਾ ਕੌਂਸਲਾਂ ਦੀ 16ਵੀਂ ਰਾਸ਼ਟਰੀ ਬੈਠਕ ਆਯੋਜਿਤ ਹੋਈ;

ਚੰਡੀਗੜ੍ਹ ਵਿਖੇ ਰਾਜ ਜੈਵ ਵਿਭਿੰਨਤਾ ਬੋਰਡਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੈਵ ਵਿਭਿੰਨਤਾ ਕੌਂਸਲਾਂ ਦੀ 16ਵੀਂ ਰਾਸ਼ਟਰੀ ਬੈਠਕ ਆਯੋਜਿਤ ਹੋਈ; ਵਿਚਾਰ-ਵਟਾਂਦਰੇ ਵਿੱਚ ਰਾਜ ਅਤੇ ਸਥਾਨਕ ਪੱਧਰ ‘ਤੇ ਜੈਵ ਵਿਭਿੰਨਤਾ ਸ਼ਾਸਨ ਢਾਂਚੇ ਦੇ ਪ੍ਰਭਾਵਸ਼ਾਲੀ ਲਾਗੂਕਰਨ ‘ਤੇ ਧਿਆਨ ਕੇਂਦ੍ਰਿਤ ਕੀਤਾ ਗਿਆ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਜੈਵ ਵਿਭਿੰਨਤਾ-ਸੰਭਾਲ ਦੇ ਸਮਕਾਲੀ ਦ੍ਰਿਸ਼ਟੀਕੋਣਾਂ ਦੇ ਨਾਲ ਰਵਾਇਤੀ ਗਿਆਨ ਅਤੇ ਭਾਈਚਾਰਿਆਂ ਦੀ ਭਾਗੀਦਾਰੀ ਦੇ ਸੁਮੇਲ ਦੇ ਮਹੱਤਵ ‘ਤੇ ਚਾਨਣਾ ਪਾਇਆ ਕੇਂਦਰੀ ਵਾਤਾਵਰਣ ਮੰਤਰੀ ਨੇ ਕਿਹਾ ਕਿ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸੋਧੇ ਹੋਏ ਰਾਸ਼ਟਰੀ ਜੈਵ ਵਿਭਿੰਨਤਾ ਸ਼ਾਸਨ ਢਾਂਚੇ ਦੇ ਅਨੁਸਾਰ ਨਿਯਮ, ਸੰਸਥਾਗਤ ਵਿਧੀਆਂ ਅਤੇ ਲਾਗੂਕਰਨ ਪ੍ਰਕਿਰਿਆਵਾਂ ਬਣਾਉਣੀਆਂ ਹੋਣਗੀਆਂ ਭੂਪੇਂਦਰ ਯਾਦਵ ਨੇ ਕਿਹਾ ਕਿ ਟਿਕਾਊ ਵਿਕਾਸ ਵਿੱਚ ਯੋਗਦਾਨ ਦੇਣ ਵਾਲੇ ਸਥਾਨਕ ਜੈਵ ਵਿਭਿੰਨਤਾ ਅਤੇ ਰਵਾਇਤੀ ਗਿਆਨ ਦੇ ਦਸਤਾਵੇਜ਼ੀਕਰਣ ਲਈ ਗਤੀਸ਼ੀਲ ਸਥਾਨਕ ਪੱਧਰ ਦੀ ਯੋਜਨਾ ਲਾਜ਼ਮੀ ਚੰਡੀਗੜ੍ਹ 6 ਸਤੰਬਰ ( ਰਣਜੀਤ ਧਾਲੀਵਾਲ ) : ਰਾਜ ਜੈਵ ਵਿਭਿੰਨਤਾ ਬੋਰਡਾਂ (SBBs) ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੈਵ ਵਿਭਿੰਨਤਾ ਕੌਂਸਲਾਂ (UTBCs) ਦੀ 16ਵੀਂ ਰਾਸ਼ਟਰੀ ਬੈਠਕ ਦਾ ਉਦਘਾਟਨ ਅੱਜ ਚੰਡੀਗੜ੍ਹ ਵਿਖੇ ਹੋਇਆ। ਰਾਸ਼ਟਰੀ ਜੈਵ ਵਿਭਿੰਨਤਾ ਅਥਾਰਿਟੀ (NBA) ਦੁਆਰਾ ਆਯੋਜਿਤ ਇਹ ਦੋ ਦਿਨਾਂ ਰਾਸ਼ਟਰੀ ਬੈਠਕ 6-7 ਸਤੰਬਰ 2026 ਤੱਕ ਚੱਲੇਗੀ ਅਤੇ ਇਸ ਵਿੱਚ ਪ...

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਜਮਹੂਰੀ ਹੱਕਾਂ ਦੀ ਰਾਖੀ ਲਈ ਲੇਖਕ ਭਾਈਚਾਰੇ ਨੂੰ 25 ਜੁਲਾਈ ਦੇ ਜਲੰਧਰ ਧਰਨੇ ਵਿੱਚ ਸ਼ਮੂਲੀਅਤ ਦੀ ਅਪੀਲ

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਜਮਹੂਰੀ ਹੱਕਾਂ ਦੀ ਰਾਖੀ ਲਈ ਲੇਖਕ ਭਾਈਚਾਰੇ ਨੂੰ 25 ਜੁਲਾਈ ਦੇ ਜਲੰਧਰ ਧਰਨੇ ਵਿੱਚ ਸ਼ਮੂਲੀਅਤ  ਦੀ ਅਪੀਲ

ਚੰਡੀਗੜ੍ਹ 23 ਜੁਲਾਈ ( ਰਣਜੀਤ ਧਾਲੀਵਾਲ ) : ਦਿੱਲੀ ਵਿੱਚ ਪੁਲਿਸ ਅਤੇ ਆਰ.ਐਸ.ਐਸ. ਨਾਲ਼ ਸਬੰਧਿਤ ਤੱਤਾਂ ਵੱਲੋਂ ਨੌਜਵਾਨਾਂ ਅਤੇ ਵਿਦਿਆਰਥੀਆਂ ਨਾਲ ਕੀਤੀ ਗਈ ਕੁੱਟਮਾਰ ਅਤੇ ਜਮਹੂਰੀ ਹੱਕਾਂ ਉੱਤੇ ਹੋਏ ਹਮਲੇ ਦੇ ਵਿਰੋਧ ਵਿੱਚ 25 ਜੁਲਾਈ ਨੂੰ ਸਵੇਰੇ 11 ਵਜੇ ਦੇਸ਼ ਭਗਤ ਯਾਦਗਾਰ, ਜਲੰਧਰ ਵਿਖੇ ਦਿੱਤੇ ਜਾ ਰਹੇ ਧਰਨੇ ਦੀ ਹਮਾਇਤ ਕਰਦਿਆਂ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਪੰਜਾਬ ਦੇ ਸਮੂਹ ਲੇਖਕ ਭਾਈਚਾਰੇ ਨੂੰ ਇਸ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਵੱਲੋਂ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼ਾਂਤਮਈ ਢੰਗ ਨਾਲ ਆਪਣੀ ਰਾਇ ਪ੍ਰਗਟ ਕਰਨਾ, ਲੋਕ-ਮੁੱਦਿਆਂ ਲਈ ਸੰਘਰਸ਼ ਕਰਨਾ ਅਤੇ ਜਮਹੂਰੀ ਹੱਕਾਂ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ। ਅਸਹਿਮਤੀ ਦੀ ਆਵਾਜ਼ ਨੂੰ ਪੁਲਸ ਬਲ ਜਾਂ ਹਿੰਸਾ ਰਾਹੀਂ ਕੁਚਲਣ ਦੀ ਹਰ ਕੋਸ਼ਿਸ਼ ਜਮਹੂਰੀਅਤ ਦੀ ਰੂਹ ਅਤੇ ਸੰਵਿਧਾਨ ਦੀ ਭਾਵਨਾ ਦੇ ਉਲਟ ਹੈ, ਜਿਸ ਦਾ ਹਰ ਜਮਹੂਰੀ ਸ਼ਕਤੀ ਵੱਲੋਂ ਡਟ ਕੇ ਵਿਰੋਧ ਕੀਤਾ ਜਾਣਾ ਚਾਹੀਦਾ ਹੈ।

ਆਗੂਆਂ ਨੇ ਕਿਹਾ ਕਿ ਲੇਖਕ ਅਤੇ ਬੁੱਧੀਜੀਵੀ ਕਿਸੇ ਵੀ ਸਮਾਜ ਦੀ ਜ਼ਮੀਰ ਹੁੰਦੇ ਹਨ। ਜਦੋਂ ਨਾਗਰਿਕ ਆਜ਼ਾਦੀਆਂ, ਜਮਹੂਰੀ ਹੱਕਾਂ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਉੱਤੇ ਹਮਲੇ ਹੋਣ ਤਾਂ ਸਾਹਿਤਕ ਭਾਈਚਾਰੇ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਚੁੱਪ ਰਹਿਣ ਦੀ ਬਜਾਏ ਲੋਕਾਂ ਦੇ ਪੱਖ ਵਿੱਚ ਡਟ ਕੇ ਖੜ੍ਹੇ ਹੋਣ ਅਤੇ ਆਪਣੀ ਆਵਾਜ਼ ਬੁਲੰਦ ਕਰਨ। ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਪੰਜਾਬ ਦੇ ਸਮੂਹ ਲੇਖਕਾਂ, ਕਵੀਆਂ, ਕਹਾਣੀਕਾਰਾਂ, ਨਾਟਕਕਾਰਾਂ, ਆਲੋਚਕਾਂ, ਪੱਤਰਕਾਰਾਂ ਅਤੇ ਸਾਹਿਤਕ-ਸੱਭਿਆਚਾਰਕ ਕਾਰਕੁਨਾਂ ਨੂੰ ਅਪੀਲ ਕੀਤੀ ਹੈ ਕਿ ਉਹ 25 ਜੁਲਾਈ ਨੂੰ ਦੇਸ਼ ਭਗਤ ਯਾਦਗਾਰ, ਜਲੰਧਰ ਵਿਖੇ ਹੋਣ ਵਾਲੇ ਇਸ ਧਰਨੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਜਮਹੂਰੀ ਹੱਕਾਂ, ਨਾਗਰਿਕ ਆਜ਼ਾਦੀਆਂ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣੀ ਇੱਕਜੁੱਟਤਾ ਦਾ ਪ੍ਰਗਟਾਵਾ ਕਰਨ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ