Skip to main content

Sukhbir Badal: Door-to-Door ‘Chittar’ (sandals) Await AAP Leaders Across Punjab

Sukhbir Badal: Door-to-Door ‘Chittar’ (sandals) Await AAP Leaders Across Punjab SAD President Cautions Govt Employees: Kejriwal & Mann are both thugs, don’t believe them till you get your entire DA Announces creation of a New Jalalabad, medical and veterinary college & an end to road tax on ‘gareeb da gadda’ (motorcycle) once SAD forms the govt   Jalalabad/Chandigarh 18 September ( Ranjeet Singh Dhaliwal ) : Shiromani Akali Dal (SAD) president Sukhbir Singh Badal today hit out at the Aam Aadmi Party who announced their door-to-door campaign earlier today. Speaking at the ‘Punjab Bachao’ rally in Jalalabad, Sukhbir Badal said, “Door-to-door Chittar (sandals) await all the leaders of AAP. Let them start going to villages and see what happens to them when the police is not there to protect them! People of Punjab who are demanding accountability on drugs and the total collapse of law and order will show them stars!’ He further appealed to Punjabis to unite to rid Punjab of...

ਮੋਹਾਲੀ ਪ੍ਰੈਸ ਕਲੱਬ ਦੀ ਨਵੀਂ ਚੁਣੀ ਟੀਮ ਦਾ 27ਵਾਂ ਤਾਜਪੋਸ਼ੀ ਸਮਾਗਮ ਸੰਪੰਨ

ਮੋਹਾਲੀ ਪ੍ਰੈਸ ਕਲੱਬ ਦੀ ਨਵੀਂ ਚੁਣੀ ਟੀਮ ਦਾ 27ਵਾਂ ਤਾਜਪੋਸ਼ੀ ਸਮਾਗਮ ਸੰਪੰਨ

ਦੱਬੇ-ਕੁਚਲੇ ਲੋਕਾਂ ਦੀ ਅਵਾਜ਼ ਬੁਲੰਦ ਕਰਨ ਵਿਚ ਪ੍ਰੈਸ ਦੀ ਅਹਿਮ ਭੂਮਿਕਾ : ਚੇਅਰਮੈਨ ਰਣਜੀਤ ਪਾਲ ਸਿੰਘ

ਐਸ.ਏ.ਐਸ.ਨਗਰ 24 ਜੁਲਾਈ ( ਰਣਜੀਤ ਧਾਲੀਵਾਲ ) : ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਨੇ ਅੱਜ ਮੋਹਾਲੀ ਪ੍ਰੈਸ ਕਲੱਬ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਮੋਹਾਲੀ ਪ੍ਰੈਸ ਕਲੱਬ ਦੀ ਨਵੀਂ ਟੀਮ ਨੂੰ ਵਧਾਈ ਦਿੱਤੀ। ਅੱਜ ਇਥੇ ਸੈਕਟਰ-71 ਦੇ ਪ੍ਰਾਚੀਨ ਕਲਾ ਕੇਂਦਰ ਵਿਖੇ ਮੋਹਾਲੀ ਪ੍ਰੈਸ ਕਲੱਬ ਵੱਲੋਂ ਕਰਵਾਏ 27ਵੇਂ ‘ਤਾਜ਼ਪੋਸ਼ੀ ਸਮਾਗਮ’ ਵਿਚ ਮੁੱਖ ਮਹਿਮਾਨ, ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ. ਰਣਜੀਤਪਾਲ ਸਿੰਘ ਨੇ ਕਿਹਾ ਕਿ ਪ੍ਰੈੱਸ ਸਰਕਾਰ ਦਾ ਚੌਥਾ ਥੰਮ੍ਹ ਹੈ ਅਤੇ ਦੱਬੇ ਕੁਚਲੇ ਲੋਕਾਂ ਦੀ ਅਵਾਜ਼ ਬੁਲੰਦ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਸਮਾਜ ਵਿੱਚ ਜੋ ਵੀ ਵਾਪਰਦਾ ਹੈ, ਮੀਡੀਆ ਹੀ ਉਸ ਨੂੰ ਲੋਕਾਂ ਦੇ ਸਾਹਮਣੇ ਲਿਆਉਂਦਾ ਹੈ, ਇਸ ਲਈ ਮੀਡੀਆ ਦੀ ਜ਼ਿੰਮੇਵਾਰੀ ਬਹੁਤ ਵੱਡੀ ਹੈ। ਇਸ ਲਈ ਲੋਕਾਂ ਦੀ ਪਹੁੰਚ ਲਈ ਮੋਹਾਲੀ ਵਿਚ ਪ੍ਰੈਸ ਕਲੱਬ ਲਈ ਥਾਂ ਹੋਣਾ ਅਤਿ ਜ਼ਰੂਰੀ ਹੈ। ਉਹਨਾਂ ਕਿਹਾ ਕਿ ਉਹ ਸਰਕਾਰ ਤੱਕ ਕਲੱਬ ਦੀ ਅਵਾਜ਼ ਪਹੁੰਚਾਉਣਗੇ। ਉਹਨਾਂ ਕਿਹਾ ਕਿ ਮੀਡੀਆ ਦਾ ਸਾਡੇ ਸਮਾਜ ਵਿਚ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ, ਕਿਉਂਕਿ ਸ਼ਹਿਰ ਅਤੇ ਦੁਨੀਆ ਦੀ ਹਰ ਖਬਰ ਮੀਡੀਆ ਰਾਹੀਂ ਹੀ ਪਤਾ ਲੱਗਦੀ ਹੈ।

ਇਸ ਦੌਰਾਨ ਉਹਨਾਂ ਸਮੂਹ ਟੀਮ ਨੂੰ ਤਾਜਪੋਸ਼ੀ ਸਮਾਗਮ ਦੀ ਵਧਾਈ ਦਿੱਤੀ ਅਤੇ ਕਲੱਬ ਨੂੰ ਹਰ ਸੰਭਵ ਮੱਦਦ ਦੇਣ ਦੀ ਵੀ ਗੱਲ ਕਹੀ। ਇਸ ਮੌਕੇ ਡੀਪੀਆਰਓ ਮੋਹਾਲੀ ਸ. ਰਵੀਇੰਦਰ ਸਿੰਘ ਮੱਕੜ ਅਤੇ ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵੀ ਹਾਜ਼ਰ ਸਨ। ਇਸ ਦੌਰਾਨ ਸਮੂਹ ਮਹਿਮਾਨਾਂ ਵਲੋਂ ਗਵਰਨਿੰਗ ਬਾਡੀ ਦੀ ਮੌਜੂਦਗੀ ਵਿਚ ਕਲੱਬ ਦਾ ਸੋਵੀਨਾਰ ਵੀ ਰਲੀਜ਼ ਕੀਤਾ ਗਿਆ। ਇਸ ਤੋਂ ਪਹਿਲਾਂ ਸਮੂਹ ਮਹਿਮਾਨਾਂ ਦਾ ਬੁੱਕੇ ਅਤੇ ਮੋਮੈਂਟੋ ਦੇ ਕੇ ਸਨਮਾਨਤ ਕੀਤਾ ਗਿਆ। ਇਸ ਦੌਰਾਨ ਸਟੇਜ਼ ਸਕੱਤਰ ਦੀ ਭੂਮਿਕਾ ਹਰਿੰਦਰ ਸਿੰਘ ਹਰ ਨੇ ਬਾਖੂਬੀ ਨਿਭਾਈ। ਇਸ ਦੌਰਾਨ ਕਲੱਬ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਪਟਵਾਰੀ ਨੇ ਚੇਅਰਮੈਨ ਰਣਜੀਤਪਾਲ ਸਿੰਘ, ਡੀਪੀਆਰਓ ਰਵੀਇੰਦਰ ਸਿੰਘ ਮੱਕੜ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਸਾਹਿਤਕਾਰ ਡਾ. ਸਵੈਰਾਜ ਸਿੰਘ ਸੰਧੂ ਅਤੇ ਫਿਲਮੀ ਕਲਾਕਾਰ ਬਨਿੰਦਰਜੀਤ ਸਿੰਘ ਬੰਨੀ ਦਾ ਤਾਜਪੋਸ਼ੀ ਸਮਾਗਮ ਵਿਚ ਪਹੁੰਚਣ ਉਤੇ ਸਵਾਗਤ ਕਰਦਿਆਂ ਕਿਹਾ ਕਿ ਸਾਡੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਤੁਸੀਂ ਸਾਡੇ ਇਸ ਸਮਾਗਮ ਵਿਚ ਹਾਜ਼ਰੀ ਭਰੀ ਹੈ। ਉਹਨਾਂ ਕਿਹਾ ਕਿ ਮੋਹਾਲੀ ਸ਼ਹਿਰ ਦੁਨੀਆ ਭਰ ਦੇ ਨਕਸ਼ੇ ਉਤੇ ਆ ਚੁੱਕਿਆ ਹੈ ਪਰ ਇਥੇ ਪ੍ਰੈਸ ਕਲੱਬ ਲਈ ਇਮਾਰਤ ਨਾ ਹੋਣਾ ਬੜੇ ਹੀ ਅਫਸੋਸ ਦੀ ਗੱਲ ਹੈ। ਉਹਨਾਂ ਕਿਹਾ ਕਿ ਕਲੱਬ ਪਿਛਲੇ ਕਰੀਬ 27 ਸਾਲਾਂ ਤੋਂ ਆਪਣੇ ਸੀਮਤ ਸਾਧਨਾਂ ਨਾਲ ਹੀ ਬਿਨਾਂ ਕਿਸੇ ਸਰਕਾਰੀ ਮੱਦਦ ਦੇ, ਕਿਰਾਏ ਦੀ ਕੋਠੀ ਵਿਚ ਚਲਾਇਆ ਜਾ ਰਿਹਾ ਹੈ।

ਇਸ ਮੌਕੇ ਮੋਹਾਲੀ ਪ੍ਰੈਸ ਕਲੱਬ ਦੀ ਨਵੀਂ ਚੁਣੀ ਗਵਰਨਿੰਗ ਬਾਡੀ ਟੀਮ ਨੂੰ ਸਮੂਹ ਮਹਿਮਾਨਾਂ ਨੇ ਗੁਰਮੀਤ ਸਿੰਘ ਸ਼ਾਹੀ ਪ੍ਰਧਾਨ, ਸੁਖਦੇਵ ਸਿੰਘ ਪਟਵਾਰੀ ਜਨਰਲ ਸਕੱਤਰ, ਮਨਜੀਤ ਸਿੰਘ ਚਾਨਾ ਸੀਨੀਅਰ ਮੀਤ ਪ੍ਰਧਾਨ, ਨੀਲਮ ਠਾਕੁਰ ਤੇ ਵਿਜੇ ਪਾਲ ਮੀਤ ਪ੍ਰਧਾਨ, ਰਾਜੀਵ ਤਨੇਜਾ ਖ਼ਜ਼ਾਨਚੀ, ਵਿਜੇ ਕੁਮਾਰ ਜਥੇਬੰਦਕ ਸਕੱਤਰ, ਡਾ. ਰਵਿੰਦਰ ਕੌਰ ਤੇ ਸੰਦੀਪ ਬਿੰਦਰਾ ਜੁਆਇੰਟ ਸਕੱਤਰ ਸ਼ਾਮਲ ਸਨ, ਜਿਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ਤੇ ਵਧਾਈ ਦਿੱਤੀ ਗਈ। ਇਸ ਮੌਕੇ ਕੁਲਦੀਪ ਸਿੰਘ ਸਮਾਣਾ, ਅਕਵਿੰਦਰ ਸਿੰਘ ਗੋਸਲ, ਤਰਲੋਚਨ ਸਿੰਘ ਮਟੌਰ, ਆਰ.ਪੀ. ਕੰਬੋਜ, ਖੁਸ਼ਬੀਰ ਕੌਰ ਤੋਂ ਇਲਾਵਾ ਨਾਹਰ ਸਿੰਘ ਧਾਲੀਵਾਲ, ਅਰੁਣ ਨਾਭਾ, ਕੁਲਬੀਰ ਸਿੰਘ ਸੈਣੀ, ਹਰਦੀਪ ਕੌਰ ਵਿਰਕ, ਗੁਰਪ੍ਰੀਤ ਕੌਰ ਭੁੱਲਰ, ਹਰਬੰਸ ਸਿੰਘ ਬਾਗੜੀ, ਅਜਾਇਬ ਸਿੰਘ ਔਜਲਾ, ਬਲਜੀਤ ਮਰਵਾਹਾ, ਕੁਲਵਿੰਦਰ ਸਿੰਘ ਬਾਵਾ, ਹਰਿੰਦਰ ਪਾਲ ਸਿੰਘ ਹੈਰੀ,  ਮੰਗਤ ਸਿੰਘ ਸੈਦਪੁਰ, ਚਰਨ ਸਿੰਘ ਮੈਣਮਾਜਰੀ, ਧਰਮ ਸਿੰਘ, ਸੁਖਵਿੰਦਰ ਸਿੰਘ, ਸੁਸ਼ੀਲ ਗਰਚਾ, ਸਰੋਜ ਕੁਮਾਰੀ ਵਰਮਾ, ਸਨਾ ਮਹਿੰਦੀ, ਅਮਰਪਾਲ ਸਿੰਘ ਨੂਰਪੁਰੀ, ਅਮਰਜੀਤ ਸਿੰਘ, ਪ੍ਰਿਤਪਾਲ ਸਿੰਘ ਸੋਢੀ, ਰਜੀਵ ਕੁਮਾਰ, ਅਮਨਦੀਪ ਗਿੱਲ, ਦਵਿੰਦਰ ਸਿੰਘ ਏਆਈਆਰ, ਰਾਜੀਵ ਸਚਦੇਵਾ, ਉਜਲ ਸਿੰਘ, ਮਾਇਆ ਰਾਮ, ਹਰਮਿੰਦਰ ਸਿੰਘ ਨਾਗਪਾਲ, ਤਰਲੋਚਨ ਸਿੰਘ, ਰਾਜੀਵ ਵਸ਼ਿਸ਼ਟ, ਗੁਰਨਾਮ ਸਾਗਰ, ਕੁਲਵੰਤ ਸਿੰਘ ਕੋਟਲੀ, ਜਸਵਿੰਦਰ ਰੂਪਾਲ, ਧਰਮਿੰਦਰ ਸਿੰਗਲਾ, ਰਿਤਿਸ਼ ਕੁਮਾਰ ਨਾਹਰ, ਜਤਿੰਦਰ ਪਾਲ ਸਿੰਘ, ਸੁਭਾਸ਼ ਵਟਸਨ, ਰਮੇਸ਼ ਸਚਦੇਵਾ ਸਮੇਤ ਵੱਡੀ ਗਿਣਤੀ ਪੱਤਰਕਾਰ ਹਾਜ਼ਰ ਸਨ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਚੰਡੀਗੜ੍ਹ ਮੋਰਚਾ ਚੌਥਾ ਦਿਨ ਭਾਰੀ ਮੀਂਹ ਵਿੱਚ ਵੀ ਡਟੇ ਰਹੇ ਕਿਸਾਨ

ਸ਼ੈਲਬੀ ਹਸਪਤਾਲ ਮੋਹਾਲੀ ਨੇ 24×7 ਕਾਰਡੀਅਕ ਹੈਲਪਲਾਈਨ ਲਾਂਚ ਕੀਤੀ