Skip to main content

ਬੰਦੀ ਸਿੰਘਾਂ ਦੀ ਰਿਹਾਈ ਲਈ ਆਰ-ਪਾਰ ਦੀ ਲੜਾਈ ਲੜਨ ਲਈ ਸਿੱਖ ਕੌਮ ਹੋਈ ਇੱਕ ਮੰਚ ’ਤੇ ਇਕੱਤਰ, 15 ਅਗਸਤ ਨੂੰ ਗਵਰਨਰ ਹਾਊਸ ਦਾ ਕੀਤਾ ਜਾਵੇਗਾ ਘਿਰਾਓ : ਬਾਪੂ ਗੁਰਚਰਨ ਸਿੰਘ

ਬੰਦੀ ਸਿੰਘਾਂ ਦੀ ਰਿਹਾਈ ਲਈ ਆਰ-ਪਾਰ ਦੀ ਲੜਾਈ ਲੜਨ ਲਈ ਸਿੱਖ ਕੌਮ ਹੋਈ ਇੱਕ ਮੰਚ ’ਤੇ ਇਕੱਤਰ, 15 ਅਗਸਤ ਨੂੰ ਗਵਰਨਰ ਹਾਊਸ ਦਾ ਕੀਤਾ ਜਾਵੇਗਾ ਘਿਰਾਓ : ਬਾਪੂ ਗੁਰਚਰਨ ਸਿੰਘ ਕਿਸਾਨ ਭਵਨ ’ਚ ਸਿੱਖ ਸੰਗਤਾਂ, ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਵੱਡੇ ਪੱਧਰ ’ਤੇ ਲਿਆ ਹਿੱਸਾ : ਮੁੱਖ ਬੁਲਾਰਾ ਜਥੇਦਾਰ ਗੁਰਦੀਪ ਸਿੰਘ ਬਠਿੰਡਾ  ਚੰਡੀਗੜ੍ਹ 28 ਜੁਲਾਈ ( ਰਣਜੀਤ ਧਾਲੀਵਾਲ ) : 1947 ਤੋਂ ਲੈ ਕੇ ਅੱਜ ਤੱਕ ਬੇਸ਼ੱਕ ਸਿੱਖ ਕੌਮ ਨੇ ਇੰਡੀਅਨ ਸਟੇਟ ਨੂੰ 93% ਕੁਰਬਾਨੀਆਂ ਦੇ ਕੇ ਆਜ਼ਾਦ ਕਰਾ ਦਿੱਤਾ ਪਰੰਤੂ ਇੰਡੀਅਨ ਸਟੇਟ ਵੱਲੋਂ ਅੰਗਰੇਜ਼ਾਂ ਨਾਲ ਮਿਲੀ ਭੁਗਤ ਕਰਕੇ ਸਿੱਖ ਕੌਮ ਨੂੰ ਗੁਲਾਮ ਰੱਖਣ ਲਈ ਵੱਡੇ ਪੱਧਰ 'ਤੇ ਇਹੋ ਜਿਹੀ ਸਾਜਿਸ਼ ਰਚੀ ਕਿ ਸਿੱਖ ਕੌਮ ਅੱਜ ਤੱਕ ਗੁਲਾਮ ਹੀ ਹੈ। ਗੁਲਾਮੀ ਨੂੰ ਮਹਿਸੂਸ ਕਰਦਿਆਂ ਸਿੱਖ ਕੌਮ ਵੱਲੋਂ ਆਜ਼ਾਦੀ ਲਈ ਅੱਜ ਤੱਕ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਅੰਗਰੇਜ਼ਾਂ ਦੇ ਗੁਲਾਮੀ ਤੋਂ ਬਾਅਦ ਇੰਡੀਅਨ ਸਟੇਟ ਦੀ ਗੁਲਾਮ ਸਿੱਖ ਕੌਮ ਆਪਣੇ ਆਪ ਨੂੰ ਆਜ਼ਾਦ ਕਰਾਉਣ 'ਚ ਫਿਲਹਾਲ ਅਸਫਲ ਰਹੀ ਹੈ ਕਿਉਂਕਿ ਖੇਰੂ-ਖੇਰੂ ਹੋਈ ਸਿੱਖ ਕੌਮ ਵਿੱਚ ਇਹੋ ਜਿਹੇ ਗਦਾਰ ਹਨ ਜਿਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵੇਲੇ ਵੀ ਗਦਾਰੀ ਕੀਤੇ ਅੱਜ ਵੀ ਆਜ਼ਾਦੀ ਦੀ ਲੜਾਈ ਲੜ ਰਹੀ ਸੀ ਕੌਮ ਵਿੱਚ ਉਹਨਾਂ ਗਦਾਰਾਂ ਦੀ ਗਿਣਤੀ ਬਹੁਤ ਵੱਡੇ ਪੱਧਰ 'ਤੇ ਮੌਜੂਦ ਹੈ ਜੋ ਆਪਣੇ ਸਵਾਰਥਾਂ ਲਈ ਸਿੱਖ ਕੌਮ...

29 ਜੁਲਾਈ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਪਦਮ ਸ਼੍ਰੀ ਹੰਸ ਰਾਜ ਹੰਸ ਦੇ ਨਵੇਂ ਗੀਤ ‘ਆਜਾ ਦੋਵੇਂ ਨੱਚੀਏ’ ਦਾ ਸ਼ਾਨਦਾਰ ਲਾਂਚ

29 ਜੁਲਾਈ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਪਦਮ ਸ਼੍ਰੀ ਹੰਸ ਰਾਜ ਹੰਸ ਦੇ ਨਵੇਂ ਗੀਤ ‘ਆਜਾ ਦੋਵੇਂ ਨੱਚੀਏ’ ਦਾ ਸ਼ਾਨਦਾਰ ਲਾਂਚ

ਯੁਵਰਾਜ ਹੰਸ, ਦੇਸੀ ਕ੍ਰਿਊ, ਨਵਰਾਜ ਹੰਸ ਅਤੇ ਸ਼ਮਸ਼ੇਰ ਸਿੰਘ ਸੰਧੂ ਵੀ ਸਮਾਗਮ ਵਿੱਚ ਹੋਣਗੇ ਸ਼ਾਮਲ

ਚੰਡੀਗੜ੍ਹ 28 ਜੁਲਾਈ ( ਰਣਜੀਤ ਧਾਲੀਵਾਲ ) : ਪੰਜਾਬੀ ਸੰਗੀਤ ਪ੍ਰੇਮੀਆਂ ਲਈ 29 ਜੁਲਾਈ ਦਾ ਦਿਨ ਖਾਸ ਹੋਣ ਜਾ ਰਿਹਾ ਹੈ। ਪਦਮ ਸ਼੍ਰੀ ਨਾਲ ਸਨਮਾਨਿਤ ਪ੍ਰਸਿੱਧ ਸੂਫ਼ੀ ਅਤੇ ਲੋਕ ਗਾਇਕ ਹੰਸ ਰਾਜ ਹੰਸ ਆਪਣਾ ਨਵਾਂ ਗੀਤ ‘ਆਜਾ ਦੋਵੇਂ ਨੱਚੀਏ’ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਰਿਲੀਜ਼ ਕਰਨ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਪੁੱਤਰ ਅਤੇ ਪ੍ਰਸਿੱਧ ਗਾਇਕ ਯੁਵਰਾਜ ਹੰਸ ਵੀ ਮੌਜੂਦ ਹੋਣਗੇ। ਸਮਾਗਮ ਵਿੱਚ ਪੰਜਾਬੀ ਸੰਗੀਤ ਅਤੇ ਸਾਹਿਤ ਜਗਤ ਦੀ ਪ੍ਰਸਿੱਧ ਸ਼ਖ਼ਸੀਅਤ ਸ਼ਮਸ਼ੇਰ ਸਿੰਘ ਸੰਧੂ, ਮਸ਼ਹੂਰ ਗਾਇਕ ਨਵਰਾਜ ਹੰਸ ਅਤੇ ਹੋਰ ਕਈ ਵਿਸ਼ੇਸ਼ ਮਹਿਮਾਨ ਵੀ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਗੀਤ ਨਾਲ ਜੁੜੇ ਕਲਾਕਾਰ ਹਰਪ੍ਰੀਤ ਸੇਖੋਂ, ਗੁਰਲੇਜ਼ ਅਖ਼ਤਰ, ਦੇਸੀ ਕ੍ਰਿਊ ਅਤੇ ਬੌਬੀ ਬਾਜਵਾ ਵੀ ਸਮਾਗਮ ਦੀ ਰੌਣਕ ਵਧਾਉਣਗੇ।

ਇਹ ਸ਼ਾਨਦਾਰ ਮਿਊਜ਼ਿਕ ਲਾਂਚ 29 ਜੁਲਾਈ 2026 ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਯੂਨੀਵਰਸਿਟੀ ਦੇ ਡੀਪਾਰਟਮੈਂਟ ਆਫ਼ ਡਾਕਾ (DACA), ਅਕਾਦਮਿਕ ਬਲਾਕ ਬੀ-5, ਸੈਮੀਨਾਰ ਹਾਲ-ਬੀ ਵਿੱਚ ਕਰਵਾਇਆ ਜਾਵੇਗਾ। ਆਯੋਜਕਾਂ ਦੇ ਅਨੁਸਾਰ ‘ਆਜਾ ਦੋਵੇਂ ਨੱਚੀਏ’ ਰਵਾਇਤੀ ਪੰਜਾਬੀ ਲੋਕ ਸੰਗੀਤ ਅਤੇ ਆਧੁਨਿਕ ਸੰਗੀਤ ਦਾ ਖੂਬਸੂਰਤ ਮਿਲਾਪ ਹੈ। ਇਸ ਗੀਤ ਵਿੱਚ ਹੰਸ ਰਾਜ ਹੰਸ ਦੀ ਰੂਹਾਨੀ ਆਵਾਜ਼ ਦੇ ਨਾਲ ਯੁਵਰਾਜ ਹੰਸ ਦੀ ਜੋਸ਼ੀਲੀ ਪੇਸ਼ਕਾਰੀ ਸਰੋਤਿਆਂ ਨੂੰ ਇੱਕ ਨਵਾਂ ਸੰਗੀਤਕ ਅਨੁਭਵ ਦੇਵੇਗੀ। ਸਮਾਗਮ ਵਿੱਚ ਸੰਗੀਤ, ਫ਼ਿਲਮ, ਸਿੱਖਿਆ ਅਤੇ ਸਮਾਜਿਕ ਖੇਤਰ ਨਾਲ ਜੁੜੀਆਂ ਕਈ ਨਾਮਵਰ ਸ਼ਖ਼ਸੀਅਤਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਗੀਤ ਦੀ ਪਹਿਲੀ ਜਨਤਕ ਪੇਸ਼ਕਾਰੀ ਅਤੇ ਕਲਾਕਾਰਾਂ ਨਾਲ ਰੂ-ਬ-ਰੂ ਮੁਲਾਕਾਤ ਇਸ ਸਮਾਗਮ ਦਾ ਮੁੱਖ ਆਕਰਸ਼ਣ ਹੋਵੇਗੀ।

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

SBI Sewa Ambedkar Chandigarh Circle was held a important meeting in Sangrur.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

ਸੈਕਟਰ-32 ਹਸਪਤਾਲ ਨੂੰ ਜਾਣ ਵਾਲੀ ਸਲਿੱਪ ਰੋਡ ਹਾਦਸਿਆਂ ਦਾ ਕਾਰਨ ਬਣ ਗਈ ਹੈ, ਪ੍ਰਸ਼ਾਸਨ ਨੂੰ ਇਸਦੀ ਜਲਦੀ ਮੁਰੰਮਤ ਕਰਨੀ ਚਾਹੀਦੀ ਹੈ

ਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਿਆਸੀ ਪਾਰੀ ਦਾ ਕੀਤਾ ਆਗਾਜ਼, ਰੋਡਮੈਪ ਕੀਤਾ ਜਾਰੀ