Skip to main content

Punjab Congress SC Department Condemns Brutal Lathi Charge on Safai Karamcharis, Gives Government Two-Day Ultimatum

Punjab Congress SC Department Condemns Brutal Lathi Charge on Safai Karamcharis, Gives Government Two-Day Ultimatum Chandigarh 24 July ( Ranjeet Singh Dhaliwal ) : The Punjab Pradesh Congress Scheduled Caste Department has strongly condemned the brutal lathi charge on protesting safai karamcharis in Barnala, calling it an inhuman assault on the dignity, constitutional rights and self-respect of Dalit workers. The Department alleged that, on the orders of Chief Minister Bhagwant Mann, Punjab Police used excessive force against peacefully protesting safai karamcharis, leaving several injured. The Department demanded the immediate suspension and strict legal action against all police officers responsible for the brutality. It issued a two-day ultimatum to the Bhagwant Mann government, warning that if action is not taken within 48 hours, the Punjab Pradesh Congress Scheduled Caste Department will launch a statewide protest across Punjab. It also announced that it will move the Punjab and H...

ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਕਰ ਰਹੀ ਨਜ਼ਰਅੰਦਾਜ਼ 3 ਅਗਸਤ ਤੋਂ ਕਰਾਂਗੇ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਕਰ ਰਹੀ ਨਜ਼ਰਅੰਦਾਜ਼ 3 ਅਗਸਤ ਤੋਂ ਕਰਾਂਗੇ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਕੱਚੇ ਮੁਲਾਜ਼ਮਾਂ ਦਾ ਠੇਕੇਦਾਰੀ ਸਿਸਟਮ ਤਹਿਤ ਹੋ ਰਿਹਾ ਹੈ ਸ਼ੋਸਣ,ਕਿਲੋਮੀਟਰ ਸਕੀਮ ਦੇ ਰਾਹੀਂ ਪੰਜਾਬ ਦੇ ਨੌਜਵਾਨ ਤੋਂ ਖੋਹਿਆ ਜਾ ਰਿਹਾ ਹੈ ਰੋਜ਼ਗਾਰ : ਸ਼ਮਸ਼ੇਰ ਸਿੰਘ ਢਿੱਲੋਂ 

ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਤੇ ਧਰਨੇ ਸਮੇਤ ਮੌਨਸੂਨ ਸੈਸ਼ਨ ਦੌਰਾਨ ਕੀਤੀ ਜਾਵੇਗੀ ਭੁੱਖ ਹੜਤਾਲ : ਹਰਕੇਸ਼ ਕੁਮਾਰ ਵਿੱਕੀ

ਚੰਡੀਗੜ੍ਹ 24 ਜੁਲਾਈ ( ਰਣਜੀਤ ਧਾਲੀਵਾਲ ) : ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਵੱਲੋ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਬੋਲਦਿਆਂ ਦੱਸਿਆ ਕਿ ਸੱਤਾ ਵਿੱਚ ਆਉਣ ਸਮੇ ਸਰਕਾਰ ਨੇ ਵੱਡੇ ਵਾਅਦੇ ਕੀਤੇ ਸਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਾਂਗੇ ਠੇਕੇਦਾਰੀ ਸ਼ਿਸ਼ਟਮ ਬੰਦ ਕਰਕੇ ਪੂਰੀਆਂ ਤਨਖਾਹਾ ਦਿੱਤੀਆ ਜਾਣਗੀਆਂ ਪ੍ਰੰਤੂ 4 ਸਾਲ ਤੋਂ ਵੱਧ ਸਮਾਂ ਬੀਤਜਾਣ ਦੇ ਬਾਵਜੂਦ ਮੀਟਿੰਗਾ ਤੋ ਇਲਾਵਾ ਕੁਝ ਨਹੀਂ ਕੀਤਾ ਹੁਣ ਤੱਕ ਸਰਕਾਰ ਨਾਲ ਲੱਗਭਗ 70 ਮੀਟਿੰਗ ਹੋ ਚੁੱਕੀਆਂ ਹਨ ਸਰਕਾਰ ਵੱਲੋ ਲਾਰੇ ਤੇ ਲਾਰਾ ਲਾ ਕੇ ਸਮਾਂ ਟਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਮੰਗਾਂ ਨੂੰ ਲਗਾਤਾਰ ਲੰਮਕਾਇਆ ਜਾਂ ਰਿਹਾ ਹੈ ਸਰਕਾਰ ਵਲੋ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਲਈ ਕਮੇਟੀਆ ਗਠਿਤ ਕਰਕੇ ਗੁੰਮਰਾਹ ਕੀਤਾ ਜਾਂ ਰਿਹਾ ਹੈ। ਸਰਕਾਰ ਬਣਦੇ ਸਾਰ ਹੀ ਸਬ ਕਮੇਟੀ ਸਰਕਾਰ ਵੱਲੋਂ ਬਣਾਈ ਗਈ ਸੀ ਕਮੇਟੀ ਬਣੀ ਨੂੰ ਅੱਜ 4 ਸਾਲ ਬੀਤ ਚੁੱਕੇ ਹਨ ਕਮੇਟੀ ਹੁਣ ਤੱਕ ਕੋਈ ਨਤੀਜੇ ਤੇ ਨਹੀਂ ਪਹੁੰਚੀ ਮੰਗਾਂ ਜਿਉਂ ਦੀ ਤਿਉਂ ਲਮਕ ਰਹੀਆਂ ਹਨ ਹੁਣ ਤੱਕ ਟਰਾਂਸਪੋਰਟ ਵਿਭਾਗ ਦਾ ਸਰਕਾਰ ਵੱਲੋਂ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ। 

ਠੇਕੇਦਾਰੀ ਸਿਸਟਮ ਤਹਿਤ ਮੁਲਾਜ਼ਮਾਂ ਦਾ ਸ਼ੋਸਣ ਕੀਤਾ ਜਾਂ ਰਿਹਾ ਹੈ ਕਰੋੜਾਂ ਰੁਪਏ EPF, ESI ਤਨਖਾਹਾਂ ਵਿੱਚੋਂ ਲੁੱਟ ਠੇਕੇਦਾਰ ਰਾਹੀਂ ਕੀਤੀ ਗਈ ਹੈ ਟਰਾਸਪੋਰਟ ਵਿਭਾਗ ਵਿੱਚ ਭ੍ਰਿਸਟਾਚਾਰ ਸਿਖਰਾਂ ਤੇ ਹੈ ਪੱਨਬਸ ਵਿੱਚ ਭਰਤੀ ਸਬੰਧੀ ਭਿ੍ਸਟਾਚਾਰ ਦੇ ਸਬੂਤ ਚੀਫ ਸੈਕਟਰੀ ਪੰਜਾਬ ਨੂੰ 19-12-2022 ਨੂੰ ਮੀਟਿੰਗ ਵਿੱਚ ਦਿਤੇ ਗਏ ਸਨ ਸਬੂਤ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ ਉਹਨਾ ਕੁਰੱਪਸ਼ਨ ਕਰਨ ਵਾਲੇ ਅਧਿਕਾਰੀਆਂ ਨੂੰ ਮੇਨ ਅਹੁਦੇ ਤੇ ਲਗਾ ਕੇ ਵਿਭਾਗ ਦਾ ਨੁਕਸਾਨ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਵਾਰ ਵਾਰ ਹੜਤਾਲਾਂ ਧਰਨੇ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ ਜਦ ਕਿ ਮੌਜੂਦਾ ਸਰਕਾਰ ਦੇ ਸਮੇ ਤੇ ਤਕਰੀਬਨ 800 ਬੱਸ ਕੰਡਮ ਹੋ ਚੁੱਕੀਆਂ ਹਨ ਸਰਕਾਰ ਵੱਲੋਂ ਇੱਕ ਵੀ ਬੱਸ ਨਹੀਂ ਪਾਈ ਗਈ ਸਿਰਫ 696 ਬੱਸਾ ਪਾਉਣ ਦੀ ਗੱਲ ਕੀਤੀ ਜਾ ਰਹੀ ਹੈ। ਇੱਕ ਇੱਕ ਕਰਕੇ ਸਾਰੇ ਰੂਟ ਪ੍ਰਾਈਵੇਟ ਕੰਪਨੀਆ ਨੂੰ ਦਿੱਤੇ ਜਾ ਰਹੇ ਹਨ ਅਤੇ ਟਾਇਮ ਟੇਬਲਾ ਵਿੱਚ ਵੱਡੇ ਘੋਟਾਲੇ ਕੀਤੇ ਜਾ ਰਹੇ ਹਨ ਪ੍ਰਾਈਵੇਟ ਮਾਲਕਾ ਦੀ ਮੰਨਮਾਨੀ ਕਾਰਨ ਵਿਭਾਗ ਦਾ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ ਕੱਚੇ ਕੱਚੇ ਮੁਲਾਜਮ ਪੱਕੇ ਕਰਨ ਲਈ ਸਰਕਾਰ ਨੂੰ ਕਿਸੇ ਕਿਸਮ ਦਾ ਵੀ ਵਿੱਤੀ ਬੋਝ ਨਹੀ ਝੱਲਣਾ ਪੈਦਾ ਪਰ ਫਿਰ ਵੀ ਸਰਕਾਰ ਨੇ ਟਰਾਸਪੋਰਟ ਵਿਭਾਗ ਵਿੱਚ ਇਕ ਵੀ ਮੁਲਾਜਮ ਪੱਕਾ ਨਹੀ ਕੀਤਾ ਮਾਨਯੋਗ ਹਾਈ ਕੋਰਟ ਵੱਲੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਫੈਸਲੇ ਹੱਕ ਵਿੱਚ ਆਉਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂ ਰਿਹਾ 

 ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋ,ਸੀ.ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਬੋਲਦਿਆਂ ਕਿਹਾ ਕਿ ਸਰਕਾਰ ਵੱਲੋਂ ਸਪੈਸ਼ਲ ਕਾਂਡਰ ਪਾਲਸੀ ਕੰਟਰੈਕਟ ਮੁਲਾਜ਼ਮਾਂ ਤੇ ਧੱਕੇ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾਂ ਰਹੀ ਹੈ ਪੰਜਾਬ ਰੋਡਵੇਜ਼/ਪਨਬੱਸ ਦੇ ਮੇਨ PCS ਅਧਿਕਾਰੀਆਂ ਦੀ ਥਾਂ ਤੇ ਸਭ ਤੋਂ ਜੂਨੀਅਰ ਅਧਿਕਾਰੀ ਲਗਾਏ ਗਏ ਹਨ ਜਿਹੜੇ ਕੋਈ ਵੀ ਫੈਸਲਾ ਲੈਣ ਤੋ ਅਸਮਰੱਥ ਹਨ ਜਿਸ ਕਾਰਨ ਮੁਲਾਜਮਾ ਅਤੇ ਵਿਭਾਗ ਦਾ ਨੁਕਸਾਨ ਹੋ ਰਿਹਾ ਹੈ। ਆਊਟ ਸੋਰਸ ਦੀ ਭਰਤੀ ਰਿਸ਼ਵਤਖੋਰੀ ਰਾਹੀਂ ਕੀਤੀ ਜਾਂ ਰਹੀ ਹੈ ਜਿਸ ਵਿੱਚ ਪਨਬੱਸ ਦੇ ਉੱਚ ਅਧਿਕਾਰੀਆਂ ਦੇ ਮਿਲੇ ਹੋਣ ਦੇ ਸਬੂਤਾ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ ਹੋਰ ਕੁਰੱਪਸ਼ਨ ਕਰਨ ਲਈ ਉੱਚ ਅਧਿਕਾਰੀਆਂ ਅਤੇ ਸਰਕਾਰ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾ ਕੇ ਵਿਭਾਗਾਂ ਦਾ ਨਿੱਜੀਕਰਣ ਕਰਨ ਵਾਲੇ ਪਾਸੇ ਨੂੰ ਜਾ ਰਹੀ ਹੈ ਜਦ ਕਿ ਜਥੇਬੰਦੀ ਵੱਲੋ ਪਹਿਲਾ ਤੋ ਹੀ ਕਿਲੋਮੀਟਰ ਬੱਸਾ ਨਾਲ ਪੈਣ ਵਾਲੇ ਘਾਟੇ ਸਬੰਧੀ ਲਿਖਤੀ ਜਾਣੂ ਕਰਵਾਇਆ ਗਿਆ ਸੀ ਜਿਸ ਦਾ ਸ਼ਘੰਰਸ਼ਾ ਨਾਲ ਵਿਰੋਧ ਕਰਦੇ ਸੀ ਪ੍ਰੰਤੂ ਜਥੇਬੰਦੀ ਦੇ ਅੰਕੜਿਆਂ ਨੂੰ ਨਜ਼ਰ ਅੰਦਾਜ ਕਰਕੇ ਮੋਟੀ ਕਰੱਪਸ਼ਣ ਦੀ ਮਨਸ਼ਾ ਨਾਲ ਮੁਲਾਜ਼ਮਾਂ ਤੇ ਨਜਾਇਜ਼ ਪਰਚੇ ਕਰਕੇ ਜੇਲਾਂ ਵਿੱਚ ਬੰਦ ਕਰਕੇ ਆਵਾਜ਼ ਨੂੰ ਦਬਾਇਆ ਗਿਆ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਦੀਆਂ ਪ੍ਰਾਈਵੇਟ ਕਿਲੋਮੀਟਰ ਬੱਸਾਂ ਪਾਈਆਂ ਗਈਆਂ ਅਤੇ ਹੁਣ ਕੁਝ ਭ੍ਰਿਸ਼ਟ ਅਧਿਕਾਰੀਆਂ ਦੀ ਮਿਲੀ ਭੁਗਤ ਅਤੇ ਕਰੱਪਸ਼ਣ ਦੀ ਮਨਸ਼ਾ ਨਾਲ ਵਿਭਾਗਾਂ ਦੀਆਂ 400 ਦੇ ਕਰੀਬ ਸਧਾਰਨ ਮਾਲਕੀ ਬੱਸਾ ਅਤੇ 35 ਦੇ ਕਰੀਬ ਵਾਲਵੋ ਬੱਸਾਂ ਨੂੰ ਅੰਤ ਦੇ ਗਰਮੀ ਦੇ ਬਾਵਜੂਦ ਸਪੇਅਰ ਪਾਰਟ ਟਾਇਰ ਬੈਟਰੀਆਂ ਤੋਂ ਖੜੀਆਂ ਕਰਕੇ ਪ੍ਰਾਈਵੇਟ ਕਿਲੋਮੀਟਰ ਬੱਸਾ ਚਲਾਈਆਂ ਜਾਂ ਰਹੀਆਂ ਹਨ ਜਦ ਕਿ ਪੰਜਾਬ ਰੋਡਵੇਜ਼ ਪਨਬੱਸ ਦੇ 1 ਲੱਖ 50 ਹਜ਼ਾਰ ਕਿਲੋਮੀਟਰ ਰੋਜ਼ਾਨਾ ਮਿੱਸ ਹੋ ਰਹੇ ਹਨ ਇਸ ਤਰ੍ਹਾਂ ਹੀ ਪੀ ਆਰ ਟੀ ਵਿੱਚ ਚੱਲ ਰਿਹਾ ਹੈ। ਪਿਛਲੇ 4 ਸਾਲ ਤੋਂ ਵੱਧ ਸਮਾ ਬੀਤਣ ਦੇ ਬਾਵਜੂਦ ਇੱਕ ਵੀ ਬੱਸ ਵਿਭਾਗ ਦੇ ਵਿੱਚ ਨਹੀਂ ਪਈ ਗਈ ਉਲਟਾ ਕਿਲੋਮੀਟਰ ਸਕੀਮ ਨੂੰ ਤਰਜ਼ੀਹ ਦਿੱਤੀ ਜਾਂ ਰਹੀ ਜਦੋਂ ਕਿ ਵਿਭਾਗ ਦੀਆਂ ਬੱਸਾਂ ਦੇ ਨਾਲ ਨਵੇਂ ਰੋਜ਼ਗਾਰ ਪੈਦਾ ਹੋਣਗੇ ਪੰਜਾਬ ਦੇ ਵਿੱਚ ਫੈਲੀ ਹੋਈ ਬੇਰੋਜ਼ਗਾਰੀ ਖਤਮ ਹੋ ਸਕਦੀ ਹੈ ਪਰ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿੱਚ ਫੇਲ ਹੋ ਚੁੱਕੀ ਹੈ ਜੇਕਰ ਸਰਕਾਰ ਨੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਅਤੇ ਜੇਲ੍ਹਾਂ ਵਿੱਚ ਬੰਦ ਸਾਥੀਆਂ ਦੇ ਪਰਚੇ ਰੱਦ ਨਾ ਕੀਤੇ ਤਾਂ ਜੰਥੇਬੰਦੀ ਵਲੋਂ ਮਜਬੂਰਨ ਸਰਕਾਰ ਦੀਆਂ ਸਿਆਸੀ ਰੈਲੀਆਂ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਤਿੱਖੇ ਸੰਘਰਸ਼ ਕੀਤੇ ਜਾਣਗੇ। 

ਸੂਬਾ ਕੈਸੀਅਰ ਬਲਜੀਤ ਸਿੰਘ, ਸੀ ਮੀਤ ਪ੍ਰਧਾਨ ਜਗਜੀਤ ਸਿੰਘ ਲਿਬੜਾ, ਮੀਤ ਪ੍ਰਧਾਨ ਜਤਿੰਦਰ ਸਿੰਘ ਦੀਦਾਰਗੜ੍ਹ ਨੇ ਬੋਲਦਿਆ ਕਿਹਾ ਕਿ ਸਰਕਾਰ ਵਲੋ 24-6-2026 ਦੀ ਮੀਟਿੰਗ ਵਿੱਚ 10 ਦਿਨ ਦਾ ਸਮਾਂ ਮੰਗਿਆ ਗਿਆ ਸੀ ਕਿ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਖਰੜਾ ਤਿਆਰ ਕੀਤਾ ਜਾਵੇਗਾ ਆਊਟ ਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਕਰਨ ਲਈ ਸਮਾਂ ਸੀਮਾ 3 ਸਾਲ ਕੀਤੀ ਜਾਵੇਗੀ ਬਾਕੀ ਮੰਗਾਂ ਦਾ ਹੱਲ ਤਰੁੰਤ ਕੱਢਿਆ ਜਾਵੇਗਾ ਪ੍ਰੰਤੂ ਕੋਈ ਹੱਲ ਨਹੀਂ ਕੱਢਿਆ ਗਿਆ ਹੁਣ ਫੇਰ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਵਿਧਾਨ ਸਭਾ ਮੌਨਸੂਨ ਸੈਸ਼ਨ ਦੇ ਵਿੱਚ ਕੱਚੇ ਮੁਲਾਜ਼ਮਾਂ ਦੇ ਹੱਕ ਵਿੱਚ ਦੋ ਐਕਟ ਪਾਸ ਕੀਤੇ ਜਾਣ ਅਤੇ ਠੇਕੇਦਾਰੀ ਸਿਸਟਮ ਨੂੰ ਖਤਮ ਕਰਨ ਦੇ ਭਰੋਸੇ ਦਿੱਤੇ ਜਾ ਰਹੇ ਹਨ ਪ੍ਰੰਤੂ ਸਰਕਾਰ ਦੀ ਮਨਸ਼ਾ ਸਾਫ ਦਿਖਾਈ ਦਿੰਦੀ ਹੈ ਕਿ ਇਹ ਸਰਕਾਰ ਵੀ ਪਿਛਲੀਆ ਸਰਕਾਰ ਵਾਂਗੂ ਹੀ ਲੰਮਕਦਾ ਕਨੂੰਨ ਲੈ ਕੇ ਆਵੇਗੀ ਜ਼ੋ ਕਿ ਮੁਲਾਜ਼ਮਾਂ ਤੇ ਪੂਰੀ ਤਰ੍ਹਾਂ ਲਾਗੂ ਨਹੀਂ ਹੁੰਦਾ ਦਿਖਾਈ ਦੇ ਰਿਹਾ ਕਿਉਂਕਿ ਘੱਟੋਂ ਘੱਟ ਉਜ਼ਰਤਾਂ ਵਿੱਚ 15% ਤਨਖਾਹ ਵਾਧਾ ਟਰਾਂਸਪੋਰਟ ਵਿਭਾਗ ਦੀ ਮੈਨਿਜਮੈਟ ਵਲੋਂ 2 ਮਹੀਨੇ ਬਾਅਦ ਵੀ ਲਾਗੂ ਨਹੀਂ ਕੀਤਾ ਗਿਆ ਜੋ ਹੜਤਾਲ ਕਰਕੇ ਲਾਗੂ ਕਰਵਾਇਆ ਗਿਆ ਹੈ। ਇਸ ਲਈ ਜੇਕਰ ਕੋਈ ਐਕਟ ਬਣਦਾ ਹੈ ਮੈਨਿਜਮੈਟ ਲਾਗੂ ਨਹੀਂ ਕਰਦੀ ਹੁਣ ਤੱਕ 2023 ਦੀਆ ਮੰਨੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਦੋਂ ਕਿ ਮਾਨਯੋਗ ਹਾਈ ਕੋਰਟ ਦੇ ਫੈਸਲੇ ਵੀ ਮੁਲਾਜ਼ਮਾਂ ਦੇ ਹੱਕ ਵਿੱਚ ਹੋ ਰਹੇ ਹਨ ਮੈਨਜਮੈਂਟ ਅਤੇ ਸਰਕਾਰ ਦੀ ਨੀਅਤ ਵਿੱਚ ਖੋਟ ਹੈ ਜੇਕਰ ਸਰਕਾਰ ਨੇ ਜਲਦੀ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਰਕਾਰ ਨੂੰ ਜਗਾਉਣ ਦੇ ਲਈ ਮਿਤੀ 27/07/2026 ਨੂੰ ਸਮੂੰਹ ਡਿੱਪੂ ਦੇ ਗੇਟ ਰੈਲੀ ਕੀਤੀਆਂ ਜਾਣਗੀਆਂ 3/4/5 ਅਗਸਤ 2026 ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਪੰਜਾਬ/ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ ਜੇਕਰ ਸਰਕਾਰ ਜਾਂ ਮੈਨਜਮੈਂਟ ਵਲੋਂ ਕੋਈ ਧੱਕੇਸ਼ਾਹੀ ਕੀਤੀ ਗਈ ਤਾਂ ਇਹ ਹੜਤਾਲ ਅਣਮਿੱਥੇ ਸਮੇਂ ਲਈ ਕੀਤੀ ਜਾਵੇਗੀ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਮਨੇਜਮੈਂਟ ਦੀ ਹੋਵੇਗੀ।

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

SBI Sewa Ambedkar Chandigarh Circle was held a important meeting in Sangrur.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

Harassment and attacks on Anganwadi workers and helpers in the name of Mawan Dhian Satkar Yojana will not be tolerated – Anganwadi Employees Union Punjab (CITU)

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

Request for re-hearing in Janta Darbar for implementation of HKRN policy for employment security of outsourcing employees.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

ਸੈਕਟਰ-32 ਹਸਪਤਾਲ ਨੂੰ ਜਾਣ ਵਾਲੀ ਸਲਿੱਪ ਰੋਡ ਹਾਦਸਿਆਂ ਦਾ ਕਾਰਨ ਬਣ ਗਈ ਹੈ, ਪ੍ਰਸ਼ਾਸਨ ਨੂੰ ਇਸਦੀ ਜਲਦੀ ਮੁਰੰਮਤ ਕਰਨੀ ਚਾਹੀਦੀ ਹੈ