ਵਾਰਡ ਨੰਬਰ 41 ਦੀਆਂ ਸਮੱਸਿਆਵਾਂ ਨੂੰ ਲੈ ਕੇ ਬੀਜੇਪੀ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਨਗਰ ਨਿਗਮ ਹਾਊਸ ਵਿੱਚ ਜ਼ੋਰਦਾਰ ਆਵਾਜ਼ ਬੁਲੰਦ ਕੀਤੀ
ਵਾਰਡ ਨੰਬਰ 41 ਦੀਆਂ ਸਮੱਸਿਆਵਾਂ ਨੂੰ ਲੈ ਕੇ ਬੀਜੇਪੀ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਨਗਰ ਨਿਗਮ ਹਾਊਸ ਵਿੱਚ ਜ਼ੋਰਦਾਰ ਆਵਾਜ਼ ਬੁਲੰਦ ਕੀਤੀ
ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ ਕਰਾਉਣ , ਸਮੱਸਿਆਵਾਂ ਦਾ ਹੱਲ ਕਰਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਣ ਦੀ ਮੰਗ ਵੀ ਮੇਅਰ ਤੇ ਨਗਰ-ਨਿਗਮ ਪ੍ਰਸ਼ਾਸਨ ਅੱਗੇ ਰੱਖੀ।
ਐਸ.ਏ.ਐਸ.ਨਗਰ 15 ਜੁਲਾਈ ( ਰਣਜੀਤ ਧਾਲੀਵਾਲ ) : ਭਾਰਤੀ ਜਨਤਾ ਪਾਰਟੀ ਦੀ ਕੌਂਸਲਰ ਅਤੇ ਵਾਰਡ ਨੰਬਰ 41 ਦੀ ਨੁਮਾਇੰਦਾ ਗੁਰਪ੍ਰੀਤ ਕੌਰ ਉੱਭਾ ਨੇ ਨਗਰ ਨਿਗਮ ਦੀ ਹਾਊਸ ਮੀਟਿੰਗ ਦੌਰਾਨ ਵਾਰਡ ਨੰਬਰ 41 ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਨੇ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਕਰਾਉਣ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਜਾਇਜ਼ ਮੰਗਾਂ ਨੂੰ ਤੁਰੰਤ ਮੰਨਣ ਦੀ ਮੰਗ ਵੀ ਮੇਅਰ ਸਰਬਜੀਤ ਸਿੰਘ ਸਮਾਣਾ ਤੇ ਨਗਰ-ਨਿਗਮ ਪ੍ਰਸ਼ਾਸਨ ਅੱਗੇ ਰੱਖੀ।
ਮੀਟਿੰਗ ਦੌਰਾਨ ਗੁਰਪ੍ਰੀਤ ਕੌਰ ਉੱਭਾ ਨੇ ਸੰਭਾਲਕੀ ਅਤੇ ਨਾਨੂੰ ਮਾਜਰਾ ਤੇ ਸੈਕਟਰ 88 ਵਿੱਚ ਲੱਗੇ ਕੂੜੇ ਦੇ ਢੇਰਾਂ, ਗੰਦੇ ਖੜ੍ਹੇ ਪਾਣੀ, ਸਫਾਈ ਤੇ ਪਾਰਕਾਂ ਦੀ ਬਦਹਾਲ ਸਥਿਤੀ ਅਤੇ ਹੋਰ ਬੁਨਿਆਦੀ ਸਮੱਸਿਆਵਾਂ ਨਾਲ ਸੰਬੰਧਿਤ ਅਖ਼ਬਾਰਾਂ ਦੀਆਂ ਕਟਿੰਗਾਂ ਅਤੇ ਮੌਕੇ ਦੀਆਂ ਤਸਵੀਰਾਂ ਹਾਊਸ ਵਿੱਚ ਵਿਖਾਈਆਂ। ਉਨ੍ਹਾਂ ਕਿਹਾ ਕਿ ਇਹ ਤਸਵੀਰਾਂ ਮੋਹਾਲੀ ਦੇ ਵਿਕਾਸ ਦੇ ਦਾਅਵਿਆਂ ਦੀ ਹਕੀਕਤ ਬਿਆਨ ਕਰਦੀਆਂ ਹਨ।
ਉਨ੍ਹਾਂ ਨੇ ਹਾਊਸ ਵਿੱਚ ਕਿਹਾ ਕਿ ਕਈ ਵਾਰ ਸ਼ਿਕਾਇਤਾਂ ਦੇਣ ਅਤੇ ਅਧਿਕਾਰੀਆਂ ਤੇ ਮੇਅਰ ਨਾਲ ਮੀਟਿੰਗਾਂ ਕਰਨ ਦੇ ਬਾਵਜੂਦ ਉਨ੍ਹਾਂ ਦੀ ਗੱਲ ਨੂੰ ਗੰਭੀਰਤਾ ਨਾਲ ਨਹੀਂ ਸੁਣਿਆ ਜਾ ਰਿਹਾ। ਇਸ ਕਾਰਨ ਵਾਰਡ ਦੇ ਲੋਕ ਅੱਜ ਵੀ ਸਫਾਈ, ਸੀਵਰੇਜ, ਗੰਦੇ ਪਾਣੀ ਦੀ ਨਿਕਾਸੀ, ਸੜਕਾਂ ,ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ।
ਗੁਰਪ੍ਰੀਤ ਕੌਰ ਉੱਭਾ ਨੇ ਮੰਗ ਕੀਤੀ ਕਿ ਪਿੰਡ ਸੰਭਾਲਕੀ, ਨਾਨੂੰ ਮਾਜਰਾ, ਸੈਕਟਰ-88 ਅਤੇ ਸਮੁੱਚੇ ਵਾਰਡ ਨੰਬਰ 41 ਦੀਆਂ ਸਾਰੀਆਂ ਲੰਬਿਤ ਸਮੱਸਿਆਵਾਂ ਦਾ ਜਲਦ ਤੋਂ ਜਲਦ ਸਥਾਈ ਹੱਲ ਕੀਤਾ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼ ਦਿੱਤੇ ਜਾਣ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਦੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ।
ਉਨ੍ਹਾਂ ਕਿਹਾ ਕਿ ਉਹ ਵਾਰਡ ਨੰਬਰ 41 ਦੇ ਹਰ ਵਸਨੀਕ ਦੀ ਆਵਾਜ਼ ਬਣ ਕੇ ਨਗਰ ਨਿਗਮ ਵਿੱਚ ਉਨ੍ਹਾਂ ਦੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰਦੇ ਰਹਿਣਗੇ ਅਤੇ ਜਦ ਤੱਕ ਹਰ ਬੁਨਿਆਦੀ ਸਮੱਸਿਆ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਇਹ ਮੁੱਦੇ ਹਰ ਮੰਚ 'ਤੇ ਉਠਾਉਂਦੇ ਰਹਿਣਗੇ।

Comments
Post a Comment